ਨਜਾਇਜ਼ ਸ਼ਰਾਬ ਦਾ ਕਾਰੋਬਾਰ ਖ਼ਤਮ ਕਰਨ ਲਈ ਵਰਤੀ ਜਾਵੇਗੀ ਸਖ਼ਤੀ-ਐਸ.ਐਸ.ਪੀ.

Advertisement


ਪਿਛਲੇ 7 ਦਿਨਾਂ ਦੌਰਾਨ 66 ਮਾਮਲੇ ਦਰਜ ਕਰਕੇ 46 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
ਨਜ਼ਾਇਜ਼ ਸ਼ਰਾਬ ਦੀਆਂ ਚਾਰ ਚਲਦੀਆਂ ਭੱਠੀਆਂ ਮੌਕੇ ‘ਤੇ ਫ਼ੜੀਆਂ
ਸਖ਼ਤੀ ਦੇ ਨਾਲ-ਨਾਲ ਚਲਾਈ ਜਾਵੇਗੀ ਜਾਗਰੂਕਤਾ ਮੁਹਿੰਮ
ਬਠਿੰਡਾ, 8 ਅਗਸਤ ( ਕੁਲਬੀਰ ਬੀਰਾ ) : ਜ਼ਿਲੇ ਅੰਦਰ ਨਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਅਨਸਰ ਨਾਲ ਢਿੱਲ ਨਹੀਂ ਵਰਤੀ ਜਾਵੇਗੀ। ਨਜਾਇਜ਼ ਸ਼ਰਾਬ ਦੇ ਕਾਰੋਬਾਰ ਨੂੰ ਜੜ ਤੋਂ ਖ਼ਤਮ ਕਰਨ ਲਈ ਸਖ਼ਤੀ ਦੇ ਨਾਲ-ਨਾਲ ਸਮਾਜਿਕ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਇਸ ਮੁਹਿੰਮ ਵਿਚ ਵੱਖ-ਵੱਖ ਸਮਾਜਿਕ ਸੰਸਥਾਵਾਂ ਤੇ ਐਨ.ਜੀ.ਓਜ਼ ਦਾ ਵੀ ਸਹਿਯੋਗ ਲਿਆ ਜਾਵੇਗਾ। ਇਹ ਜਾਣਕਾਰੀ ਜ਼ਿਲਾ ਪੁਲਿਸ ਮੁਖੀ ਸ. ਭੁਪਿੰਦਰ ਜੀਤ ਸਿੰਘ ਵਿਰਕ ਨੇ ਸਾਂਝੀ ਕੀਤੀ।
ਜ਼ਿਲਾ ਪੁਲਿਸ ਮੁਖੀ ਨੇ ਜਾਰੀ ਬਿਆਨ ਰਾਹੀਂ ਕਿਹਾ ਕਿ ਜ਼ਿਲੇ ਵਿਚ ਨਜਾਇਜ਼ ਸ਼ਰਾਬ ਦਾ ਕਾਰੋਬਾਰ ਖ਼ਤਮ ਕਰਨ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਹੁਣ ਸਖ਼ਤੀ ਵਰਤਣ ਦੇ ਨਾਲ-ਨਾਲ ਸਮਾਜਿਕ ਜਾਗਰੂਕਤਾ ਮੁਹਿੰਮ ਵੀ ਚਲਾਈ ਜਾਵੇਗੀ। ਇਸ ਮੁਹਿਮ ਤਹਿਤ ਜ਼ਿਲੇ ਵਿੱਚ ਨਜਾਇਜ਼ ਸ਼ਰਾਬ ਦਾ ਗ਼ੈਰ ਕਾਨੂੰਨੀ ਧੰਦਾ ਕਰਨ ਵਾਲੇ ਮਾੜੇ ਅਨਸਰਾਂ ਨੂੰ ਗਲਤ ਕੰਮਾਂ ਤੋਂ ਮੋੜ ਕੇ ਚੰਗੇ ਪਾਸੇ ਲਾਉਣ ਯੋਗ ਉਪਰਾਲੇ ਕੀਤੇ ਜਾਣਗੇ।
ਜ਼ਿਲਾ ਪੁਲਿਸ ਮੁਖੀ ਸ. ਵਿਰਕ ਨੇ ਅੱਗੇ ਇਹ ਵੀ ਦੱਸਿਆ ਕਿ ਹੁਣ ਸਮਾਜ ਸੇਵੀ ਸੰਸਥਾਵਾਂ ਤੇ ਐਨ.ਜੀ.ਓਜ਼. ਨਾਲ ਮਿਲ ਕੇ ਜ਼ਿਲੇ ਵਿੱਚ ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਖੇਤਰਾਂ ਤੇ ਅਨਸਰਾਂ ਦੀ ਸ਼ਨਾਖ਼ਤ ਕਰਕੇ ਉਨਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜ ਕੇ ਚੰਗੇ ਪਾਸੇ ਲਗਾਉਣ ਲਈ ਯਤਨ ਕੀਤੇ ਜਾਣਗੇ। ਉਨਾਂ ਇਹ ਵੀ ਦੱਸਿਆ ਕਿ ਵਿੱਦਿਆ ਇੱਕ ਐਸਾ ਚਾਨਣ ਮੁਨਾਰਾ ਹੈ ਜੋ ਵੱਡੇ-ਵੱਡੇ ਹਨੇਰਿਆਂ ਵਿੱਚ ਰੋਸ਼ਨੀ ਤੇ ਖੇੜੇ ਲੈ ਆਉਦਾ ਹੈ। ਇਸ ਨਾਲ ਨਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਵਿਅਕਤੀ ਵਿੱਦਿਆ ਪ੍ਰਾਪਤ ਕਰਕੇ ਰੁਜ਼ਗਾਰ ਦੇ ਨਾਲ-ਨਾਲ ਲਈ ਚੰਗੇ ਕੰਮਾਂ ਵਿੱਚ ਲੱਗਣ ਦੇ ਯੋਗ ਹੋ