• Latest
  • Trending
ਕੈਬਨਿਟ ਮੰਤਰੀ ਸਿੱਧੂ ਵੱਲੋਂ ਕੀਤਾ ਕਰੋੜਾਂ ਦਾ ਵਿਕਾਸ ਦੇਖ ਕੇ ਅਕਾਲੀ ਕੌਂਸਲਰਾਂ ਵਿੱਚ ਨਿਗਮ ਚੋਣਾਂ ਨੇੜੇ ਦੀ ਬੁਖਲਾਹਟ

ਕੈਬਨਿਟ ਮੰਤਰੀ ਸਿੱਧੂ ਵੱਲੋਂ ਕੀਤਾ ਕਰੋੜਾਂ ਦਾ ਵਿਕਾਸ ਦੇਖ ਕੇ ਅਕਾਲੀ ਕੌਂਸਲਰਾਂ ਵਿੱਚ ਨਿਗਮ ਚੋਣਾਂ ਨੇੜੇ ਦੀ ਬੁਖਲਾਹਟ

6 years ago
ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

28 minutes ago
ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

55 minutes ago
ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

58 minutes ago
ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

59 minutes ago
ਗੁਜਰਾਤ: ਅਹਿਮਦਾਬਾਦ ਵਿੱਚ ਜਾਂਚ ਦੌਰਾਨ 2.8 ਟਨ ਤੋਂ ਵੱਧ ਖਾਣ-ਪੀਣ ਦਾ ਸਮਾਨ ਕੀਤਾ ਗਿਆ ਨਸ਼ਟ 

ਗੁਜਰਾਤ: ਅਹਿਮਦਾਬਾਦ ਵਿੱਚ ਜਾਂਚ ਦੌਰਾਨ 2.8 ਟਨ ਤੋਂ ਵੱਧ ਖਾਣ-ਪੀਣ ਦਾ ਸਮਾਨ ਕੀਤਾ ਗਿਆ ਨਸ਼ਟ 

1 hour ago
ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

1 hour ago
ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

1 hour ago
ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

2 hours ago
International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

3 hours ago
National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

3 hours ago
Hindi News
English News
Wednesday, November 18, 2026
No Result
View All Result
26 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਬਨਿਟ ਮੰਤਰੀ ਸਿੱਧੂ ਵੱਲੋਂ ਕੀਤਾ ਕਰੋੜਾਂ ਦਾ ਵਿਕਾਸ ਦੇਖ ਕੇ ਅਕਾਲੀ ਕੌਂਸਲਰਾਂ ਵਿੱਚ ਨਿਗਮ ਚੋਣਾਂ ਨੇੜੇ ਦੀ ਬੁਖਲਾਹਟ

August 6, 2020
in ਪੰਜਾਬ
ਕੈਬਨਿਟ ਮੰਤਰੀ ਸਿੱਧੂ ਵੱਲੋਂ ਕੀਤਾ ਕਰੋੜਾਂ ਦਾ ਵਿਕਾਸ ਦੇਖ ਕੇ ਅਕਾਲੀ ਕੌਂਸਲਰਾਂ ਵਿੱਚ ਨਿਗਮ ਚੋਣਾਂ ਨੇੜੇ ਦੀ ਬੁਖਲਾਹਟ

ਕੈਬਨਿਟ ਮੰਤਰੀ ਸਿੱਧੂ ਵੱਲੋਂ ਕੀਤਾ ਕਰੋੜਾਂ ਦਾ ਵਿਕਾਸ ਦੇਖ ਕੇ ਅਕਾਲੀ ਕੌਂਸਲਰਾਂ ਵਿੱਚ ਨਿਗਮ ਚੋਣਾਂ ਨੇੜੇ ਦੀ ਬੁਖਲਾਹਟ
– ਕਾਂਗਰਸੀ ਮੰਤਰੀ ਵੱਲੋਂ ਕੀਤਾ ਵਿਕਾਸ ਦੇਖ ਕੇ ਅਕਾਲੀ ਕੌਂਸਲਰਾਂ ਨੇ ਕਬੂਤਰ ਵਾਂਗ ਬੰਦ ਕੀਤੀਆਂ ਅੱਖਾਂ
– ਖ਼ੁਦ ਧੱਕੇਸ਼ਾਹੀਆਂ ਕਰਨ ਵਾਲੇ ਅਕਾਲੀ ਕੌਂਸਲਰ ਹੁਣ ਕਾਂਗਰਸੀ ਮੰਤਰੀ ਦੇ ਵਿਕਾਸ ਨੂੰ ਕਰ ਰਹੇ ਅਣਦੇਖਾ

ਐਸ.ਏ.ਐਸ. ਨਗਰ (ਮੋਹਾਲੀ), 6 ਅਗਸਤ (ਸਤੀਸ਼ ਕੁਮਾਰ ਪੱਪੀ)-ਕੈਬਨਿਟ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਵੱਲੋਂ ਸ਼ਹਿਰ ਵਿੱਚ ਕਰੋੜਾਂ ਰੁਪਇਆਂ ਦੇ ਕੀਤੇ ਗਏ ਵਿਕਾਸ ਕਾਰਜਾਂ ਨੂੰ ਅੱਖੀਂ ਦੇਖ ਕੇ ਵੀ ਮੋਹਾਲੀ ਸ਼ਹਿਰ ਦੇ ਅਕਾਲੀ ਕੌਂਸਲਰਾਂ ਨੇ ਕਬੂਤਰ ਵਾਂਗ ਅੱਖਾਂ ਬੰਦ ਕਰ ਲਈਆਂ ਹਨ ਜੋ ਕਿ ਅਕਾਲੀ ਕੌਂਸਲਰਾਂ ਦੀ ਆਉਂਦੀਆਂ ਚੋਣਾਂ ਵਿੱਚ ਹਾਰ ਨੂੰ ਦੇਖਦਿਆਂ ਬੁਖਲਾਹਟ ਦਾ ਨਤੀਜਾ ਹੈ। ਜੇਕਰ ਅਕਾਲੀ ਕੌਂਸਲਰਾਂ ਲਈ ਇਹ ਕਿਹਾ ਜਾਵੇ ਕਿ ‘ਵਖਤੋਂ ਖੰੂਝੀ ਡੰੂਮਣੀ, ਗਾਵੇ ਆਲ਼ ਪਤਾਲ਼’ ਤਾਂ ਵੀ ਕੋਈ ਅਤਿਕਥਨੀ ਨਹੀਂ ਹੋਵੇਗੀ।

ਇਹ ਵਿਚਾਰ ਅੱਜ ਇੱਥੇ ਸਾਬਕਾ ਸੀਨੀਅਰ ਡਿਪਟੀ ਮੇਅਰ ਸ੍ਰੀ ਰਿਸ਼ਭ ਜੈਨ, ਵਾਰਡਬੰਦੀ ਕਮੇਟੀ ਮੈਂਬਰ ਸ੍ਰ. ਕੁਲਜੀਤ ਸਿੰਘ ਬੇਦੀ, ਅਮਰੀਕ ਸਿੰਘ ਸੋਮਲ, ਜਸਬੀਰ ਸਿੰਘ ਮਣਕੂ (ਦੋਵੇਂ ਸਾਬਕਾ ਕੌਂਸਲਰ), ਜਸਪ੍ਰੀਤ ਸਿੰਘ ਗਿੱਲ ਪ੍ਰਧਾਨ ਸਿਟੀ ਕਾਂਗਰਸ, ਯੂਥ ਆਗੂ ਐਡਵੋਕੇਟ ਨਰਪਿੰਦਰ ਸਿੰਘ ਰੰਗੀ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪ੍ਰਗਟ ਕੀਤੇ।

ਉਨ੍ਹਾਂ ਕੈਬਨਿਟ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਵੱਲੋਂ ਕੀਤੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰ. ਸਿੱਧੂ ਦੇ ਯਤਨਾਂ ਸਦਕਾ ਹੀ ਸ਼ਹਿਰ ਮੋਹਾਲੀ ਵਿੱਚ ਮੈਡੀਕਲ ਕਾਲਜ ਬਣਨਾ ਸੰਭਵ ਹੋ ਸਕਿਆ ਹੈ ਜਿੱਥੇ ਕਿ ਕਾਲਜ ਦੀਆਂ ਕਲਾਸਾਂ ਸ਼ੁਰੂ ਹੋ ਚੁੱਕੀਆਂ ਹਨ ਅਤੇ ਹੁਣ 600 ਬੈੱਡਾਂ ਦਾ ਨਵਾਂ ਹਸਪਤਾਲ ਵੀ ਬਣਨ ਜਾ ਰਿਹਾ ਹੈ। ਫੇਜ਼ 6 ਸਥਿਤ ਸਿਵਲ ਹਸਪਤਾਲ ਨੂੰ ਸ਼ਿਫ਼ਟ ਕਰਕੇ ਸ਼ਹਿਰ ਵਿੱਚ ਕਿਸੇ ਹੋਰ ਥਾਂ ’ਤੇ ਬਣਾਇਆ ਜਾ ਰਿਹਾ ਹੈ। ਫੇਜ਼ 3ਬੀ1 ਵਾਲੀ ਸਰਕਾਰੀ ਡਿਸਪੈਂਸਰੀ ਨੂੰ ਅਪਗ੍ਰੇਡ ਕਰਕੇ 10 ਕਰੋੜ ਰੁਪਏ ਦੀ ਲਾਗਤ ਨਾਲ 50 ਬੈੱਡਾਂ ਦਾ ਹਸਪਤਾਲ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ ਜਿਸ ਦਾ ਨੀਂਹ ਪੱਥਰ ਆਉਣ ਵਾਲੇ ਕੁਝ ਦਿਨਾਂ ਵਿੱਚ ਸ੍ਰ. ਸਿੱਧੂ ਵੱਲੋਂ ਰੱਖਿਆ ਜਾਵੇਗਾ।

ਸ਼ਹਿਰ ਵਿੱਚ ਦਰੱਖ਼ਤਾਂ ਦੀ ਛੰਗਾਈ ਕਰਨ ਲਈ ਸ੍ਰ. ਸਿੱਧੂ ਨੇ ਆਪਣੇ ਅਖਤਿਆਰੀ ਕੋਟੇ ਵਿੱਚੋਂ 37 ਲੱਖ ਰੁਪਏ ਦੀ ਲਾਗਤ ਵਿੱਚ ਦੋ ਟਰੀ-ਪਰੂਨਿੰਗ ਮਸ਼ੀਨਾਂ ਨਗਰ ਨਿਗਮ ਨੂੰ ਲਿਆ ਕੇ ਦਿੱਤੀਆਂ। ਇਹ ਪਹਿਲੀ ਵਾਲੀ ਵਾਰੀ ਹੋਇਆ ਹੈ ਕਿ ਸ੍ਰ. ਸਿੱਧੂ ਨੇ ਸ਼ਹਿਰ ਮੋਹਾਲੀ ਦੀਆਂ ਰੈਜ਼ੀਡੈਂਟਸ ਤੇ ਵੈੱਲਫ਼ੇਅਰ ਐਸੋਸੀਏਸ਼ਨਾਂ ਨੂੰ 50 ਲੱਖ ਰੁਪਏ ਦੀਆਂ ਗਰਾਂਟਾਂ ਲੋਕ ਭਲਾਈ ਦੇ ਕੰਮਾਂ ਲਈ ਵੰਡੀਆਂ। ਸ਼ਹਿਰ ਵਿੱਚ ਹੋਰ ਵਿਕਾਸ ਕਾਰਜਾਂ ਦੇ ਲਈ ਸਰਕਾਰ ਕੋਲੋਂ 15 ਕਰੋੜ ਰੁਪਏ ਦੀ ਗਰਾਂਟ ਲਿਆਂਦੀ।

ਨਗਰ ਨਿਗਮ ਅਧੀਨ ਆਉਂਦੇ ਪਿੰਡ ਕੁੰਭੜਾ ਵਿੱਚ 19 ਲੱਖ ਰੁਪਏ ਦੀ ਲਾਗਤ ਨਾਲ ਪਾਣੀ ਵਾਲਾ ਟਿਊਬਵੈੱਲ ਲਗਾ ਦਿੱਤਾ ਗਿਆ ਹੈ। ਕਈ ਸਾਲਾਂ ਤੋਂ ਰੁਕਿਆ ਹੋਇਆ ਕਜੌਲੀ ਵਾਟਰ ਵਰਕਸ ਪ੍ਰੋਜੈਕਟ ਦੇ ਟਰੀਟਮੈਂਟ ਪਲਾਂਟ ਦਾ ਕੰਮ 115 ਕਰੋੜ ਦੀ ਲਾਗਤ ਨਾਲ ਚਾਲੂ ਕਰਵਾਇਆ ਗਿਆ ਅਤੇ ਉਥੋਂ ਮੋਹਾਲੀ ਸ਼ਹਿਰ ਲਈ ਗਮਾਡਾ ਰਾਹੀਂ 60 ਕਰੋੜ ਰੁਪਏ ਦੀ ਲਾਗਤ ਨਾਲ ਪਾਈਪ ਲਾਈਨ ਵਿਛਾਈ ਜਾ ਰਹੀ ਹੈ। ਸਾਢੇ 14 ਕਰੋੜ ਰੁਪਏ ਦੇ ਵਾਟਰ ਸਪਲਾਈ ਅਪਗ੍ਰੇਡੇਸ਼ਨ ਕਰਵਾਉਣ ਦੀ ਸਕੀਮ ਨੂੰ ਮਨਜ਼ੂਰੀ ਦਿਵਾਈ ਜਿਸ ਨਾਲ ਸ਼ਹਿਰ ਵਿੱਚ 5 ਨਵੇਂ ਬੂਸਟਰ ਸਟੇਸ਼ਨ ਸਥਾਪਿਤ ਹੋਣ ਜਾ ਰਹੇ ਹਨ ਜਿਨ੍ਹਾਂ ਨਾਲ ਸ਼ਹਿਰ ਵਿੱਚ ਪਾਣੀ ਦਾ ਪ੍ਰੈਸ਼ਰ ਉਪਰਲੀਆਂ ਮੰਜ਼ਿਲਾਂ ਉਤੇ ਪਹੁੰਚਾਇਆ ਜਾ ਸਕੇਗਾ। ਪੁਰਾਣੇ ਟਰੀਟਮੈਂਟ ਪਲਾਂਟਾਂ ਦੀ ਮਸ਼ੀਨਰੀ ਵੀ ਬਦਲ ਕੇ ਨਵੀਂ ਲਗਾਈ ਜਾ ਰਹੀ ਹੈ ਤਾਂ ਜੋ ਆਉਣ ਵਾਲੇ ਦਿਨਾਂ ਵਿੱਚ ਪਾਣੀ ਦਾ ਮਸਲਾ ਹੱਲ ਕੀਤਾ ਜਾਵੇ।

ਅਦਾਲਤੀ ਕਬਜ਼ਾ ਖਾਲੀ ਹੋਣ ਤੋਂ ਬਾਅਦ ਖਸਤਾ ਹਾਲਤ ਵਿੱਚ ਪਿਆ ਫੇਜ਼ 3ਬੀ1 ਦੇ ਕਮਿਊਨਿਟੀ ਸੈਂਟਰ ਦੀ ਇਮਾਰਤ ਨੂੰ ਢਾਹ ਕੇ ਅਤਿ ਆਧੁਨਿਕ ਢੰਗ ਦਾ ਬਣਾਇਆ ਜਾ ਰਿਹਾ ਹੈ ਜਿਸ ਦਾ ਨੀਂਹ ਪੱਥਰ ਵੀ ਕੈਬਨਿਟ ਮੰਤਰੀ ਸ੍ਰ. ਸਿੱਧੂ ਵੱਲੋਂ ਥੋੜ੍ਹੇ ਦਿਨਾਂ ਵਿੱਚ ਰੱਖਿਆ ਜਾ ਰਿਹਾ ਹੈ। ਸ਼ਹਿਰ ਮੋਹਾਲੀ ਦੇ ਲੋਕਾਂ ਦੀ ਸਭ ਤੋਂ ਵੱਡੀ ਅਤੇ ਪੁਰਾਣੀ ਮੰਗ ਨੀਡ ਬੇਸਡ ਪਾਲਿਸੀ ਉਤੇ ਵੀ ਕੰਮ ਚੱਲ ਰਿਹਾ ਹੈ ਅਤੇ ਗਮਾਡਾ ਨਾਲ ਇਹ ਮਸਲਾ ਅੰਤਿਮ ਪੜਾਅ ਉਤੇ ਹੈ।

ਉਕਤ ਕਾਂਗਰਸੀ ਆਗੂਆਂ ਨੇ ਦੱਸਿਆ ਕਿ ਇਹ ਵੀ ਪਹਿਲੀ ਵਾਰ ਹੋਇਆ ਹੈ ਕਿ ਕੈਬਨਿਟ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਦੇ ਯਤਨਾਂ ਸਦਕਾ ਹੀ ਸ਼ਹਿਰ ਦੀਆਂ ਰੈਜ਼ੀਡੈਂਸ਼ੀਅਲ ਸੋਸਾਇਟੀਆਂ ਵਿੱਚ ਵਿਕਾਸ ਕਾਰਜਾਂ ਲਈ ਲੋਕਲ ਬਾਡੀਜ਼ ਵਿਭਾਗ ਪੰਜਾਬ ਤੋਂ ਮਨਜ਼ੂਰੀ ਲੈ ਕੇ ਧਾਰਾ 82 ਤਹਿਤ ਪੈਸਾ ਖਰਚ ਕਰਨ ਲਈ ਰਾਹ ਪੱਧਰਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੋਂ ਪਹਿਲਾਂ ਇਨ੍ਹਾਂ ਰੈਜ਼ੀਡੈਂਸ਼ੀਅਲ ਸੋਸਾਇਟੀਆਂ ਵਿੱਚ ਨਗਰ ਨਿਗਮ ਵੱਲੋਂ ਕੋਈ ਵਿਕਾਸ ਕਾਰਜ ਨਹੀਂ ਕੀਤੇ ਜਾਂਦੇ ਸਨ ਜੋ ਕਿ ਹੁਣ ਮੰਤਰੀ ਸਿੱਧੂ ਦੇ ਯਤਨਾਂ ਸਦਕਾ ਸੰਭਵ ਹੋ ਸਕੇ ਹਨ।

ਉਨ੍ਹਾਂ ਕਿਹਾ ਕਿ ਇਹ ਕੈਬਨਿਟ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਦੀ ਹਰਮਨ ਪਿਆਰਤਾ ਦਾ ਨਤੀਜਾ ਹੈ ਕਿ ਲੋਕਾਂ ਦੇ ਹਰਮਨ ਪਿਆਰੇ ਆਗੂ ਸ੍ਰ. ਬਲਬੀਰ ਸਿੰਘ ਸਿੱਧੂ ਵਿਰੋਧੀ ਧਿਰ ਅਕਾਲੀ,-ਭਾਜਪਾ ਦੀ ਸਰਕਾਰ ਹੋਣ ਦੇ ਬਾਵਜੂਦ ਵੀ ਚੋਣਾਂ ਜਿੱਤ ਕੇ ਐਮ.ਐਲ.ਏ. ਬਣਦੇ ਰਹੇ ਹਨ।

ਦਿਲਚਸਪ ਗੱਲ ਇਹ ਵੀ ਹੈ ਕਿ ਮੋਹਾਲੀ ਨੂੰ ਜ਼ਿਲ੍ਹਾ ਬਣਾਉਣ ਤੋਂ ਲੈ ਕੇ ਹੁਣ ਤੱਕ ਕਾਇਆ ਕਲਪ ਸਿਰਫ਼ ਕਾਂਗਰਸ ਪਾਰਟੀ ਦੀਆਂ ਸਰਕਾਰਾਂ ਦੇ ਕਾਰਜਕਾਲ ਵਿੱਚ ਹੀ ਹੁੰਦੀ ਰਹੀ ਹੈ, ਅਕਾਲੀਆਂ ਨੇ ਤਾਂ ਹਮੇਸ਼ਾਂ ਫੋਕੇ ਦਮਗਜੇ ਹੀ ਮਾਰੇ ਹਨ।

ਉਨ੍ਹਾਂ ਕਿਹਾ ਕਿ ਆਪਣੇ ਅਕਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਇਹ ਖ਼ੁਦ ਧੱਕੇਸ਼ਾਹੀਆਂ ਕਰਨ ਵਾਲੇ ਅਕਾਲੀ ਕੌਂਸਲਰਾਂ ਨੂੰ ਹੁਣ ਕੈਬਨਿਟ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਵੱਲੋਂ ਕੀਤੇ ਗਏ ਵਿਕਾਸ ਕਾਰਜ ਵੀ ਧੱਕੇਸ਼ਾਹੀਆਂ ਜਾਪਣ ਲੱਗ ਪਏ ਹਨ। ਇਹੋ ਇਨ੍ਹਾਂ ਅਕਾਲੀ ਕੌਂਸਲਰਾਂ ਦੀ ਬੁਖਲਾਹਟ ਦਾ ਨਤੀਜਾ ਹੈ।

ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਵਿਕਾਸ ਦੀ ਤੇਜ਼ ਗਤੀ ਨੂੰ ਦੇਖ ਕੇ ਅਕਾਲੀ ਕੌਂਸਲਰਾਂ ਵਿੱਚ ਚੋਣਾਂ ਨੇੜੇ ਆਉਂਦੀਆਂ ਦੇਖ ਕੇ ਬੁਖਲਾਹਟ ਹੋ ਰਹੀ ਹੈ। ਜਿਉਂ ਜਿਉਂ ਵਿਕਾਸ ਦੀ ਗਤੀ ਤੇਜ਼ ਹੋ ਰਹੀ ਹੈ, ਤਿਉਂ ਤਿਉਂ ਅਕਾਲੀ ਕੌਂਸਲਰਾਂ ਦੇ ਦਿਲਾਂ ਦੀ ਹਾਰ ਵਾਲੇ ਪਾਸਿਉਂ ਧੜਕਣ ਤੇਜ਼ ਹੋ ਰਹੀ ਹੈ ਜਿਸ ਦਾ ਜਵਾਬ ਸ਼ਹਿਰ ਦੇ ਲੋਕੀਂ ਆਉਂਦੀਆਂ ਨਗਰ ਨਿਗਮ ਚੋਣਾਂ ਵਿੱਚ ਅਕਾਲੀ ਕੌਂਸਲਰਾਂ ਨੂੰ ਹਰਾ ਕੇ ਦੇਣਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

by Navjot
November 18, 2026
0

ਜਲੰਧਰ, 18 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬਿਨ ਨੇ ਅੱਜ ਜਲੰਧਰ ਦੀ ਪਵਿੱਤਰ ਧਰਤੀ...

ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

by Navjot
November 18, 2026
0

ਨਵੀਂ ਦਿੱਲੀ, 18 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ 'ਖਰਾਬ' (poor) ਸ਼੍ਰੇਣੀ ਵਿੱਚ ਹੀ ਰਹੀ।...

ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

by Navjot
November 18, 2026
0

ਪੁਣੇ, 18 ਨਵੰਬਰ (ਵਿਸ਼ਵ ਵਾਰਤਾ) - ਮਹਾਰਾਸ਼ਟਰ ਦੇ ਪੁਣੇ ਸ਼ਹਿਰ ਵਿੱਚ ਬੁੱਧਵਾਰ ਤੜਕੇ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ਲੱਗ ਗਈ।...

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

by Navjot
November 18, 2026
0

ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੀ ਤਾਜ਼ਾ ਰਿਪੋਰਟ ਅਨੁਸਾਰ, ਝੋਨੇ ਦੀ ਵਾਢੀ ਦੇ ਚੱਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

by Navjot
November 18, 2026
0

ਜਲੰਧਰ, 18 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬਿਨ ਨੇ ਅੱਜ ਜਲੰਧਰ ਦੀ ਪਵਿੱਤਰ ਧਰਤੀ...

Most Popular

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

by Ranjit Singh
4 days ago
0

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ? ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 