• Latest
  • Trending
ਚਰਨਜੀਤ ਚੰਨੀ ਨੇ ਮੈਗਾ ਨੌਕਰੀ ਮੇਲਿਆਂ ਦੀ ਕੀਤੀ ਰਸਮੀ ਸ਼ੁਰੂਆਤ

ਚਰਨਜੀਤ ਚੰਨੀ ਨੇ ਮੈਗਾ ਨੌਕਰੀ ਮੇਲਿਆਂ ਦੀ ਕੀਤੀ ਰਸਮੀ ਸ਼ੁਰੂਆਤ

9 years ago
ਸੋਨਮ ਵਾਂਗਚੁਕ ਦੀ ਭੁੱਖ ਹੜਤਾਲ 17ਵੇਂ ਦਿਨ ਵੀ ਜਾਰੀ; ਘਟਿਆ ਭਾਰ

ਸੋਨਮ ਵਾਂਗਚੁਕ ਦੀ ਭੁੱਖ ਹੜਤਾਲ 17ਵੇਂ ਦਿਨ ਵੀ ਜਾਰੀ; ਘਟਿਆ ਭਾਰ

12 minutes ago
IND vs ENG 1st ODI: ਇੰਗਲੈਂਡ ਨੇ ਜਿੱਤਿਆ Toss

IND vs ENG 1st ODI: ਇੰਗਲੈਂਡ ਨੇ ਜਿੱਤਿਆ Toss

55 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਭਾਰਤ-ਅਮਰੀਕਾ ਸਮਝੌਤੇ ਦੇ ਵਿਰੋਧ ‘ਚ ਕੱਲ੍ਹ ਦੇਸ਼ ਭਰ ਵਿੱਚ ਮੋਟਰਸਾਈਕਲ ਮਾਰਚ ਦਾ ਸੱਦਾ

Punjab: ਭਾਰਤ-ਅਮਰੀਕਾ ਸਮਝੌਤੇ ਦੇ ਵਿਰੋਧ ‘ਚ ਕੱਲ੍ਹ ਦੇਸ਼ ਭਰ ਵਿੱਚ ਮੋਟਰਸਾਈਕਲ ਮਾਰਚ ਦਾ ਸੱਦਾ

1 hour ago
ਹੋਰਮੁਜ਼ ‘ਚ ਜਹਾਜ਼ ਹਮਲੇ ‘ਚ ਭਾਰਤੀ ਦੀ ਮੌਤ ਤੋਂ ਬਾਅਦ ਕੇਂਦਰ ਸਰਕਾਰ ਨੇ ਈਰਾਨੀ ਰਾਜਦੂਤ ਨੂੰ ਕੀਤਾ ਤਲਬ

ਹੋਰਮੁਜ਼ ‘ਚ ਜਹਾਜ਼ ਹਮਲੇ ‘ਚ ਭਾਰਤੀ ਦੀ ਮੌਤ ਤੋਂ ਬਾਅਦ ਕੇਂਦਰ ਸਰਕਾਰ ਨੇ ਈਰਾਨੀ ਰਾਜਦੂਤ ਨੂੰ ਕੀਤਾ ਤਲਬ

1 hour ago
Punjab: ਮਾਂ ਨੇ ਤਿੰਨ ਬੱਚਿਆਂ ਸਮੇਤ ਪੀਤਾ ਕੀਟਨਾਸ਼ਕ

Punjab: ਮਾਂ ਨੇ ਤਿੰਨ ਬੱਚਿਆਂ ਸਮੇਤ ਪੀਤਾ ਕੀਟਨਾਸ਼ਕ

2 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੈਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੈਸਮ ?

2 hours ago
Breaking: ਜ਼ਮਾਨਤ ‘ਤੇ ਆਏ ਬੇਅਦਬੀ ਦੇ ਮੁਲਜ਼ਮ ਦਾ ਗਲਾ ਵੱਢ ਕੇ ਕਤਲ

Breaking: ਜ਼ਮਾਨਤ ‘ਤੇ ਆਏ ਬੇਅਦਬੀ ਦੇ ਮੁਲਜ਼ਮ ਦਾ ਗਲਾ ਵੱਢ ਕੇ ਕਤਲ

3 hours ago
Punjab: ਪੰਜਾਬ ਕਾਂਗਰਸ ਦੇ ਸੰਕਟ ‘ਤੇ ਅੱਜ ਦਿੱਲੀ ਵਿੱਚ ਹਾਈਕਮਾਂਡ ਦੀ ਅਹਿਮ ਬੈਠਕ ਅੱਜ

Punjab: ਪੰਜਾਬ ਕਾਂਗਰਸ ਦੇ ਸੰਕਟ ‘ਤੇ ਅੱਜ ਦਿੱਲੀ ਵਿੱਚ ਹਾਈਕਮਾਂਡ ਦੀ ਅਹਿਮ ਬੈਠਕ ਅੱਜ

3 hours ago
Punjab: ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੁਰੰਤ ਖੋਲ੍ਹਣ ਲਈ SGPC ਪ੍ਰਧਾਨ ਨੇ PM ਮੋਦੀ ਨੂੰ ਲਿਖਿਆ ਪੱਤਰ

Punjab: ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੁਰੰਤ ਖੋਲ੍ਹਣ ਲਈ SGPC ਪ੍ਰਧਾਨ ਨੇ PM ਮੋਦੀ ਨੂੰ ਲਿਖਿਆ ਪੱਤਰ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Bathinda: ਤਲਵੰਡੀ ਸਾਬੋ ‘ਚ ਦਰਦਨਾਕ ਹਾਦਸਾ, ਕਮਰੇ ਦੀ ਛੱਤ ਡਿੱਗਣ ਨਾਲ ਮਾਂ-ਪੁੱਤ ਦੀ ਮੌਤ

Bathinda: ਤਲਵੰਡੀ ਸਾਬੋ ‘ਚ ਦਰਦਨਾਕ ਹਾਦਸਾ, ਕਮਰੇ ਦੀ ਛੱਤ ਡਿੱਗਣ ਨਾਲ ਮਾਂ-ਪੁੱਤ ਦੀ ਮੌਤ

4 hours ago
Hindi News
English News
Tuesday, July 14, 2026
No Result
View All Result
40 °c
Chandigarh
36 ° Wed
38 ° Thu
38 ° Fri
35 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਚਰਨਜੀਤ ਚੰਨੀ ਨੇ ਮੈਗਾ ਨੌਕਰੀ ਮੇਲਿਆਂ ਦੀ ਕੀਤੀ ਰਸਮੀ ਸ਼ੁਰੂਆਤ

August 21, 2017
in ਪੰਜਾਬ
ਚਰਨਜੀਤ ਚੰਨੀ ਨੇ ਮੈਗਾ ਨੌਕਰੀ ਮੇਲਿਆਂ ਦੀ ਕੀਤੀ ਰਸਮੀ ਸ਼ੁਰੂਆਤ

ਐਸ.ਏ.ਐਸ. ਨਗਰ, 21 ਅਗਸਤ (ਵਿਸ਼ਵ ਵਾਰਤਾ)- ਪੰਜਾਬ ਸਰਕਾਰ ਵੱਲੋਂ ਰਾਜ ਵਿਚ ਆਪਣੇ ਚੋਣ ਮਨੋਰਥ ਪੱਤਰ ਮੁਤਾਬਿਕ ਲੋਕਾਂ ਨਾਲ ਹਰ ਘਰ ‘ਚ ਨੌਕਰੀ ਦੇਣ ਦੇ ਕੀਤੇ ਵਾਅਦੇ ਮੁਤਾਬਿਕ ਰਾਜ ਵਿਚ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀ ਮੁਹੱਈਆ ਕਰਾਉਣ  ਦੀ ਪਹਿਲ ਕਦਮੀ ਕਰਦਿਆਂ ਤਕਨੀਕੀ ਸਿੱਖਿਆ ਮੰਤਰੀ ਪੰਜਾਬ ਸ੍ਰ: ਚਰਨਜੀਤ ਸਿੰਘ ਚੰਨੀ ਨੇ ਚੰਡੀਗਡ਼੍ਹ ਯੂਨੀਵਰਸਿਟੀ ਘਡ਼ੂੰਆਂ ਤੋਂ ਰਾਜ ਵਿਚ ਮੈਗਾ ਨੌਕਰੀ ਮੇਲਿਆਂ ਦੀ ਰਸਮੀ ਸ਼ੁਰੂਆਤ ਕਰਨ ਉਪਰੰਤ ਮੈਗਾ ਨੌਕਰੀ ਮੇਲੇ ਦੇ ਉਦਘਾਟਨੀ ਸਮਾਰੌਹ ਨੂੰ ਸੰਬੋਧਨ ਕਰਦਿਆਂ  ਕਿਹਾ ਕਿ ਪੰਜਾਬ ਵਿਚ ਪੰਜਾਬ ਸਰਕਾਰ ਦੇ ਉੱਦਮ ਸਦਕਾ ਪਹਿਲੀ ਵਾਰ ਹੋਇਆ ਹੈ ਕਿ ਰਾਜ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀ ਮੇਲੇ ਲਗਾ ਕੇ ਰੁਜਗਾਰ ਦੇ ਸੁਨਹਿਰੀ ਮੌਕੇ ਪੈਦਾ ਕੀਤੇ ਜਾਣਗੇ।  ਉਨ੍ਹਾਂ ਕਿਹਾ ਕਿ ਚੰਡੀਗਡ਼੍ਹ ਯੂਨੀਵਰਸਿਟੀ ਘਡ਼ੂੰਆਂ ਕੈਂਪਸ ਵਿਖੇ  ਲਗਾਏ ਜਾਣ ਵਾਲੇ ਨੌਕਰੀ ਮੇਲੇ ਵਿਚ 5000 ਤੋਂ ਵੱਧ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀ ਮਿਲ ਸਕੇਗੀ ।
ਤਕਨੀਕੀ ਸਿੱਖਿਆ ਮੰਤਰੀ ਪੰਜਾਬ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਪੰਜਾਬ ਵਿਚ ਤਕਨੀਕੀ ਸਿੱਖਿਆ ਨੂੰ ਬਡ਼ਾਵਾ ਅਤੇ ਕਿੱਤਾ ਮੁਖੀ ਬਣਾਉਣ ਲਈ ਰਾਜ ਵਿਚ ਰਿਸਰਚ ਸੈਂਟਰ ਖੋਲਿਆ ਜਾਵੇਗਾ ਅਤੇ ਤਕਨੀਕੀ ਸਿੱਖਿਆ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਨਵਾਂ ਸਿਲੇਬਸ ਤਿਆਰ ਕੀਤਾ ਜਾਵੇਗਾ। ਜਿਸ ਨੂੰ ਤਿਆਰ ਕਰਨ ਲਈ ਤਕਨੀਕੀ ਸਿੱਖਿਆ ਵਿਭਾਗ, ਤਕਨੀਕੀ ਅਦਾਰੇ, ਉਦਯੋਗਪਤੀ ਅਤੇ ਮਾਹਿਰਾਂ ਦੀ ਰਾਏ ਲਈ ਜਾਵੇਗੀ ਤਾਂ ਜੋ ਵਿਦਿਆਰਥੀਆਂ ਨੂੰ ਉਦਯੋਗਪਤੀਆਂ ਦੀ ਲੋਡ਼ ਮੁਤਾਬਿਕ ਉਨ੍ਹਾਂ ਨੁੰ ਕਿੱਤਾ ਮੁਖੀ ਸਿਖਲਾਈ ਦਿੱਤੀ ਜਾ ਸਕੇ ਅਤੇ ਵਿਦਿਆਰਥੀ ਤਕਨੀਕੀ ਸਿੱਖਿਆ ਹਾਸਿਲ ਕਰਨ ਉਪਰੰਤ ਰੁਜ਼ਗਾਰ ਹਾਸਿਲ ਕਰ ਸਕਣ। ਉਨ੍ਹਾਂ ਹੋਰ ਕਿਹਾ ਕਿ ਸਮੇਂ ਮੁਤਾਬਿਕ ਤਬਦੀਲੀਆਂ ਅਨੁਸਾਰ ਸਿਲੇਬਸ ਦੀ ਹਰ ਤਿੰਨ  ਸਾਲ ਬਾਅਦ ਨਜ਼ਰਸਾਨੀ ਵੀ ਕੀਤੀ ਜਾਵੇਗੀ।   ਉਨ੍ਹਾਂ ਹੋਰ ਕਿਹਾ ਕਿ ਰਾਜ ਵਿਚ ਨੌਕਰੀ ਮੇਲਿਆਂ ਤੋਂ ਬਾਅਦ ਰੁਜ਼ਗਾਰ ਮੇਲੇ ਵੀ ਲਗਾਏ ਜਾਣਗੇ ਜਿਸ ਵਿਚ ਬੇਰੁਜ਼ਗਾਰਾਂ ਨੂੰ ਸਵੈ-ਰੁਜ਼ਗਾਰ ਧੰਦੇ ਸ਼ੁਰੂ ਕਰਨ ਲਈ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਘੱਟ ਵਿਆਜ ਤੇ ਕਰਜੇ ਵੀ ਦਿੱਤੇ ਜਾਣਗੇ ਜਿਸ ਲਈ ਸਰਕਾਰ ਵੱਲੋਂ ਇੱਕ ਨੀਤੀ ਤਿਆਰ ਕੀਤੀ ਜਾ ਰਹੀ ਹੈ।
ਤਕਨੀਕੀ ਸਿੱਖਿਆ ਮੰਤਰੀ ਨੇ ਹੋਰ ਕਿਹਾ ਕਿ 31 ਅਗਸਤ ਤੱਕ ਰਾਜ ਵਿਚ 21 ਨੌਕਰੀ ਮੇਲੇ ਵੱਖ ਵੱਖ ਥਾਵਾਂ ਤੇ ਲਗਾਏ ਜਾਣਗੇ ਅਤੇ ਇਨ੍ਹਾਂ ਨੌਕਰੀ ਮੇਲਿਆਂ ਵਿਚ ਦੇਸ਼ ਭਰ ‘ਚੋ ਨਾਮਵਰ 900 ਕੰਪਨੀਆਂ ਸਿਰਕਤ ਕਰਨਗੀਆਂ ਅਤੇ 50 ਹਜ਼ਾਰ ਦੇ ਕਰੀਬ ਵੱਖ-ਵੱਖ ਕੋਰਸਾਂ ਦੀ ਪਡ਼੍ਹਾਈ ਕਰ ਚੁੱਕੇ ਵਿਦਿਆਰਥੀਆਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪੰਜਾਬ ਸਰਕਾਰ ਦੇ ਵੈਬ ਪੋਰਟਲ www.ggnpunjab.com ਤੇ 4 ਲੱਖ ਨੌਜਵਾਨ ਨੌਕਰੀ ਲਈ ਰਜਿਸਟ੍ਰੇਸ਼ਨ  ਕਰਵਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਆਯੋਜਿਤ ਕੀਤੇ ਜਾਣ ਵਾਲੇ ਨੌਕਰੀ ਮੇਲਿਆਂ ਕਾਰਨ ਉਦਯੋਗਪਤੀਆਂ ਦਾ ਵਿਸ਼ਵਾਸ ਵਧਿਆ ਹੈ। ਇਨ੍ਹਾਂ ਮੇਲਿਆਂ ਵਿਚ ਸਰਕਾਰ ਉਦਯੋਗਪਤੀ, ਵਿੱਦਿਅਕ ਅਦਾਰੇ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਇੱਕ ਟੀਮ ਦੇ ਤੌਰ ਤੇ ਕੰਮ ਕਰਨਗੇ। ਉਨ੍ਹਾਂ ਇਸ ਮੌਕੇ ਬੋਲਦਿਆਂ ਪਿਛਲੀ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਸਰਕਾਰ ਨੂੰ ਤਕਨੀਕੀ ਸਿੱਖਿਆ ਨੂੰ ਅਣਗੌਲਿਆਂ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਪਿਛਲੇ 10 ਸਾਲਾਂ ਵਿਚ ਰਾਜ ਵਿਚ ਬੇਰੁਜ਼ਗਾਰੀ ਵੱਡੇ ਪੱਧਰ ਤੇ ਵਧੀ ਹੈ ਅਤੇ ਨੌਜਵਾਨ ਡਿਗਰੀਆਂ ਹਾਸਲ ਕਰਕੇ ਵੀ ਰੁਜ਼ਗਾਰ ਤੋਂ ਵਾਂਝੇ ਹਨ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਬਣੀ ਮੌਜੂਦਾ ਸਰਕਾਰ ਦਾ ਮੁੱਖ ਏਜੰਡਾ ਰਾਜ ਵਿਚ ਬੇਰੁਜ਼ਗਾਰੀ ਨੂੰ ਨੱਥ ਪਾਉਣਾ ਹੈ ਅਤੇ ਘਰ-ਘਰ ਰੁਜ਼ਗਾਰ ਮੁਹੱਈਆ ਕਰਾਉਣਾ ਹੈ। ਉਨ੍ਹਾਂ ਕਿਹਾ ਕਿ ਰਾਜ ਵਿਚ ਤਕਨੀਕੀ ਸਿੱਖਿਆ ਨੂੰ ਮਿਆਰੀ ਬਣਾਉਣ ਦੇ ਨਾਲ-ਨਾਲ ਸਮੇਂ ਦਾ ਹਾਣੀ ਵੀ ਬਣਾਇਆ ਜਾਵੇਗਾ ਤਾਂ ਜੋ ਰਾਜ ਵਿਚ ਵੱਖ-ਤੋਂ-ਵੱਧ ਰੁਜ਼ਗਾਰ ਦੇ ਮੌਕੇ ਪੈਦਾ ਹੋ ਸਕਣ। ਉਨ੍ਹਾਂ ਕਿਹਾ ਕਿ ਰਾਜ ਵਿਚ ਆਈ.ਟੀ.ਆਈਜ਼, ਬਹੁਤਕਨੀਕੀ ਸੰਸਥਾਵਾਂ ਵਿਚ ਆਧੁਨਿਕ ਸਾਜੋ ਸਮਾਨ ਅਤੇ ਬੇਹਤਰ ਬੁਨਿਆਦੀ ਢਾਂਚੇ ਲਈ 100 ਕਰੋਡ਼ ਰੁਪਏ ਦੀ ਰਾਸ਼ੀ ਖਰਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਤਕਨੀਕੀ ਸੰਸਥਾਵਾਂ ਦੇ ਕਮਰਿਆਂ ਵਿਚ ਸੀ.ਸੀ.ਟੀ.ਵੀ. ਕੈਮਰੇ ਲਗਾਏ ਅਤੇ ਬਾਇਓਮੈਟਰਿਕ ਹਾਜਰੀ ਲਗਾਈ ਜਾਇਆ ਕਰੇਗੀ। ਉਨ੍ਹਾਂ ਹੋਰ ਕਿਹਾ ਕਿ ਤਕਨੀਕੀ ਸੰਸਥਾਵਾਂ ਵਿਚ ਕੰਮ ਕਰਦੇ ਅਧਿਆਪਕਾਂ ਲਈ ਟ੍ਰੇਨਿੰਗ ਪ੍ਰੋਗਰਾਮ ਵੀ ਸ਼ੁਰੂ ਕੀਤੇ ਜਾਣਗੇ ਤਾਂ ਜੋ ਉਹ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਤਕਨੀਕੀ ਸਿੱਖਿਆ ਪ੍ਰਦਾਨ ਕਰ ਸਕਣ।
ਇਸ ਮੌਕੇ ਚੰਡੀਗਡ਼੍ਹ ਯੂਨੀਵਰਸਿਟੀ ਘਡ਼ੂੰਆਂ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੇ ਯੂਨੀਵਰਸਿਟੀ ਵਿਖੇ ਨੌਕਰੀ ਮੇਲਾ ਲਗਾਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਨੌਕਰੀ ਮੇਲੇ ਪੰਜਾਬ ਦੇ ਨੌਜਵਾਨਾਂ ਲਈ ਵਰਦਾਨ ਸਾਬਿਤ ਹੋਣਗੇ। ਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਇਸ ਮਿਸ਼ਨ ਲਈ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ।  ਉਨ੍ਹਾਂ ਕਿਹਾ ਕਿ ਚੰਡੀਗਡ਼੍ਹ ਯੂਨੀਵਰਸਿਟੀ ਘਡ਼ੂੰਆਂ ਵਿਦਿਆਰਥੀਆਂ ਨੂੰ ਮਿਆਰੀ ਤਕਨੀਕੀ ਸਿੱਖਿਆ ਮੁਹੱਈਆ ਕਰਵਾ ਰਹੀ ਹੈ ਅਤੇ ਹੁਣ ਤੱਕ 100 ਤੋਂ ਵੱਧ ਕੰਪਨੀਆਂ ਨੌਕਰੀਆਂ ਦੇਣ ਲਈ ਯੂਨੀਵਰਸਿਟੀ ਦੇ ਵਿਦਿਆਰਥੀਆਂ  ਦੀ ਚੋਣ ਕਰਨ ਲਈ ਆ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਵਿਦੇਸੀ ਤਰਜ਼ ਤੇ ਤਕਨੀਕੀ ਮਿਆਰੀ ਸਿੱਖਿਆ ਦੇਣ ਦੀ ਲੋਡ਼ ਹੈ।  ਸਮਾਗਮ ਨੂੰ ਡਾਇਰੈਕਟਰ ਤਕਨੀਕੀ ਸਿੱਖਿਆ ਪੰਜਾਬ ਸ੍ਰੀ ਪਰਵੀਨ ਕੁਮਾਰ ਥਿੰਦ, ਉਦਯੋਗਪਤੀ ਵੀ.ਕੇ. ਖੁਰਾਨਾ, ਸ੍ਰੀ ਸੰਜੇ ਸ਼ਰਮਾ ਅਤੇ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਸ੍ਰੀ ਆਰ.ਐਸ.ਬਾਵਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸਕੱਤਰ ਤਕਨੀਕੀ ਸਿੱਖਿਆ ਪੰਜਾਬ ਭਾਵਨਾ ਗਰਗ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਚਰਨਦੇਵ ਸਿੰਘ ਮਾਨ, ਐਸ.ਡੀ.ਐਮ ਖਰਡ਼ ਅਮਨਿੰਦਰ ਕੌਰ ਬਰਾਡ਼, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ: ਪਾਲਿਕਾ ਅਰੌਡ਼ਾ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 14, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਭਾਰਤ-ਅਮਰੀਕਾ ਸਮਝੌਤੇ ਦੇ ਵਿਰੋਧ ‘ਚ ਕੱਲ੍ਹ ਦੇਸ਼ ਭਰ ਵਿੱਚ ਮੋਟਰਸਾਈਕਲ ਮਾਰਚ ਦਾ ਸੱਦਾ

Punjab: ਭਾਰਤ-ਅਮਰੀਕਾ ਸਮਝੌਤੇ ਦੇ ਵਿਰੋਧ ‘ਚ ਕੱਲ੍ਹ ਦੇਸ਼ ਭਰ ਵਿੱਚ ਮੋਟਰਸਾਈਕਲ ਮਾਰਚ ਦਾ ਸੱਦਾ

by Ranjit Singh
July 14, 2026
0

Punjab: ਭਾਰਤ-ਅਮਰੀਕਾ ਸਮਝੌਤੇ ਦੇ ਵਿਰੋਧ 'ਚ ਕੱਲ੍ਹ ਦੇਸ਼ ਭਰ ਵਿੱਚ ਮੋਟਰਸਾਈਕਲ ਮਾਰਚ ਦਾ ਸੱਦਾ - ਸਰਵਣ ਸਿੰਘ ਪੰਧੇਰ ਨੇ ਕਿਹਾ—ਸਮਝੌਤਾ...

Punjab: ਮਾਂ ਨੇ ਤਿੰਨ ਬੱਚਿਆਂ ਸਮੇਤ ਪੀਤਾ ਕੀਟਨਾਸ਼ਕ

Punjab: ਮਾਂ ਨੇ ਤਿੰਨ ਬੱਚਿਆਂ ਸਮੇਤ ਪੀਤਾ ਕੀਟਨਾਸ਼ਕ

by Ranjit Singh
July 14, 2026
0

Punjab: ਮਾਂ ਨੇ ਤਿੰਨ ਬੱਚਿਆਂ ਸਮੇਤ ਪੀਤਾ ਕੀਟਨਾਸ਼ਕ - 6 ਸਾਲ ਦੀ ਧੀ ਦੀ ਮੌਤ ਕਪੂਰਥਲਾ, 14 ਜੁਲਾਈ (ਵਿਸ਼ਵ ਵਾਰਤਾ)...

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੈਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੈਸਮ ?

by Ranjit Singh
July 14, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ 'ਚ ਪੰਜਾਬ ਦਾ ਮੈਸਮ ? ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ) –...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੋਨਮ ਵਾਂਗਚੁਕ ਦੀ ਭੁੱਖ ਹੜਤਾਲ 17ਵੇਂ ਦਿਨ ਵੀ ਜਾਰੀ; ਘਟਿਆ ਭਾਰ

ਸੋਨਮ ਵਾਂਗਚੁਕ ਦੀ ਭੁੱਖ ਹੜਤਾਲ 17ਵੇਂ ਦਿਨ ਵੀ ਜਾਰੀ; ਘਟਿਆ ਭਾਰ

by Jaspreet Kaur
July 14, 2026
0

ਸੋਨਮ ਵਾਂਗਚੁਕ ਦੀ ਭੁੱਖ ਹੜਤਾਲ 17ਵੇਂ ਦਿਨ ਵੀ ਜਾਰੀ; ਘਟਿਆ ਭਾਰ ਵਾਂਗਚੁਕ ਦੇ ਸਮਰਥਨ 'ਚ ਉਤਰੇ ਕਈ ਬਾਲੀਵੁੱਡ ਸਿਤਾਰੇ; ਪੜ੍ਹੋ...

Most Popular

ਬੈਂਗਲੁਰੂ ਵਿੱਚ ਵੱਡਾ ਹਾਦਸਾ!  ਸੱਤ ਮਜ਼ਦੂਰਾਂ ਦੀ ਮੌਤ

ਬੈਂਗਲੁਰੂ ਵਿੱਚ ਵੱਡਾ ਹਾਦਸਾ! ਸੱਤ ਮਜ਼ਦੂਰਾਂ ਦੀ ਮੌਤ

by Jaspreet Kaur
2 weeks ago
0

ਬੈਂਗਲੁਰੂ ਵਿੱਚ ਵੱਡਾ ਹਾਦਸਾ! ਸੱਤ ਮਜ਼ਦੂਰਾਂ ਦੀ ਮੌਤ ਕਰਨਾਟਕ, 2 ਜੁਲਾਈ (ਵਿਸ਼ਵ ਵਾਰਤਾ): ਬੈਂਗਲੁਰੂ ਵਿੱਚ ਵੀਰਵਾਰ ਨੂੰ ਇੱਕ ਪੱਥਰ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 