
ਹੁਸ਼ਿਆਰਪੁਰ, 17 ਜੁਲਾਈ, (ਵਿਸ਼ਵ ਵਾਰਤਾ)-ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਜਿਲ੍ਹਾ ਪ੍ਰਧਾਨ ਸਵਰਨ ਸਿੰਘ ਧੂੱਗਾ, ਸਕੱਤਰ ਓਮ ਸਿੰਘ ਸਟਿਆਣਾ, ਸ਼ਿੰਗਾਰਾ ਸਿੰਘ ਮਕੀਮਪੁਰ, ਸਤਪਾਲ ਸਿੰਘ ਡਡਿਆਣਾ ਕਲਾਂ, ਜਸਵੀਰ ਸਿੰਘ, ਹਰਭਜਨ ਸਿੰਘ, ਸੁਰਜੀਤ ਸਿੰਘ, ਹਰਵੇਲ ੰਿਸਘ ਅਧਿਕਾਰੇ, ਤਰਲੋਕ ਸਿੰਘ ਮਨੀ, ਸੋਹਨ ਸਿੰਘ ਤੇ ਮਨਜੀਤ ਸਿੰਘ ਆਦਿ ਹਾਜਰ ਨੇ ਕੋਵਿਡ-19 ਨਾਲ ਸਬੰਧਤ ਨਿਯਮਾਂ ਦੀ ਪਾਲਣਾ ਕਰਦੇ ਹੋਏ ਸ਼ਹਿਰ ਵਿੱਚ ਮਾਰਚ ਕੀਤਾ। ਮਾਰਚ ਸ਼ਹੀਦ ਊਧਮ ਸਿੰਘ ਪਾਰਕ ਤੋਂ ਰਵਾਨਾ ਹੋਇਆ। ਜੋ ਚੌਂਕ ਫਗਵਾੜਾ, ਚੌਂਕ ਘੰਟਾ ਘਰ, ਰੇਲਵੇ ਬਜਾਰ ਤੋਂ ਹੂੰਦਾ ਹੋਇਆਂ ਸੈਸ਼ਨ ਚੌਂਕ, ਸੂਤੈਹਿਰੀ ਰੋਡ, ਸਰਕਾਰੀ ਕਾਲਜ ਚੌਂਕ, ਪ੍ਰਭਾਤ ਚੌਂਕ, ਰਾਮਗੜ੍ਹੀਆਂ ਚੌਕ ਅਤੇ ਬੱਸ ਸਟੈਡ ਤੋਂ ਹੁੰਦਾ ਹੋਇਆ ਵਾਪਿਸ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਸਮਾਪਤੀ ਕੀਤੀ ਗਈ। ਆਪਣੇ ਸੰਬੋਧਨ ਵਿੱਚ ਸਵਰਨ ਸਿੰਘ ਧੂੱਗਾ ਨੇ ਕਿਹਾ ਕਿ ਖੇਤੀ ਸੋਧ ਬਿੱਲ ਆਰਡੀਨੈਂਸ, ਬਿਜਲੀ ਕੁਮਿਟਮੈਂਟ-2020 ਦਾ ਅਤੇ ਡੀਜਲ-ਪੈਟਰੋਲ ਦੀਆਂ ਕੀਮਤਾਂ ‘ਚ ਵਾਧਾ, ਰੇਲਵੇ, ਕੋ-ਆਪਰੇਟਿਵ ਬੈਂਕਾਂ ਅਤੇ ਹੋਰ ਬੈਂਕਾਂ ਦੇ ਨਿੱਜੀਕਰਨ, ਮੁਲਾਜਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨਣ ਦੇ ਵਿਰੋਧ ਵਿੱਚ ਹੁਸ਼ਿਆਰਪੁਰ ਸ਼ਹਿਰ ‘ਚ ਮਾਰਚ ਕੀਤਾ ਗਿਆ ਕੀਤਾ ਗਿਆ ਅਤੇ ਬਾਅਦ ਵਿੱਚ ਦੋ ਗਰੁੱਪਾਂ ਵਿੱਚ ਸਵਰਨ ਸਿੰਘ ਧੂੱਗਾ ਅਤੇ ਸਤਪਾਲ ਸਿੰਘ ਦੀ ਅਗਵਾਈ ਵਿੱਚ ਹਰਿਆਣਾ ਰੋਡ ਅਤੇ ਟਾਂਡਾ ਰੋਡ ਤੇ ਪੈਂਦੇ ਪਿੰਡਾਂ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਚਾਲੇ ਪਾਏ ਗਏ। ਪ੍ਰੈਸ ਨੂੰ ਬਿਆਨ ਜਾਰੀ ਕਰਦਿਆ ਸਕੱਤਰ ਓਮ ਸਿੰਘ ਸਟਿਆਣਾ ਨੇ ਦਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੀਆਂ ਹੱਕੀ ਤੇ ਜਾਇਜ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ ਸਗੋਂ ਨਿੱਤ ਦਿਨ ਕਿਸਾਨ ਵਿਰੋਧੀ ਨਵੇਂ ਫੈਸਲੇ ਲੈ ਕੇ ਕਿਸਾਨ-ਮਜਦੂਰ ਨੂੰ ਹੋਰ ਮੰਦਹਾਲੀ ਵੱਲ ਧੱਕਿਆ ਜਾ ਰਿਹਾ ਹੈ। ਜੋ ਕਿਸੇ ਵੀ ਤਰ੍ਹਾਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਿਸਾਨ-ਮਜਦੂਰ, ਮੁਲਾਜਮ ਤੇ ਪੈਨਸ਼ਨਰਾਂ ਦੀ ਹੱਕੀ ਤੇ ਜਾਇਜ ਮੰਗਾਂ ਦਾ ਸਹੀ ਢੰਗ ਨਾਲ ਬਿਨਾ ਦੇਰੀ ਨਿਪਟਾਰਾ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਜਿਲ੍ਹਾ ਕਨਵੈਨਸ਼ਨਾਂ ਕਰਕੇ ਹਜਾਰਾਂ ਦੀ ਗਿਣਤੀ ਵਿੱਚ ਕਿਸਾਨ ਜੇਲ੍ਹਾਂ ਭਰੋ ਅੰਦੋਲਨ ਕਰਨ ਲਈ ਮਜਬੂਰ
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 14 ਨਵੰਬਰ...






















