
ਪਟਿਆਲਾ 29 ਜੁਲਾਈ (ਵਿਸ਼ਵ ਵਾਰਤਾ)-ਮੁੱਖ ਮੰਤਰੀ ਵਲੋ ਸਮਾਰਟ ਫੋਨ ਦੇਣ ਦਾ ਫੈਸਲਾ ਸ਼ਲਾਘਾਯੋਗ ਕਦਮ- ਕਿਰਨ ਢਿਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਹਲਕੇ ਪਟਿਆਲਾ ਜ਼ਿਲਾ ਮਹਿਲਾ ਕਾਂਗਰਸ ਦੀ ਪ੍ਰਧਾਨ ਕਿਰਨ ਢਿਲੋਂ ਨੇ ਸਰਕਾਰ ਵਲੋ ਸਕੂਲੀ ਵਿਦਿਆਰਥਣਾ ਨੂੰ ਸਮਾਰਟ ਫੋਨ ਦੇਣ ਦੇ ਫੈਸਲੇ ਦਾ ਨਿੱਘਾ ਸਵਾਗਤ ਕੀਤਾ ਹੈ।ਉਹਨਾਂ ਨੇ ਕਿਹਾ ਕੇ ਕਰੋਨਾ ਮਹਾਮਾਰੀ ਦੇ ਇਸ ਦੌਰ ਵਿੱਚ ਜਿਥੇ ਸਕੂਲ ਅਤੇ ਕਾਲਜ ਬੰਦ ਹਨ, ਉਥੇ ਗਿਆਂਰਵੀ ਅਤੇ ਬਾਂਰਵੀ ਜਮਾਤ ਦੀਆਂ ਲੜਕੀਆਂ ਨੂੰ ਸਮਾਰਟ ਫੋਨ ਦੇਣ ਨਾਲ ਉਹਨਾਂ ਦੀ ਆਨਲਾਇਨ ਸਿੱਖਿਆ ਵਿੱਚ ਵਿਆਪਕ ਸੁਧਾਰ ਹੋਵੇਗਾ।ਉਹਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋ ਆਪਣੇ ਹਰ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ।ਇਸੇ ਲੜੀ ਤਹਿਤ ੫੦,੦੦੦ ਦੇ ਕਰੀਬ ਸਮਾਰਟ ਫੋਨ ਸਕੂਲੀ ਵਿਦਿਆਰਥੀਆਂ ਨੂੰ ਦਿੱਤੇ ਜਾ ਰਹੇ ਹਨ, ਜੋ ਕਿ ਮੁੱਖ ਮੰਤਰੀ ਪੰਜਾਬ ਦਾ ਸ਼ਲਾਘਾਯੋਗ ਕਦਮ ਹੈ।ਕਿaੁਂਕਿ ਆਨਲਾਇਨ ਸਿੱਖਿਆ ਦੇ ਵਿੱਚ ਸਭ ਤੋ ਪਹਿਲੀ ਜ਼ਰੂਰਤ ਸਮਾਰਟ ਫੋਨ ਹੀ ਹੈ।ਜਿਸ ਰਾਹੀ ਯੋਗ ਟੀਚਰਾਂ ਵਲੋ ਸਕੂਲੀ ਵਿਦਿਆਰਥੀਆ ਨੂੰ ਘਰ ਬੈਠੇ ਹੀ ਉਚੇਰੀ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ।ਉਹਨਾ ਕਿਹਾ ਮੁੱਖ ਮੰਤਰੀ ਅਤੇ ਮੈਂਬਰ ਪਾਰਲੀਮਂੈਟ ਪ੍ਰਨੀਤ ਕੌਰ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪਟਿਆਲੇ ਜ਼ਿਲੇ ਦੀਆਂ ਸਕੂਲੀ ਵਿਦਿਆਰਥਣਾ ਨੂੰ ਵੀ ਲੜੀ ਵਾਰ ਸਮਾਰਟ ਫੋਨ ਵੰਡੇ ਜਾਣਗੇ ।
Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ
Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ - ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ ਚੰਡੀਗੜ੍ਹ,...






















