ਪੰਜਾਬ ਸਮਾਰਟ ਕੁਨੈਕਟ ਸਕੀਮ ਤਹਿਤ ਸੂਬੇ ਵਿੱਚ 1 ਲੱਖ 73 ਹਜ਼ਾਰ ਤੋਂ ਵੱਧ ਸਮਾਰਟ ਮੋਬਾਇਲ ਫੋਨਾਂ ਦੀ ਵੰਡ ਹੋਵੇਗੀ
ਫ਼ਰੀਦਕੋਟ 12 ਅਗਸਤ( ਵਿਸ਼ਵ ਵਾਰਤਾ )-ਫਰੀਦਕੋਟ ਜਿਲ੍ਹੇ ਦੇ 3800 ਤੋਂ ਵੱਧ ਵਿਦਿਆਰਥੀਆਂ ਨੂੰ ਪੰਜਾਬ ਸਮਾਰਟ ਕੁਨੈਕਟ ਸਕੀਮ ਅਧੀਨ ਦਿੱਤੇ ਜਾਣਗੇ ਸਮਾਰਟ ਮੋਬਾਇਲ ਫੋਨ ਸਮਾਰਟ ਮੋਬਾਇਲ ਫੋਨ ਪ੍ਰਾਪਤ ਕਰਕੇ ਖੁਸ਼ ਤੇ ਭਾਵੁਕ ਹੋਏ ਵਿਦਿਆਰਥੀ।
ਵਿਦਿਆਰਥੀਆਂ ਨੇ ਮੁੱਖ ਮੰਤਰੀ ਨੂੰ ਕਿਹਾ ਧੰਨਵਾਦ ਸਰ
ਫਰੀਦਕੋਟ 12 ਅਗਸਤ ( ) ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਬਾਰਵੀਂ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਮੁਹੱਈਆ ਕਰਵਾ ਕੇ ਉਨ•ਾਂ ਦੀ ਆਨਲਾਈਨ ਪੜ•ਾਈ ਵਿੱਚ ਮਦਦ ਕਰਨ ਦਾ ਇਤਿਹਾਸਕ ਫੈਸਲਾ ਹੈ। ਇਹ ਵਿਚਾਰ ਪੰਜਾਬ ਦੇ ਕੈਬਨਿਟ ਮੰਤਰੀ ਖੇਡਾਂ ਅਤੇ ਯੁਵਕ ਸੇਵਾਵਾਂ ਰਾਣਾ ਗੁਰਮੀਤ ਸਿੰਘ ਸੋਢੀ ਨੇ ਇੱਥੇ ਐਨ.ਆਈ.ਸੀ. ਵਿਖੇ ਪੰਜਾਬ ਸਰਕਾਰ ਦੀ ਪੰਜਾਬ ਸਮਾਰਟ ਕੁਨੈਕਟ ਸਕੀਮ ਦੀ ਸ਼ੁਰੂਆਤ ਕਰਨ ਮੌਕੇ ਪ੍ਰਗਟ ਕੀਤੇ।ਇਸ ਤੋਂ ਪਹਿਲਾਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀਡੀਓ ਕਾਨਫੰਰਸਿੰਗ ਰਾਹੀਂ ਪੰਜਾਬ ਸਮਾਰਟ ਕੁਨੈਕਟ ਸਕੀਮ ਦਾ ਪੂਰੇ ਪੰਜਾਬ ਵਿੱਚ ਆਗਾਜ਼ ਕੀਤਾ ਗਿਆ। ਇਸ ਮੌਕੇ ਐਮ.ਪੀ. ਫਰੀਦਕੋਟ ਜਨਾਬ ਮੁਹੰਮਦ ਸਦੀਕ, ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ, ਸੀਨੀਅਰ ਕਾਂਗਰਸੀ ਆਗੂ ਭਾਈ ਰਾਹੁਲ ਸਿੱਧੂ, ਵਿਸ਼ੇਸ਼ ਤੌਰ ਤੇ ਹਾਜ਼ਰ ਸਨ।