ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ)- ਇਨਸਾਫ ਨੂੰ ਯਕੀਨੀ ਬਣਾਉਣਾ ਨਿਆ ਪ੍ਰਣਾਲੀ ਦਾ ਮੁੱਖ ਉਦੇਸ਼ ਹੈ ਅਤੇ ਇਸ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕੇ ਜਾਣੇ ਚਾਹੀਦੇ ਹਨ। ਉਕਤ ਪ੍ਰਗਟਾਵਾ ਲੋਕਪਾਲ, ਪੰਜਾਬ ਜਸਟਿਸ ਵਿਨੋਦ ਕੁਮਾਰ ਸ਼ਰਮਾ (ਸੇਵਾਮੁਕਤ) ਨੇ “ਵਰਲਡ ਡੇ ਫਾਰ ਇੰਟਰਨੈਸ਼ਨਲ ਜਸਟਿਸ” ਦੇ ਮੌਕੇ ’ਤੇ ਆਰੀਅਨਜ਼ ਕਾਲਜ ਆਫ ਲਾਅ ਵੱਲੋਂ ਕਰਵਾਏ ਗਏ ਵੈਬੀਨਾਰ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੀਤਾ।
ਜਸਟਿਸ ਵਿਨੋਦ ਕੁਮਾਰ ਸ਼ਰਮਾ ਨੇ ਇਨਸਾਫ ਦੇ ਮਹੱਤਵ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਦਿਨ ਕਾਨੂੰਨ ਦੇ ਸਾਹਮਣੇ ਬਰਾਬਰੀ ਦਾ ਸਮਰਥਨ ਕਰਨ ਅਤੇ ਪੀੜਤਾਂ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਸਬੰਧੀ ਲੋਕਾਂ ਨੂੰ ਜਾਗਰੂਕ ਅਤੇ ਇਕਜੁੱਟ ਕਰਨ ਲਈ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਅੰਦੋਲਨ ਦੇ ਹਾਲੀਆ ਘਟਨਾ¬ਕ੍ਰਮ “ਬਲੈਕ ਲਾਈਵਸ ਮੈਟਰ” ਤੋਂ ਬਾਅਦ ਅੰਤਰਰਾਸ਼ਟਰੀ ਇਨਸਾਫ ਦੀ ਜ਼ਰੂਰਤ ਹੋਰ ਜ਼ਿਆਦਾ ਵਧ ਗਈ ਹੈ। ਉਨ੍ਹਾਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਸਾਨੂੰ ਆਪਣੇ ਆਪ ਨੂੰ ਇਨਸਾਫ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਦੇ ਮਹੱਤਵ ਨੂੰ ਨਾ ਸਿਰਫ਼ ਕਾਨੂੰਨੀ ਜ਼ਿੰਮੇਵਾਰੀ ਦੇ ਰੂਪ ਵਿੱਚ ਬਲਕਿ ਨੈਤਿਕ ਜ਼ਰੂਰਤ ਦੇ ਰੂਪ ਵਿੱਚ ਯਾਦ ਦਿਵਾਉਣਾ ਚਾਹੀਦਾ ਹੈ।
ਅਖੀਰ ਵਿੱਚ ਡਾ. ਅੰਸ਼ੂ ਕਟਾਰੀਆ ਨੇ ਮੁੱਖ ਮਹਿਮਾਨ ਦਾ ਧੰਨਵਾਦ ਕੀਤਾ
ਲੋਕ ਸਭਾ ਚੋਣਾਂ 2024- ਕਾਂਗਰਸ ਪਾਰਟੀ ਅੱਜ ਜਾਰੀ ਕਰ ਸਕਦੀ ਹੈ ਪੰਜਾਬ ਵਿੱਚ ਉਮੀਦਵਾਰਾਂ ਦੀ ਪਹਿਲੀ ਸੂਚੀ
ਪੜ੍ਹੋ ਕਿਹੜੇ ਆਗੂ ਨੇ ਕਿਸ ਸੀਟ ਤੋਂ ਠੋਕਿਆ ਦਾਅਵਾ ਅਤੇ ਕਿਸਦੀ ਕੱਟੀ ਜਾਣੀ ਹੈ ਟਿਕਟ ਚੰਡੀਗੜ੍ਹ, 13 ਅਪ੍ਰੈਲ(ਵਿਸ਼ਵ...