

ਜ਼ਿਲ੍ਹੇ ਦਾ ਕੋਈ ਵੀ ਨਿਵਾਸੀ ਨਹੀਂ ਰਹੇਗਾ ਮਾਸਕ ਤੋਂ ਵਾਂਝਾ ਐਸ.ਐਸ.ਪੀ.
ਪਟਿਆਲਾ, 22 ਜੁਲਾਈ (ਵਿਸ਼ਵ ਵਾਰਤਾ)-ਪਟਿਆਲਾ ਪੁਲਿਸ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ-19 ਖ਼ਿਲਾਫ਼ ਵਿੱਢੀ ਜੰਗ ਨੂੰ ਜਿੱਤਣ ਲਈ ਸ਼ੁਰੂ ਕੀਤੇ ਮਿਸ਼ਨ ਫ਼ਤਿਹ ਤਹਿਤ ਜ਼ਿਲ੍ਹੇ ਅੰਦਰ ਲੋਕਾਂ ਨੂੰ ਇੱਕ ਲੱਖ ਤੋਂ ਵੱਧ ਮਾਸਕ ਵੰਡੇ ਹਨ। ਇਹ ਜਾਣਕਾਰੀ ਦਿੰਦਿਆਂ ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਲੋਕਾਂ ਦੇ ਇਕੱਲੇ ਮਾਸਕ ਨਾ ਪਾਉਣ ਦੇ ਚਲਾਨ ਹੀ ਨਹੀਂ ਕਰ ਰਹੀ ਸਗੋਂ ਲੋਕਾਂ ਨੂੰ ਮਾਸਕ ਵੰਡਣ ਸਮੇਤ ਸਹੀ ਢੰਗ ਨਾਲ ਮਾਸਕ ਪਾਉਣਾ ਵੀ ਸਿਖਾ ਰਹੀ ਹੈ।
ਐਸ.ਐਸ.ਪੀ. ਨੇ ਦੱਸਿਆ ਕਿ ਪੁਲਿਸ ਵੱਲੋਂ ਰੋਜ਼ਾਨਾ ਹੀ ਵੱਡੀ ਗਿਣਤੀ ਮਾਸਕ ਪਟਿਆਲਾ ਸ਼ਹਿਰ ਦੀਆਂ ਵੱਖ ਵੱਖ ਥਾਵਾਂ ਸੇਮੇਤ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ‘ਚ ਜਾ ਕੇ ਗਰੀਬਾਂ ਅਤੇ ਲੋੜਵੰਦਾਂ ਸਮੇਤ ਬੱਚਿਆਂ, ਮਜ਼ਦੂਰਾਂ, ਰਿਕਸ਼ਾ ਚਾਲਕਾਂ, ਆਟੋ ਚਾਲਕਾਂ ਅਤੇ ਬਿਨਾ ਮਾਸਕ ਤੋਂ ਘਰੋਂ ਬਾਹਰ ਨਿੱਕਲੇ ਲੋਕਾਂ, ਜਿਨ੍ਹਾਂ ਕੋਲ ਮਾਸਕ ਨਹੀਂ ਹੁੰਦੇ ਜਾਂ ਜਿਨ੍ਹਾਂ ਲੋਕਾਂ ਨੇ ਮਾਸਕ ਦੀ ਥਾਂ ਤੇ ਰੁਮਾਲ ਬੰਨੇ ਹੋਏ ਹੁੰਦੇ ਹਨ, ਉਨ੍ਹਾਂ ਨੂੰ ਮਾਸਕ ਵੰਡੇ ਜਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸਹੀ ਢੰਗ ਨਾਲ ਮਾਸਕ ਦੀ ਵਰਤੋਂ ਅਤੇ ਮਹੱਤਤਾ ਬਾਰੇ ਵੀ ਜਾਣੂ ਕਰਵਾਇਆ ਜਾਂਦਾ ਹੈ।
ਐਸ.ਐਸ.ਪੀ. ਸ. ਸਿੱਧੂ ਨੇ ਦੱਸਿਆ ਕਿ ਜਿੱਥੇ ਉਹ ਖ਼ੁਦ ਲੋਕਾਂ ਕੋਵਿਡ-19 ਤੋਂ ਬਚਣ ਲਈ ਮਾਸਕ ਪਾਉਣ ਅਤੇ ਆਪਸੀ ਦੂਰੀ ਰੱਖਣ ਲਈ ਪ੍ਰੇਰਤ ਕਰਦੇ ਹਨ। ਉਥੇ ਹੀ ਜ਼ਿਲ੍ਹਾ ਪੁਲਿਸ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਵੀ ਲੋਕਾਂ ਨੂੰ ਉਚੇਚੇ ਤੌਰ ‘ਤੇ ਆਪ ਮਾਸਕ ਵੰਡਣ ਦੇ ਨਾਲ ਨਾਲ ਉਨ੍ਹਾਂ ਨੂੰ ਸਮਾਜਿਕ ਦੂਰੀ ਬਣਾ ਕੇ ਰੱਖਣ ਲਈ, ਗ਼ੈਰ ਜਰੂਰੀ ਆਵਾਜਾਈ ਤੋਂ ਗੁਰੇਜ਼ ਕਰਨ ਅਤੇ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨ ਬਾਰੇ ਵੀ ਜਾਗਰੂਕ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦਾ ਕੋਈ ਵੀ ਨਿਵਾਸੀ ਬਿਨ੍ਹਾਂ ਮਾਸਕ ਨਹੀਂ ਰਹੇਗਾ।
Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ
Punjab Weather: ਸੂਬੇ 'ਚ ਵਧਣ ਲੱਗੀ ਠੰਢ, ਤਾਪਮਾਨ 'ਚ ਹੋਣ ਲੱਗੀ ਗਿਰਾਵਟ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...






















