• Latest
  • Trending
ਅਲੋਪ ਹੋ ਰਹੀਆਂ ਕਲਾਵਾਂ ਬਾਰੇ ਅੰਮ੍ਰਿਤਸਰ ਵਿਖੇ ਬਣੇਗਾ ਮਿਊਜ਼ੀਅਮ : ਸਿੱਧੂ

ਅਲੋਪ ਹੋ ਰਹੀਆਂ ਕਲਾਵਾਂ ਬਾਰੇ ਅੰਮ੍ਰਿਤਸਰ ਵਿਖੇ ਬਣੇਗਾ ਮਿਊਜ਼ੀਅਮ : ਸਿੱਧੂ

9 years ago
IND vs ENG 1st ODI: ਇੰਗਲੈਂਡ ਨੇ ਜਿੱਤਿਆ Toss

IND vs ENG 1st ODI: ਇੰਗਲੈਂਡ ਨੇ ਜਿੱਤਿਆ Toss

41 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

50 minutes ago
Punjab: ਭਾਰਤ-ਅਮਰੀਕਾ ਸਮਝੌਤੇ ਦੇ ਵਿਰੋਧ ‘ਚ ਕੱਲ੍ਹ ਦੇਸ਼ ਭਰ ਵਿੱਚ ਮੋਟਰਸਾਈਕਲ ਮਾਰਚ ਦਾ ਸੱਦਾ

Punjab: ਭਾਰਤ-ਅਮਰੀਕਾ ਸਮਝੌਤੇ ਦੇ ਵਿਰੋਧ ‘ਚ ਕੱਲ੍ਹ ਦੇਸ਼ ਭਰ ਵਿੱਚ ਮੋਟਰਸਾਈਕਲ ਮਾਰਚ ਦਾ ਸੱਦਾ

1 hour ago
ਹੋਰਮੁਜ਼ ‘ਚ ਜਹਾਜ਼ ਹਮਲੇ ‘ਚ ਭਾਰਤੀ ਦੀ ਮੌਤ ਤੋਂ ਬਾਅਦ ਕੇਂਦਰ ਸਰਕਾਰ ਨੇ ਈਰਾਨੀ ਰਾਜਦੂਤ ਨੂੰ ਕੀਤਾ ਤਲਬ

ਹੋਰਮੁਜ਼ ‘ਚ ਜਹਾਜ਼ ਹਮਲੇ ‘ਚ ਭਾਰਤੀ ਦੀ ਮੌਤ ਤੋਂ ਬਾਅਦ ਕੇਂਦਰ ਸਰਕਾਰ ਨੇ ਈਰਾਨੀ ਰਾਜਦੂਤ ਨੂੰ ਕੀਤਾ ਤਲਬ

1 hour ago
Punjab: ਮਾਂ ਨੇ ਤਿੰਨ ਬੱਚਿਆਂ ਸਮੇਤ ਪੀਤਾ ਕੀਟਨਾਸ਼ਕ

Punjab: ਮਾਂ ਨੇ ਤਿੰਨ ਬੱਚਿਆਂ ਸਮੇਤ ਪੀਤਾ ਕੀਟਨਾਸ਼ਕ

1 hour ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੈਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੈਸਮ ?

2 hours ago
Breaking: ਜ਼ਮਾਨਤ ‘ਤੇ ਆਏ ਬੇਅਦਬੀ ਦੇ ਮੁਲਜ਼ਮ ਦਾ ਗਲਾ ਵੱਢ ਕੇ ਕਤਲ

Breaking: ਜ਼ਮਾਨਤ ‘ਤੇ ਆਏ ਬੇਅਦਬੀ ਦੇ ਮੁਲਜ਼ਮ ਦਾ ਗਲਾ ਵੱਢ ਕੇ ਕਤਲ

2 hours ago
Punjab: ਪੰਜਾਬ ਕਾਂਗਰਸ ਦੇ ਸੰਕਟ ‘ਤੇ ਅੱਜ ਦਿੱਲੀ ਵਿੱਚ ਹਾਈਕਮਾਂਡ ਦੀ ਅਹਿਮ ਬੈਠਕ ਅੱਜ

Punjab: ਪੰਜਾਬ ਕਾਂਗਰਸ ਦੇ ਸੰਕਟ ‘ਤੇ ਅੱਜ ਦਿੱਲੀ ਵਿੱਚ ਹਾਈਕਮਾਂਡ ਦੀ ਅਹਿਮ ਬੈਠਕ ਅੱਜ

3 hours ago
Punjab: ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੁਰੰਤ ਖੋਲ੍ਹਣ ਲਈ SGPC ਪ੍ਰਧਾਨ ਨੇ PM ਮੋਦੀ ਨੂੰ ਲਿਖਿਆ ਪੱਤਰ

Punjab: ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੁਰੰਤ ਖੋਲ੍ਹਣ ਲਈ SGPC ਪ੍ਰਧਾਨ ਨੇ PM ਮੋਦੀ ਨੂੰ ਲਿਖਿਆ ਪੱਤਰ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Bathinda: ਤਲਵੰਡੀ ਸਾਬੋ ‘ਚ ਦਰਦਨਾਕ ਹਾਦਸਾ, ਕਮਰੇ ਦੀ ਛੱਤ ਡਿੱਗਣ ਨਾਲ ਮਾਂ-ਪੁੱਤ ਦੀ ਮੌਤ

Bathinda: ਤਲਵੰਡੀ ਸਾਬੋ ‘ਚ ਦਰਦਨਾਕ ਹਾਦਸਾ, ਕਮਰੇ ਦੀ ਛੱਤ ਡਿੱਗਣ ਨਾਲ ਮਾਂ-ਪੁੱਤ ਦੀ ਮੌਤ

4 hours ago
Breaking: ਪੰਜਾਬ ਵਿੱਚ PM-ਰਾਹਤ ਸਕੀਮ ਹੋਵੇਗੀ ਲਾਗੂ, ਪੰਜਾਬ ਸਰਕਾਰ ਈ FARISHTEY ਸਕੀਮ ਨਾਲ ਹੋਵੇਗੀ ਏਕੀਕ੍ਰਿਤ

Breaking: ਪੰਜਾਬ ਵਿੱਚ PM-ਰਾਹਤ ਸਕੀਮ ਹੋਵੇਗੀ ਲਾਗੂ, ਪੰਜਾਬ ਸਰਕਾਰ ਈ FARISHTEY ਸਕੀਮ ਨਾਲ ਹੋਵੇਗੀ ਏਕੀਕ੍ਰਿਤ

4 hours ago
Hindi News
English News
Tuesday, July 14, 2026
No Result
View All Result
40 °c
Chandigarh
36 ° Wed
38 ° Thu
38 ° Fri
35 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਲੋਪ ਹੋ ਰਹੀਆਂ ਕਲਾਵਾਂ ਬਾਰੇ ਅੰਮ੍ਰਿਤਸਰ ਵਿਖੇ ਬਣੇਗਾ ਮਿਊਜ਼ੀਅਮ : ਸਿੱਧੂ

August 21, 2017
in ਪੰਜਾਬ
ਅਲੋਪ ਹੋ ਰਹੀਆਂ ਕਲਾਵਾਂ ਬਾਰੇ ਅੰਮ੍ਰਿਤਸਰ ਵਿਖੇ ਬਣੇਗਾ ਮਿਊਜ਼ੀਅਮ : ਸਿੱਧੂ

ਚੰਡੀਗੜ੍ਹ, 21 ਅਗਸਤ (ਵਿਸ਼ਵ ਵਾਰਤਾ)-ਪੰਜਾਬ ਦੀਆਂ ਅਲੋਪ ਹੋ ਰਹੀਆਂ ਕਲਾਵਾਂ ਬਾਰੇ ਨਵੀਂ ਪੀੜ੍ਹੀ ਨੂੰ ਜਾਣੂੰ ਕਰਵਾਉਣ ਲਈ ਅੰਮ੍ਰਿਤਸਰ ਵਿਖੇ ਮਿਊਜ਼ੀਅਮ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਪੰਜਾਬੀ ਸੱਭਿਆਚਾਰ, ਪੰਜਾਬੀ ਪਹਿਰਾਵੇ ਅਤੇ ਪੰਜਾਬੀ ਜੀਵਨ ਜਾਚ ਨਾਲ ਜੁੜੀਆਂ ਵਸਤਾਂ ਬਾਰੇ ਆਰਟ ਗੈਲਰੀ ਅਤੇ ਰਵਾਇਤੀ ਪੰਜਾਬੀ ਪਕਵਾਨਾਂ ਵਾਲੀ ਫੂਡ ਸਟਰੀਟ ਵੀ ਬਣਾਈ ਜਾਵੇਗੀ। ਇਹ ਗੱਲ ਸੈਰ ਸਪਾਟਾ ਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਪੰਜਾਬੀ ਸਾਹਿਤ, ਸੱਭਿਆਚਾਰ, ਸੰਗੀਤ ਤੇ ਫਿਲਮਾਂ ਨਾਲ ਜੁੜੇ ਚੋਟੀ ਦੇ ਸਾਹਿਤਕਾਰਾਂ, ਕਲਾਕਾਰਾਂ ਤੇ ਬੁੱਧੀਜੀਵੀਆਂ ਨਾਲ ਮੀਟਿੰਗ ਦੌਰਾਨ ਕਹੀ।
ਸ. ਸਿੱਧੂ ਨੇ ਕਿਹਾ ਕਿ ਦੇਸ਼ ਦੀ ਵੰਡ ਬਾਰੇ ਅੰਮ੍ਰਿਤਸਰ ਦੇ ਟਾਊਨ ਹਾਲ ਵਿਖੇ ਪਾਰਟੀਸ਼ੀਅਨ ਮਿਊਜ਼ੀਅਮ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਰੋਜ਼ਾਨਾ ਇਕ ਲੱਖ ਤੋਂ ਵੱਧ ਸ਼ਰਧਾਲੂ ਆਉਂਦਾ ਹੈ। ਉਨ੍ਹਾਂ ਕਿਹਾ ਕਿ ਇਸੇ ਵੱਡੀ ਗਿਣਤੀ ਨੂੰ ਧਿਆਨ ਵਿੱਚ ਰੱਖਦਿਆਂ ਅੰਮ੍ਰਿਤਸਰ ਵਿਖੇ ਅਲੋਪ ਹੋ ਰਹੀਆਂ ਕਲਾਵਾਂ, ਸਾਜ਼ ਅਤੇ ਵਸਤਾਂ ਦਾ ਮਿਊਜ਼ੀਅਮ ਬਣਾਇਆ ਜਾਵੇਗਾ ਜਿਸ ਵਿੱਚ  ਫੁਲਕਾਰੀਆਂ, ਬਾਗ, ਪਰਾਂਦੇ, ਜੁੱਤੀ, ਅਲਗੋਜ਼ੇ, ਤੂੰਬੀ, ਢੋਲ ਆਦਿ ਵੀ ਰੱਖੇ ਜਾਣਗੇ ਤਾਂ ਜੋ ਨਵੀਂ ਪੀੜ੍ਹੀ ਅਮੀਰ ਪੰਜਾਬੀ ਵਿਰਸੇ ਨਾਲ ਜੁੜ ਸਕੇ। ਉਨ੍ਹਾਂ ਕਿਹਾ ਕਿ ਆਰਟ ਗੈਲਰੀ ਵੀ ਬਣਾਈ ਜਾਵੇਗੀ ਅਤੇ ਰਵਾਇਤੀ ਪੰਜਾਬੀ ਵਸਤਾਂ ਨੂੰ ਸੋਵੀਨਾਰ ਦੇ ਰੂਪ ਵਿੱਚ ਸੈਲਾਨੀਆਂ ਦੀ ਖਰੀਦ ਲਈ ਰੱਖਿਆ ਜਾਵੇਗਾ ਜਿਸ ਨਾਲ ਇਨ੍ਹਾਂ ਵਸਤਾਂ ਨਾਲ ਜੁੜੇ ਕਾਰੀਗਾਰਾਂ ਨੂੰ ਆਰਥਿਕ ਲਾਭ ਵੀ ਹੋਵੇਗਾ। ਇਸੇ ਤਰ੍ਹਾਂ ਰਵਾਇਤੀ ਪੰਜਾਬੀ ਖਾਣੇ ਦੀ ਫੂਡ ਸਟਰੀਟ ਸਥਾਪਤ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਸ. ਸਿੱਧੂ ਨੇ ਮੀਟਿੰਗ ਵਿੱਚ ਸੰਬੋਧਨ ਕਰਦਿਆਂ ਕਿਹਾ ਕਿ ਸੱਭਿਆਚਾਰ ਨੀਤੀ ਦੇ ਖਾਕੇ ਨੂੰ ਅੰਤਿਮ ਰੂਪ ਦਿੱਤਾ ਗਿਆ ਜਿਸ ਨੂੰ ਅਮਲੀ ਜਾਮਾ ਪਹਿਨਾਉਣ ਤੋਂ ਪਹਿਲਾਂ ਅੱਜ ਇਹ ਮੀਟਿੰਗ ਸੱਦੀ ਗਈ ਹੈ। ਉਨ੍ਹਾਂ ਦੱਸਿਆ ਕਿ ਨੀਤੀ ਦਾ ਖਰੜਾ ਸਾਰੇ ਹਾਜ਼ਰ ਵਿਦਵਾਨਾਂ ਤੇ ਕਲਾਕਾਰਾਂ ਨੂੰ ਭੇਜ ਦਿੱਤਾ ਸੀ ਜਿਸ ਬਾਰੇ ਅੱਜ ਵਿਚਾਰ ਕੀਤਾ ਜਾਣਾ ਹੈ। ਵੱਖ-ਵੱਖ ਮਾਹਿਰਾਂ ਵੱਲੋਂ ਦਿੱਤੇ ਸੁਝਾਵਾਂ ‘ਤੇ ਮੌਕੇ ਉਪਰ ਵੀ ਵਿਚਾਰ ਵਟਾਂਦਰਾ ਹੋਇਆ। ਸੱਭਿਆਚਾਰ ਤੇ ਸੈਰ ਸਪਾਟਾ ਨੀਤੀ ਬਾਰੇ ਗੱਲ ਹੋਈ ਜਿੱਥੇ ਮਾਹਿਰਾਂ ਨੇ ਰਾਏ ਦਿੱਤੀ ਕਿ ਸੱਭਿਆਚਾਰ ਨੀਤੀ ਦਾ ਮਨੋਰਥ ਆਉਣ ਵਾਲੀ ਪੀੜ੍ਹੀ ਨੂੰ ਪੰਜਾਬ ਦੇ ਅਮੀਰ ਵਿਰਸੇ, ਸੱਭਿਆਚਾਰ ਤੇ ਸਾਹਿਤ ਨਾਲ ਜੋੜਨਾ ਹੈ ਜਦੋਂ ਕਿ ਸੈਰ ਸਪਾਟਾ ਨੀਤੀ ਦਾ ਮਨੋਰਥ ਪੰਜਾਬ ਵਿੱਚ ਸੈਲਾਨੀਆਂ ਦੀ ਆਮਦ ਵਧਾ ਕੇ ਸੂਬੇ ਦੀ ਆਰਥਿਕਤਾ ਨੂੰ ਅੱਗੇ ਤੋਰਨਾ ਹੈ।
ਮੀਟੰਗ ਵਿੱਚ ਮਿਲੇ ਕੁਝ ਸੁਝਾਵਾਂ ‘ਤੇ ਅਮਲ ਕਰਨ ਦਾ ਭਰੋਸਾ ਦਿੰਦਿਆਂ ਸ. ਸਿੱਧੂ ਨੇ ਐਲਾਨ ਕੀਤਾ ਕਿ ਸਥਾਨਕ ਸਰਕਾਰਾਂ ਵਿਭਾਗ ਅਧੀਨ ਆਉਂਦੇ ਸਾਰੇ ਸ਼ਹਿਰਾਂ ਤੇ ਕਸਬਿਆਂ ਵਿੱਚ ਸਾਈਨ ਬੋਰਡਾਂ ਉਪਰ ਪੰਜਾਬੀ ਭਾਸ਼ਾ ਨੂੰ ਪ੍ਰਮੁੱਖਤਾ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬੀ ਭਾਸ਼ਾਂ ਦੀ ਪ੍ਰਫੁੱਲਤਾ ਲਈ ਉਹ ਮੁੱਖ ਮੰਤਰੀ ਜੀ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਨਾਲ ਮੀਟਿੰਗ ਕਰ ਕੇ ਸਾਂਝੇ ਰੂਪ ਵਿੱਚ ਮੁਹਿੰਮ ਚਲਾਉਣ ਲਈ ਗੱਲ ਕਰਨਗੇ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬੀ ਸਾਹਿਤ, ਸੱਭਿਆਚਾਰ, ਸੰਗੀਤ ਨੂੰ ਸਮਰਪਿਤ ਪੰਜਾਬ ਦੀਆਂ ਸਿਖਰਲੀਆਂ ਸੰਸਥਾਵਾਂ ਨੂੰ ਪੈਰਾਂ ‘ਤੇ ਖੜ੍ਹਾ ਕਰਨ ਲਈ ਸਰਕਾਰ ਵੱਲੋਂ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ ਅਤੇ ਇਨ੍ਹਾਂ ਸੰਸਥਾਵਾਂ ਨੂੰ ਪੱਕੀ ਗਰਾਂਟ ਦੇਣ ਦੀ ਵਿਵਸਥਾ ਬਣਾਈ ਜਾਵੇਗੀ। ਇਸ ਤੋਂ ਇਲਾਵਾ ਪੰਜਾਬੀ ਦੇ ਮਹਾਨ ਲੇਖਕਾਂ, ਕਲਾਕਾਰਾਂ ਨਾਲ ਜੁੜੀਆਂ ਥਾਵਾਂ ਦੀ ਬਿਹਤਰ ਰੱਖ-ਰਖਾਵ ਅਤੇ ਇਨ੍ਹਾਂ ਨੂੰ ਯਾਦਗਾਰੀ ਬਣਾਉਣ ਲਈ ਇਕ ਟੂਰ ਪ੍ਰੋਗਰਾਮ ਉਲੀਕਿਆ ਜਾਵੇਗਾ। ਪੰਜਾਬ ਵਿੱਚ ਇਤਿਹਾਸਕ ਥਾਵਾਂ ‘ਤੇ ਫਿਲਮਾਂ ਦੀ ਸ਼ੂਟਿੰਗ ਲਈ ਆਗਿਆ ਦੇਣ ਲਈ ਸਿੰਗਲ ਵਿੰਡੋ ਸਿਸਟਮ ਲਾਗੂ ਕਰਨ ਬਾਰੇ ਵੀ ਸਹਿਮਤੀ ਹੋਈ। ਇਸੇ ਤਰ੍ਹਾਂ ਨੈਸ਼ਨਲ ਫਿਲਮ ਡਿਵੈਲਪਮੈਂਟ ਕਾਰਪੋਰੇਸ਼ਨ (ਐਨ.ਐਫ.ਡੀ.ਸੀ.) ਦੇ ਤਰਜ਼ ‘ਤੇ ਪੰਜਾਬ ਫਿਲਮ ਡਿਵੈਲਪਮੈਂਟ ਕਾਰਪੋਰੇਸ਼ਨ ਬਣਾਉਣ ਬਾਰੇ ਵੀ ਵਿਚਾਰਾਂ ਹੋਈਆਂ। ਬੱਚਿਆਂ ਲਈ ਬਾਲ ਫਿਲਮਾਂ ਅਤੇ ਐਨੀਮੇਸ਼ਨ ਫਿਲਮਾਂ ਬਣਾਉਣ ਬਾਰੇ ਵੀ ਚਰਚਾ ਹੋਈ। ਅੰਤ ਵਿੱਚ ਸ. ਸਿੱਧੂ ਨੇ ਕਿਹਾ ਕਿ ਇਨ੍ਹਾਂ ਸਾਰੇ ਸੁਝਾਵਾਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਲਿਖਤੀ ਯੋਜਨਾ ਸੌਂਪੀ ਜਾਵੇ ਤਾਂ ਜੋ ਇਨ੍ਹਾਂ ਨੂੰ ਸੱਭਿਆਚਾਰ ਨੀਤੀ ਦਾ ਹਿੱਸਾ ਬਣਾਇਆ ਜਾ ਸਕੇ।
ਇਸ ਮੌਕੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਜਸਪਾਲ ਸਿੰਘ, ਡਾਇਰੈਕਟਰ ਸ੍ਰੀ ਸ਼ਿਵਦੁਲਾਰ ਸਿੰਘ ਢਿੱਲੋਂ, ਪਦਮ ਸ੍ਰੀ ਡਾ. ਸੁਰਜੀਤ ਪਾਤਰ, ਸਤਵਿੰਦਰ ਬਿੱਟੀ, ਪੰਮੀ ਬਾਈ, ਡਾ.ਸੁਨੀਤਾ ਧੀਰ, ਨਿੰਦਰ ਘੁਗਿਆਣਵੀ, ਗੁਰਮੀਤ ਬਾਵਾ, ਡਾ.ਲਖਵਿੰਦਰ ਜੌਹਲ, ਮਨਮੋਹਨ ਸਿੰਘ, ਪ੍ਰੋ. ਰਾਜਪਾਲ ਸਿੰਘ, ਡਾ.ਦੀਪਕ ਮਨਮੋਹਨ ਸਿੰਘ, ਦਰਸ਼ਨ ਔਲਖ, ਕੇਵਲ ਧਾਲੀਵਾਲ, ਦੀਵਾਨ ਮੰਨਾ, ਜੰਗ ਬਹਾਦਰ ਗੋਇਲ, ਸੁੱਖੀ ਬਰਾੜ, ਡਾ.ਸੁਰਜੀਤ, ਡਾ. ਬਲਦੇਵ ਸਿੰਘ ਧਾਲੀਵਾਲ, ਸ਼ਰਨਜੀਤ ਸਿੰਘ, ਮਨਪਾਲ ਟਿਵਾਣਾ ਤੇ ਤਾਰਾ ਸਿੰਘ ਸੰਧੂ ਵੀ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 14, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਭਾਰਤ-ਅਮਰੀਕਾ ਸਮਝੌਤੇ ਦੇ ਵਿਰੋਧ ‘ਚ ਕੱਲ੍ਹ ਦੇਸ਼ ਭਰ ਵਿੱਚ ਮੋਟਰਸਾਈਕਲ ਮਾਰਚ ਦਾ ਸੱਦਾ

Punjab: ਭਾਰਤ-ਅਮਰੀਕਾ ਸਮਝੌਤੇ ਦੇ ਵਿਰੋਧ ‘ਚ ਕੱਲ੍ਹ ਦੇਸ਼ ਭਰ ਵਿੱਚ ਮੋਟਰਸਾਈਕਲ ਮਾਰਚ ਦਾ ਸੱਦਾ

by Ranjit Singh
July 14, 2026
0

Punjab: ਭਾਰਤ-ਅਮਰੀਕਾ ਸਮਝੌਤੇ ਦੇ ਵਿਰੋਧ 'ਚ ਕੱਲ੍ਹ ਦੇਸ਼ ਭਰ ਵਿੱਚ ਮੋਟਰਸਾਈਕਲ ਮਾਰਚ ਦਾ ਸੱਦਾ - ਸਰਵਣ ਸਿੰਘ ਪੰਧੇਰ ਨੇ ਕਿਹਾ—ਸਮਝੌਤਾ...

Punjab: ਮਾਂ ਨੇ ਤਿੰਨ ਬੱਚਿਆਂ ਸਮੇਤ ਪੀਤਾ ਕੀਟਨਾਸ਼ਕ

Punjab: ਮਾਂ ਨੇ ਤਿੰਨ ਬੱਚਿਆਂ ਸਮੇਤ ਪੀਤਾ ਕੀਟਨਾਸ਼ਕ

by Ranjit Singh
July 14, 2026
0

Punjab: ਮਾਂ ਨੇ ਤਿੰਨ ਬੱਚਿਆਂ ਸਮੇਤ ਪੀਤਾ ਕੀਟਨਾਸ਼ਕ - 6 ਸਾਲ ਦੀ ਧੀ ਦੀ ਮੌਤ ਕਪੂਰਥਲਾ, 14 ਜੁਲਾਈ (ਵਿਸ਼ਵ ਵਾਰਤਾ)...

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੈਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੈਸਮ ?

by Ranjit Singh
July 14, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ 'ਚ ਪੰਜਾਬ ਦਾ ਮੈਸਮ ? ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ) –...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IND vs ENG 1st ODI: ਇੰਗਲੈਂਡ ਨੇ ਜਿੱਤਿਆ Toss

IND vs ENG 1st ODI: ਇੰਗਲੈਂਡ ਨੇ ਜਿੱਤਿਆ Toss

by Jaspreet Kaur
July 14, 2026
0

IND vs ENG 1st ODI: ਇੰਗਲੈਂਡ ਨੇ ਜਿੱਤਿਆ Toss  ਜਾਣੋ ਕੌਣ ਕਰੇਗਾ ਪਹਿਲਾਂ ਬੱਲੇਬਾਜ਼ੀ?  ਨਵੀ ਦਿੱਲੀ, 14 ਜੁਲਾਈ 2026 (ਵਿਸ਼ਵ...

Most Popular

ਤਰਨਤਾਰਨ: ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼! ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ

ਤਰਨਤਾਰਨ: ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼! ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ

by Jaspreet Kaur
4 weeks ago
0

ਤਰਨਤਾਰਨ: ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼! ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਤਰਨਤਾਰਨ, 14 ਜੂਨ 2026 (ਵਿਸ਼ਵ ਵਾਰਤਾ): ਝਬਾਲ ਕਸਬੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 