
ਅਧਿਆਪਕਾਂ ਦੇ ਇਸ ਉਪਰਾਲੇ ਦੀ ਹਰ ਪਾਸੇ ਪ੍ਰਸ਼ੰਸਾ
ਮਾਨਸਾ, 15 ਜੁਲਾਈ (ਵਿਸ਼ਵ ਵਾਰਤਾ)-
ਹੁਣ ਫਿਲਮੀ ਕਲਾਕਾਰਾਂ ਦੀ ਥਾਂ ਦੇਸ਼ ਲਈ ਕੁਰਬਾਨ ਹੋਣ ਵਾਲੇ ਸ਼ਹੀਦਾਂ ਦੀਆਂ ਤਸਵੀਰਾਂ ਸਕੂਲੀ ਬੱਚਿਆਂ ਦੀਆਂ ਕਾਪੀਆਂ ਉਤੇ ਛਪਣ ਲੱਗੀਆਂ ਹਨ।ਇਸ ਨਾਲ ਵਿਦਿਆਰਥੀਆਂ ਅੰਦਰ ਦੇਸ਼ ਭਗਤੀ ਦੇ ਜ਼ਜ਼ਬੇ ਨੂੰ ਹੋਰ ਉਤਸ਼ਾਹਿਤ ਹੋਣ ਦੀ ਉਮੀਦ ਬੱਝਦੀ ਹੈ।
ਸਿੱਖਿਆ ਵਿਭਾਗ ਦੇ ਸਟੇਟ ਮੀਡੀਆ ਕੋਆਰਡੀਨੇਟਰ ਹਰਦੀਪ ਸਿੱਧੂ ਨੇ ਦੱਸਿਆ ਕਿ ਇਹ ਨਿਵੇਕਲੀ ਤੇ ਉਸਾਰੂ ਪਿਰਤ ਪਾਉਂਦਿਆਂ ਸਰਕਾਰੀ ਪ੍ਰਾਇਮਰੀ ਸਕੂਲ ਅਤਲਾ ਕਲਾਂ ਦੇ ਨਵੇਂ ਬਣੇ ਹੈੱਡ ਟੀਚਰ ਬਲਜਿੰਦਰ ਸਿੰਘ ਕਣਕਵਾਲ ਨੇ ਭਾਰਤ-ਚੀਨ ਦੀ ਸਰਹੱਦ ‘ਤੇ ਸ਼ਹੀਦ ਹੋਣ ਵਾਲੇ ਮਾਨਸਾ ਜ਼ਿਲ੍ਹੇ ਦੇ 23 ਸਾਲਾ ਗੁਰਤੇਜ ਸਿੰਘ ਬੀਰੇਵਾਲਾ ਡੋਗਰਾ ਤੋਂ ਇਲਾਵਾ ਸੰਗਰੂਰ ਜ਼ਿਲ੍ਹੇ ਦੇ ਸਿਪਾਹੀ ਗੁਰਬਿੰਦਰ ਸਿੰਘ,ਨਾਇਬ ਸੂਬੇਦਾਰ ਮਨਦੀਪ ਸਿੰਘ ਪਟਿਆਲਾ,ਨਾਇਬ ਸੂਬੇਦਾਰ ਸਤਨਾਮ ਸਿੰਘ ਗੁਰਦਾਸਪੁਰ ਦੀਆਂ ਕੁਰਬਾਨੀ ਦੇ ਜ਼ਜ਼ਬੇ ਨੂੰ ਦਰਸਾਉਂਦੀਆਂ ਤਸਵੀਰਾਂ ਪ੍ਰਕਾਸ਼ਿਤ ਕਰਵਾਕੇ ਸਕੂਲੀ ਵਿਦਿਆਰਥੀਆਂ ਨੂੰ ਘਰ-ਘਰ ਕਾਪੀਆਂ ਵੰਡੀਆਂ ਜਾ ਰਹੀਆਂ ਹਨ।
ਇਸ ਤੋਂ ਪਹਿਲਾਂ ਇਹ ਕਾਪੀਆਂ ਦੇਣ ਦੀ ਸ਼ੁਰੂਆਤ ਅੱਜ ਜ਼ਿਲ੍ਹਾ ਸਿੱਖਿਆ ਅਫਸਰ (ਐ:ਸਿ) ਸਰਬਜੀਤ ਸਿੰਘ ਮੋਹਲ ਨੇ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਕਰੋਨਾ ਸੰਬੰਧੀ ਹਦਾਇਤਾਂ ਦੀ ਪਾਲਣਾ ਕਰਦਿਆਂ ਕੁੱਝ ਵਿਦਿਆਰਥੀਆਂ ਨੂੰ ਇਹ ਕਾਪੀਆਂ ਭੇਂਟ ਕੀਤੀਆਂ ਅਤੇ ਬਾਕੀਆਂ ਦੀਆਂ ਕਾਪੀਆਂ ਬੱਚਿਆਂ ਦੇ ਘਰ-ਘਰ ਵੰਡਣ ਦਾ ਸੁਝਾਅ ਦਿੱਤਾ।
ਸਕੂਲ ਮੁੱਖੀ ਬਲਜਿੰਦਰ ਸਿੰਘ ਕਣਕਵਾਲ ਨੇ ਕਿਹਾ ਕਿ ਸਾਡੇ ਵਿਦਿਆਰਥੀਆਂ ਨੂੰ ਆਮ ਪੜ੍ਹਾਈ ਦੇ ਨਾਲ-ਨਾਲ ਦੇਸ਼ ਲਈ ਕੁਰਬਾਨੀਆਂ ਕਰਨ ਵਾਲੇ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਵੀ ਜਾਣੂ ਕਰਵਾਉਣ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਅਕਸਰ ਦੇਖਦੇ ਹਾਂ ਕਿ ਕਈ ਵਾਰ ਕਾਪੀਆਂ ਤੇ ਅਜਿਹੀਆਂ ਤਸਵੀਰਾਂ ਦੇਖਦੇ ਹਾਂ ਕਿ ਜੋ ਬੱਚਿਆਂ ਨੂੰ ਕੋਈ ਉਸਾਰੂ ਸੇਧ ਨਹੀਂ ਦਿੰਦੀਆਂ,ਜਿਸ ਕਰਕੇ ਹੀ ਉਨ੍ਹਾਂ ਨੇ ਸ਼ਹੀਦਾਂ ਦੀਆਂ ਤਸਵੀਰਾਂ ਨੂੰ ਪ੍ਰਕਾਸ਼ਿਤ ਕਰਵਾਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਇਹ ਉਸਾਰੂ ਚੇਟਕ ਲਾਉਣ ਦਾ ਫੈਸਲਾ ਕੀਤਾ ਹੈ।
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 18 ਨਵੰਬਰ...






















