ਮਾਨਸਾ 30 ਜੁਲਾਈ (ਵਿਸ਼ਵ ਵਾਰਤਾ)- ਸਿਵਲ ਹਸਪਤਾਲ ਰਿਸ਼ਵਤਖੋਰੀ ਮਾਮਲੇ ਚ ਵਿਜੀਲੈਂਸ ਵੱਲੋ
ਦਰਜ ਮਾਮਲੇ ਚ ਸਿਵਲ ਹਸਪਤਾਲ ਦੇ ਡਾਕਟਰ ਸਾਹਿਲ ਕੁਮਾਰ ਵੱਲੋ ਮਾਨਯੋਗ ਹਾਈਕੋਰਟ ਵਿੱਚ ਦਾਇਰ ਕੀਤੀ ਅਗਾਊਂ ਜਮਾਨਤ ਦੀ ਅਰਜ਼ੀ ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਡਾਕਟਰ ਸਾਹਿਲ ਦੀ ਜ਼ਮਾਨਤ ਅਰਜ਼ੀ ਅੱਜ ਖਾਰਜ ਕਰ ਦਿੱਤੀ ਹੈ। ਵਿਜੀਲੈਂਸ ਵੱਲੋ ਇਸ ਰਿਸ਼ਵਤਖੋਰੀ ਮਾਮਲੇ ਚ 9 ਲੋਕਾਂ ਨੂੰ ਨਾਮਜਦ ਕਰਕੇ ਹਸਪਤਾਲ ਦੇ ਐਸ ਐਮ ਓ ਸਮੇਤ ਸੱਤ ਲੋਕਾਂ ਨੂੰ ਗ੍ਰਿਫਤਾਰ ਕਰਕੇ ਜੇਲ ਭੇਜਿਆ ਜਾ ਚੁੱਕਾ ਹੈ ਅਤੇ ਇਸ ਮਾਮਲੇ ਚ ਇੱਕ ਮੈਡੀਕਲ ਮਾਲਕ ਤੇ ਡਾਕਟਰ ਸਾਹਿਲ ਅਜੇ ਫਰਾਰ ਹਨ ਡਾਕਟਰ ਸਾਹਿਲ ਵੱਲੋ ਮਾਨਯੋਗ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਆਪਣੇ ਵਕੀਲ ਰਾਹੀਂ ਅਰਜ਼ੀ ਦਾਖਲ ਕਰਕੇ ਅਗਾਊਂ ਜਮਾਨਤ ਦੀ ਮੰਗ ਕੀਤੀ ਸੀ ਜਿਸ ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਜਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ
ਦਿੱਲੀ ਜਲ ਬੋਰਡ ਮਾਮਲਾ- ਅਦਾਲਤ ‘ਚ ਸੁਣਵਾਈ ਅੱਜ
ਦਿੱਲੀ ਜਲ ਬੋਰਡ ਮਾਮਲਾ- ਅਦਾਲਤ 'ਚ ਸੁਣਵਾਈ ਅੱਜ ਚੰਡੀਗੜ੍ਹ, 25ਅਪ੍ਰੈਲ(ਵਿਸ਼ਵ ਵਾਰਤਾ) ਜਲ ਬੋਰਡ ਮਨੀ ਲਾਂਡਰਿੰਗ ਮਾਮਲੇ ਦੀ ਸੁਣਵਾਈ ਅੱਜ 25...