

ਲੋਕਾਂ ਦੇ ਸਹਿਯੋਗ ਨਾਲ ਹੀ ਕੋਵਿਡ –19 ਮਹਾਂਮਾਰੀ ਤੇ ਪਾਇਆ ਜਾ ਸਕਦਾ ਏ ਕਾਬੂ
ਅੰਮ੍ਰਿਤਸਰ, 17 ਜੁਲਾਈ (ਵਿਸ਼ਵ ਵਾਰਤਾ)-ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੈ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ –19ਮਹਾਂਮਾਰੀ ਤੇ ਕਾਬੂ ਪਾਉਣ ਲਈ ਅਨੇਕਾ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਲੋਕਾਂ ਦੇ ਸਹਿਯੋਗ ਨਾਲ ਹੀ ਕੋਵਿਡ-19ਮਹਾਂਮਾਰੀ ਤੇ ਕਾਬੂ ਪਾਇਆ ਜਾ ਸਕਦਾ ਹੈ। ਉਨਾਂ ਕਿਹਾ ਕਿ ਹਰੇਕ ਜਿੰਮੇਵਾਰ ਨਾਗਰਿਕ ਦਾ ਫ਼ਰਜ ਬਣਦਾ ਹੈ ਕਿ ਉਹ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਦੀ ਵਰਤੋਂ ਕਰੇ, ਜਨਤਕ ਥਾਂਵਾ ਤੇ ਥੁੱਕਣ ਤੋਂ ਪ੍ਰਹੇਜ, ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰੇ ਅਤੇ ਬੇਵਜਾ ਘਰ ਤੋਂ ਬਾਹਰ ਨਾ ਨਿਕਲੇ। ਸ੍ਰੀ ਸੋਨੀ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਕੇ ਹੀ ਅਸੀਂ ਮਹਾਂਮਾਰੀ ਤੋਂ ਬਚ ਸਕਦੇ ਹਾਂ।
ਸ੍ਰੀ ਸੋਨੀ ਨੇ ਆਰੀਆ ਸਮਾਜ ਸਕੂਲ ਕਟੜਾ ਮੋਤੀ ਰਾਮ ਨੂੰ ਸਕੂਲ ਦੇ ਵਿਕਾਸ ਕਾਰਜਾਂ ਲਈ 2 ਲੱਖ ਰੁਪਏ ਦਾ ਚੈਕ ਭੇਂਟ ਕੀਤਾ ਅਤੇ ਭਰੋਸਾ ਦਿਵਾਇਆ ਕਿ ਲੋੜ ਪੈਣ ਤੇ ਹੋਰ ਫੰਡਜ ਵੀ ਮੁਹੱਈਆ ਕਰਵਾਏ ਜਾਣਗੇ। ਇਸ ਮੌਕੇ ਸ੍ਰੀ ਸੋਨੀ ਵੱਲੋਂ ਕਰਾਟੇ ਐਸੋਸੀਏਸ਼ਨ ਸ਼ੋਟੌਕਨ ਨੂੰ ਵੀ ਇਕ ਲੱਖ ਰੁਪਏ ਦਾ ਚੈਕ ਭੇਂਟ ਕੀਤਾ ਅਤੇ ਕਿਹਾ ਕਿ ਇਸ ਸੰਸਥਾ ਵੱਲੋਂ ਬੱਚਿਆਂ ਨੂੰ ਸਵੈ ਰੱਖਿਆ ਲਈ ਤਿਆਰ ਕੀਤਾ ਜਾਂਦਾ ਹੈ ਜੋ ਕਿ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।






















