ਚੰਡੀਗੜ੍ਹ 29 ਜੁਲਾਈ ( ਵਿਸ਼ਵ ਵਾਰਤਾ )- ਕੇਂਦਰ ਸਰਕਾਰ ਨੇ ਅਨਲਾਕ-3 ਦੀ ਗਾਇਡਲਾਈਨ ਜਾਰੀ ਕਰ ਦਿੱਤੀ ਹੈ। ਗ੍ਰਹਿ ਮੰਤਰਾਲਾ ਵੱਲ ਜਾਰੀ ਦਿਸ਼ਾ-ਨਿਰਦੇਸ਼ ‘ਚ 5 ਅਗਸਤ ਤੋਂ ਜਿਮ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ। ਨਾਲ ਹੀ ਸਰਕਾਰ ਨੇ ਨਾਈਟ ਕਰਫਿਊ ਨੂੰ ਵੀ ਹਟਾ ਦਿੱਤਾ ਹੈ। ਮੈਟਰੋ, ਰੇਲ ਅਤੇ ਸਿਨੇਮਾਘਰ ‘ਤੇ ਪਹਿਲਾਂ ਵਾਂਗ ਪਾਬੰਦੀ ਅਜੇ ਵੀ ਜਾਰੀ ਰਹੇਗੀ। ਸਰਕਾਰ ਨੇ ਕਿਹਾ ਹੈ ਕਿ ਆਜ਼ਾਦੀ ਦਿਵਸ ਦੇ ਪ੍ਰੋਗਰਾਮ ਸੋਸ਼ਲ ਡਿਸਟੈਂਸਿੰਗ ਦੇ ਨਾਲ ਮਨਾਏ ਜਾਣਗੇ। ਇਸ ਤੋਂ ਇਲਾਵਾ ਹੋਰ ਸਿਹਤ ਪ੍ਰੋਟੋਕਾਲ ਦਾ ਪਾਲਣ ਕਰਣਾ ਹੋਵੇਗਾ, ਜਿਵੇਂ ਮਾਸਕ ਲਗਾਉਣਾ।
ਗ੍ਰਹਿ ਮੰਤਰਾਲਾ ਨੇ ਦੱਸਿਆ ਕਿ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਵਿਆਪਕ ਚਰਚੇ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ ਕਿ ਸਕੂਲ, ਕਾਲਜ ਅਤੇ ਕੋਚਿੰਗ ਸੈਂਟਰ 31 ਅਗਸਤ ਤੱਕ ਬੰਦ ਰਹਿਣਗੇ।