
ਸੰਗਠਨਾਤਮਕ ਗਤੀਵਿਧੀਆਂ ਅਤੇ ਸੇਵਾ ਕਾਰਜ ਜਾਰੀ ਰਹੇਗਾ ।
ਹੁਸ਼ਿਆਰਪੁਰ 17 ਜੁਲਾਈ (ਵਿਸ਼ਵ ਵਾਰਤਾ)- ਕੋਵੀਡ -19 ਮਹਾਂਮਾਰੀ ਦੀ ਗੰਭੀਰਤਾ ਦੇ ਮੱਦੇਨਜ਼ਰ, ਭਾਰਤੀ ਜਨਤਾ ਪਾਰਟੀ, ਪੰਜਾਬ ਪ੍ਰਦੇਸ਼ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਆਦੇਸ਼ ਅਨੁਸਾਰ ਪਾਰਟੀ ਦੇ ਸਾਰੇ ਪ੍ਰੋਗਰਾਮਾਂ ਨੂੰ ਅਗਲੇ 15 ਦਿਨਾਂ ਲਈ 31 ਜੁਲਾਈ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਭਾਜਪਾ ਜ਼ਿਲ੍ਹਾ ਪ੍ਰਧਾਨ ਨਿਪੁੰਨ ਸ਼ਰਮਾ ਦੁਆਰਾ ਜਾਰੀ ਪ੍ਰੈਸ ਨੋਟ ਵਿੱਚ ਇਸ ਜਾਣਕਾਰੀ ਨੂੰ ਸਾਂਝਾ ਕੀਤਾ। ਨਿਪੁੰਨ ਸ਼ਰਮਾ ਨੇ ਇਸ ਬਾਰੇ ਦੱਸਿਆ ਕਿ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਾਜਪਾ ਦੇ ਸਾਰੇ ਅਹੁਦੇਦਾਰਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਸਮੂਹ ਕਾਰਜਕਰਤਾਵਾਂ ਨੂੰ ਰਾਜ ਵਿਚ ਕੋਰੋਨਾ ਮਹਾਂਮਾਰੀ ਦੇ ਫੈਲਣ ਨੂੰ ਮੱਦੇਨਜ਼ਰ ਰੱਖਦੇ ਹੋਏ ਅਗਲੇ 15 ਦਿਨਾਂ ਲਈ ਹੋਣ ਵਾਲੇ ਸਾਰੇ ਪ੍ਰੋਗਰਾਮਾਂ ਨੂੰ ਮੁਲਤਵੀ ਕਰਨ ਲਈ ਕਿਹਾ ਹੈ । ਸ਼ਰਮਾ ਨੇ ਕਿਹਾ ਕਿ ਜਨਤਕ ਸਮਾਗਮਾਂ ਜਿਸ ਵਿੱਚ ਪੰਜ ਤੋਂ ਵੱਧ ਲੋਕ ਇਕੱਠੇ ਹੁੰਦੇ ਹਨ ਜਾਂ ਹੋਣ ਦੀ ਉਮੀਦ ਕੀਤੀ ਜਾਂਦੀ ਹੈ, ਸਭ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ, ਪਰ ਸੰਗਠਨਾਤਮਕ ਗਤੀਵਿਧੀਆਂ ਜਾਰੀ ਰਹਿਣਗੀਆਂ ਅਤੇ ਪਾਰਟੀ ਵੱਲੋਂ ਸੇਵਾ ਕਾਰਜ ਜਾਰੀ ਰਹਿਣਗੇ। ਸ਼ਰਮਾ ਨੇ ਕਿਹਾ ਕਿ ਇਸ ਸਮੇਂ ਦੌਰਾਨ ਸਾਰੇ ਭਾਜਪਾ ਵਰਕਰ, ਕੇਂਦਰ ਸਰਕਾਰ, ਕੇਂਦਰ ਦੇ ਸਿਹਤ ਵਿਭਾਗ ਅਤੇ ਪ੍ਰਦੇਸ਼ ਸਰਕਾਰ ਦੁਆਰਾ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਖੁਦ ਵੀ ਪਾਲਣਾ ਕਰੋਂ ਅਤੇ ਬਾਕੀਆਂ ਨੂੰ ਵੀ ਇਸ ਬਾਰੇ ਵਿੱਚ ਜਾਗਰੂਕ ਕਰਕੇ ਇਸ ਮਹਾਂਮਾਰੀ ਦੇ ਮਾਰੂ ਪ੍ਰਭਾਵ ਨੂੰ ਰੋਕਣੇ ਵਿੱਚ ਮਦਦ ਕਰੋਂ । ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਕੋਰੋਨਾ ਮਹਾਂਮਾਰੀ ਤੋਂ ਦੇਸ਼ ਦੀ ਜਨਤਾ ਨੂੰ ਬਚਾਇਆ ਹੈ ਅਤੇ ਪ੍ਰਦੇਸ਼ ਭਾਜਪਾ ਵੀ ਰਾਜ ਦੀ ਜਨਤਾ ਨੂੰ ਅਪੀਲ ਕਰਦੀ ਹੈ ਕਿ ਮਹਾਂਮਾਰੀ ਦੀ ਗੰਭੀਰਤਾ ਨੂੰ ਸਮਝੋ ਅਤੇ ਸਰੀਰਕ ਦੂਰੀ (ਦੋ ਗਜ) ਬਣਾ ਕੇ ਰੱਖੋ ਦੀ ਅਤੇ ਮੂੰਹ ਤੇ ਮਾਸਿਕ ਲਗਾ ਕੇ ਰੱਖੋਂ ਤਾਂਕਿ ਇਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 14 ਨਵੰਬਰ...






















