ਲੁਧਿਆਣਾ, 19 ਜੁਲਾਈ 2020 – ਪੰਜਾਬ ਸਰਕਾਰ ਵੱਲੋਂ ਮਹਾਂਮਾਰੀ ਤੇ ਠੱਲ੍ਹ ਪਾਉਣ ਲਈ ਬੀਤੇ ਦਿਨੀਂ ਹਦਾਇਤਾਂ ਦਿੱਤੀਆਂ ਗਈਆਂ ਸਨ ਕਿ ਵਿਆਹ ਦੇ ਪ੍ਰੋਗਰਾਮ ਦੇ ਵਿੱਚ 30 ਇਸ ਤੋਂ ਵੱਧ ਲੋਕ ਇਕੱਠੇ ਨਹੀਂ ਹੋ ਸਕਦੇ ਪਰ ਅੱਜ ਲੁਧਿਆਣਾ ਦੇ ਇਸਲਾਮ ਗੰਜ ਦੇ ਜੰਜ ਘਰ ‘ਚ ਇੱਕ ਵਿਆਹ ਸਮਾਗਮ ਚ 100 ਇਸ ਤੋਂ ਵੱਧ ਲੋਕ ਇਕੱਠੇ ਹੋ ਗਏ। ਜਿਸ ਸਬੰਧੀ ਪੁਲਿਸ ਨੂੰ ਜਾਣਕਾਰੀ ਮਿਲੀ ਮੌਕੇ ਤੇ ਜਾ ਕੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਅਤੇ 20 ਕੀ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ। ਇਨ੍ਹਾਂ ਹੀ ਨਹੀਂ ਗੁਰਦੁਆਰਾ ਦੇ ਪ੍ਰਬੰਧਕਾਂ ਅਤੇ ਜੰਞ ਘਰ ‘ਤੇ ਵੀ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਸਬੰਧੀ ਲੁਧਿਆਣਾ ਦੇ ਏਸੀਪੀ ਵਰਿਆਮ ਸਿੰਘ ਨੇ ਜਾਣਕਾਰੀ ਸਾਂਝੀ ਕੀਤੀ।
ਏਸੀਪੀ ਵਰਿਆਮ ਸਿੰਘ ਨੇ ਦੱਸਿਆ ਕਿ ਇਸਲਾਮ ਗੰਜ ਮਾਈਕ੍ਰੋ ਕੰਟੋਨਮੈਂਟ ਜ਼ੋਨ ਐਲਾਨਿਆ ਗਿਆ ਹੈ ਇਸ ਦੇ ਬਾਵਜੂਦ ਉੱਥੇ 30 ਇਸ ਤੋਂ ਵੱਧ ਲੋਕ ਸੱਦ ਕੇ ਵਿਆਹ ਦਾ ਸਮਾਗਮ ਕਰਵਾਇਆ ਜਾ ਰਿਹਾ ਸੀ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਸਖ਼ਤ ਕਾਰਵਾਈ ਕਰਦਿਆਂ ਮਾਮਲਾ ਦਰਜ ਕਰ ਲਿਆ ਅਤੇ 20 ਰਿਸ਼ਤੇਦਾਰਾਂ ਨੂੰ ਗ੍ਰਿਫਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਜਨਮ ਦਿਨ ਦੀ ਪਾਰਟੀ ਮਨਾ ਰਹੇ ਨੌਜਵਾਨਾਂ ਨੂੰ ਪੁਲਿਸ ਵੱਲੋਂ ਬੀਤੇ ਦਿਨੀਂ ਗ੍ਰਿਫ਼ਤਾਰ ਕੀਤਾ ਗਿਆ ਸੀ। ਵਰਿਆਮ ਸਿੰਘ ਨੇ ਸਾਫ ਕਿਹਾ ਕਿ ਲੋਕ ਨਿਯਮਾਂ ਦੀ ਪਾਲਣਾ ਕਰਨ ਨਹੀਂ ਤਾਂ ਉਨ੍ਹਾਂ ਨੂੰ ਖੁਦ ਹੀ ਨਤੀਜੇ ਭੁਗਤਣੇ ਪੈਣਗੇ।