
ਮਾਨਸਾ 10 ਅਗਸਤ (ਵਿਸ਼ਵ ਵਾਰਤਾ)-ਸੀਨੀਅਰ ਅਕਾਲੀ ਆਗੂ ਅਤੇ ਮਾਨਸਾ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮਾਸਟਰ ਮਿੱਠੂ ਸਿੰਘ ਕਾਹਨੇਕੇ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲੋਂ ਸਦਾ ਲਈ ਤੋੜ ਵਿਛੋੜਾ ਕਰ ਲਿਆ ਹੈ। ਉਨ੍ਹਾਂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਸਿੱਖ ਸਿਧਾਂਤਾਂ ਤੋਂ ਥਿੜਕਿਆ ਕ਼ਰਾਰ ਦਿੱਤਾ ਹੈ।ਉਹ ਸੇਵਾ ਮੁਕਤ ਅਧਿਆਪਕ ਹਨ ਅਤੇ ਪੰਜਾਬ ਸਟੇਟ ਅਧਿਆਪਕ ਦਲ ਦੇ ਵੀ ਨੌਕਰੀ ਦੌਰਾਨ ਸੂਬਾ ਪ੍ਰਧਾਨ ਰਹੇ ਹਨ, ਜਦੋਂ ਕਿ ਉਨ੍ਹਾਂ ਦਾ ਪੁੱਤਰ ਅਮਨ ਧਾਲੀਵਾਲ ਨੇ ਅਨੇਕਾਂ ਪੰਜਾਬੀ ਫ਼ਿਲਮਾਂ ਅਤੇ ਸੀਰੀਅਲਾਂ ਵਿਚ ਸ਼ਾਨਦਾਰ ਕੰਮ ਕਰਕੇ ਪ੍ਰਸਿੱਧੀ ਖੱਟੀ ਹੋਈ ਹੈ। ਉਹ ਸਿਆਸੀ ਤੌਰ ਉੱਤੇ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਵੀ ਨਜ਼ਦੀਕੀ ਰਹੇ ਹਨ।
ਆਪਣਾ ਅਸਤੀਫਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜੇ ਜਾਣ ਸਬੰਧੀ ਉਨ੍ਹਾਂ ਕਿਹਾ ਕਿ ਹੁਣ ਸ਼੍ਰੋਮਣੀ ਅਕਾਲੀ ਦਲ ਆਪਣੇ ਪੰਥਕ ਅਤੇ ਪੰਜਾਬ ਪ੍ਰਤੀ ਸਿਧਾਂਤਾਂ ਤੇ ਸਟੈਂਡ ਤੋਂ ਹਿੱਲ ਗਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਮੌਜੂਦਾ ਮੁਖੀ ਹੁਣ ਅਕਾਲੀ ਦਲ ਦੇ ਬੇਮਿਸਾਲ ਅਤੇ ਸ਼ਾਨਾਮੱਤਾ ਇਤਿਹਾਸ ਭੁੱਲ ਗਏ ਹਨ।
ਸ੍ਰੀ ਕਾਹਨੇਕੇ ਨੇ ਕਿਹਾ ਪਾਰਟੀ ਕਿ ਬੇਅਦਬੀ ਕਾਂਡ ਤੋਂ ਬਾਅਦ ਵੀ ਸਹੀ ਰਸਤੇ ਨਹੀਂ ਤੁਰੀ, ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਗੁੰਮਸ਼ੁਦਗੀ, ਸ਼੍ਰੋਮਣੀ ਕਮੇਟੀ ਵਿਚ ਦੇਸੀ ਘਿਓ ਦੇ ਟੈਂਡਰ ਇੱਕ ਪ੍ਰਾਈਵੇਟ ਕੰਪਨੀ ਨੂੰ ਦੇਣ ਅਤੇ ਕੇਂਦਰ ਸਰਕਾਰ ਦੇ ਤਿੰਨ ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਮਾਮਲੇ ਵਿਚ ਚੁੱਪ ਧਾਰ ਰੱਖੀ ਹੈ, ਜਦੋਂ ਕਿ ਚੰਗੀਆਂ ਸਲਾਹਾਂ ਨੂੰ ਹੁਣ ਇਗਨੌਰ ਕੀਤਾ ਜਾਣ ਲੱਗਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਹੁਣ ਚਾਪਲੂਸਾਂ ਦਾ ਬੋਲਬਾਲਾ ਹੈ।
ਇਥੇ ਦਿਲਚਸਪ ਗੱਲ ਹੈ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਸੀਨੀਅਰ ਆਗੂ ਕੁੱਝ ਦਿਨ ਪਹਿਲਾਂ ਹੀ ਸ੍ਰੀ ਕਾਹਨੇਕੇ ਸਮੇਤ ਦੋ ਹੋਰ ਜ਼ਿਲ੍ਹੇ ਦੇ ਮੁੱਖ ਆਗੂਆਂ ਨੂੰ ਮਿਲਕੇ ਗਏ ਸਨ।
ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ
ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ...






















