• Latest
  • Trending
ਜੁਲਾਈ 2020 ਦੌਰਾਨ ਪੰਜਾਬ ਨੂੰ ਕੁੱਲ 1103.31 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ

ਜੁਲਾਈ 2020 ਦੌਰਾਨ ਪੰਜਾਬ ਨੂੰ ਕੁੱਲ 1103.31 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ

6 years ago
Hukamnama Sri Darbar Sahib Today – 04 July 2026 | Ang 626 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 04 July 2026 | Ang 626 I ਅੱਜ ਦਾ ਹੁਕਮਨਾਮਾ

2 hours ago
ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ

Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ

10 hours ago
ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

11 hours ago
ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

11 hours ago
ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

12 hours ago
ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

12 hours ago
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

12 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

12 hours ago
ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

12 hours ago
ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

12 hours ago
Hindi News
English News
Saturday, July 4, 2026
No Result
View All Result
31 °c
Chandigarh
35 ° Sun
30 ° Mon
30 ° Tue
32 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜੁਲਾਈ 2020 ਦੌਰਾਨ ਪੰਜਾਬ ਨੂੰ ਕੁੱਲ 1103.31 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ

August 4, 2020
in ਚੰਡੀਗੜ੍ਹ
ਜੁਲਾਈ 2020 ਦੌਰਾਨ ਪੰਜਾਬ ਨੂੰ ਕੁੱਲ 1103.31 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ

ਬੀਤੇ ਵਰ੍ਹੇ ਜੁਲਾਈ ਮਹੀਨੇ ਦੇ 1215.99 ਕਰੋੜ ਰੁਪਏ ਦੇ ਮੁਕਾਬਲੇ ਇਸ ਸਾਲ ਆਈ ਗਿਰਾਵਟ
ਕੋਵਿਡ-19 ਕਾਰਨ ਗਿਰਾਵਟ ਦਰ 9.26 ਫੀਸਦੀ ਰਹੀ
ਚੰਡੀਗੜ੍ਹ, 4 ਅਗਸਤ (ਵਿਸ਼ਵ ਵਾਰਤਾ)-ਪੰਜਾਬ ਦਾ ਜੁਲਾਈ 2020 ਮਹੀਨੇ ਦੌਰਾਨ ਕੁੱਲ ਜੀ.ਐਸ.ਟੀ. ਮਾਲੀਆ 1103.31 ਕਰੋੜ ਰੁਪਏ ਰਿਹਾ। ਪਿਛਲੇ ਸਾਲ ਇਸੇ ਮਹੀਨੇ ਦਾ ਕੁੱਲ ਜੀ.ਐਸ.ਟੀ. ਮਾਲੀਆ 1215.99 ਕਰੋੜ ਸੀ, ਜੋ ਕਿ ਇਸ ਸਾਲ 9.26 ਫੀਸਦੀ ਦੀ ਗਿਰਾਵਟ ਨੂੰ ਦਰਸਾਉਂਦਾ ਹੈ।
ਧਿਆਨ ਦੇਣ ਯੋਗ ਹੈ ਕਿ ਕੋਵਿਡ-19 ਕਾਰਨ ਟੈਕਸ ਦਾਤਾਵਾਂ ਨੂੰ ਫਰਵਰੀ, ਮਾਰਚ ਅਤੇ ਅਪਰੈਲ 2020 ਦੇ ਮਹੀਨਿਆਂ ਦੀ ਰਿਟਰਨ ਭਰਨ ਲਈ ਰਾਹਤ ਪ੍ਰਦਾਨ ਕੀਤੀ ਗਈ ਸੀ ਅਤੇ ਪਿਛਲੇ ਸਾਲ 5 ਕਰੋੜ ਤੋਂ ਘੱਟ ਟਰਨ ਓਵਰ ਵਾਲੇ ਟੈਕਸ ਦਾਤਾਵਾਂ ਨੂੰ ਸਤੰਬਰ 2020 ਤੱਕ ਰਿਟਰਨ ਭਰਨ ਵਿੱਚ ਢਿੱਲ ਦਿੱਤੀ ਗਈ ਹੈ।
ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਕਰ ਕਮਿਸ਼ਨਰ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਅਪਰੈਲ ਤੋਂ ਜੁਲਾਈ 2020 ਦੌਰਾਨ ਪੰਜਾਬ ਦਾ ਕੁੱਲ ਜੀ.ਐਸ.ਟੀ. ਮਾਲੀਆ 2643.28 ਕਰੋੜ ਰੁਪਏ ਸੀ ਜਦੋਂ ਕਿ ਪਿਛਲੇ ਸਾਲ ਇਸੇ ਸਮੇਂ ਦੌਰਾਨ ਕੁੱਲ ਜੀ.ਐਸ.ਟੀ. ਮਾਲੀਆ 4252.03 ਕਰੋੜ ਰੁਪਏ ਸੀ। ਇਸ ਤਰ੍ਹਾਂ 37.83 ਫੀਸਦੀ ਗਿਰਾਵਟ ਦਰਜ ਕੀਤੀ ਗਈ ਹੈ।
ਸਰਕਾਰੀ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੁਲਾਈ 2020 ਦੇ ਮਹੀਨੇ ਸੁਰੱਖਿਅਤ ਮਾਲੀਆ 2403 ਕਰੋੜ ਹੈ ਜਿਸ ਵਿੱਚੋਂ ਪੰਜਾਬ ਸੂਬੇ ਨੇ 1103.31 ਕਰੋੜ ਰੁਪਏ ਪ੍ਰਾਪਤ ਕੀਤੇ ਹਨ, ਜੋ ਕਿ ਕੁੱਲ ਸੁਰੱਖਿਅਤ ਮਾਲੀਏ ਦਾ 46 ਫੀਸਦੀ ਬਣਦਾ ਹੈ। ਇਸ ਤਰ੍ਹਾਂ ਜੁਲਾਈ 2020 ਦੇ ਮਹੀਨੇ ਲਈ ਬਕਾਇਆ ਮੁਆਵਜ਼ੇ ਦੀ ਰਕਮ 1299.69 ਕਰੋੜ ਹੈ। ਜੁਲਾਈ ਦੇ ਮਹੀਨੇ ਵਿੱਚ ਸੂਬੇ ਨੂੰ ਮਾਰਚ 2020 ਮਹੀਨੇ ਦੇ ਮੁਆਵਜ਼ੇ ਵਜੋਂ 1077.35 ਕਰੋੜ ਪ੍ਰਾਪਤ ਹੋਏ ਹਨ। ਅਪਰੈਲ ਤੋਂ ਜੂਨ 2020 ਦੇ ਸਮੇਂ ਦੌਰਾਨ ਮੁਆਵਜ਼ੇ ਦੀ ਰਕਮ 5669 ਕਰੋੜ ਹੈ, ਜੋ ਕਿ ਅਜੇ ਤੱਕ ਪ੍ਰਾਪਤ ਨਹੀਂ ਹੋਈ ਹੈ।
ਜੀ.ਐਸ.ਟੀ. ਤੋਂ ਇਲਾਵਾ ਪੰਜਾਬ ਸੂਬੇ ਨੂੰ ਵੈਟ ਅਤੇ ਸੀ.ਐਸ.ਟੀ. ਤੋਂ ਵੀ ਟੈਕਸ/ਮਾਲੀਆ ਪ੍ਰਾਪਤ ਹੁੰਦਾ ਹੈ। ਵੈਟ ਅਤੇ ਸੀ.ਐਸ.ਟੀ. ਇਕੱਤਰ ਕਰਨ ਵਿੱਚ ਪ੍ਰਮੁੱਖ ਯੋਗਦਾਨ ਕਰਨ ਵਾਲੇ ਉਤਪਾਦ ਸ਼ਰਾਬ ਅਤੇ ਪੰਜ ਪੈਟਰੋਲੀਅਮ ਉਤਪਾਦ ਹਨ। ਜੁਲਾਈ 2020 ਦੇ ਮਹੀਨੇ ਵਿੱਚ ਵੈਟ ਅਤੇ ਸੀ.ਐਸ.ਟੀ. ਦੀ ਕੁਲੈਕਸ਼ਨ 482.37 ਕਰੋੜ ਹੈ, ਜਦੋਂ ਕਿ ਜੁਲਾਈ 2019 ਦੇ ਮਹੀਨੇ ਲਈ ਇਹ ਕਲੈਕਸ਼ਨ 519.82 ਕਰੋੜ ਸੀ। ਜੁਲਾਈ ਮਹੀਨੇ ਦਾ ਮਾਲੀਆ ਪਿਛਲੇ ਸਾਲ ਦੇ ਇਸੇ ਮਹੀਨੇ ਵਿੱਚ ਵੈਟ ਅਤੇ ਸੀ.ਐਸ.ਟੀ. ਮਾਲੀਏ ਨਾਲੋਂ 7.2 ਫੀਸਦੀ ਘੱਟ ਹੈ। ਅਪਰੈਲ ਤੋਂ ਜੁਲਾਈ 2020 ਲਈ ਵੈਟ ਅਤੇ ਸੀ.ਐਸ.ਟੀ. ਕੁੱਲ ਮਾਲੀਆ 1492.65 ਕਰੋੜ ਰਿਹਾ ਹੈ ਜੋ ਕਿ ਪਿਛਲੇ ਸਾਲ ਦੇ ਇਸੇ ਪੀਰੀਅਡ ਲਈ 2002.21 ਕਰੋੜ ਸੀ, ਜੋ ਕਿ 25.44 ਫੀਸਦੀ ਦੀ ਗਿਰਾਵਟ ਨੂੰ ਦਰਸਾਉਂਦਾ ਹੈ।
ਇਹ ਜ਼ਿਕਰਯੋਗ ਹੈ ਕਿ ਰਾਸ਼ਟਰੀ ਕੁੱਲ ਜੀ.ਐਸ.ਟੀ. ਮਾਲੀਆ ਸੰਗ੍ਰਹਿ ਜੁਲਾਈ 2020 ਦੇ ਮਹੀਨੇ ਦੌਰਾਨ 87422 ਕਰੋੜ ਰੁਪਏ ਹੈ, ਜਿਸ ਵਿੱਚ ਸੀ.ਜੀ.ਐਸ.ਟੀ. ਦੀ 16,147 ਕਰੋੜ, ਐਸ.ਜੀ.ਐਸ.ਟੀ. 21418 ਕਰੋੜ ਰੁਪਏ, ਆਈ.ਜੀ.ਐਸ.ਟੀ. 42592 ਕਰੋੜ ਰੁਪਏ (ਮਾਲ ਦੀ ਦਰਾਮਦ ‘ਤੇ ਇਕੱਤਰ ਕੀਤੀ 20324 ਕਰੋੜ ਰੁਪਏ) ਅਤੇ ਸੈੱਸ 7265 ਕਰੋੜ ਹੈ। ਜਦੋਂ ਕਿ ਜੁਲਾਈ 2019 ਦੇ ਮਹੀਨੇ ਦੌਰਾਨ ਕੁੱਲ ਰਾਸ਼ਟਰੀ ਜੀ.ਐਸ.ਟੀ. ਦਾ ਮਾਲੀਆ 1,02,083 ਕਰੋੜ ਰੁਪਏ ਇਕੱਤਰ ਹੋਇਆ, ਜਿਸ ਵਿੱਚੋਂ ਸੀ.ਜੀ.ਐਸ.ਟੀ. 17,912 ਕਰੋੜ ਸੀ, ਐਸ.ਜੀ.ਐਸ.ਟੀ. ਦੀ 25008 ਕਰੋੜ ਅਤੇ ਆਈ.ਜੀ.ਐਸ.ਟੀ. 50612 ਕਰੋੜ (ਸਮਾਨ ਦੀ ਦਰਾਮਦ ਤੇ ਇਕੱਤਰ ਕੀਤੇ 24246 ਕਰੋੜ) ਅਤੇ ਸੈੱਸ 8551 ਕਰੋੜ (ਮਾਲ ਦੀ ਦਰਾਮਦ ਤੇ ਇਕੱਤਰ ਕੀਤੇ 797 ਕਰੋੜ) ਸੀ।
ਉਨ੍ਹਾਂ ਅੱਗੇ ਦੱਸਿਆ ਕਿ ਜੁਲਾਈ 2020 ਦੇ ਮਹੀਨੇ ਦੌਰਾਨ ਰਾਸ਼ਟਰੀ ਕੁੱਲ ਜੀ.ਐਸ.ਟੀ. ਮਾਲੀਆ ਪਿਛਲੇ ਸਾਲ ਦੇ ਇਸ ਮਹੀਨੇ ਦੇ ਇਕੱਤਰ ਹੋਏ ਜੀ.ਐਸ.ਟੀ. ਮਾਲੀਏ ਦਾ 86 ਫੀਸਦੀ ਹੈ। ਇਸ ਤੋਂ ਇਲਾਵਾ ਆਯਾਤ ਦੀਆਂ ਵਸਤਾਂ ਤੇ ਘਰੇਲੂ ਲੈਣ-ਦੇਣ ਤੋਂ ਕੁੱਲ ਰਾਸ਼ਟਰੀ ਜੀ.ਐਸ.ਟੀ. ਮਾਲੀਆ ਪਿਛਲੇ ਸਾਲ ਇਸੇ ਮਹੀਨੇ ਦੇ ਅੰਕੜਿਆਂ ਦਾ ਕ੍ਰਮਵਾਰ 84 ਫੀਸਦੀ ਤੇ 86 ਫੀਸਦੀ ਰਿਹਾ ਹੈ। ਅਪਰੈਲ ਤੋਂ ਜੁਲਾਈ 2020 ਦੇ ਸਮੇਂ ਦੌਰਾਨ ਕੁੱਲ ਰਾਸ਼ਟਰੀ ਜੀ.ਐਸ.ਟੀ. ਮਾਲੀਆ ਪਿਛਲੇ ਸਾਲ ਦੇ ਇਸੇ ਪੀਰੀਅਡ ਦੇ ਕੁੱਲ ਜੀ.ਐਸ.ਟੀ. ਮਾਲੀਆ 4,16,175 ਕਰੋੜ ਦੇ ਮੁਕਾਬਲੇ 2,72,662 ਕਰੋੜ ਰੁਪਏ ਰਿਹਾ ਹੈੈ, ਜੋ ਕਿ 35 ਫੀਸਦੀ ਦੀ ਗਿਰਾਵਟ ਨੂੰ ਦਰਸਾਉਂਦਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 04 July 2026 | Ang 626 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 04 July 2026 | Ang 626 I ਅੱਜ ਦਾ ਹੁਕਮਨਾਮਾ

by Ankit
July 4, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 04-07-2026 |...

Most Popular

ਐਸ.ਟੀ.ਸੀ. ਵੱਲੋਂ ਵੀ.ਵੀ.ਆਈ.ਪੀ. ਨਾਲ ਤਾਇਨਾਤ ਡਰਾਈਵਰਾਂ ਨੂੰ ਵਿਗਿਆਨਕ ਡਰਾਈਵਿੰਗ ਸਿਖਲਾਈ

ਐਸ.ਟੀ.ਸੀ. ਵੱਲੋਂ ਵੀ.ਵੀ.ਆਈ.ਪੀ. ਨਾਲ ਤਾਇਨਾਤ ਡਰਾਈਵਰਾਂ ਨੂੰ ਵਿਗਿਆਨਕ ਡਰਾਈਵਿੰਗ ਸਿਖਲਾਈ

by Ankit
3 weeks ago
0

ਐਸ.ਟੀ.ਸੀ. ਵੱਲੋਂ ਵੀ.ਵੀ.ਆਈ.ਪੀ. ਨਾਲ ਤਾਇਨਾਤ ਡਰਾਈਵਰਾਂ ਨੂੰ ਵਿਗਿਆਨਕ ਡਰਾਈਵਿੰਗ ਸਿਖਲਾਈ ਆਧੁਨਿਕ ਸੁਰੱਖਿਆ ਅਤੇ ਜੋਖਮ ਪ੍ਰਬੰਧਨ ਵਿੱਚ ਲਗਭਗ 200 ਡਰਾਈਵਰਾਂ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 