
ਹੁਸ਼ਿਆਰਪੁਰ, 28 ਜੁਲਾਈ (ਵਿਸ਼ਵ ਵਾਰਤਾ)-ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲ•ੇ ਵਿੱਚ ਹੁਣ ਤੱਕ 25519 ਸੈਂਪਲ ਨੈਗੇਟਿਵ ਆ ਚੁੱਕੇ ਹਨ। ਅਤੇ 365 ਮਰੀਜ਼ ਕੋਰੋਨਾ ਵਾਇਰਸ ਨਾਲ ਠੀਕ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ। ਉਨ•ਾਂ ਕਿਹਾ ਕਿ ਜ਼ਿਲ•ੇ ਵਿੱਚ ਲੋਕ ਤੇਜ਼ੀ ਨਾਲ ਰਿਕਵਰ ਹੋ ਰਹੇ ਹਨ, ਜੋ ਕਿ ਇਕ ਚੰਗਾ ਸੰਕੇਤ ਹਨ। ਉਨ•ਾਂ ਕਿਹਾ ਕਿ ਸਾਵਧਾਨੀਆਂ ਅਪਨਾ ਕੇ ਹੀ ਲੋਕ ਇਸ ਵਾਇਰਸ ਤੋਂ ਬਚ ਸਕਦੇ ਹਨ। ਉਨ•ਾਂ ਜ਼ਿਲ•ਾ ਵਾਸੀਆਂ ਨੂੰ ਕਿਹਾ ਕਿ ਕੋਰੋਨਾ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ ਬਲਕਿ ਸਾਵਧਾਨੀਆਂ ਅਪਨਾਉਣ ਦੀ ਜ਼ਰੂਰਤ ਹੈ। ਉਨ•ਾਂ ਦੱਸਿਆ ਕਿ ਜ਼ਿਲ•ਾ ਪ੍ਰਸ਼ਾਸ਼ਨ ਕੋਵਿਡ-19 ਸਬੰਧੀ ਕਿਸੇ ਹਾਲਾਤ ਨਾਲ ਨਜਿੱਠਣ ਲਈ ਪੂਰੀ ਤਰ•ਾਂ ਤਿਆਰ ਹੈ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫਤਿਹ’ ਤਹਿਤ ਜ਼ਿਲ•ਾ ਪ੍ਰਸ਼ਾਸ਼ਨ ਵਲੋਂ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ, ਤਾਂ ਜੋ ਜ਼ਿਲ•ਾ ਵਾਸੀ ਸਾਵਧਾਨੀਆਂ ਅਪਨਾ ਕੇ ਕੋਰੋਨਾ ਵਾਇਰਸ ਤੋਂ ਬਚ ਸਕਣ। ਸ੍ਰੀਮਤੀ ਅਪਨੀਤ ਨੇ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਸੰਪਰਕ ਨਾਲ ਫੈਲਦਾ ਹੈ, ਇਸ ਲਈ ਸਮਾਜਿਕ ਦੂਰੀ ਬਰਕਰਾਰ ਰੱਖਦੇ ਹੋਏ ਮਾਸਕ, ਸੈਨੇਟਾਈਜ਼ਰ ਤੇ ਸਮੇਂ-ਸਮੇਂ ‘ਤੇ 20 ਸੈਕਿੰਡ ਤੱਕ ਹੱਥ ਧੋਣੇ ਯਕੀਨੀ ਬਣਾਏ ਜਾਣ।
ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ 27326 ਸੈਂਪਲ ਲਏ ਜਾ ਚੁੱਕੇ ਹਨ। ਉਨ•ਾਂ ਕਿਹਾ ਕਿ ਅੱਜ 497 ਸੈਂਪਲ ਲਏ ਗਏ, ਜਦਕਿ 167 ਸੈਂਪਲਾਂ ਦੀ ਰਿਪੋਰਟ ਆਈ ਹੈ, ਇਸ ਵਿੱਚੋਂ 5 ਸੈਂਪਲ ਪੋਜ਼ੀਟਿਵ ਪਾਏ ਗਏ ਹਨ। ਇਸ ਤੋਂ ਇਲਾਵਾ ਇਕ ਮਰੀਜ਼ ਪੀ.ਜੀ.ਆਈ. ਚੰਡੀਗੜ• ਤੋਂ ਪੋਜ਼ੀਟਿਵ ਰਿਪੋਰਟ ਹੋਇਆ ਹੈ, ਜਿਸ ਦੀ ਮੌਤ ਹੋ ਗਈ ਹੈ। ਉਨ•ਾਂ ਦੱਸਿਆ ਕਿ ਅੱਜ ਬੁੱਢੀ ਪਿੰਡ ਟਾਂਡਾ, ਬਜਵਾੜਾ ਕਲਾਂ, ਸਾਹਰੀ, ਆਲਮਪੁਰ ਅਤੇ ਕਾਲੇਵਾਲ ਭਗਤਾਂ ਤੋਂ 1-1 ਪੋਜ਼ੀਟਿਵ ਕੇਸ ਰਿਪੋਰਟ ਹੋਇਆ ਹੈ, ਜਦਕਿ ਪੀ.ਜੀ.ਆਈ. ਤੋਂ ਮੁਕੇਰੀਆਂ ਸਬਡਵੀਜ਼ਨ ਦੇ ਪਿੰਡ ਲਤੀਫਪੁਰ ਦਾ ਇਕ ਵਿਅਕਤੀ ਜੋ ਕਿ ਗੁਰਦੇ ਅਤੇ ਜਿਗਰ ਦੀ ਬੀਮਾਰੀ ਨਾਲ ਪਹਿਲਾਂ ਹੀ ਪੀੜਤ ਸੀ, ਕੋਰੋਨਾ ਪੋਜ਼ੀਟਿਵ ਹੋਣ ਕਾਰਨ ਉਸ ਦੀ ਮੌਤ ਹੋ ਗਈ ਹੈ। ਉਨ•ਾਂ ਕਿਹਾ ਕਿ ਜ਼ਿਲ•ੇ ਵਿੱਚ ਹੁਣ ਤੱਕ ਕੋਰੋਨਾ ਕਾਰਨ 14 ਮੌਤਾ ਹੋ ਚੁੱਕੀਆਂ ਹਨ। ਉਨ•ਾਂ ਕਿਹਾ ਕਿ 12620 ਸੈਂਪਲਾਂ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ ਅਤੇ ਹੁਣ ਤੱਕ 55 ਕੇਸ ਇਨਵੈਲਿਡ ਪਾਏ ਗਏ ਹਨ।
ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ•ੇ ਵਿੱਚ ਹੁਣ ਤੱਕ ਕੁਲ ਪੋਜ਼ੀਟਿਵ ਕੇਸਾਂ ਦੀ ਗਿਣਤੀ 526 ਹੋ ਗਈ ਹੈ, ਜਿਸ ਵਿੱਚ ਐਕਟਿਵ ਕੇਸ 147 ਹਨ। ਉਨ•ਾਂ ਗਰਭਵਤੀ ਮਹਿਲਾਵਾਂ ਅਤੇ 10 ਸਾਲ ਤੱਕ ਦੇ ਬੱਚਿਆਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕਰਦੇ ਹੋਏ ਇਸ ਬੀਮਾਰੀ ਦੇ ਸਮਾਜਿਕ ਫੈਲਾਅ ਨੂੰ ਰੋਕਣ ਵਿੱਚ ਆਪਣਾ ਸਹਿਯੋਗ ਦੇਣ ਲਈ ਕਿਹਾ।






















