-ਕੋਰੋਨਾ ਵਾਇਰਸ ਤੋਂ ਬਚਣ ਲਈ ਅਧਿਆਪਕਾਂ ਨੇ ਲੋਕਾਂ ਨੂੰ ਘਰ-ਘਰ ਜਾ ਕੇ ਕੀਤਾ ਜਾਗਰੂਕ-ਅਮਰਜੀਤ ਸਿੰਘ
– ਕੋਵਾ ਐਪ ਡਾਊਨਲੋਡ ਕਰਨ ਲਈ ਵੀ ਕੀਤਾ ਪ੍ਰੇਰਿਤ
ਪਟਿਆਲਾ, 31 ਜੁਲਾਈ (ਵਿਸ਼ਵ ਵਾਰਤਾ)-ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਅਰੰਭ ਕੀਤੇ ਮਿਸ਼ਨ ਫ਼ਤਿਹ ਦੀ ਸਫ਼ਲਤਾ ਲਈ ਅੱਜ ਪਟਿਆਲਾ ਜ਼ਿਲ੍ਹੇ ਦੇ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੇ ਘਰ ਘਰ ਜਾ ਕੇ ਲੋਕਾਂ ਨੂੰ ਇਸ ਮਿਸ਼ਨ ਤੋਂ ਜਾਣੂ ਕਰਵਾਇਆ ਅਤੇ ਕੋਰੋਨਾ ਤੋਂ ਬਚਾਅ ਲਈ ਰੱਖੀਆਂ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਜਾਗਰੂਕ ਕੀਤਾ।
ਇਹ ਜਾਣਕਾਰੀ ਦਿੰਦਿਆਂ ਜਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਪਟਿਆਲਾ ਸ. ਅਮਰਜੀਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚਲਾਏ ਜਾ ਰਹੇ ਮਿਸ਼ਨ ਫ਼ਤਿਹ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਪ੍ਰਾਇਮਰੀ ਅਧਿਆਪਕਾਂ ਨੇ ਪਟਿਆਲਾ ਜਿਲ੍ਹੇ ਅੰਦਰ ਲੋਕਾਂ ਨੂੰ ਸਮਾਜਿਕ ਦੂਰੀ ਦੀ ਪਾਲਣਾ ਕਰਨ, ਸਾਬਣ ਨਾਲ ਹੱਥ ਧੋਣ, ਮਾਸਕ ਪਾਉਣ ਬਾਰੇ ਜਾਗਰੂਕ ਕੀਤਾ, ਉਥੇ ਹੀ ਫੋਨਾਂ ਵਿੱਚ ਕੋਵਾ ਐਪ ਡਾਊਨਲੋਡ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ।
ਸ. ਅਮਰਜੀਤ ਸਿੰਘ ਨੇ ਦੱਸਿਆ ਕਿ ਅਧਿਆਪਕਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਭਿਆਨਕ ਮਹਾਂਮਾਰੀ ਤੋਂ ਬਚਣ ਲਈ 10 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਅਤੇ 65 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਘਰ ਵਿੱਚ ਰਹਿਣ। ਇਸ ਤੋਂ ਬਿਨ੍ਹਾਂ ਜੇਕਰ ਬਹੁਤ ਹੀ ਜਰੂਰੀ ਹੋਵੇ ਲੋਕ ਤਾਂ ਹੀ ਘਰ ਤੋਂ ਬਾਹਰ ਨਿਕਲਣ। ਉਨ੍ਹਾਂ ਕਿਹਾ ਕਿ ਜੇਕਰ ਲੋਕ ਇਨ੍ਹਾਂ ਨੁਕਤਿਆਂ ਨੂੰ ਅਪਨਾਉਣ ਤਾਂ ਹੀ ਇਸ ਬੀਮਾਰੀ ਉੱਤੇ ਠੱਲ ਪਾਈ ਜਾ ਸਕਦੀ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਦੇ ਇਹ ਮੁਹਿੰਮ ਲਗਾਤਾਰ ਜਾਰੀ ਰੱਖੀ ਜਾਵੇਗੀ ਕਿਉਂਕਿ ਇਸ ਬਿਮਾਰੀ ਤੋਂ ਬਚਾਅ ਸਿਰਫ਼ ਜਾਗਰੂਕਤਾ ਨਾਲ ਹੀ ਕੀਤਾ ਜਾ ਸਕਦਾ ਹੈ।
ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ
ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਕਿਹਾ ਕਿ ਅਸਲੀ ਬੰਦੀ ਸਿੰਘ ਉਹ ਜਿਹਨਾਂ ਨੇ ਆਪਣੀ...