ਵਿਅਕਤੀ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਕੀਤੀ ਜੀਵਨ ਲੀਲਾ ਸਮਾਪਤ

Advertisement


ਜੈਤੋ, 11 ਅਗਸਤ ( ਰਘੂਨੰਦਨ ਪਰਾਸ਼ਰ ) : ਡਿਪਰੈਸ਼ਨ ਦੇ ਚੱਲਦਿਆਂ ਇਕ 50 ਸਾਲਾ ਵਿਅਕਤੀ ਨੇ ਆਪਣੇ ਆਪ ਨੂੰ ਮਾਰੀ ਗੋਲੀ ਜਿਸ ਦੀ ਮੋਕੇ ਤੇ ਹੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ ‌‌ ਥਾਨਾਂ ਜੈਤੋ ਦੇ ਐਸ ਐਚ ਓ ਬਿਕਰਮਜੀਤ ਸਿੰਘ ਤੇ ਡੀ.ਐਸ.ਪੀ ਜੈਤੋ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਿਰਤਕ ਦੇ ਪੁੱਤਰ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੇ ਪਿਤਾ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲ‌ਈ ।ਉਹ ਇਕ ਮਹੀਨੇ ਤੋਂ ਕਾਫੀ ਮਾਨਸਿਕ ਤੌਰ ਤੇ ਪੀੜਤ ਚਲ ਰਿਹਾ ਸੀ ਜਿਸ ਦਾ ਇਲਾਜ ਚੱਲ ਰਿਹਾ ਸੀ।ਪ੍ਰਾਪਤ ਜਾਣਕਾਰੀ ਅਨੁਸਾਰ ਗਗਨਦੀਪ ਸਿੰਘ ਖੇਤੀਬਾੜੀ ਦਾ ਕੰਮ ਕਰਦਾ ਸੀ ਜੋ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਚਲ ਰਿਹਾ ਸੀ। ਮੰਗਲਵਾਰ ਨੂੰ ਉਸ ਨੇ ਘਰ ਵਿੱਚ ਹੀ 12 ਬੋਰ ਦੀ ਪਿਸਤੌਲ ਨਾਲ ਆਪਣੇ ਸਿਰ ਵਿੱਚ ਗੋਲੀ ਮਾਰ ਲਈ। ਉਸ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਕਰ ਦਿੱਤਾ। ਥਾਣਾ ਜੈਤੋ ਮੁਖੀ ਬਿਕਰਮਜੀਤ ਸਿੰਘ ਨੇ ਪੁਲਿਸ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ‘ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।