
ਜੈਤੋ, 14 ਜੁਲਾਈ ( ਰਘੂਨੰਦਨ ਪਰਾਸ਼ਰ/ਵਿਸ਼ਵ ਵਾਰਤਾ)- ਸੂਬੇ ਦੀ ਕਾਂਗਰਸ ਸਤਾਧਾਰੀ ਸਰਕਾਰ ਵੱਲੋਂ ਚਲਾਈ ਜਾ ਰਹੀ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ‘ ਜੇ ਫ਼ਾਰਮ ਅਤੇ ਗੰਨਾ ਤੋਲ ਪਰਚੀ ਧਾਰਕ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ।
ਸਰਕਾਰੀ ਸੂਤਰਾਂ ਅਨੁਸਾਰ 1 ਜਨਵਰੀ 2020 ਤੋਂ ਬਾਅਦ ਵੇਚੀ ਫਸਲ ਤੋਂ ਪ੍ਰਾਪਤ ‘ ਜੇ ਫ਼ਾਰਮ’ ਧਾਰਕ ਜਾਂ 1 ਨਵੰਬਰ 2019 ਤੋਂ 31 ਮਾਰਚ 2020 ਤੱਕ ਖੰਡ ਮਿੱਲਾਂ ਨੂੰ ਵੇਚੇ ਕਮਾਦ ਦੀ ਗੰਨਾ ਤੋਲ ਪਰਚੀ ਧਾਰਕ ਕਿਸਾਨ ਇਸ ਸਕੀਮ ਵਿਚ ਸ਼ਾਮਿਲ ਹੋਣ ਲਈ ਕਿਸਾਨ ਵੱਲੋਂ ਸਵੈ – ਘੋਸ਼ਣਾ ਪੱਤਰ ਇਲਾਕੇ ਦੀ ਮਾਰਕਿਟ ਕਮੇਟੀ ਦਫ਼ਤਰ ਜਾਂ ਫਿਰ ਆੜਤੀਆਂ ਤੋਂ ਪ੍ਰਾਪਤ ਕੀਤੀ ਜਾ ਸਕਦਾ ਹੈ । ਸੂਤਰਾਂ ਅਨੁਸਾਰ ਕਿਸਾਨ ਇਹ ਸਵੈ – ਘੋਸ਼ਣਾ ਪੱਤਰ ਅਤੇ ਲੋੜੀਂਦੇ ਦਸਤਾਵੇਜ਼ ਖੇਤਰ ਦੇ ਮਾਰਕਿਟ ਕਮੇਟੀ ਦਫ਼ਤਰ ਵਿਖੇ ਜਮਾਂ ਕਰਵਾਉਣ। ਦਰਖਤ ਦੇਂਣ ਦੀ ਆਖਰੀ ਮਿਤੀ 24 ਜੁਲਾਈ 2020 ਨਿਸ਼ਚਿਤ ਕੀਤੀ ਗਈ ਹੈ।
Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ
Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਭਾਜਪਾ ਦੇ ਕੌਮੀ ਪ੍ਰਧਾਨ...






















