
-ਕਿਹਾ, ਸ਼ਹਿਰ ਵਾਸੀਆਂ ਦੀ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਲਗਾਏ ਜਾ ਰਹੇ ਹਨ 6 ਨਵੇਂ ਟਿਊਬਵੈਲ
ਹੁਸ਼ਿਆਰਪੁਰ, 25 ਜੁਲਾਈ (ਵਿਸ਼ਵ ਵਾਰਤਾ)-ਸ਼ਹਿਰ ਵਿੱਚ ਲੋਕਾਂ ਦੀ ਸੁਵਿਧਾ ਨੂੰ ਦੇਖਦੇ ਹੋਏ ਹਰ ਬੁਨਿਆਦੀ ਜ਼ਰੂਰਤ ਨੂੰ ਮਿਥੇ ਸਮੇਂ ’ਤੇ ਪੂਰਾ ਕੀਤਾ ਜਾ ਰਿਹਾ ਹੈ। ਹੁਸ਼ਿਆਰਪੁਰ ਵਿੱਚ ਹਰ ਇਲਾਕੇ ਵਿੱਚ ਸੀਵਰੇਜ ਦੀ ਸੁਵਿਧਾ ਨੂੰ ਪਹੁੰਚਾਇਆ ਗਿਆ ਹੈ, ਉਸੇ ਤਰ੍ਹਾਂ ਲੋਕਾਂ ਤੱਕ ਸਾਫ ਪੀਣ ਵਾਲਾ ਪਾਣੀ ਪਹੁੰਚੇ ਇਸ ਲਈ ਜ਼ਮੀਨੀ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਇਹ ਵਿਚਾਰ ਉਦਯੋਗ ਤੇ ਵਣਜ ਮੰਤਰੀ, ਪੰਜਾਬ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਵਾਰਡ ਨੰਬਰ 11 ਦੇ ਏਕਤਾ ਨਗਰ ਵਿੱਚ ਨਵਾਂ ਟਿਊਬਵੈਲ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਪਾਣੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਸ਼ਹਿਰ ਵਿੱਚ 6 ਨਵੇਂ ਟਿਊਬਵੈਲ ਲਗਾਏ ਜਾ ਰਹੇ ਹਨ, ਜਿਸ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਹੋਰ ਸਥਾਨਾਂ ’ਤੇ ਵੀ ਜਲਦ ਟਿਊਬਵੈਲ ਦਾ ਕੰਮ ਸ਼ੁਰੂ ਹੋ ਜਾਵੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ 20 ਲੱਖ ਰੁਪਏ ਦੀ ਲਾਗਤ ਨਾਲ ਏਕਤਾ ਨਗਰ ਵਿੱਚ ਟਿਊਬਵੈਲ ਲੱਗਣ ਨਾਲ ਏਕਤਾ ਨਗਰ ਤੋਂ ਇਲਾਵਾ ਗੁਰੂ ਨਾਨਕ ਨਗਰ, ਗੁਰੂ ਨਾਨਕ ਏਵੇਨਿਊ, ਸ਼ੰਕਰ ਨਗਰ, ਨਿਊ ਸਿਵਲ ਲਾਈਨ, ਗੋਬਿੰਦ ਨਗਰ, ਸੰਤ ਕਾਲੀ ਕੰਬਲੀ ਮੁਹੱਲੇ ਵਿੱਚ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਆ ਰਹੀ ਦਿਕਤ ਦੂਰ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਲੰਬੇ ਸਮੇਂ ਤੋਂ ਇਹ ਮੰਗ ਸੀ, ਜਿਸ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਵਾਇਆ ਗਿਆ ਹੈ।
ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਹੋਰ ਵਿਕਾਸ ਪ੍ਰੋਜੈਕਟਾਂ ਨੂੰ ਵੀ ਮਿਥੇ ਸਮੇਂ ’ਤੇ ਸ਼ੁਰੂ ਕੀਤਾ ਜਾਵੇ ਅਤੇ ਹੁਸ਼ਿਆਰਪੁਰ ਦੇ ਵਿਕਾਸ ਨੂੰ ਲੈ ਕੇ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਬੁਨਿਆਦੀ ਢਾਂਚੇ ਤੋਂ ਲੈ ਕੇ ਸੁੰਦਰੀਕਰਨ ਨੂੰ ਲੈ ਕੇ ਵਿਕਾਸ ਕਾਰਜ ਲਗਾਤਾਰ ਚੱਲਦੇ ਰਹਿਣਗੇ। ਉਨ੍ਹਾਂ ਕਿਹਾ ਕਿ ਹਰ ਛੋਟੀ ਤੋਂ ਵੱਡੀ ਸਮੱਸਿਆ ਦਾ ਮਿਥੇ ਸਮੇਂ ਵਿੱਚ ਹੱਲ ਕੀਤਾ ਜਾਵੇਗਾ। ਇਸ ਮੌਕੇ ਪੂਰਵ ਕੌਂਸਲਰ ਰੰਜੀਤਾ ਚੌਧਰੀ, ਆਸ਼ਾ, ਕਮਲਦੀਪ, ਜਸਵਿੰਦਰ, ਨਰਿੰਦਰ, ਸੀਮਾ, ਕੰਚਨ, ਸਰਵਨ ਲਾਲ, ਅਰਵਿੰਦ, ਅਜੇ, ਰਣਜੀਤ ਸਿੰਘ, ਮੁਨੀਰ, ਸੰਦੀਪ, ਗੁਰਦਿਆਲ ਸਿੰਘ, ਦੀਪਕ, ਪਿੰਟੂ ਤੋਂ ਇਲਾਵਾ ਹੋਰ ਵੀ ਮੁਹੱਲਾ ਵਾਸੀ ਹਾਜ਼ਰ ਸਨ।
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ
ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 14-11-2026 |...






















