ਅਗਲੀ ਸੁਣਵਾਈ 21 ਦਸੰਬਰ ਨੂੰ
ਚੰਡੀਗੜ੍ਹ/ਫਾਜ਼ਿਲਕਾ, 30 ਨਵੰਬਰ (ਵਿਸ਼ਵ ਵਾਰਤਾ) : ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਖਿਲਾਫ ਫਾਜ਼ਿਲਕਾ ਅਦਾਲਤ ਨੇ ਸੁਣਵਾਈ 21 ਦਸੰਬਰ ਤੱਕ ਟਾਲ ਦਿੱਤੀ ਹੈ| ਇਸ ਤੋਂ ਪਹਿਲਾਂ ਨਸ਼ਾ ਤਸਕਰੀ ਦੇ ਮਾਮਲੇ ਵਿਚ ਸੁਖਪਾਲ ਖਹਿਰਾ ਖਿਲਾਫ ਫਾਜ਼ਿਲਕਾ ਦੀ ਜ਼ਿਲ੍ਹਾ ਅਦਾਲਤ ਵਿਚ ਅੱਜ ਸੁਣਵਾਈ ਹੋਈ, ਹਾਲਾਂਕਿ ਇਸ ਦੌਰਾਨ ਸੁਖਪਾਲ ਸਿੰਘ ਖਹਿਰਾ ਅਦਾਲਤ ਵਿਚ ਪੇਸ਼ ਨਹੀਂ ਹੋਏ| ਅਦਾਲਤ ਨੇ ਸੁਖਪਾਲ ਖਹਿਰਾ ਨੂੰ 30 ਨਵੰਬਰ ਤੱਕ ਅਦਾਲਤ ਵਿਚ ਪੇਸ਼ ਹੋਣ ਲਈ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤੇ ਸਨ|
ਇਸ ਦੌਰਾਨ ਵਧੀਕ ਸੈਸ਼ਨ ਜੱਜ ਸੰਦੀਪ ਸਿੰਘ ਜੋਸਨ ਦੀ ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 21 ਦਸੰਬਰ ਤੱਕ ਟਾਲ ਦਿੱਤੀ ਹੈ ਅਤੇ 21 ਦਸੰਬਰ ਨੂੰ ਇਸ ਮਾਮਲੇ ਦੀ ਸੁਣਵਾਈ ਹੋਵੇਗੀ|
ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ
ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਉੱਚ-ਜੋਖਮ ਵਾਲੀਆਂ ਗਰਭਵਤੀ ਔਰਤਾਂ ਵਲ ਖ਼ਾਸ...