
-ਸੁਖਬੀਰ ਬਾਦਲ ਪਹਿਲਾਂ 267 ਸਰੂਪਾਂ ਦੇ ਗੁੰਮ ਹੋਣ ਦੀ ਜਾਂਚ ਕਰਵਾਉਣ: ਬੀਰਦਵਿੰਦਰ, ਰੱਖੜਾ
ਪਟਿਆਲਾ, 7 ਅਗਸਤ (ਵਿਸ਼ਵ ਵਾਰਤਾ)-ਪਿੰਡ ਕਲਿਆਣ ਦੇ ਗੁਰਦੁਆਰਾ ਅਰਦਾਸਪੁਰਾ ਵਿਖੇ ਪੁਰਾਤਨ ਸਰੂਪ ਚੋਰੀ ਹੋਣ ਦੇ ਮਾਮਲੇ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਢੀਂਡਸਾ ਗਰੁੱਪ ਦੇ ਆਗੂ ਬੀਰਦਵਿੰਦਰ ਸਿੰਘ, ਰਣਧੀਰ ਸਿੰਘ ਰੱਖੜਾ, ਤੇਜਿੰਦਰਪਾਲ ਸਿੰਘ ਸੰਧੂ ਤੇ ਗੁਰਸੇਵ ਸਿੰਘ ਹਰਪਾਲਪੁਰ, ਸਾਬਕਾ ਡੀ. ਐਸ. ਪੀ. ਨਾਹਰ ਸਿੰਘ ਆਦਿ ਆਗੂਆਂ ਨੇ ਡੀ. ਜੀ. ਪੀ. ਦੇ ਨਾਮ ਐਸ. ਐਸ. ਪੀ. ਵਿਕਰਮਜੀਤ ਦੁੱਗਲ ਨੂੰ ਮੰਗ ਪੱਤਰ ਸੌਂਪ ਕੇ ਇਸ ਮਾਮਲੇ ਦੀ ਪੜ੍ਹਤਾਲ ਬਾਰੀਕੀ ਨਾਲ ਕਰਨ ਲਈ ਕਿਹਾ। ਮੰਗ ਪੱਤਰ ਦੇਣ ਉਪਰੰਤ ਢੀਂਡਸਾ ਗਰੁੱਪ ਦੇ ਸਮੁੱਚੇ ਆਗੂਆਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਪ੍ਰਸ਼ਾਸ਼ਨ ਨੂੰ ਇਸ ਮਾਮਲੇ ਦੀ ਤਹਿ ਤੱਕ ਜਾਣਾ ਚਾਹੀਦਾ ਹੈ ਤਾਂ ਜੋ ਪਾਵਨ ਸਰੂਪ ਚੋਰੀ ਮਾਮਲੇ ਦਾ ਖੁਲਾਸਾ ਹੋ ਸਕੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹਿਲਾਂ 267 ਸਰੂਪਾਂ ਦੇ ਗੁੰਮ ਹੋਣ ਦੀ ਜਾਂਚ ਕਰਵਾਉਣ ਨਾ ਕਿ ਧਰਨੇ ਲਗਾ ਕੇ ਲੋਕਾਂ ਨੂੰ ਗੁੰਮਰਾਹ ਕਰਨ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦਾ ਖੁਦ ਬਰਗਾੜੀ ਮਾਮਲੇ ਵਿਚ ਘਿਰਿਆ ਹੋਇਆ ਹੈ, ਉਹ ਦੂਸਰਿਆਂ ਨੂੰ ਕੀ ਸੇਧ ਦੇਵੇਗਾ। ਅਜਿਹੇ ਵਿਅਕਤੀਆਂ ਕਾਰਨ ਸ਼੍ਰੋਮਣੀ ਅਕਾਲੀ ਦਲ ਦਾ ਨਾਮ ਬਦਨਾਮ ਹੋਇਆ ਹੈ ਤਾਂ ਹੀ ਲੋਕ ਅੱਜ ਅਕਾਲੀ ਦਲ ਤੋਂ ਘਿਰਣਾ ਕਰ ਰਹੇ ਹਨ।
ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ
ਜਲੰਧਰ, 18 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬਿਨ ਨੇ ਅੱਜ ਜਲੰਧਰ ਦੀ ਪਵਿੱਤਰ ਧਰਤੀ...






















