ਚੰਡੀਗੜ੍ਹ, 4 ਅਗਸਤ (ਵਿਸ਼ਵ ਵਾਰਤਾ)- ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੁਲਿਸ ਥਾਣਾ ਜਮਾਲਪੁਰ ਜਿਲਾ ਲੁਧਿਆਣਾ ਵਿਖੇ ਤਾਇਨਾਤ ਏ.ਐਸ.ਆਈ. ਜਸਵਿੰਦਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਅਜੈ ਤਿਵਾੜੀ ਵਾਸੀ ਜਮਾਲਪੁਰ, ਲੁਧਿਆਣਾ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਇਕ ਪੁਲਿਸ ਕੇਸ ਵਿਚ ਉਸ ਨੂੰ ਬਰੀ ਕਰਾਉਣ ਵਿੱਚ ਮਦਦ ਕਰਨ ਬਦਲੇ ਉਕਤ ਏ.ਐਸ.ਆਈ ਵਲੋਂ 25,000 ਰੁਪਏ ਦੀ ਮੰਗ ਕੀਤੀ ਗਈ ਹੈ ਪਰ ਸੌਦਾ 20,000 ਰੁਪਏ ਵਿਚ ਤੈਅ ਹੋਇਆ ਹੈ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸਤ ਦੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ।
ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਭਾਜਪਾ ਨੇ ਪਿਛਲੇ 10 ਸਾਲਾਂ ‘ਚ ਅਜਿਹਾ ਕੁਝ ਨਹੀਂ ਕੀਤਾ, ਜਿਸ ਦਾ ਜਨਤਾ ਚੋਣਾਂ ‘ਚ ਮੂੰਹ ਤੋੜਵਾਂ ਜਵਾਬ ਦੇਵੇਗੀ: ਮਨੀਸ਼ ਤਿਵਾੜੀ
ਚੰਡੀਗੜ੍ਹ 25 ਅਪ੍ਰੈਲ( ਵਿਸ਼ਵ ਵਾਰਤਾ )-ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ ਨੰਦਿਤਾ ਹੁੱਡਾ ਨੇ ਅੱਜ ਰਾਜੀਵ ਗਾਂਧੀ ਕਾਂਗਰਸ ਭਵਨ, ਸੈਕਟਰ 35,...