• Latest
  • Trending
ਘਰ ਘਰ ਰੋਜ਼ਗਾਰ ਯੋਜਨਾ ਤਹਿਤ ਨੌਕਰੀ ਤਲਾਸ਼ ਰਹੇ ਨੌਜਵਾਨਾਂ ਲਈ ਆਪਣੀ ਕਿਸਮ ਦਾ ਪਹਿਲਾ ਸੂਬਾ ਪੱਧਰੀ ਵੈਬੀਨਾਰ ਕਰਵਾਇਆ ਗਿਆ ਵੈਬਿਨਾਰ ਵਿੱਚ 20,000 ਨੌਜਵਾਨਾਂ ਨੇ ਕੀਤੀ ਸ਼ਮੂਲੀਅਤ

ਘਰ ਘਰ ਰੋਜ਼ਗਾਰ ਯੋਜਨਾ ਤਹਿਤ ਨੌਕਰੀ ਤਲਾਸ਼ ਰਹੇ ਨੌਜਵਾਨਾਂ ਲਈ ਆਪਣੀ ਕਿਸਮ ਦਾ ਪਹਿਲਾ ਸੂਬਾ ਪੱਧਰੀ ਵੈਬੀਨਾਰ ਕਰਵਾਇਆ ਗਿਆ ਵੈਬਿਨਾਰ ਵਿੱਚ 20,000 ਨੌਜਵਾਨਾਂ ਨੇ ਕੀਤੀ ਸ਼ਮੂਲੀਅਤ

6 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

33 minutes ago
Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

39 minutes ago
Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

1 hour ago
Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

2 hours ago
National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

2 hours ago
National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

3 hours ago
National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

3 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

3 hours ago
ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

5 hours ago
International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

5 hours ago
Hindi News
English News
Wednesday, November 18, 2026
No Result
View All Result
24 °c
Chandigarh
19 ° Thu
19 ° Fri
20 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਘਰ ਘਰ ਰੋਜ਼ਗਾਰ ਯੋਜਨਾ ਤਹਿਤ ਨੌਕਰੀ ਤਲਾਸ਼ ਰਹੇ ਨੌਜਵਾਨਾਂ ਲਈ ਆਪਣੀ ਕਿਸਮ ਦਾ ਪਹਿਲਾ ਸੂਬਾ ਪੱਧਰੀ ਵੈਬੀਨਾਰ ਕਰਵਾਇਆ ਗਿਆ ਵੈਬਿਨਾਰ ਵਿੱਚ 20,000 ਨੌਜਵਾਨਾਂ ਨੇ ਕੀਤੀ ਸ਼ਮੂਲੀਅਤ

July 24, 2020
in ਖਬਰਾਂ, ਪੰਜਾਬ

ਰੁਜ਼ਗਾਰ ਉੱਤਪਤੀ ਮੰਤਰੀ ਚੰਨੀ ਵੱਲੋਂ ਕੋਵਿਡ-19 ਤੋਂ ਬਾਅਦ ਨੌਜਵਾਨਾਂ ਨੂੰ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਲਈ ਨਿਯਮਤ ਆਧਾਰ `ਤੇ ਵੈਬਿਨਾਰ ਕਰਵਾਉਣ ਦਾ ਐਲਾਨ
ਚੰਡੀਗੜ੍ਹ, 24 ਜੁਲਾਈ(  ਵਿਸ਼ਵ ਵਾਰਤਾ )-ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਦੇ ਨੌਜਵਾਨਾਂ ਲਈ ਕੋਵਿਡ-19 ਤੋਂ ਬਾਅਦ ਨੌਕਰੀਆਂ ਲਈ ਚੁਣੌਤੀਆਂ ਤੇ ਸੰਭਾਵਨਾਵਾਂ ’ ਵਿਸ਼ੇ ’ਤੇ ਆਪਣੀ ਕਿਸਮ ਦਾ ਪਹਿਲਾ ਸੂਬਾ ਪੱਧਰੀ ਵੈਬੀਨਾਰ ਕਰਵਾਇਆ ਗਿਆ। ਸੂਬਾ ਸਰਕਾਰ ਵੱਲੋਂ ਕਰਵਾਏ ਗਏ ਇਸ ਵੈਬੀਨਾਰ ਦਾ ਉਦੇਸ਼ ਨੌਜਵਾਨਾਂ ਵਿੱਚ ਰੁਜ਼ਗਾਰ, ਉੱਭਰ ਰਹੇ ਖੇਤਰਾਂ ਅਤੇ ਰੁਜ਼ਗਾਰ ਦੇ ਮੌਕਿਆਂ ਦੇ ਬਦਲਦੇ ਦੌਰ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ ਤਾਂ ਜੋ ਉਹ ਉਦਯੋਗ ਦੀਆਂ ਜ਼ਰੂਰਤਾਂ ਮੁਤਾਬਕ ਆਪਣੇ ਆਪ ਨੂੰ ਤਿਆਰ ਕਰ ਸਕਣ ਅਤੇ ਰੁਜ਼ਗਾਰ ਹਾਸਲ ਕਰ ਸਕਣ। ਵੈਬਿਨਾਰ ਨੂੰ ਭਰਵਾਂ ਹੁੰਗਾਰਾ ਮਿਲਿਆ ਅਤੇ 20 ਹਜ਼ਾਰ ਤੋਂ ਵੱਧ ਨੌਜਵਾਨਾਂ ਨੇ ਇਸ ਵੈਬੀਨਾਰ ਵਿੱਚ ਸ਼ਮੂਲੀਅਤ ਕੀਤੀ। ਵੈਬੀਨਾਰ ਦੌਰਾਨ ਮਾਈਕਰੋਸੌਫਟ, ਐਨਸਿਸ, ਵਾਲਮਾਰਟ, ਪੈਪਸੀਕੋ, ਡੱੈਲ, ਐਮਾਜ਼ੌਨ ਅਤੇ ਬੀ ਐਂਡ ਡਬਲਯੂਐਸਐਸਸੀ ਜਿਹੀਆਂ ਕੰਪਨੀਆਂ ਦੇ ਉੱਘੇ ਮਾਹਰਾਂ ਦੁਆਰਾ ਆਪਣੇ ਵਿਚਾਰ ਪੇਸ਼ ਕੀਤੇ ਗਏ। ਮਾਈਕ੍ਰੋਸਾੱਫਟ ਨੇ ਵੈਬਿਨਾਰ ਲਈ ਇਕ ਯੂਟਿਊਬ ਚੈਨਲ ਬਣਾ ਕੇ ਵੈਬਿਨਾਰ ਲਈ ਤਕਨੀਕੀ ਸਹਾਇਤਾ ਅਤੇ ਪਲੇਟਫਾਰਮ ਪ੍ਰਦਾਨ ਕੀਤਾ।

ਪੰਜਾਬ ਦੇ ਰੁਜ਼ਗਾਰ ਉੱਤਪਤੀ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਵੀ ਇਸ ਵੈਬੀਨਾਰ ਵਿੱਚ ਸ਼ਾਮਲ ਹੋਏ ਅਤੇ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਕਿਹਾ ਕਿ ਰੋਜ਼ਗਾਰ ਉੱਤਪਤੀ ਵਿਭਾਗ ਨੇ ਰਾਜ ਦੇ ਨੌਜਵਾਨਾਂ ਨੂੰ ਕਰੀਅਰ ਕੌਂਸਲਿੰਗ ਪ੍ਰਦਾਨ ਕਰਨ ਲਈ ਇੱਕ ਵਿਲੱਖਣ ਪਹਿਲ ਕੀਤੀ ਹੈ ਤਾਂ ਜੋ ਉਨ੍ਹਾਂ ਨੂੰ ਕੋਵਿਡ-19 ਤੋਂ ਬਾਅਦ ਰੁਜ਼ਗਾਰ ਖੇਤਰ ਵਿੱਚਲੀਆਂ ਚੁਣੌਤੀਆਂ ਅਤੇ ਮੌਕਿਆਂ ਬਾਰੇ ਜਾਗਰੂਕ ਅਤੇ ਸੇਧ ਦਿੱਤੀ ਜਾ ਸਕੇ। ਮੰਤਰੀ ਨੇ ਕਿਹਾ ਕਿ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਕੋਰੋਨਾ ਮਹਾਂਮਾਰੀ ਕਰਕੇ ਦਰਪੇਸ਼ ਚੁਣੌਤੀਆਂ ਦੇ ਬਾਵਜੂਦ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇ ਚੰਗੇ ਮੌਕਿਆਂ ਪ੍ਰਦਾਨ ਕਰਨ ਲਈ ਸਿਰਤੋੜ ਯਤਨ ਕਰ ਰਿਹਾ ਹੈ। ਰੁਜ਼ਗਾਰ ਉਤਪਤੀ ਮੰਤਰੀ ਨੇ ਵੱਖ-ਵੱਖ ਵਿਸ਼ਿਆਂ `ਤੇ ਨਿਯਮਤ ਤੌਰ` ਤੇ ਅਜਿਹੇ ਹੋਰ ਵੈਬਿਨਾਰ ਲਗਾਉਣ ਦਾ ਐਲਾਨ ਵੀ ਕੀਤਾ ਹੈ ਤਾਂ ਜੋ ਨੌਜਵਾਨਾਂ ਨੂੰ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ `ਤੇ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾ ਸਕਣ।
ਇਸ ਤੋਂ ਪਹਿਲਾਂ ਵੈਬਿਨਾਰ ਦਾ ਪਹਿਲਾ ਸੈਸ਼ਨ ‘ਡੀਮਿਸਟਰੀਫਾਇੰਗ ‘ਦ ਨਿਊ ਨਾਰਮਲ ` ਚੁਣੌਤੀਆਂ ਅਤੇ ਮੌਕਿਆਂ` ਵਿਸ਼ੇ `ਤੇ ਆਯੋਜਿਤ ਕੀਤਾ ਗਿਆ ਜਿਸ ਵਿੱਚ ਮਾਹਿਰਾਂ ਸ੍ਰੀ ਮਨੀਸ਼ ਪ੍ਰਕਾਸ਼, ਕਾਰਜਕਾਰੀ ਡਾਇਰੈਕਟਰ (ਐਂਟਰਪ੍ਰਾਈਜ਼ ਪਬਲਿਕ ਸੈਕਟਰ) – ਮਾਈਕਰੋਸੌਫਟ ਅਤੇ ਖੇਤਰ ਉਪ-ਪ੍ਰਧਾਨ (ਭਾਰਤ ਅਤੇ ਦੱਖਰੀ ਏਸ਼ੀਆ ਪੈਸੀਫਿਕ)-ਏਐਨਐਸਵਾਈਐਸ ਸ੍ਰੀ ਰਫੀਕ ਸੋਮਾਨੀ ਵੱਲੋਂ ਵਿਸ਼ੇ `ਤੇ ਆਪਣੇ ਵਿਚਾਰ ਪੇਸ਼ ਕੀਤੇ ਗਏ। ਮਾਈਕ੍ਰੋਸਾੱਫਟ ਏਸ਼ੀਆ ਦੇ ਮੁਖੀ ਸ੍ਰੀ ਮਨੀਸ਼ ਪ੍ਰਕਾਸ਼ ਨੇ ਕਿਹਾ ਕਿ ਕੋਵਿਡ-19 ਤੋਂ ਬਾਅਦ ਮੁੱਖ ਤੌਰ `ਤੇ 10 ਸੈਕਟਰਾਂ ਜਿਵੇਂ ਆਨ ਲਾਈਨ ਸਿੱਖਿਆ, ਈ-ਕਾਮਰਸ, ਫਾਰਮਾ, ਆਈ ਟੀ, ਐਫਐਮਸੀਜੀ, ਪ੍ਰਚੂਨ, ਊਰਜਾ ਅਤੇ ਐਗਰੋ ਸੈਕਟਰ ਵਿੱਚ ਨੌਕਰੀਆਂ ਦੇ ਬਹੁਤ ਸਾਰੇ ਮੌਕੇ ਪੈਦਾ ਹੋਣਗੇ। ਉਨ੍ਹਾਂ ਇਹ ਵੀ ਕਿਹਾ ਕਿ ਮਾਈਕਰੋਸੌਫਟ ਭਵਿੱਖ ਵਿੱਚ ਆਰਟੀਫਿਸ਼ੀਅਲ ਇੰਟੈਲੀਜੈਂਸ ਦੇ ਖੇਤਰ ਵਿੱਚ ਉਨ੍ਹਾਂ ਦੁਆਰਾ ਸ਼ੁਰੂ ਕੀਤੇ ਗਏ ਵੱਖ ਵੱਖ ਕੋਰਸਾਂ ਵਿੱਚ ਪੰਜਾਬ ਸਰਕਾਰ ਨੂੰ ਹਰ ਸੰਭਵ ਸਹਾਇਤਾ ਦੇਵੇਗਾ। ਪਹਿਲੇ ਸੈਸ਼ਨ ਦੇ ਦੂਜੇ ਪੈਨਲਿਸਟ ਸ੍ਰੀ ਰਫੀਕ ਸੋਮਾਨੀ ਖੇਤਰ ਉਪ ਪ੍ਰਧਾਨ (ਭਾਰਤ ਅਤੇ ਦੱਖਣੀ ਏਸ਼ੀਆ ਪੈਸੀਫਿਕ) – ਏਐਨਐਸਵਾਈਐਸ (ਐਨਸਿਸ) ਨੇ ਕਿਹਾ ਕਿ ਨੌਜਵਾਨਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ ਕਿਉਂਕਿ ਭਵਿੱਖ ਵਿੱਚ ਉਨ੍ਹਾਂ ਨੂੰ ਚੰਗੇ ਮੌਕੇ ਮਿਲਣਗੇ। ਲੋੜ ਹੈ ਕਿ ਨੌਜਵਾਨ ਆਪਣੇ ਆਪ ਨੂੰ ਵੱਖ ਵੱਖ ਸੈਕਟਰਾਂ ਵਿੱਚ ਕੁਸ਼ਲ ਬਣਾਉਣ।
ਵੈਬਿਨਾਰ ਦਾ ਦੂਜਾ ਸੈਸ਼ਨ ‘ਨੌਕਰੀਆਂ ਦੇ ਮੌਕੇ ਹਾਸਲ ਕਰਨ ਲਈ ਬਦਲਦੇ ਸਮਿਆਂ ਅਨੁਸਾਰ ਖੁਦ ਨੂੰ ਢਾਲਣਾ` ਵਿਸ਼ੇ ‘ਤੇ ਹੋਇਆ ਜਿਸ ਵਿੱਚ ਪੈਨਲਿਸਟਾਂ ਸ੍ਰੀਮਤੀ ਲੀਆ ਕੁਰਿਅਨ, ਡਾਇਰੈਕਟਰ ਸਾੱਫਟਵੇਅਰ ਇੰਜੀਨੀਅਰ ਡੈੱਲ, ਸ੍ਰੀ ਪੀ ਪੀ ਸੁਨੀਲ ਅਚਾਰਿਆ, ਇੰਡੀਆ ਹੈੱਡ ਐਜੂਕੇਸ਼ਨ- ਐਮਾਜ਼ੌਨ, ਸ੍ਰੀਮਤੀ ਮੋਨਿਕਾ ਬਹਿਲ, ਸੀਈਓ- ਬੀ ਐਂਡ ਡਬਲਯੂ.ਐਸ.ਐਸ.ਸੀ, ਸ਼੍ਰੀ ਮ੍ਰਿਤੁਨਜੈਅ ਪ੍ਰਤਾਪ ਐਸੋਸੀਏਟ ਡਾਇਰੈਕਟਰ ਸੇਲਜ਼ – ਪੈਪਸੀਕੋ, ਸ੍ਰੀ ਆਨੰਦ ਵਿਜੇ ਝਾਅ, ਚੀਫ ਪਬਲਿਕ ਪਾਲਿਸੀ ਅਫਸਰ- ਵਾਲਮਾਰਟ ਇੰਡੀਆ ਨੇ ਸੂਬੇ ਦੇ ਨੌਜਵਾਨਾਂ ਨਾਲ ਵਡਮੁੱਲੀ ਜਾਣਕਾਰੀ ਸਾਂਝੀ ਕੀਤੀ।
ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਸਕੱਤਰ ਸ੍ਰੀ ਰਾਹੁਲ ਤਿਵਾੜੀ ਨੇ ਪੈਨਲਿਸਟਾਂ ਅਤੇ ਇਸ ਵੈਬੀਨਾਰ ਵਿੱਚ ਹਿੱਸਾ ਲੈਣ ਵਾਲਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਵਿਭਾਗ ਸੋਸ਼ਲ ਮੀਡੀਆ ਅਤੇ ਹੋਰ ਵੱਖ-ਵੱਖ ਪਲੇਟਫਾਰਮਾਂ ਰਾਹੀਂ ਸੂਬਾ ਪੱਧਰੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕਰੇਗਾ ਤਾਂ ਜੋ ਨੌਜਵਾਨਾਂ ਨੂੰ ਨੌਕਰੀਆਂ ਅਤੇ ਸਵੈ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾ ਸਕਣ।
ਰੋਜ਼ਗਾਰ ਉੱਤਪਤੀ ਵਿਭਾਗ ਦੇ ਡਾਇਰੈਕਟਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਪੈਨਲਿਸਟਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਅਤੇ ਹੁਨਰ ਵਿਕਾਸ ਦੇ ਮੌਕੇ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਵਿੱਚ ਸਰਕਾਰ ਦਾ ਸਾਥ ਦੇਣ।
ਹੁਨਰ ਵਿਕਾਸ ਅਤੇ ਤਕਨੀਕੀ ਸਿੱਖਿਆ ਦੇ ਸਲਾਹਕਾਰ ਡਾ. ਸੰਦੀਪ ਕੌੜਾ ਨੇ ਪਹਿਲੇ ਸੈਸ਼ਨ ਦਾ ਸੰਚਾਲਨ ਕੀਤਾ।ਉਨ੍ਹਾਂ ਆਲਮੀ ਉਦਯੋਗ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਚੰਗੇ ਮੌਕੇ ਪ੍ਰਦਾਨ ਕਰਨ ਅਤੇ ਸਟਾਰਟਅੱਪਜ ਲਈ ਢੁੱਕਵਾਂ ਮਾਹੌਲ ਸਿਰਜਣ ਵਾਸਤੇ ਸਰਕਾਰ ਦੀਆਂ ਪਹਿਲਕਦਮੀਆਂ ਦਾ ਸਮਰਥਨ ਕਰਨ।
ਡਿਪਟੀ ਸੀਈਓ ਸ੍ਰੀ ਨਵਦੀਪ ਸਿੰਘ ਨੇ ਦੂਜੇ ਸੈਸ਼ਨ ਦਾ ਸੰਚਾਲਨ ਕੀਤਾ ਅਤੇ ਆਗੂਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਆਲਮੀ ਆਗੂਆਂ ਨੂੰ ਆਉਣ ਵਾਲੇ ਮਹੀਨਿਆਂ ਵਿੱਚ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਲਈ ਸੂਬੇ ਵਿੱਚ ਚਲਾਈਆਂ ਜਾਣ ਵਾਲੀਆਂ ਮੁਹਿੰਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ।

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 18, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

by Ranjit Singh
November 18, 2026
0

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ 'ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ ਚੰਡੀਗੜ੍ਹ, 18 ਨਵੰਬਰ...

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

by Ranjit Singh
November 18, 2026
0

Punjab Weather: ਸੂਬੇ 'ਚ ਵਧਣ ਲੱਗੀ ਠੰਢ, ਤਾਪਮਾਨ 'ਚ ਹੋਣ ਲੱਗੀ ਗਿਰਾਵਟ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

by Ranjit Singh
November 18, 2026
0

Delhi ਦੇ ਇੱਕ ਗੁਰਦੁਆਰਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਪੱਛਮੀ ਦਿੱਲੀ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 18, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
4 weeks ago
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 22 ਅਕਤੂਬਰ 2026 (ਵਿਸ਼ਵ ਵਾਰਤਾ): ਭਾਰਤ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 