• Latest
  • Trending
ਪੰਜਾਬ ਸਰਕਾਰ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਵਾਲਿਆਂ ‘ਤੇ ਸਖ਼ਤੀ- ਸਰਕਾਰੀਆ

ਪੰਜਾਬ ਸਰਕਾਰ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਵਾਲਿਆਂ ‘ਤੇ ਸਖ਼ਤੀ- ਸਰਕਾਰੀਆ

6 years ago
Punjab Weather: ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਲਰਟ ਕੀਤਾ ਜਾਰੀ

Punjab Weather: ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਲਰਟ ਕੀਤਾ ਜਾਰੀ

9 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

21 minutes ago
Punjab: ਬਰਗਾੜੀ ਬੇਅਦਬੀ ਤੇ ਬਹਿਬਲ ਕਲਾਂ ਗੋਲੀਕਾਂਡ: SIT ਵੱਲੋ ਜਨਤਕ ਸੂਚਨਾ ਜਾਰੀ

Punjab: ਬਰਗਾੜੀ ਬੇਅਦਬੀ ਤੇ ਬਹਿਬਲ ਕਲਾਂ ਗੋਲੀਕਾਂਡ: SIT ਵੱਲੋ ਜਨਤਕ ਸੂਚਨਾ ਜਾਰੀ

27 minutes ago
Khamenei Farewell Ceremony: ਖਮੇਨੀ ਨੂੰ ਅੰਤਿਮ ਵਿਦਾਈ ਦੇਣ ਦੁਨੀਆ ਭਰ ਤੋਂ ਡੈਲੀਗੇਟ ਪਹੁੰਚੇ

Khamenei Farewell Ceremony: ਖਮੇਨੀ ਨੂੰ ਅੰਤਿਮ ਵਿਦਾਈ ਦੇਣ ਦੁਨੀਆ ਭਰ ਤੋਂ ਡੈਲੀਗੇਟ ਪਹੁੰਚੇ

44 minutes ago
Prime Minister Narendra Modi ਅੱਜ ਦੋ ਸੂਬਿਆਂ ਦਾ ਕਰਨਗੇ ਦੌਰਾ

Prime Minister Narendra Modi ਅੱਜ ਦੋ ਸੂਬਿਆਂ ਦਾ ਕਰਨਗੇ ਦੌਰਾ

54 minutes ago
IND Vs ENG: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ T20 ਮੈਚ ਅੱਜ

IND Vs ENG: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ T20 ਮੈਚ ਅੱਜ

1 hour ago
Hukamnama Sri Darbar Sahib Today – 04 July 2026 | Ang 626 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 04 July 2026 | Ang 626 I ਅੱਜ ਦਾ ਹੁਕਮਨਾਮਾ

3 hours ago
ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ

Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ

11 hours ago
ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

12 hours ago
ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

12 hours ago
Hindi News
English News
Saturday, July 4, 2026
No Result
View All Result
34 °c
Chandigarh
35 ° Sun
30 ° Mon
30 ° Tue
32 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਵਾਲਿਆਂ ‘ਤੇ ਸਖ਼ਤੀ- ਸਰਕਾਰੀਆ

August 7, 2020
in ਚੰਡੀਗੜ੍ਹ
ਪੰਜਾਬ ਸਰਕਾਰ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਵਾਲਿਆਂ ‘ਤੇ ਸਖ਼ਤੀ- ਸਰਕਾਰੀਆ

– 3 ਮਹੀਨਿਆਂ ‘ਚ 201 ਮਾਮਲੇ ਦਰਜ, 189 ਵਿਅਕਤੀ ਖਿਲਾਫ ਕੀਤੀ ਕਾਰਵਾਈ
– ਨਾਜਾਇਜ਼ ਰੇਤ-ਬੱਜਰੀ ਢੋਹਣ ਵਾਲੇ 148 ਟਰੈਕਟਰ-ਟਰਾਲੀ, 119 ਟਿੱਪਰ ਅਤੇ 27 ਜੇਸੀਬੀ ਮਸ਼ੀਨਾਂ ਜ਼ਬਤ
– ਲੁਧਿਆਣਾ, ਐਸਬੀਐਸ ਨਗਰ, ਹੁਸ਼ਿਆਰਪੁਰ ਅਤੇ ਰੋਪੜ ਜ਼ਿਲ੍ਹਿਆਂ ‘ਚ ਜ਼ਿਆਦਾ ਖਣਨ ਚੋਰੀ ਦੇ ਮਾਮਲੇ
– ਨਾਜਾਇਜ਼ ਖਣਨ ਕਰਨ ਵਾਲੇ ਅਤੇ ਜ਼ਮੀਨ ਮਾਲਕ ਦੋਵੇਂ ਜ਼ਿੰਮੇਵਾਰ- ਮੁੱਖ ਇੰਜੀਨੀਅਰ ਖਣਨ
ਚੰਡੀਗੜ੍ਹ, 7 ਅਗਸਤ (ਵਿਸ਼ਵ ਵਾਰਤਾ)-ਪੰਜਾਬ ਸਰਕਾਰ ਨੇ ਗੈਰ ਕਾਨੂੰਨੀ ਮਾਈਨਿੰਗ ਵਾਲਿਆਂ ‘ਤੇ ਸ਼ਿਕੰਜਾ ਹੋਰ ਕੱਸ ਦਿੱਤਾ ਹੈ।ਖਣਨ ਵਿਭਾਗ ਵੱਲੋਂ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ‘ਤੇ ਪਿਛਲੇ 3 ਮਹੀਨਿਆਂ ਵਿਚ 201 ਮੁਕੱਦਮੇ ਦਰਜ ਕਰਵਾ ਕੇ 189 ਵਿਅਕਤੀਆਂ ਖਿਲਾਫ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਨਾਜਾਇਜ਼ ਰੇਤ-ਬੱਜਰੀ ਢੋਹਣ ਵਾਲੇ 148 ਟਰੈਕਟਰ-ਟਰਾਲੀਆਂ, 119 ਟਿੱਪਰ/ਟਰੱਕ ਅਤੇ 27 ਜੇਸੀਬੀ ਮਸ਼ੀਨਾਂ ਤੋਂ ਇਲਾਵਾ ਹੋਰ ਮਸ਼ੀਨਰੀ ਜ਼ਬਤ ਕੀਤੀ ਗਈ ਹੈ।
ਪੰਜਾਬ ਦੇ ਖਣਨ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨੂੰ ਕਿਸੇ ਕੀਮਤ ‘ਤੇ ਬਖਸ਼ਿਆਂ ਨਹੀਂ ਜਾ ਰਿਹਾ। ਉਨ੍ਹਾਂ ਕਿਹਾ ਕਿ ਸਰਕਾਰ ਦੇ ਹੁਕਮਾਂ ਅਨੁਸਾਰ ਜੋ ਵਿਅਕਤੀ ਵੀ ਕਾਨੂੰਨ ਦੇ ਦਾਇਰੇ ਤੋਂ ਬਾਹਰ ਖਣਨ ਕਰਦਾ ਫੜ੍ਹਿਆ ਜਾਂਦਾ ਹੈ ਉਸ ਖਿਲਾਫ ਮੁਕੱਦਮਾ ਦਰਜ ਕਰਕੇ ਉਸ ਦੀ ਮਸ਼ੀਨਰੀ ਜ਼ਬਤ ਕੀਤੀ ਜਾ ਰਹੀ ਹੈ। ਰੇਤ-ਬੱਜਰੀ ਢੋਹਣ ਵਾਲੇ ਵਾਹਨਾਂ, ਜਿਨ੍ਹਾਂ ਕੋਲ ਮਾਈਨਿੰਗ ਵਿਭਾਗ ਦੀ ਪਰਚੀ ਨਹੀਂ ਹੁੰਦੀ ਉਸਨੂੰ ਵੀ ਜ਼ਬਤ ਕਰਕੇ ਤੁਰੰਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।ਦੱਸਣਯੋਗ ਹੈ ਕਿ ਮਾਈਨਿੰਗ ਵਿਭਾਗ ਵੱਲੋਂ ਮਨਜ਼ੂਰਸ਼ੁਦਾ ਖੱਡਾਂ ਵਿੱਚੋਂ ਖਣਨ ਪਦਾਰਥਾਂ ਦੀ ਢੋਆ-ਢੁਆਈ ਲਈ ਪਰਚੀ ਜਾਰੀ ਕੀਤੀ ਜਾਂਦੀ ਹੈ।
ਖਣਨ ਮੰਤਰੀ ਨੇ ਚੇਤਾਵਨੀ ਦਿੱਤੀ ਹੈ ਕਿ ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਤੁਰੰਤ ਬਾਜ਼ ਆ ਜਾਣ ਜਾਂ ਫਿਰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ। ਸਰਕਾਰੀਆ ਨੇ ਕਿਹਾ ਕਿ ਸੂਬੇ ਦੀਆਂ ਖੱਡਾਂ ਦੀ ਪਾਰਦਰਸ਼ੀ ਢੰਗ ਨਾਲ ਈ-ਨਿਲਾਮੀ ਕੀਤੀ ਗਈ ਹੈ ਅਤੇ ਪੰਜਾਬ ਵਾਸੀਆਂ ਨੂੰ ਸਸਤੀਆਂ ਦਰਾਂ ਉੱਤੇ ਰੇਤ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਪੂਰੀ ਤਰਾਂ ਵਚਨਬੱਧ ਹੈ ਪਰ ਫਿਰ ਵੀ ਜੇਕਰ ਕੋਈ ਵਿਅਕਤੀ ਗ਼ੈਰ-ਕਾਨੂੰਨੀ ਮਾਈਨਿੰਗ ਕਰੇਗਾ ਤਾਂ ਉਸ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।
ਮੁੱਖ ਇੰਜੀਨੀਅਰ ਖਣਨ ਸੰਜੀਵ ਗੁਪਤਾ ਨੇ ਦੱਸਿਆ ਕਿ ਗ਼ੈਰ-ਕਾਨੂੰਨੀ ਰੇਤ ਤੇ ਬੱਜਰੀ ਢੋਹਣ ਵਾਲੇ ਟਰੈਕਟਰ-ਟਰਾਲੀਆਂ, ਟਰੱਕਾਂ ਜਾਂ ਅਜਿਹੇ ਹੋਰ ਵਾਹਨਾਂ ਨੂੰ ਜ਼ਬਤ ਕਰਕੇ ਕੇਸ ਦਰਜ ਕਰਨ ਤੋਂ ਇਲਾਵਾ ਜਿਸ ਖੱਡ ਵਿੱਚੋਂ ਅਜਿਹਾ ਮਟੀਰੀਅਲ ਲਿਆਂਦਾ ਜਾ ਰਿਹਾ ਹੁੰਦਾ ਹੈ, ਉਸ ਜ਼ਮੀਨ ਦੇ ਮਾਲਕ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਨਾਜਾਇਜ਼ ਖਣਨ ਕਰਨ ਵਾਲੇ ਅਤੇ ਜ਼ਮੀਨ ਮਾਲਕ ਦੋਵੇਂ ਬਰਾਬਰ ਦੇ ਜ਼ਿੰਮੇਵਾਰ ਹਨ।
ਜ਼ਿਆਦਾ ਵੇਰਵੇ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮਈ, ਜੂਨ ਅਤੇ ਜੁਲਾਈ ਮਹੀਨਿਆਂ ਵਿਚ ਗੈਰ ਕਾਨੂੰਨੀ ਖਣਨ ਦੇ ਕੁੱਲ 201 ਮਾਮਲੇ ਦਰਜ ਕਰਵਾਏ ਗਏ ਜਿਨ੍ਹਾਂ ਵਿਚੋਂ ਮੁੱਖ ਰੂਪ ‘ਚ ਲੁਧਿਆਣਾ ਜ਼ਿਲ੍ਹੇ ਵਿਚ 37, ਹੁਸ਼ਿਆਰਪੁਰ ਵਿਚ 29, ਐਸਬੀਐਸ ਨਗਰ ਵਿਚ 37 ਅਤੇ ਰੋਪੜ ਵਿਚ 25 ਮਾਮਲੇ ਦਰਜ ਕਰਵਾਏ ਗਏ ਹਨ। ਇਸੇ ਤਰ੍ਹਾਂ ਜ਼ਿਲ੍ਹਾ ਲੁਧਿਆਣਾ ਵਿਚ 22 ਟਰੈਕਟਰ-ਟਰਾਲੀਆਂ, 6 ਟਿੱਪਰ ਅਤੇ 2 ਜੇਸੀਬੀ ਮਸ਼ੀਨਾਂ ਜ਼ਬਤ ਕੀਤੀਆਂ ਗਈਆਂ ਜਦਕਿ ਐਸਬੀਐਸ ਨਗਰ ਵਿਚ 29 ਟਰੈਕਟਰ-ਟਰਾਲੀਆਂ, 40 ਟਿੱਪਰ ਅਤੇ 2 ਜੇਸੀਬੀ ਮਸ਼ੀਨਾਂ ਜ਼ਬਤ ਕੀਤੀਆਂ ਗਈਆਂ ਹਨ। ਇਸੇ ਤਰ੍ਹਾਂ ਹੁਸ਼ਿਆਰਪੁਰ ਵਿਚ 30 ਟਰੈਕਟਰ-ਟਰਾਲੀਆਂ, 7 ਟਿੱਪਰ/ਟਰੱਕ ਅਤੇ 2 ਜੇਸੀਬੀ ਮਸ਼ੀਨਾਂ ਜ਼ਬਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 3 ਮਹੀਨਿਆਂ ਵਿਚ ਗੈਰ ਕਾਨੂੰਨੀ ਮਾਈਨਿੰਗ ਵਾਲੇ ਕੁੱਲ 189 ਵਿਅਕਤੀਆਂ ਵਿਰੁੱਧ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ ਅਤੇ ਇਹ ਅੱਗੋਂ ਵੀ ਜਾਰੀ ਰਹੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਲਰਟ ਕੀਤਾ ਜਾਰੀ

Punjab Weather: ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਲਰਟ ਕੀਤਾ ਜਾਰੀ

by Ranjit Singh
July 4, 2026
0

Punjab Weather: ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਲਰਟ ਕੀਤਾ ਜਾਰੀ - 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ...

Most Popular

ਸਰਬਜੀਤ ਸਮਾਣਾ ਬਣੇ ਮੋਹਾਲੀ ਦੇ ਨਵੇਂ ਮੇਅਰ

ਸਰਬਜੀਤ ਸਮਾਣਾ ਬਣੇ ਮੋਹਾਲੀ ਦੇ ਨਵੇਂ ਮੇਅਰ

by Navjot
4 weeks ago
0

ਸਰਬਜੀਤ ਸਮਾਣਾ ਬਣੇ ਮੋਹਾਲੀ ਦੇ ਨਵੇਂ ਮੇਅਰ     ਚੰਡੀਗੜ੍ਹ, 9 ਜੂਨ (ਵਿਸ਼ਵ ਵਾਰਤਾ) ਮੋਹਾਲੀ ਨਗਰ ਨਿਗਮ ਨੂੰ ਅੱਜ( ਮੰਗਲਵਾਰ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 