ਪਟਿਆਲਾ 21 ਜੁਲਾਈ ( ਵਿਸ਼ਵ ਵਾਰਤਾ)-ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਪੰਜਾਬ ਦੇ ਪਹਿਲੇ ਪਲਾਜ਼ਮਾ ਬੈਂਕ ਲਈ 2 ਨਵੀਆਂ ਮਸ਼ੀਨਾਂ ਦੇ ਉਦਘਾਟਨ ਦੇ ਨਾਲ ਅਸੀਂ ਕੋਵਿਡ ਵਿਰੁੱਧ ਆਪਣੀ ਲੜਾਈ ਵਿਚ ਇਕ ਹੋਰ ਵੱਡਾ ਕਦਮ ਪੁੱਟਿਆ ਹੈ। ਤੁਹਾਡੇ ਨਾਲ ਇਹ ਗੱਲ ਸਾਂਝੀ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਪਹਿਲੇ ਹੀ ਦਿਨ 25 ਲੋਕ ਆਪਣਾ ਪਲਾਜ਼ਮਾ ਦਾਨ ਕਰਨ ਲਈ ਅੱਗੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ 2 ਮਰੀਜ਼ਾਂ ਨੇ ਅੱਜ ਹੀ ਦਾਨ ਕਰ ਦਿੱਤਾ ਹੈ। ਮੈਂ ਬਾਕੀ ਸਾਰੇ ਠੀਕ ਹੋਏ ਮਰੀਜ਼ਾਂ ਨੂੰ ਵੀ ਅਪੀਲ ਕਰਦੀ ਹਾਂ ਕਿ ਉਹ ਵੀ ਗੰਭੀਰ ਮਰੀਜ਼ਾਂ ਦੇ ਇਲਾਜ ਲਈ ਪਲਾਜ਼ਮਾ ਦਾਨ ਕਰਨ ਲਈ ਅੱਗੇ ਆਉਣ ਅਤੇ ਦੂਜਿਆਂ ਨੂੰ ਵੀ ਪ੍ਰੇਰਿਤ ਕਰਨ।
.






















