ਵਿਧਾਇਕਾ ਪ੍ਰੋ ਬਲਜਿੰਦਰ ਕੌਰ, ਰੁਪਿੰਦਰ ਕੌਰ ਰੂਬੀ ਨੇ ਦਸਵੀਂ ਦੇ ਨਤੀਜੇ ਤੁਰੰਤ ਘੋਸ਼ਿਤ ਕਰਨ ਦੀ ਕੀਤੀ ਮੰਗ
ਬਠਿੰਡਾ 11 ਅਗੱਸਤ ( ਕੁਲਬੀਰ ਬੀਰਾ ) ਆਮ ਆਦਮੀ ਪਾਰਟੀ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ ਬਲਜਿੰਦਰ ਕੌਰ ਤੇ ਬਠਿੰਡਾ ਦਿਹਾਤੀ ਤੋਂ ਵਿਧਾਇਕਾ ਪ੍ਰੋ ਰੁਪਿੰਦਰ ਕੌਰ ਰੂਬੀ ਨੇ ਅੱਜ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਦੇ ਨਤੀਜੇ ਨਾ ਘੋਸ਼ਿਤ ਕਰਨ ਕਰਕੇ ਬਹੁਤ ਸਾਰੇ ਵਿਦਿਆਰਥੀਆਂ ਫੌਜ ਦੀ ਭਰਤੀ ਤੋਂ ਵਾਂਝੇ ਰਹਿ ਸਕਦੇ ਹਨ ਉਹਨਾਂ ਕਿਹਾ ਕਿ ਫੌਜ ਵਿੱਚ ਭਰਤੀ ਦੀ ਆਖਰੀ ਤਰੀਕ 30 ਅਗਸਤ ਹੈ ਤੇ ਇਹਨਾਂ ਦੇ ਨਤੀਜੇ ਅਜੇ ਤੱਕ ਘੋਸ਼ਿਤ ਨਹੀਂ ਕੀਤੇ ਗਏ ,ਪੰਜਾਬ ਸਰਕਾਰ ਦੀ ਇਸ ਨਲਾਇਕੀ ਦਾ ਖਮਿਆਜ਼ਾ ਸਾਡੇ ਪੰਜਾਬ ਦੇ ਨੌਜਵਾਨਾਂ ਨੂੰ ਭੁਗਤਨਾ ਪਵੇਗਾ, ਇਹਨਾਂ ਨੌਜਵਾਨਾਂ ਨੇ ਦਿਨ ਰਾਤ ਮਿਹਨਤ ਕਰਕੇ ਆਪਣੇ ਆਪ ਨੂੰ ਫੌਜ ਦੀ ਭਰਤੀ ਦੇ ਕਾਬਲ ਕੀਤਾ ਹੈ ਤੇ ਇਹ ਮੌਕਾ ਸਰਕਾਰ ਦੀ ਨਲਾਇਕੀ ਕਾਰਨ ਖੁੰਝਦਾ ਨਜ਼ਰ ਆ ਰਿਹਾ ਹੈ, ਬਹੁਤ ਸਾਰੇ ਵਿਦਿਆਰਥੀਆਂ ਲਈ ਫੌਜ ਵਿੱਚ ਭਰਤੀ ਹੋਣ ਦਾ ਇਹ ਆਖਰੀ ਮੌਕਾ ਵੀ ਹੋਵੇਗਾ ਕਿਉਂਕਿ ਬਹੁਤ ਸਾਰੇ ਵਿਦਿਆਰਥੀ ਫੌਜ ਵਿੱਚ ਭਰਤੀ ਦੀ ਉਮਰ ਤੋਂ ਉੱਪਰ ਹੋ ਜਾਣਗੇ, ਉਹਨਾਂ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਲੋਕਡਾਊਨ ਦੇ ਦੌਰਾਨ ਸ਼ਰਾਬ ਦੇ ਠੇਕਿਆਂ ਨੂੰ ਖੋਲਣ ਦਾ ਨਿਰਦੇਸ਼ ਤਾਂ ਕੈਪਟਨ ਸਾਹਿਬ ਕਰ ਸਕਦੇ ਹਨ ਪਰ ਜਿਥੇ ਨੌਜਵਾਨਾਂ ਦੀ ਭਵਿੱਖ ਦੀ ਗੱਲ ਹੈ ਉਥੇ ਸਰਕਾਰ ਦੇ ਫੈਸਲਿਆਂ ਦੀ ਰਫ਼ਤਾਰ ਬੇਹੱਦ ਸੁਸਤ ਹੈ, ਇਹ ਨੌਜਵਾਨ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਨਾ ਚਾਹੁੰਦੇ ਹਨ ਪਰ ਪੰਜਾਬ ਸਰਕਾਰ ਇਹਨਾਂ ਦੇ ਰਾਹ ਰੋੜਾ ਬਣੀ ਹੋਈ ਹੈ, ਇਸ ਨੂੰ ਅਣਗੌਲਿਆਂ ਨਹੀਂ ਕੀਤਾ ਜਾ ਸਕਦਾ ਕੈਪਟਨ ਸਰਕਾਰ ਜਲਦੀ ਤੋਂ ਜਲਦੀ ਸਿੱਖਿਆ ਵਿਭਾਗ ਤੋਂ ਨਤੀਜਾ ਘੋਸ਼ਿਤ ਕਰਵਾਏ ਨਹੀਂ ਤਾਂ ਆਮ ਆਦਮੀ ਪਾਰਟੀ ਇਸ ਮੁੱਦੇ ਉਪਰ ਸਘੰਰਸ ਕਰਨ ਲਈ ਮਜਬੂਰ ਹੋਵੇਗੀ।
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਦਾਣਾ ਮੰਡੀ ਫਾਜ਼ਿਲਕਾ ਦਾ ਅਚਨਚੇਤ ਦੌਰਾ, ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ
ਫਾਜਿ਼ਲਕਾ 20 ਅਪ੍ਰੈਲ 2024(ਵਿਸ਼ਵ ਵਾਰਤਾ)-ਵਧੀਕ ਡਿਪਟੀ ਕਮਿਸ਼ਨਰ (ਜਨ.) ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਦਾਣਾ ਮੰਡੀ ਫਾਜ਼ਿਲਕਾ ਦਾ ਅਚਨਚੇਤ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਣਕ ਵਿੱਚ ਮੌਜੂਦ ਨਮੀ ਦੀ ਮਾਤਰਾ ਵੀ ਚੈੱਕ ਕੀਤੀ। ਇਸ ਤੋਂ ਪਹਿਲਾ ਉਨ੍ਹਾਂ ਖਰੀਦ ਏਂਜਸੀਆਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕਰਦਿਆਂ ਹਦਾਇਤ ਕਰਦਿਆਂ ਕਿਹਾ ਕਿ ਖਰੀਦ, ਅਦਾਇਗੀ ਅਤੇ ਲਿਫਟਿੰਗ ਦੇ ਕੰਮ ਵਿਚ ਹੋਰ ਤੇਜੀ ਲਿਆਂਦੀ ਜਾਵੇ। ਉਨ੍ਹਾਂ ਨੇ ਮਾਰਕਿਟ ਕਮੇਟੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖਰੀਦ ਕੇਂਦਰਾਂ ਵਿੱਚ ਛਾਂ, ਪਾਣੀ, ਸਾਫ ਸਫਾਈ ਅਤੇ ਤਰਪਾਲਾਂ ਆਦਿ ਦੇ ਇੰਤਜਾਮ ਪੂਰੇ ਹੋਣ। ਉਨ੍ਹਾਂ ਨੇ ਕਿਹਾ ਕਿ ਮੰਡੀ ਵਿਚ ਕਿਸਾਨਾਂ, ਆੜਤੀਆਂ ਜਾਂ ਮਜ਼ਦੂਰਾਂ ਨੂੰ ਕੋਈ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਹਰ ਤਰ੍ਹਾਂ ਦੇ ਪੁਖ਼ਤਾ ਪ੍ਰਬੰਧ ਹੋਣ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀ ਵਿਚ ਆਉਣ ਵਾਲੀ ਫਸਲ ਦੀ ਨਾਲੋਂ ਨਾਲ ਖਰੀਦ ਕੀਤੀ ਜਾਵੇ ਅਤੇ ਖਰੀਦੀ ਗਈ ਫਸਲ ਦੀ ਤੇਜ਼ੀ ਨਾਲ ਮੰਡੀਆਂ ਵਿਚੋਂ ਲਿਫਟਿੰਗ ਕੀਤੀ ਜਾਵੇ ਤਾਂ ਜੋ ਹੋਰ ਫਸਲ ਲਿਆਉਣ ਲਈ ਮੰਡੀਆਂ ਵਿਚ ਥਾਂ ਦੀ ਕੋਈ ਘਾਟ ਪੈਦਾ ਨਾ ਹੋਵੇ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਪੂਰੀ ਪੱਕੀ ਹੋਈ ਕਣਕ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਅੱਗੇ ਦੱਸਿਆ ਕਿ ਜਿ਼ਲ੍ਹੇ ਵਿਚ ਬੀਤੀ ਸ਼ਾਮ ਤੱਕ 61128 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ ਅਤੇ 46159 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ ਪਨਗ੍ਰੇਨ ਨੇ 10442 ਮੀਟ੍ਰਿਕ ਟਨ, ਮਾਰਕਫੈਡ ਨੇ 18075 ਮੀਟ੍ਰਿਕ ਟਨ, ਪਨਸਪ ਨੇ 9033 ਮੀਟ੍ਰਿਕ ਟਨ, ਪੰਜਾਬ ਰਾਜ ਵੇਅਰ ਹਾਉਸ ਕਾਰਪੋਰੇਸ਼ਨ ਨੇ 5990 ਮੀਟ੍ਰਿਕ ਟਨ, ਐੱਫ.ਸੀ.ਆਈ ਨੇ 10 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 2609 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਇਸ ਮੌਕੇ ਡੀਐਫਐਸਸੀ ਸ੍ਰੀ ਹਿਮਾਂਸੂ ਕੁੱਕੜ, ਜ਼ਿਲ੍ਹਾ ਮੰਡੀ ਅਫਸਰ ਜਸਮੀਤ ਸਿੰਘ, ਸਕੱਤਰ ਮਾਰਕਿਟ ਕਮੇਟੀ...