
ਓਟ ਸੈਂਟਰਾਂ ਦੀ ਕਾਰਗੁਜ਼ਾਰੀ ਅਤੇ ਡੈਪੋ ਤੇ ਬਡੀ ਪ੍ਰੋਗਰਾਮ ਦੀ ਕੀਤੀ ਸਮੀਖਿਆ
ਨਵਾਂਸ਼ਹਿਰ, 30 ਜੁਲਾਈ (ਵਿਸ਼ਵ ਵਾਰਤਾ)-ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਅੱਜ ਜ਼ਿਲਾ ਮਿਸ਼ਨ ਟੀਮ ਦੀ ਮੀਟਿੰਗ ਦੌਰਾਨ ਜ਼ਿਲੇ ਵਿਚ ਨਸ਼ਾ ਵਿਰੋਧੀ ਮੁਹਿੰਮ ਤਹਿਤ ਕੀਤੇ ਗਏ ਕੰਮਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨਾਂ ਓਟ ਸੈਂਟਰਾਂ ਦੀ ਕਾਰਗੁਜ਼ਾਰੀ ਅਤੇ ਡੈਪੋ ਤੇ ਬਡੀ ਪ੍ਰੋਗਰਾਮ ਦੀ ਸਮੀਖਿਆ ਵੀ ਕੀਤੀ। ਡਾ. ਸ਼ੇਨਾ ਅਗਰਵਾਲ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ’ਤੇ ਜਿੱਤ ਪ੍ਰਾਪਤ ਕਰਨ ਲਈ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਵਿਚ ਨਸ਼ਾ ਵਿਰੋਧੀ ਮੁਹਿੰਮ ਤਹਿਤ ਬਣਾਏ ਗਏ ਡੈਪੋ ਅਤੇ ਬਡੀਜ਼ ਅਹਿਮ ਭੂਮਿਕਾ ਨਿਭਾਅ ਸਕਦੇ ਹਨ। ਉਨਾਂ ਹਦਾਇਤ ਕੀਤੀ ਕਿ ਸਮੂਹ ਵਿਭਾਗਾਂ ਦੇ ਕਰਮਚਾਰੀ ਆਪਣੇ ਆਪ ਨੂੰ ਡੈਪੋ ਵਜੋਂ ਰਜਿਸਟਰਡ ਕਰਵਾਉਣਾ ਯਕੀਨੀ ਬਣਾਉਣ। ਉਨਾਂ ਕਿਹਾ ਕਿ ਸਮੂਹ ਸਬੰਧਤ ਵਿਭਾਗ ਡੈਪੋ ਤੇ ਬਡੀ ਪ੍ਰੋਗਰਾਮ ਤਹਿਤ ਆਨ ਲਾਈਨ ਢੰਗ ਨਾਲ ਆਪਣੀਆਂ ਗਤੀਵਿਧੀਆਂ ਚਲਾਉਣ ਨੂੰ ਤਰਜੀਹ ਦੇਣ। ਉਨਾਂ ਇਹ ਵੀ ਹਦਾਇਤ ਕੀਤੀ ਕਿ ਨਸ਼ਾ ਮੁਕਤ ਪਿੰਡਾਂ ਦੀ ਗਿਣਤੀ ਵਧਾਈ ਜਾਵੇ। ਉਨਾਂ ਕਿਹਾ ਕਿ ਇਸ ਵੇਲੇ ਕੋਰੋਨਾ ਅਤੇ ਨਸ਼ਿਆਂ ਖਿਲਾਫ਼ ਜੰਗ ਅਸੀਂ ਨਾਲ-ਨਾਲ ਲੜਨੀ ਹੈ। ਇਸ ਦੌਰਾਨ ਉਨਾਂ ਸਿਹਤ, ਸਿੱਖਿਆ, ਪੁਲਿਸ, ਜੀ. ਓ. ਜੀਜ਼ ਅਤੇ ਹੋਰਨਾਂ ਵਿਭਾਗਾਂ ਵੱਲੋਂ ਇਨਾਂ ਪ੍ਰੋਗਰਾਮਾਂ ਸਬੰਧੀ ਵਿਖਾਈ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ।
ਸਿਵਲ ਸਰਜਨ ਡਾ. ਰਜਿੰਦਰ ਪ੍ਰਸਾਦ ਭਾਟੀਆ ਨੇ ਇਸ ਮੌਕੇ ਦੱਸਿਆ ਕਿ ਜ਼ਿਲੇ ਵਿਚ ਇਸ ਵੇਲੇ ਇਕ ਓ. ਐਸ. ਟੀ ਸੈਂਟਰ ਅਤੇ ਸੱਤ ਓਟ ਸੈਂਟਰ ਸਫਲਤਾ ਪੂਰਵਕ ਚੱਲ ਰਹੇ ਹਨ, ਜਿਨਾਂ ਵਿਚ ਹੁਣ ਤੱਕ 5819 ਕੇਸ ਰਜਿਸਟਰ ਹੋਏ ਹਨ। ਉਨਾਂ ਦੱਸਿਆ ਕਿ ਕੋਵਿਡ ਦੌਰਾਨ ਨਸ਼ੇ ਤੋਂ ਵੱਧ ਪ੍ਰਭਾਵਿਤ ਪਿੰਡਾਂ ਵਿਚ ਓਟ ਕਰਮਚਾਰੀਆਂ ਦੀਆਂ ਟੀਮਾਂ ਬਣਾ ਕੇ ਓਟ ਮੈਡੀਸਨ ਦੀਆਂ ਸੇਵਾਵਾਂ ਦਿੱਤੀਆਂ ਗਈਆਂ ਹਨ। ਇਸ ਦੌਰਾਨ 100 ਤੋਂ ਵੱਧ ਪਿੰਡਾਂ ਵਿਚੋਂ 2 ਹਜ਼ਾਰ ਤੋਂ ਉੱਪਰ ਨਸ਼ਾ ਗ੍ਰਸਤ ਮਰੀਜ਼ਾਂ ਨੂੰ ਓਟ ਸੈਂਟਰਾਂ ਵਿਚ ਲਿਆਂਦਾ ਗਿਆ। ਇਸ ਦੌਰਾਨ ਮਰੀਜ਼ਾਂ ਦੀ ਆਵਾਜਾਈ ਘਟਾਉਣ ਲਈ ਬਹਿਰਾਮ ਅਤੇ ਔੜ ਵਿਖੇ ਓਟ ਦੀਆਂ ਵਾਧੂ ਸੇਵਾਵਾਂ ਚਾਲੂ ਕੀਤੀਆਂ ਗਈਆਂ ਅਤੇ ਮਰੀਜ਼ਾਂ ਨੂੰ ਕੋਵਿਡ ਦੀਆਂ ਸਾਵਧਾਨੀਆਂ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਾਜ ਰਾਣੀ, ਜੀ. ਓ. ਜੀਜ਼ ਦੇ ਜ਼ਿਲਾ ਇੰਚਾਰਜ ਕਰਨਲ ਚੂਹੜ ਸਿੰਘ, ਡੀ. ਐਸ. ਪੀ ਲਖਵੀਰ ਸਿੰਘ, ਜ਼ਿਲਾ ਸਿੱਖਿਆ ਅਫ਼ਸਰ (ਸ) ਸੁਸ਼ੀਲ ਕੁਮਾਰ ਤੁਲੀ, ਡੀ. ਐਸ. ਓ ਕੁਲਵਿੰਦਰ ਸਿੰਘ ਹਾਜ਼ਰ ਸਨ।
Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ
Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ - ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ ਚੰਡੀਗੜ੍ਹ,...






















