

ਮਾਨਸਾ 22 ਜੁਲਾਈ (ਵਿਸ਼ਵ ਵਾਰਤਾ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲ੍ਹੋਂ ਐਲਾਨੇ ਬਾਰਵੀਂ ਦੇ ਨਤੀਜੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਜੇਵਾਲਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਅਤੇ ਰਿਉੰਦ ਕਲਾਂ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਵੱਲ੍ਹੋਂ 448/450 ਪ੍ਰਾਪਤ ਕਰਕੇ ਜ਼ਿਲ੍ਹੇ ਦਾ ਨਾਮ ਪੰਜਾਬ ਭਰ ਚ ਚਮਕਾਉਣ ਬਦਲੇ ਮਾਨਸਾ ਦੇ ਡਿਪਟੀ ਕਮਿਸ਼ਨਰ ਮਹਿੰਦਰਪਾਲ ਗੁਪਤਾ ਵੱਲ੍ਹੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕਰਦਿਆਂ ਸਰਕਾਰੀ ਸਕੂਲਾਂ ਦੇ ਆਏ ਸ਼ਾਨਦਾਰ ਨਤੀਜਿਆਂ ਤੇ ਮਾਣ ਮਹਿਸੂਸ ਕੀਤਾ। ਉਨ੍ਹਾਂ ਅਧਿਆਪਕ ਵਰਗ ਨੂੰ ਵਧਾਈ ਦਿੱਤੀ, ਜਿਨ੍ਹਾਂ ਦੀ ਅਗਵਾਈ ਚ ਸ਼ਾਨਦਾਰ ਨਤੀਜੇ ਆ ਰਹੇ ਹਨ।
ਸਟੇਟ ਮੀਡੀਆ ਕੋਆਰਡੀਨੇਟਰ ਹਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਵਾਰ ਫਿਰ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਬਾਰਵੀਂ ਦਾ ਨਤੀਜਾ ਰਿਕਾਰਡ ਤੋੜ 94.32 ਪ੍ਰਤੀਸ਼ਤ ਰਿਹਾ ਹੈ।,ਜਦੋ ਕਿ ਪਿਛਲੇ ਵਰ੍ਹੇ ਇਹ ਨਤੀਜਾ 86.41 ਪ੍ਰਤੀਸ਼ਤ ਰਿਹਾ। ਉਨ੍ਹਾਂ ਦੱਸਿਆ ਕਿ ਬੇਸ਼ੱਕ ਸਿੱਖਿਆ ਬੋਰਡ ਵੱਲ੍ਹੋਂ ਪੂਰੇ ਪੇਪਰ ਨਾ ਹੋਣ ਕਾਰਨ ਮੈਰਿਟ ਸੂਚੀ ਜਾਰੀ ਨਹੀਂ ਕੀਤੀ ਗਈ, ਪਰ ਇਸ ਦੇ ਬਾਵਜੂਦ ਮਾਨਸਾ ਜ਼ਿਲ੍ਹੇ ਦੀਆਂ ਦੋਨੋਂ ਬੱਚੀਆਂ ਨੇ 99 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਲ ਕਰਕੇ ਜ਼ਿਲ੍ਹੇ ਚੋਂ ਪਹਿਲਾ ਅਤੇ ਪੰਜਾਬ ਭਰ ਵਿਚੋਂ ਵੀ ਮੋਹਰੀ ਸਥਾਨਾਂ ਦੀ ਕਤਾਰ ਚ ਆਪਣਾ ਨਾਮ ਦਰਜ਼ ਕਰਵਾਇਆ ਹੈ।
ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸੁਰਜੀਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਸਮਾਰਟ ਸਿੱਖਿਆ ਨੀਤੀ, ਮਿਸ਼ਨ ਸਤ ਪ੍ਰਤੀਸ਼ਤ ਤਹਿਤ ਅਧਿਆਪਕਾਂ ਦੀ ਸਖਤ ਮਿਹਨਤ ਕਰਕੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਨਤੀਜੇ ਪ੍ਰਾਈਵੇਟ ਸਕੂਲਾਂ ਤੋਂ ਕਾਫੀ ਬੇਹਤਰ ਰਹੇ ਹਨ।
Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ
Delhi ਦੇ ਇੱਕ ਗੁਰਦੁਆਰਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਪੱਛਮੀ ਦਿੱਲੀ ਦੇ...






















