ਚੰਡੀਗੜ, 30 ਨਵੰਬਰ (ਵਿਸ਼ਵ ਵਾਰਤਾ)- ਸਿੱਖਿਆ ਵਿਭਾਗ ਵੱਲੋਂ ਮਿਆਰੀ ਸਿੱਖਿਆ ਦੇ ਟੀਚਿਆਂ ਦੀ ਪ੍ਰਾਪਤੀ ਲਈ ਚੁੱਕੇ ਜਾ ਰਹੇ ਕ੍ਰਾਂਤੀਕਾਰੀ ਕਦਮਾਂ ਤਹਿਤ ਤਰੱਕੀਆਂ ਵਿੱਚ ਆਈ ਖੜੋਤ ਨੂੰ ਖਤਮ ਕਰਨ ਲਈ ਇਕ ਸਾਲ ਵਿੱਚ ਚਾਰ ਵਾਰ ਵਿਭਾਗੀ ਤਰੱਕੀ ਕਮੇਟੀ (ਡੀ.ਪੀ.ਸੀ.) ਦੀ ਮੀਟਿੰਗ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਗੱਲ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕਹੀ।
ਸਿੱਖਿਆ ਮੰਤਰੀ ਨੇ ਦੱਸਿਆ ਕਿ ਤਰੱਕੀਆਂ ਦੇ ਰੁਕੇ ਹੋਏ ਕੰਮਾਂ ਵਿੱਚ ਤੇਜ਼ੀ ਲਿਆਂਦੀ ਜਾ ਰਹੀ ਹੈ। ਇਸੇ ਤਹਿਤ ਵਿਭਾਗ ਵੱਲੋਂ 310 ਲੈਕਚਰਾਰਾਂ ਨੂੰ ਪ੍ਰਿੰਸੀਪਲ ਵਜੋਂ ਪਦਉਨਤ ਕੀਤਾ ਗਿਆ ਹੈ। ਵਿਭਾਗ ਵੱਲੋਂ ਪੀ.ਏ.ਐਸ. ਕਾਡਰ (ਸਕੂਲ ਤੇ ਇੰਸਪੈਕਸ਼ਨ) ਗਰੁੱਪ ਏ ਕਾਡਰ ਵਿੱਚ ਪਦਉਨਤ ਹੋਏ ਨਵੇਂ ਅਧਿਕਾਰੀਆਂ ਨੂੰ ਤਾਇਨਾਤੀ ਸਬੰਧੀ ਕਾਊਂਸਲਿੰਗ ਲਈ 1 ਤੇ 2 ਦਸੰਬਰ ਨੂੰ ਮੁਹਾਲੀ ਸਥਿਤ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਖੇ ਬੁਲਾਇਆ ਗਿਆ ਹੈ। ਲੈਕਚਰਾਰਾਂ ਦੀ ਸੀਨੀਅਰਤਾ ਨੰਬਰ 2010 ਤੋਂ 2252 ਤੱਕ ਵਾਲੇ ਪਦਉਨਤ ਹੋਏ ਨਵੇਂ ਅਧਿਕਾਰੀਆਂ ਨੂੰ 1 ਦਸੰਬਰ ਨੂੰ ਸਵੇਰੇ 9 ਵਜੇ ਅਤੇ ਸੀਨੀਅਰਤਾ ਨੰਬਰ 2254 ਤੋਂ 2568 ਤੱਕ ਵਾਲਿਆਂ ਨੂੰ 2 ਦਸੰਬਰ ਨੂੰ ਸਵੇਰੇ 9 ਵਜੇ ਬੁਲਾਇਆ ਗਿਆ ਹੈ।
ਸ੍ਰੀਮਤੀ ਚੌਧਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਭਲਾਈ ਹਿੱਤ ਕਈ ਕਦਮ ਚੁੱਕੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਜਿੱਥੇ ਸਕੂਲਾਂ ਦਾ ਬੁਨਿਆਦੀ ਢਾਂਚਾ ਸੁਧਾਰਿਆ ਜਾ ਰਿਹਾ ਹੈ ਉਥੇ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਹਿੱਤ ਵਿੱਚ ਨਵੇਂ ਸੁਧਾਰ ਕੀਤੇ ਜਾ ਰਹੇ ਹਨ। ਉਨਾਂ ਨਵੇਂ ਪਦਉਨਤ ਹੋਏ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।
ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ
ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਉੱਚ-ਜੋਖਮ ਵਾਲੀਆਂ ਗਰਭਵਤੀ ਔਰਤਾਂ ਵਲ ਖ਼ਾਸ...