
-ਸ਼ਬਦ ਗਾਇਨ ਦੇ ਜਿਲ੍ਹਾ ਪੱਧਰੀ ਨਤੀਜੇ ਐਲਾਨੇ
ਹੁਸ਼ਿਆਰਪੁਰ, 29 ਜੁਲਾਈ (ਵਿਸ਼ਵ ਵਾਰਤਾ)-ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਸ੍ਰੀ ਵਿਜੇਇੰਦਰ ਸਿੰਗਲਾ ਦੀ ਅਗਵਾਈ ਅਤੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਦੇਖ ਰੇਖ ਹੇਠ ਚੱਲ ਰਹੇ ਵਿੱਦਿਅਕ ਮੁਕਾਬਲਿਆਂ ਦੇ ਜਿਲ੍ਹਾ ਪੱਧਰੀ ਸ਼ਬਦ ਗਾਇਨ ਮੁਕਾਬਲਿਆਂ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਅਤੇ ਐਲੀਮੈਂਟਰੀ) ਹੁਸ਼ਿਆਰਪਰ ਸ੍ਰੀ ਬਲਦੇਵ ਰਾਜ ਨੇ ਦੱਸਿਆ ਕਿ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਵਲੋਂ ਕਰਵਾਏ ਇਸ ਮੁਕਾਬਲੇ ਵਿੱਚ ਜਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਪ੍ਰਾਇਮਰੀ, ਮਿਡਲ ਅਤੇ ਸੈਕੰਡਰੀ ਵਰਗ ਵਿੱਚ ਕਰੀਬ 400 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਦਾ ਗਾਇਨ ਕਰਕੇ ਭਾਰੀ ਉਤਸ਼ਾਹ ਨਾਲ ਸ਼ਰਧਾ ਦਾ ਪ੍ਰਗਟਾਵਾ ਕਰਦਿਆਂ ਆਪਣੀ ਪ੍ਰਤਿਭਾ ਦੇ ਜੌਹਰ ਵਿਖਾਏ। ਉਨ੍ਹਾਂ ਦੱਸਿਆ ਕਿ ਤਿੰਨਾਂ ਵਰਗਾਂ ਵਿੱਚ ਪਹਿਲੇ ਅਤੇ ਦੂਸਰੇ ਸਥਾਨ ਤੇ ਰਹਿਣ ਵਾਲੇ ਜੇਤੂ ਰਾਜ ਪੱਧਰੀ ਸ਼ਬਦ ਗਾਇਨ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ। ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪ੍ਰਾਇਮਰੀ ਵਰਗ ਵਿੱਚ ਅਮਨਦੀਪ ਕੌਰ ਸਰਕਾਰੀ ਪ੍ਰਾਇਮਰੀ ਸਕੂਲ ਸ਼ੇਰਪੁਰ ਗੁਲਿੰਡ ਨੇ ਪਹਿਲਾ ਸਥਾਨ ਹਾਸਿਲ ਕੀਤਾ ਜਦਕਿ ਨਮਰਤਾ ਸਰਕਾਰੀ ਐਲੀਮੈਂਟਰੀ ਸਕੂਲ ਗੋਕੁਲ ਨਗਰ ਹੁਸ਼ਿਆਰਪੁਰ ਦੂਸਰੇ ਸਥਾਨ ਤੇ ਰਹੀ। ਮਿਡਲ ਵਰਗ ਵਿੱਚ ਤਰਨਪ੍ਰੀਤ ਕੌਰ ਸ. ਸ. ਸ. ਸਕੂਲ ਬੀਰਮਪੁਰ ਨੇ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਅਕਾਲ ਕੌਰ ਸਰਕਾਰੀ ਹਾਈ ਸਕੂਲ ਨਰਾਇਣਗੜ੍ਹ ਦੂਸਰੇ ਸਥਾਨ ਤੇ ਰਹੀ। ਸੀਨੀਅਰ ਵਰਗ ਵਿੱਚ ਅਮਨਪ੍ਰੀਤ ਕੌਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਨੇ ਪਹਿਲਾ ਅਤੇ ਆਸਦੀਪ ਕੌਰ ਸ. ਸ. ਸ. ਸਕੂਲ ਭੁੰਗਰਨੀ ਦੂਜੇ ਸਥਾਨ ਤੇ ਰਹੀਆਂ।
ਉਪ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸੁਖਵਿੰਦਰ ਸਿੰਘ, ਰਾਕੇਸ਼ ਕੁਮਾਰ, ਨੋਡਲ ਅਸਫ਼ਰ (ਸੈਕੰਡਰੀ) ਬੇਅੰਤ ਸਿੰਘ, ਨੋਡਲ ਅਫ਼ਸਰ (ਐਲੀਮੈਂਟਰੀ) ਮਨਜੀਤ ਸਿੰਘ, ਸਮਰਜੀਤ ਸਿੰਘ ਜਿਲ੍ਹਾ ਮੀਡੀਆ ਕੁਆਡੀਨੇਟਰ, ਯੋਵੇਸ਼ਵਰ ਸਲਾਰੀਆ ਸੋਸ਼ਲ ਮੀਡੀਆ ਕੁਆਡੀਨੇਟਰ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦੇ ਸੁਚੱਜੇ ਸੰਚਾਲਨ ਵਿੱਚ ਸਕੂਲ ਮੁਖੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਤੇ ਮਾਪਿਆਂ ਦਾ ਸਹਿਯੋਗ ਬੇਹੱਦ ਸ਼ਲਾਘਾਯੋਗ ਰਿਹਾ
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ
ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 14-11-2026 |...






















