
• ਵੱਧਦਾ ਪ੍ਰਦੂਸ਼ਣ ਸੰਸਾਰ ਲਈ ਘਾਤਕ ਸਿੱਧ ਹੋ ਰਿਹਾ-ਸਿਆਣ
ਹੁਸ਼ਿਆਰਪੁਰ,30 ਜੁਲਾਈ (ਵਿਸ਼ਵ ਵਾਰਤਾ)-ਵਿਸ਼ਵ ਵਾਤਾਵਰਨ ਦਿਵਸ ਮਨਾਉਂਦਿਆਂ ਆਮ ਆਦਮੀ ਪਾਰਟੀ ਹੁਸ਼ਿਆਰਪੁਰ ਵੱਲੋਂ ਆਈ ਟੀ ਆਈ ਗਰਾਊਂਡ ਹੁਸ਼ਿਆਰਪੁਰ ਵਿਖੇ ਪੌਦੇ ਲਗਾਏ ਗਏ।ਇਸ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਜੁਆਇੰਟ ਸਕੱਤਰ ਸਤਵੰਤ ਸਿੰਘ ਸਿਆਣ,ਦਿਲਪ੍ਰੀਤ ਸਿੰਘ,ਸਤਿੰਦਰ ਰਿੱਕੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।ਇਸ ਮੌਕੇ ਸਤਵੰਤ ਸਿੰਘ ਸਿਆਣ ਸੂਬਾ ਜੁਆਇੰਟ ਸਕੱਤਰ ਆਮ ਆਦਮੀ ਪਾਰਟੀ ਨੇ ਕਿਹਾ ਕਿ ਵਾਤਾਵਰਨ ਦਿਵਸ ਮੌਕੇ ਵਾਤਾਵਰਨ ਨੂੰ ਸ਼ੁੱਧ ਰੱਖਣ ਦਾ ਪ੍ਰਣ ਕਰਨਾ ਚਾਹੀਦਾ ਹੈ ਅਤੇ ਵੱਧ ਤੋਂ ਵੱਧ ਤਾਦਾਦ ਵਿੱਚ ਪੌਦੇ ਲਗਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਵੱਧਦਾ ਪ੍ਰਦੂਸ਼ਣ ਸੰਸਾਰ ਲਈ ਘਾਤਕ ਸਿੱਧ ਹੋ ਰਿਹਾ ਹੈ ਕਿਉਂਕਿ ਪ੍ਰਦੂਸ਼ਣ ਕਾਰਨ ਵੱਧਦਾ ਤਾਪਮਾਨ ਵਿਸ਼ਵ ਵਿਆਪੀ ਸਮੱਸਿਆ ਬਣ ਚੁੱਕਿਆ ਹੈ ਜੇ ਇਸੇ ਤਰ੍ਹਾਂ ਤਪਸ਼ ਵਧਦੀ ਰਹੀ ਤਾਂ ਬਰਫ਼ ਦੇ ਗਲੇਸ਼ੀਅਰ ਖਤਮ ਹੋ ਜਾਣਗੇ ਅਤੇ ਸਮੁੰਦਰ ਵਿੱਚ ਪਾਣੀ ਦਾ ਪੱਧਰ ਵਧ ਜਾਵੇਗਾ।ਇਸ ਤੋਂ ਇਲਾਵਾ ਸਮੁੰਦਰ ਕੰਢੇ ਵਸੇ ਕਰੋੜਾਂ ਲੋਕਾਂ ਦਾ ਵਿਨਾਸ਼ ਹੋ ਜਾਵੇਗਾ।ਸਤਵੰਤ ਸਿੰਘ ਸਿਆਣ ਨੇ ਕਿਹਾ ਕਿ ਕਈ ਵਿਕਾਸਸ਼ੀਲ ਦੇਸ਼ਾਂ ਵਿੱਚ ਵੀ ਅਰਬਾਂ ਰੁਪਏ ਪ੍ਰਦੂਸ਼ਣ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੇ ਇਲਾਜ ਉੱਪਰ ਖਰਚੇ ਜਾ ਰਹੇ ਹਨ। ਕਰੋਨਾ ਵਾਇਰਸ ਮਹਾਂਮਾਰੀ ਨੂੰ ਵੀ ਵਿਸ਼ਵ ਦੇ ਵਾਤਾਵਰਨ ਮਾਹਿਰ ਕੁਦਰਤ ਦੇ ਸੰਕੇਤ ਵਜੋਂ ਦੇਖ ਰਹੇ ਹਨ। ਵਿਕਸਿਤ ਟੈਕਨਾਲੋਜੀ ਅਤੇ ਉਦਯੋਗੀਕਰਨ ਕਾਰਨ ਕੁਦਰਤ ਦੇ ਘਾਣ ਦਾ ਨਤੀਜਾ ਅੱਜ ਦੁਨੀਆਂ ਦੇ ਸਾਹਮਣੇ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀ ਮੰਗ ਨੂੰ ਦੇਖਦੇ ਹੋਏ ਸਾਨੂੰ ਵਿਕਾਸ ਦੇ ਨਾਂ ‘ਤੇ ਜੰਗਲਾਂ ਦੀ ਕਟਾਈ ਤੁਰੰਤ ਬੰਦ ਕਰ ਦੇਣੀ ਚਾਹੀਦੀ ਹੈ। ਸਕੂਲਾਂ ਕਾਲਜਾਂ ਅਤੇ ਸਾਰੀਆਂ ਵਿਦਿਅਕ ਸੰਸਥਾਵਾਂ ਵਿੱਚ ਵਾਤਾਵਰਨ ਸਬੰਧੀ ਜਾਗਰੂਕ ਕਰਨ ਲਈ ਸੈਮੀਨਾਰ ਲਾਉਣੇ ਚਾਹੀਦੇ ਹਨ। ਇਸ ਮੌਕੇ ਅਪੀਲ ਕਰਦਿਆਂ ਸਤਵੰਤ ਸਿੰਘ ਸਿਆਣ ਨੇ ਕਿਹਾ ਕਿ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦਿਆਂ ਹਰ ਇਕ ਵਿਅਕਤੀ ਨੂੰ ਇੱਕ ਪੌਦਾ ਜ਼ਰੂਰ ਲਾਉਣਾ ਚਾਹੀਦਾ ਹੈ।ਇਸ ਮੌਕੇ ਉਨ੍ਹਾਂ ਨਾਲ ਦਿਲਪ੍ਰੀਤ ਸਿੰਘ,ਕਮਲ ਵਰਮਾ,ਸਤਿੰਦਰ ਸਿੰਘ ਰਿੱਕੀ,ਚਰਨਜੀਤ ਸਿੰਘ,ਕੈਪਟਨ ਹਰਭਜਨ ਸਿੰਘ ਹਾਜ਼ਰ ਸਨ।
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ
ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 14-11-2026 |...






















