
ਡਿਪਟੀ ਕਮਿਸ਼ਨਰ ਵਲੋਂ ਮੇਲਿਆਂ ਦੌਰਾਨ ਰੋਜ਼ਗਾਰ ਦੇ ਵੱਧ ਤੋਂ ਵੱਧ ਉਪਰਾਲੇ ਕਰਨ ਦੀ ਹਦਾਇਤ
ਨਵਾਂਸ਼ਹਿਰ, 29 ਜੁਲਾਈ (ਵਿਸ਼ਵ ਵਾਰਤਾ)- ਕੋਵਿਡ-19 ਦੌਰਾਨ ਬੇਰੋਜ਼ਗਾਰ ਹੋਏ ਪ੍ਰਾਰਥੀਆਂ ਦੇ ਮੁੜ ਵਸੇਬੇ ਲਈ ਪੰਜਾਬ ਸਰਕਾਰ ਵੱਲੋਂ ਰੋਜ਼ਗਾਰ ਦੇ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਸਬੰਧੀ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ 24 ਸਤੰਬਰ ਤੋਂ 30 ਸਤੰਬਰ ਤੱਕ ਮੈਗਾ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਨਾਂ ਮੇਲਿਆਂ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਜਿਸ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਦਿੱਤਿਆ ਉੱਪਲ ਅਤੇ ਹੋਰਨਾਂ ਅਧਿਕਾਰੀਆਂ ਵੱਲੋਂ ਸ਼ਿਰਕਤ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਕਿਹਾ ਕਿ ਇਨਾਂ ਮੇਲਿਆਂ ਦੌਰਾਨ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਵੱਧ ਤੋਂ ਵੱਧ ਬੇਰੁਜ਼ਗਾਰਾਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਇਆ ਜਾਵੇਗਾ। ਇਸ ਮੌਕੇ ਉਨਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਨਾਂ ਮੇਲਿਆਂ ਵਿਚ ਰੋਜ਼ਗਾਰ ਦੇ ਵੱਧ ਤੋਂ ਵੱਧ ਉਪਰਾਲੇ ਕਰਨ ਦੀ ਹਦਾਇਤ ਕੀਤੀ।
ਜ਼ਿਲਾ ਰੋਜ਼ਗਾਰ ਉਤਪਤੀ ਅਤੇ ਸਿਖਲਾਈ ਅਫ਼ਸਰ ਸ੍ਰੀਮਤੀ ਰੁਪਿੰਦਰ ਕੌਰ ਨੇ ਮੀਟਿੰਗ ਦੌਰਾਨ ਰੋਜ਼ਗਾਰ ਮੇਲਿਆਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨਾਂ ਕਿਹਾ ਕਿ ਕੋਵਿਡ-19 ਦੇ ਚੱਲਦਿਆਂ ਇਹ ਮੇਲੇ ਆਨ ਲਾਈਨ ਕਰਵਾਉਣ ਦੀ ਵੀ ਤਜਵੀਜ਼ ਹੈ। ਉਨਾਂ ਨਿਯੋਜਕਾਂ ਅਤੇ ਅਦਾਰਿਆਂ ਨੂੰ ਲੋੜੀਂਦੀਆਂ ਅਸਾਮੀਆਂ ਸਬੰਧੀ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦਫ਼ਤਰ ਨੂੰ ਵੇਰਵੇ ਦੇਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਕੋਵਿਡ ਕਾਰਨ ਦਫ਼ਤਰ ਵਿਖੇ ਪਬਲਿਕ ਡੀਲਿੰਗ ਨਾ ਹੋਣ ਕਾਰਨ ਰੋਜ਼ਗਾਰ ਮੇਲਿਆਂ ਸਬੰਧੀ ਕਿਸੇ ਵੀ ਤਰਾਂ ਦੀ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 88727-59915 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ
Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ - ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ ਚੰਡੀਗੜ੍ਹ,...






















