
ਮਾਨਯੋਗ ਸੁਪਰੀਮ ਕੋਰਟ ਦੇ ਫੈਸਲੇ ਦੀ ਕੀਤੀ ਸ਼ਲਾਘਾ
ਹੁਸ਼ਿਆਰਪੁਰ, 20 ਜੁਲਾਈ (ਵਿਸ਼ਵ ਵਾਰਤਾ)- ਮਾਨਯੋਗ ਸੁਪਰੀਮ ਕੋਰਟ ਵਲੋਂ ਅੰਗਹੀਣਾਂ ਵਿਦਿਆਰਥੀ ਨੂੰ ਵਿੱਦਿਅਕ/ਸਿੱਖਿਅਕ ਸੰਸਥਾਵਾਂ ਵਿੱਚ ਐਸ ਸੀ/ ਐਸ ਟੀ ਦੇ ਵਿਦਿਆਰਥੀਆਂ ਵਾਂਗ ਸਹੂਲਤਾਂ ਦੇਣ ਦੇ ਦਿੱਤਾ ਫੈਸਲਾ ਇੱਕ ਸ਼ਲਾਘਾਯੋਗ ਫੈਸਲਾ ਹੈ। ਇਸ ਫੈਸਲੇ ਨਾਲ ਬਹੁਤ ਸਾਰੇ ਅੰਗਹੀਣਾਂ ਦੀ ਜਿੰæਦਗੀ ਵਿੱਚ ਸੁਧਾਰ ਹੋਵੇਗਾ। ਇਨਾਂ ਵਿਚਾਰਾਂ ਦਾ ਪ੍ਰਗਟਾਵੇ ਦਾ ਪ੍ਰਗਟਾਵਾ ਕਰਦੇ ਹੋਏ ਡਿਸਏਬਿਲਡ ਪਰਸਨਜ ਵੈਲਫੇਅਰ ਸੁਸਾਇਟੀ ਦੇ ਜਨਰਲ ਸਕੱਤਰ ਜਸਵਿੰਦਰ ਸਿੰਘ ਸਹੋਤਾ ਨੇ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਦੇ ਇਸ ਫੈਸਲੇ ਨਾਲ 21 ਪ੍ਰਕਾਰ ਦੀ ਅੰਗਹੀਣਤਾ ਨਾਲ ਜੂਝ ਰਹੇ ਵਿਦਿਆਰਥੀਆਂ ਨੂੰ ਪੜ੍ਹਾਈ ਕਰਨ ਦੇ ਨਵੇਂ ਮੌਕੇ ਮਿਲਣਗੇ। ਸਪਰੀਮ ਕੋਰਟ ਵਲੋਂ ਦਿੱਤੇ ਗਏ ਫੈਸਲੇ ਦੀ ਸ਼ਲਾਘਾ ਕਰਦਿਆਂ ਸਹੋਤਾ ਨੇ ਕਿਹਾ ਕਿ ਅੰਗਹੀਣਾਂ ਨੂੰ ਆਪਣੇ ਜੀਵਨ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਅੰਗਹੀਣਾਂ ਨੂੰ ਜਿੰਦਗੀ ਵਿੱਚ ਅੱਗੇ ਵਧਣ ਲਈ ਸਰਕਾਰ ਅਤੇ ਸਮਾਜ ਦਾ ਸਹਿਯੋਗ ਚਾਹੀਦਾ ਹੈ। ਪਰ ਸਰਕਾਰਾਂ ਅਤੇ ਪ੍ਰਸ਼ਾਸਨ ਅੰਗਹੀਣਾਂ ਨੂੰ ਉਨਾਂ ਦੇ ਹੱਕ ਦੇਣ ਵਿੱਚ ਅਸਫਲ ਰਿਹਾ ਹੈ, ਜਿਸ ਕਾਰਨ ਮਜਬੂਰੀਵਸ ਅੰਗਹੀਣਾਂ ਨੂੰ ਮਾਨਯੋਗ ਕੋਰਟ ਦਾ ਦਰਵਾਜਾ ਖੜਕਾਉਣਾ ਪੈਂਦਾ ਹੈ। ਸਰਕਾਰ ਵਲੋਂ ਮਿਲ ਰਹੀਆਂ ਸਹੂਲਤਾਂ ਨੂੰ ਪ੍ਰਾਪਤ ਕਰਨ ਲਈ ਅੰਗਹੀਣਾਂ ਨੂੰ ਦਫਤਰਾਂ ਦੇ ਕਲਰਕਾਂ ਦੇ ਰਹਿਮੋ-ਕਰਮ ਤੇ ਹੀ ਰਹਿਣਾ ਪੈਂਦਾ ਹੈ। ਕਈ ਵਾਰ ਬਹੁਤ ਸਾਰੇ ਅੰਗਹੀਣ ਦਰ-ਦਰ ਦੀਆਂ ਠੋਕਰਾਂ ਖਾਣ ਤੋਂ ਬਾਅਦ ਨਿਰਾਸ਼ ਹੋ ਕੇ ਘਰ ਹੀ ਬੈਠ ਜਾਂਦੇ ਹਨ। ਸਰਕਾਰ ਉਨਾਂ ਕਿਹਾ ਕਿ ਮਾਨਯੋਗ ਕੋਰਟ ਨੇ ਅੰਗਹੀਣਾਂ ਦੇ ਹੱਕ ਵਿੱਚ ਫੈਸਲਾ ਸੁਣਾ ਕੇ ਅੰਗਹੀਣਾਂ ਦੀਆਂ ਆਸਾਂ ਨੂੰ ਬੂਰ ਪਾਇਆ ਹੈ। ਉਨ੍ਹਾਂ ਕਿ ਹੁਸ਼ਿਆਰਪੁਰ ਦੀ ਅੰਗਹੀਣ ਬੇਟੀ ਪ੍ਰਤਿਸ਼ਠਾ ਨੇ ਸੰਸਾਰ ਦੀ ਸਭ ਤੋਂ ਵਧੀਆਂ ਯੂਨੀਵਰਸਿਟੀ ਆਕਸਫੋਰਡ ਯੂਨੀਵਰਸਿਟੀ ਵਿੱਚ ਦਾਖਲਾ ਲੈ ਕੇ ਇਹ ਸਿੱਧ ਕਰ ਦਿੱਤਾ ਹੈ ਕਿ ਅੰਗਹੀਣ ਕਿਸੇ ਨਾਲੋਂ ਘੱਟ ਨਹੀਂ ਹਨ। ਉਨ੍ਹਾਂ ਦੱਸਆ ਕਿ ਪ੍ਰਤਿਸ਼ਠਾ ਆਕਸਫੋਰਡ ਯੂਨੀਵਰਸਿਟੀ ਵਿੱਚ ਦਾਖਲਾ ਲੈਣ ਵਾਲੀ ਪਹਿਲੀ ਅੰਗਹੀਣ ਭਾਰਤੀ ਲੜਕੀ ਹੈ। ਅੰਗਹੀਣਾਂ ਨੂੰ ਜੇ ਲੋੜੀਂਦੀਆਂ ਸਹੂਲਤਾਂ ਮਿਲ ਜਾਣ ਤਾਂ ਉਹ ਸਫਲਤਾ ਪੂਰਨ ਆਪਣਾ ਜੀਵਨ ਬਤੀਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਅੰਗਹੀਣ ਵਰਗ ਵੀ ਸਰੀਰਕ, ਆਰਥਿਕ ਅਤੇ ਸਮਾਜਿਕ ਤੌਰ ਤੇ ਪਛੜਿਆ ਹੋਇਆ ਹੈ। ਸਹੋਤਾ ਨੇ ਕਿਹਾ ਕਿ ਅੰਗਹੀਣ ਵਰਗ ਦੀਆਂ ਸਾਰੀਆਂ ਸਮੱਸਿਆਵਾਂ ਹਨ। ਉਨਾਂ ਮੰਗ ਕੀਤੀ ਕਿ ਸਰਕਾਰ ਅਤੇ ਪ੍ਰਸ਼ਾਸਨ ਅੰਗਹੀਣਾਂ ਦੀਆਂ ਸਮੱਸਿਆਵਾਂ ਪਹਿਲ ਦੇ ਅਧਾਰ ਤੇ ਹਲ ਕਰੇ।
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 14 ਨਵੰਬਰ...






















