ਪਟਿਆਲਾ, 31 ਜੁਲਾਈ (ਵਿਸ਼ਵ ਵਾਰਤਾ)-ਮਹਾਰਾਜਾ ਭੁਪਿੰਦਰਾ ਸਿੰਘ ਪੰਜਾਬ ਖੇਡ ਯੂਨੀਵਰਸਿਟੀ, ਪਟਿਆਲਾ ਨੇ ਚਾਰ ਪੀ.ਜੀ. ਡਿਪਲੋਮਾ ਤੇ ਮਾਸਟਰ ਡਿਗਰੀ ਕੋਰਸਾਂ ਵਿੱਚ ਦਾਖਲਿਆਂ ਲਈ ਰਜਿਸਟਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ।
ਇਹ ਜਾਣਕਾਰੀ ਦਿੰਦਿਆਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਲੈਫਟੀਨੈਂਟ ਜਨਰਲ (ਸੇਵਾਮੁਕਤ) ਜੇ.ਐਸ. ਚੀਮਾ ਨੇ ਕਿਹਾ ਕਿ ਖੇਡ ਮੰਤਰੀ ਰਾਣਾ ਸੋਢੀ ਦੀਆਂ ਹਦਾਇਤਾਂ ਕਿ ਨੌਜਵਾਨਾਂ ਦੀ ਸ਼ਕਤੀ ਨੂੰ ਉਸਾਰੂ ਖੇਡਾਂ ਵੱਲ ਲਾਇਆ ਜਾਵੇ, ਉਤੇ ਚੱਲਦਿਆਂ ਅਕਾਦਮਿਕ ਸੈਸ਼ਨ 2020-21 ਲਈ ਚਾਰ ਪੀ.ਜੀ. ਡਿਪਲੋਮਾ ਤੇ ਮਾਸਟਰ ਡਿਗਰੀ ਕੋਰਸਾਂ ਵਿੱਚ ਦਾਖਲਿਆਂ ਲਈ ਰਜਿਸਟਰੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੀ.ਜੀ. ਡਿਪਲੋਮਾ ਇਨ ਯੋਗਾ, ਪੀ.ਜੀ. ਡਿਪਲੋਮਾ ਇਨ ਹੈਲਥ, ਫਿਟਨੈੱਸ ਤੇ ਵੈਲਨੈੱਸ, ਪੀ.ਜੀ. ਡਿਪਲੋਮਾ ਇਨ ਸਪੋਰਟਸ ਮੈਨੇਜਮੈਂਟ ਅਤੇ ਐਮ.ਐਸਸੀ (ਯੋਗਾ) ਵਿੱਚ ਦਾਖਲੇ ਲਈ ਯੋਗਤਾ ਵਿੱਚ ਜਨਰਲ ਵਰਗ ਲਈ ਕਿਸੇ ਵੀ ਵਿਸ਼ੇ ਵਿੱਚ ਘੱਟੋ ਘੱਟ 50 ਫੀਸਦੀ ਨੰਬਰਾਂ ਨਾਲ ਗਰੈਜੂਏਸ਼ਨ ਅਤੇ ਐਸ.ਸੀ./ਐਸ.ਟੀ./ਓ.ਬੀ.ਸੀ. ਲਈ ਗਰੈਜੂਏਸ਼ਨ ਵਿੱਚ 45 ਫੀਸਦੀ ਨੰਬਰ ਲਾਜ਼ਮੀ ਹਨ। ਜਿਨ੍ਹਾਂ ਉਮੀਦਵਾਰਾਂ ਨੇ ਕੌਮਾਂਤਰੀ/ਕੌਮੀ ਪੱਧਰ ਦੇ ਮੁਕਾਬਲਿਆਂ ਵਿੱਚ ਭਾਗ ਲਿਆ, ਉਹ ਵੀ ਦਾਖਲਿਆਂ ਲਈ ਯੋਗ ਹੋਣਗੇ।
ਵਾਈਸ ਚਾਂਸਲਰ ਨੇ ਦੱਸਿਆ ਕਿ ਉਨ੍ਹਾਂ ਇੱਛੁਕ ਉਮੀਦਵਾਰ ਨੂੰ ਪਹਿਲ ਮਿਲੇਗੀ, ਜਿਨ੍ਹਾਂ ਬੀ.ਪੀ.ਈ.ਐੱਡ, ਬੀ.ਪੀ.ਈ.ਐਸ., ਬੀ.ਐਸਸੀ (ਸਪੋਰਟਸ ਸਾਇੰਸ/ਸਪੋਰਟਸ ਨਿਊਟਰੀਸ਼ਨ ਅਤੇ ਖੇਡਾਂ ਨਾਲ ਸਬੰਧਤ ਹੋਰ ਕੋਰਸ) ਵਿੱਚ 4/2 ਸਾਲਾ ਡਿਗਰੀ ਕੀਤੀ ਹੋਵੇ। ਇਸ ਤੋਂ ਇਲਾਵਾ ਉਹ ਉਮੀਦਵਾਰ ਵੀ ਬਿਨੈ ਕਰ ਸਕਦੇ ਹਨ, ਜਿਨ੍ਹਾਂ ਕੌਮਾਂਤਰੀ/ਕੌਮੀ/ਸੂਬਾ/ਯੂਨੀਵਰਸਿਟੀ/
ਲੋਕ ਸਭਾ ਚੋਣਾਂ 2024 – ਇਸ ਵਾਰ 70 ਪਾਰ
ਫਾਜ਼ਿਲਕਾ, 26 ਮਈ( ਵਿਸ਼ਵ ਵਾਰਤਾ)-1 ਜੂਨ ਨੂੰ ਲੋਕ ਸਭਾ ਚੋਣਾਂ ਵਿਚ ਵੱਧ ਤੋਂ ਵੱਧ ਮਤਦਾਨ ਯਕੀਨੀ ਬਣਾਉਣ ਦੇ ਉਦੇਸ਼ ਨਾਲ...