ਮਾਨਸਾ 5 ਅਗਸਤ (ਵਿਸ਼ਵ ਵਾਰਤਾ)-ਲੁਧਿਆਣਾ ਜ਼ਿਲ੍ਹੇ ਦੇ ਦਿਵਿਆਂਗ ਵਿਦਿਆਰਥੀ ਪਰਮ ਸ਼ਰਮਾ ਅਤੇ ਸੰਗਰੂਰ ਜ਼ਿਲ੍ਹੇ ਦੀ ਸ਼ਾਇਨਾ ਨੇ ਪੰਜਾਬ ਪੱਧਰੀ ਮੁਕਾਬਲਾ ਹੀ ਨਹੀਂ, ਸਗੋਂ ਅਪਣੀ ਕਲਾ ਦੇ ਜਾਦੂ ਨਾਲ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਦਿਲ ਵੀ ਜਿੱਤੇ ਨੇ, ਮਾਪੇ ਬਾਗੋਬਾਗ ਨੇ ਕਿ ਸਿੱਖਿਆ ਵਿਭਾਗ ਨੇ ਦਿਵਿਆਂਗ ਵਿਦਿਆਰਥੀਆਂ ਨੂੰ ਬਣਦਾ ਮਾਣ ਸਨਮਾਨ ਦੇਕੇ ਸੰਪੂਰਨ ਵਿਦਿਆਰਥੀਆਂ ਤੋਂ ਵੱਧ ਹੌਸਲੇ ਦੀ ਉਡਾਣ ਦਿੱਤੀ ਹੈ।
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੁੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ ਵਿਦਿਅਕ ਮੁਕਾਬਲਿਆਂ ਦੇ ਸ਼ਬਦ ਗਾਇਨ ਮੁਕਾਬਲਿਆਂ ‘ਚ ਲੁਧਿਆਣਾ ਜਿਲ੍ਹੇ ਦੇ ਪਰਮ ਸ਼ਰਮਾ ਨੇ ਪੰਜਾਬ ‘ਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ ਅਤੇ ਸੰਗਰੂਰ ਜ਼ਿਲ੍ਹੇ ਦੀ ਸ਼ਾਇਨਾ ਪੁੱਤਰੀ ਸਤਾਰ ਮਹੁੰਮਦ ਸ ਪ੍ਰ ਸ ਝੁਨੇਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਹੋਏ ਸ਼ਬਦ ਗਾਇਨ ਮੁਕਾਬਲਿਆਂ ‘ਚ 20401 ਵਿਦਿਆਰਥੀਆਂ ਨੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ‘ਚ ਹਿੱਸਾ ਲਿਆ। ਇਨ੍ਹਾਂ ਤਿੰਨਾਂ ਵਰਗਾਂ ‘ਚ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਭਾਗ ਲਿਆ। ਜਿੰਨ੍ਹਾਂ ਨੇ ਸ੍ਰੀ ਗੁਰੁੂ ਤੇਗ ਬਹਾਦਰ ਜੀ ਦੀ ਬਾਣੀ ਦਾ ਗਾਇਨ ਕਰਕੇ, ਗੁਰੁ ਜੀ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਜਿਲ੍ਹਾ ਸਿੱਖਿਆ ਅਫਸਰ (ਐਲੀ. ਸਿੱ.)ਰਾਜਿੰਦਰ ਕੌਰ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਰਾਮਗੜ੍ਹ ਸਰਦਾਰਾਂ ਬਲਾਕ ਡੇਹਲੋਂ-2 ਦੇ ਦਿਵਿਆਂਗ ਵਿਦਿਆਰਥੀ ਪਰਮ ਸ਼ਰਮਾ ਪੁੱਤਰ ਕਪਿਲ ਦੇਵ ਸ਼ਰਮਾ ਨੇ ਪੰਜਾਬ ਪੱਧਰ ਤੋਂ ਪ੍ਰਾਇਮਰੀ ਵਰਗ (ਪਹਿਲੀ ਤੋੰ ਪੰਜਵੀੰ) ‘ਚ ਪਹਿਲਾ ਸਥਾਨ ਹਾਸਿਲ ਕਰਕੇ, ਜਿਲ੍ਹੇ ਦਾ ਨਾਮ ਰੋਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪ੍ਰਾਇਮਰੀ ਵਰਗ ‘ਚ ਜਿਲ੍ਹੇ ਦੇ 41 ਬੱਚਿਆ ਨੇ ਹਿੱਸਾ ਲਿਆ ਸੀ, ਜੋ ਪੰਜਾਬ ‘ਚ ਸਭ ਤੋਂ ਵੱਡੀ ਗਿਣਤੀ ਹੈ। ਇਹਨਾਂ 41 ਬੱਚਿਆਂ ਵਿਚੋਂ 3 ਬੱਚੇ ਵਿਸ਼ੇਸ਼ ਲੋੜਾਂ ਵਾਲੇ ਸਨ ਅਤੇ ਪਰਮ ਸ਼ਰਮਾ ਇਹਨਾਂ ਵਿਚੋਂ ਇਕ ਹੈ| ਡਿਪਟੀ ਡੀ.ਈ.ਓ. ਕੁਲਦੀਪ ਸਿੰਘ ਨੇ ਜੇਤੂ ਪਰਮ ਸ਼ਰਮਾ ਅਤੇ ਉਸ ਨੂੰ ਤਿਆਰੀ ਕਰਵਾਉਣ ਵਾਲੇ ਅਧਿਆਪਕ ਜਗਤਾਰ ਸਿੰਘ,ਸੀ ਅੈੱਚ ਟੀ ਸੋਨੀਅਾ ਰਾਣੀ, ਆਈ ਈ ਆਰ ਟੀ ਸੋਨੀਆ ਕੁਮਾਰੀ ਅਤੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਆਈ ਈ ਡੀ ਕੋਆਰਡੀਨੇਟਰ ਗੁਲਜ਼ਾਰ ਸ਼ਾਹ ਅਤੇ ਡੀ ਅੈੱਸ ਈ ਪਰਦੀਪ ਕੌਰ ਵੀ ਹਾਜ਼ਰ ਸਨ। ਪਿੰਡ ਰਾਮਗੜ੍ਹ ਸਰਦਾਰਾਂ ਦੇ ਸਰਪੰਚ ਨਾਹਰ ਸਿੰਘ ਅਤੇ ਸਕੂਲ ਪ੍ਰਬੰਧਕ ਕਮੇਟੀ ਦੀ ਚੇਅਰਪਰਸਨ ਸ਼੍ਰੀਮਤੀ ਕੁਲਦੀਪ ਕੌਰ ਨੇ ਜੇਤੂ ਪਰਮ ਸ਼ਰਮਾ, ਉਸ ਦੇ ਮਾਪਿਆਂ ਤੇ ਸਕੂਲ ਸਟਾਫ ਨੂੰ ਮੁਬਾਰਕਬਾਦ ਦਿੱਤੀ ਹੈ। ਉਧਰ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸੰਗਰੂਰ ਪ੍ਰਭਸਿਮਰਨ ਕੌਰ ਨੇ ਗਾਇਡ ਅਧਿਆਪਕ ਹਰਪ੍ਰੀਤ ਸਿੰਘ ਅਤੇ ਮਾਪਿਆਂ ਨੂੰ ਵਧਾਈ ਦਿੱਤੀ।
ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 25 ਅਪ੍ਰੈਲ, 2024 (ਵਿਸ਼ਵ...