
ਪਹਿਲੀ ਤੋ ਪੰਜਵੀ ਵਰਗ ‘ਚ ਵਿਪਨਦੀਪ ਕੌਰ, ਛੇਵੀਂ ਤੋਂ ਅੱਠਵੀਂ ਵਰਗ ‘ਚ ਸ਼ਰਨਜੀਤ ਕੌਰ ਅਤੇ ਨੋਵੀਂ ਤੋਂ ਬਾਰਵੀਂ ਜਮਾਤ ਵਰਗ ‘ਚ ਗੁਰਬਖ਼ਸੀਸ ਸਿੰਘ ਨੇ ਪਹਿਲਾ ਸਥਾਨ ਕੀਤਾ ਪ੍ਰਾਪਤ
ਅੰਮਿਤਸਰ, 29 ਜੁਲਾਈ (ਵਿਸ਼ਵ ਵਾਰਤਾ)- ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਤੇ ਸਕੱਤਰ ਸਕੂਲ ਸਿੱਖਿਆ ਸ਼੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਚੱਲੇ ਸ਼ਬਦ ਗਾਇਨ ਮੁਕਾਬਲਿਆਂ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਜ਼ਿਲੇ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਦਾ ਗਾਇਨ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਸ਼: ਸਤਿੰਬੀਰ ਸਿੰਘ ਅਤੇ ਜ਼ਿਲਾ ਸਿੱਖਿਆ ਅਫਸਰ ਪ੍ਰਾਇਮਰੀ ਸ: ਕੰਵਲਜੀਤ ਸਿੰਘ ਨੇ ਦੱਸਿਆ ਕਿ ਇਨਾਂ ਮੁਕਾਬਲਿਆਂ ਦੌਰਾਨ ਜ਼ਿਲਾ ਅੰਮ੍ਰਿਤਸਰ ਦੇ ਪਹਿਲੀ ਤੋ ਪੰਜਵੀ ਵਰਗ ਵਿਚ ਰਈਆ ਬਲਾਕ ਦੀ ਵਿਦਿਆਰਥਣ ਵਿਪਨਦੀਪ ਕੌਰ ਸਰਕਾਰੀ ਐਲੀਮੈਟਰੀ ਸਕੂਲ ਖਿਲਚੀਆਂ ਨੋ ਪਹਿਲਾਂ ਸਥਾਨ ਅਤੇ ਸਰਕਾਰੀ ਐਲੀਮੈਟਰੀ ਸਕੂਲ ਵੱਲਾ ਦੀ ਵਿਦਿਆਰਥਣ ਸਮੁਨ ਦੂਜੇ ਸਥਾਨ ਤੇ ਰਹੀ। ਇਸੇ ਤਰਾਂ ਛੇਵੀਂ ਤੋਂ ਅੱਠਵੀਂ ਵਰਗ ਦੇ ਮੁਕਾਬਲੇ ਵਿੱਚ ਸ਼ਰਨਜੀਤ ਕੌਰ ਸ ਹ ਸ ਛੱਜਲਵੱਡੀ ਨੇ ਪਹਿਲਾ ਅਤੇ ਮੁਸਕਾਨਦੀਪ ਕੌਰ ਸਹਸ ਜੋਸ ਮੁਹਾਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਉਨਾਂ ਦੱਸਿਆ ਕਿ ਨੋਵੀਂ ਤੋਂ ਬਾਰਵੀਂ ਜਮਾਤ ਤੱਕ ਦੇ ਵਰਗ ਵਿੱਚ ਗੁਰਬਖ਼ਸੀਸ ਸਿੰਘ ਸਰਕਾਰੀ ਸੈਕੰਡਰੀ ਸਕੂਲ ਮਾਨਾਵਾਲਾ ਨੇ ਪਹਿਲਾ ਅਤੇ ਅਜਨਾਲਾ ਬਲਾਕ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਉਨਾਂ ਦੱਸਿਆ ਕਿ ਦਿਵਆਂਗ ਬੱਚਿਆਂ ਵਿਚ ਸਿਮਰਨਜੀਤ ਕੌਰ ਨੋਵੀ ਕਲਾਸ ਸਰਕਾਰੀ ਹਾਈ ਸਕੂਲ ਸੋਹੀਆਂ ਖੁਰਦ ਦੀ ਵਿਦਿਆਰਥਣ ਪਹਿਲੇ ਸਥਾਨ ਤੇ ਰਹੀ।
ਜ਼ਿਲਾ ਸਿੱਖਿਆ ਅਫਸਰ ਨੇ ਦੱਸਿਆ ਕਿ ਇਹ ਸਾਰੇ ਵਿਦਿਆਰਥੀ ਰਾਜ ਪੱਧਰੀ ਮੁਕਾਬਲੇ ਲਈ ਚੁਣੇ ਗਏ ਹਨ ਅਤੇ ਹੁਣ ਇਹ ਮੁਕਾਬਲਾ ਹੋਰ ਸਖ਼ਤ ਤੇ ਰੋਚਕ ਹੋ ਜਾਵੇਗਾ। ਉਨਾਂ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਵਲੋ ਰਾਜ ਪੱਧਰੀ ਸ਼ਬਦ ਗਾਇਨ ਪ੍ਰਤੀਯੋਗਿਤਾ ਲਈ ਜਨਰਲ ਵਿਦਿਆਰਥੀਆਂ ਦੀ ਸ਼ੇਣੀ ਵਿਚ 129 ਅਤੇ ਵਿਸੇਸ ਲੋੜਾ ਵਾਲੇ 37 ਵਿਦਿਆਰਥੀਆਂ ਦੀ ਚੋਣ ਕੀਤੀ ਗਈ ਹੈ।
ਇਸ ਮੌਕ ਉਪ ਜ਼ਿਲਾ ਸਿੱਖਿਆ ਅਫਸਰ ਸ਼੍ਰੀਮਤੀ ਰੇਖਾ ਮਹਾਜਨ ਨੇ ਰਾਜ ਸਿੱਖਿਆ ਖੋਜ਼ ਤੇ ਸਿਖਲਾਈ ਪ੍ਰੀਸ਼ਦ ਵੱਲੋਂ ਕਰਵਾਏ ਜ਼ਿਲਾ ਪੱਧਰੀ ਮੁਕਾਬਲਿਆਂ ਦੇ ਜੇਤੂਆਂ ਅਤੇ ਉਨਾਂ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਹੈ। ਉਨਾਂ ਦੱਸਿਆ ਕਿ ਇਸ ਤੋਂ ਬਾਅਦ ਜ਼ਿਲਾ ਪੱਧਰ ਦੇ ਜੇਤੂਆਂ ‘ਚੋਂ ਸਿਖਰਲੇ ਦੋ-ਦੋ ਪ੍ਰਤੀਯੋਗੀ ਰਾਜ ਪੱਧਰੀ ਸ਼ਬਦ ਗਾਇਨ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ। ਨੋਡਲ ਅਫਸਰ ਆਦਰਸ਼ ਸ਼ਰਮਾ ਅਤੇ ਸਹਾਇਕ ਨੋਡਲ ਅਫਸਰ ਮਨਦੀਪ ਕੌਰ ਨੇ ਦੱਸਿਆ ਕਿ ਇੰਨਾਂਮੁਕਾਬਲਿਆਂ ਦੇ ਸੰਚਾਲਨ ਵਿਚ ਸਕੂਲ ਮੁਖੀਆਂ, ਅਧਿਆਪਕਾਂ,ਵਿਦਿਆਰਥੀਆਂ ਤੇ ਮਾਪਿਆਂ ਦਾ ਵੱਡਮੁੱਲਾ ਯੋਗਦਾਨ ਰਿਹਾ। ਉਨਾਂ ਨੇ ਵਿਦਿਆਰਥੀਆਂ ਦੇ ਗਾਈਡ ਅਧਿਆਪਕ ਲਖਵਿੰਦਰ ਕੌਰ, ਦਿਲਰਾਜ ਕੌਰ ਬਾਜਵਾ ਅਤੇ ਪਰਮਜੀਤ ਕੌਰ ਦਾ ਵਿਸ਼ੇਸ ਤੌਰ ਤੇ ਧੰਨਵਾਦ ਕੀਤਾ ਅਤੇ ਦੱਸਿਆ ਕਿ 973 ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਦਾ ਗਾਇਨ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।
ਉਨਾਂ ਦੱਸਿਆ ਕਿ ਜ਼ਿਲਾਂ ਸਿੱਖਿਆ ਅਫਸਰ ਸੈਕੰਡਰੀ ਤੇ ਐਲੀਮੈਟਰੀ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਸ: ਹਰਭਗਵੰਤ ਸਿੰਘ ਅਤੇ ਰਾਜੇਸ਼ ਸ਼ਰਮਾ ਉਪ ਜਿਲਾ ਸਿੱਖਿਆ ਅਫਸਰ ਨੇ ਆਪਣੀ ਸਮੁੱਚੀ ਟੀਮ ਨਾਲ ਕਮਰ ਕੱਸ ਲਈ ਹੈ ਅਤੇ ਪ੍ਰਤੀਯੋਗਿਤਾ ਦਾ ਅਗਲਾ ਮੁਕਾਬਲਾ 3 ਅਗਸਤ ਤੋ ਕਵਿਤਾ ਉਚਾਰਣ ਦਾ ਹੋਣ ਜਾ ਰਿਹਾ ਹੈ।






















