• Latest
  • Trending

ਪੰਜਾਬ ਸਰਕਾਰ ਵਲੋਂ ਹਰੇ ਚਾਰੇ ਦੇ ਆਚਾਰ ਦੀਆਂ ਗੱਠਾਂ ਬਣਾਉਣ ਵਾਲੀ ਮਸ਼ੀਨ ’ਤੇ 40 ਫੀਸਦੀ ਸਬਸਿਡੀ ਦਿੱਤੀ ਜਾਵੇਗੀ: ਤਿ੍ਰਪਤ ਰਜਿੰਦਰ ਸਿੰਘ ਬਾਜਵਾ

6 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 minutes ago
ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

57 minutes ago
ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

1 hour ago
ਅਕਸ਼ੈ ਕੁਮਾਰ ਦੀ ਫਿਲਮ  ‘Samuk’  ਅਗਲੇ ਸਾਲ ਮਈ ਵਿੱਚ ਹੋਵੇਗੀ ਰਿਲੀਜ਼ 

ਅਕਸ਼ੈ ਕੁਮਾਰ ਦੀ ਫਿਲਮ  ‘Samuk’  ਅਗਲੇ ਸਾਲ ਮਈ ਵਿੱਚ ਹੋਵੇਗੀ ਰਿਲੀਜ਼ 

1 hour ago
ਰਾਜਨਾਥ ਸਿੰਘ ਨੇ ਯੋਕੋਸੁਕਾ ਵਿੱਚ ਜਾਪਾਨ ਮੈਰੀਟਾਈਮ ਸੈਲਫ-ਡਿਫੈਂਸ ਫੋਰਸ (JMSDF) ਦੇ ਜਲ ਸੈਨਾ ਬੇਸ ਦਾ ਕੀਤਾ ਦੌਰਾ

ਰਾਜਨਾਥ ਸਿੰਘ ਨੇ ਯੋਕੋਸੁਕਾ ਵਿੱਚ ਜਾਪਾਨ ਮੈਰੀਟਾਈਮ ਸੈਲਫ-ਡਿਫੈਂਸ ਫੋਰਸ (JMSDF) ਦੇ ਜਲ ਸੈਨਾ ਬੇਸ ਦਾ ਕੀਤਾ ਦੌਰਾ

1 hour ago
ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

2 hours ago
ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

3 hours ago
ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

3 hours ago
ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

3 hours ago
ਗੁਜਰਾਤ: ਅਹਿਮਦਾਬਾਦ ਵਿੱਚ ਜਾਂਚ ਦੌਰਾਨ 2.8 ਟਨ ਤੋਂ ਵੱਧ ਖਾਣ-ਪੀਣ ਦਾ ਸਮਾਨ ਕੀਤਾ ਗਿਆ ਨਸ਼ਟ 

ਗੁਜਰਾਤ: ਅਹਿਮਦਾਬਾਦ ਵਿੱਚ ਜਾਂਚ ਦੌਰਾਨ 2.8 ਟਨ ਤੋਂ ਵੱਧ ਖਾਣ-ਪੀਣ ਦਾ ਸਮਾਨ ਕੀਤਾ ਗਿਆ ਨਸ਼ਟ 

3 hours ago
ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

3 hours ago
ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

3 hours ago
Hindi News
English News
Wednesday, November 18, 2026
No Result
View All Result
20 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵਲੋਂ ਹਰੇ ਚਾਰੇ ਦੇ ਆਚਾਰ ਦੀਆਂ ਗੱਠਾਂ ਬਣਾਉਣ ਵਾਲੀ ਮਸ਼ੀਨ ’ਤੇ 40 ਫੀਸਦੀ ਸਬਸਿਡੀ ਦਿੱਤੀ ਜਾਵੇਗੀ: ਤਿ੍ਰਪਤ ਰਜਿੰਦਰ ਸਿੰਘ ਬਾਜਵਾ

August 13, 2020
in ਪੰਜਾਬ

੍ਹ        ਮਸ਼ੀਨ ਖਰੀਦਣ ਵਾਲੇ ਉੱਦਮੀ ਕਿਸਾਨ ਨੂੰ 5.60 ਲੱਖ ਰੁਪਏ ਦੀ ਸਹਾਇਤਾ ਮਿਲੇਗੀ

ਚੰਡੀਗੜ੍ਹ, 13 ਅਗਸਤ: ਪੰਜਾਬ ਸਰਕਾਰ ਵਲੋਂ ਡੇਅਰੀ ਦੇ ਧੰਦੇ ਨੂੰ ਹੋਰ ਵਿਕਸਤ ਅਤੇ ਲਾਹੇਵੰਦ ਬਣਾਉਣ ਲਈ ਪੰਜਾਬ ਡੇਅਰੀ ਵਿਕਾਸ ਬੋਰਡ ਰਾਹੀਂ ਹਰੇ ਚਾਰੇ ਤੋਂ ਆਚਾਰ ਦੀਆਂ ਗੱਠਾਂ ਬਣਾਉਣ ਵਾਲੀ ਮਸੀਨ ਦੀ ਲਾਗਤ ਉੱਤੇ 40% ਦੀ ਦਰ ਨਾਲ ਸਬਸਿਡੀ ਕਿਸਾਨਾਂ ਨੂੰ ਦਿੱਤੀ ਜਾਵੇਗੀ। ਅੱਜ ਇੱਥੋਂ ਜਾਰੀ ਬਿਆਨ ਵਿਚ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਮੰਤਰੀ, ਪੰਜਾਬ ਸ੍ਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ, ਨੇ ਦੱਸਿਆ ਕਿ ਹਰੇ ਚਾਰੇ ਦੀ ਪੈਦਾਵਾਰ ਅਤੇ ਸਾਂਭ ਸੰਭਾਲ ਦਾ ਮਸੀਨੀਕਰਨ ਕਰਨ ਲਈ ਸਰਕਾਰ ਵਲੋਂ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹਰੇ ਚਾਰੇ ਹੇਠ ਰਕਬਾ ਵਧਾ ਕੇ ਨਾ ਸਿਰਫ ਦੁੱਧ ਦੀ ਪੈਦਾਵਾਰ ਵਿੱਚ ਵਾਧਾ ਹੋਵੇਗਾ ਬਲਕਿ ਕਣਕ, ਝੋਨੇ ਹੇਠ ਰਕਬਾ ਵੀ ਘਟੇਗਾ, ਜਿਸ ਨਾਲ ਨਾ ਸਿਰਫ ਧਰਤੀ ਹੇਠਲੇ ਪਾਣੀ ਦੀ ਬਚਤ ਹੋਵੇਗੀ ਸਗੋਂ ਰਵਾਇਤੀ ਫਸਲਾਂ ਦੇ ਮੰਡੀਕਰਨ ਦੀ ਸਮੱਸਿਆ ਨਾਲ ਵੀ ਨਜਿੱਠਿਆ ਜਾ ਸਕੇਗਾ।ਉਨ੍ਹਾਂ ਦੱਸਿਆ ਕਿ ਇਸ ਸਕੀਮ ਦੇ ਲਾਗੂ ਹੋਣ ਨਾਲ ਮਸੀਨ ਖਰੀਦਣ ਵਾਲੇ ਉੱਦਮੀ ਕਿਸਾਨ ਨੂੰ 5.60 ਲੱਖ ਰੁਪਏ ਤੱਕ ਦੀ ਵਿੱਤੀ ਸਹਾਇਤਾ ਸਰਕਾਰ ਵਲੋਂ ਮਿਲੇਗੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਡੇਅਰੀ ਧੰਦੇ ਲਈ ਸਾਰਾ ਸਾਲ ਹਰੇ ਚਾਰੇ ਦੀ ਉਪਲੱਬਧਤਾ ਬਹੁਤ ਜਰੂਰੀ ਹੈ। ਪਰ ਇਹ ਆਮ ਦੇਖਿਆ ਗਿਆ ਹੈ ਕਿ ਪੰਜਾਬ ਵਿੱਚ ਕਈ ਮਹੀਨਿਆਂ ਵਿੱਚ ਹਰਾ ਚਾਰਾ ਵਾਧੂ ਹੋ ਜਾਂਦਾ ਹੈ ਅਤੇ ਕਈ ਮਹੀਨਿਆਂ ਵਿੱਚ ਤੋਟ ਆ ਜਾਂਦੀ ਹੈ। ਵਾਧੂ ਹਰੇ ਚਾਰੇ ਤੋਂ ਸਾਈਲੇਜ਼ ਜਾਂ ਆਚਾਰ ਬਣਾਇਆ ਜਾਂਦਾ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਹਰ ਅਗਾਂਹਵਧੂ ਡੇਅਰੀ ਫਾਰਮਰ ਆਪਣੀ ਲੋੜ ਮੁਤਾਬਕ ਚਾਰੇ ਵਾਲੀ ਮੱਕੀ ਅਤੇ ਜਵੀ ਦਾ ਆਚਾਰ ਬਣਾ ਰਿਹਾ ਹੈ। ਪਰ ਟੋਏ ਜਾਂ ਬੰਕਰ ਵਿੱਚ ਬਣੇ ਇਸ ਆਚਾਰ ਨੂੰ ਇੱਕ ਤੋਂ ਦੂਰੀ ਥਾਂ ਲਿਜਾਣਾ ਸੰਭਵ ਨਹੀਂ ਹੁੰਦਾ ਕਿਉਂਕਿ ਇਸ ਵਿੱਚ ਨਮੀ ਦੀ ਮਾਤਰਾ ਵੱਧ ਹੋਣ ਕਰਕੇ ਆਚਾਰ ਖਰਾਬ ਹੋਣ ਦਾ ਖਤਰਾ ਰਹਿੰਦਾ ਹੈ।

ਸ੍ਰੀ ਬਾਜਵਾ ਨੇ ਦੱਸਿਆ ਕਿ ਅਗਾਂਹਵਧੂ ਮੁਲਕਾਂ ਵਾਂਗ ਹੁਣ ਪੰਜਾਬ ਵਿੱਚ ਵੀ ਇਸ ਮੁਸਕਲ ਦੇ ਹੱਲ ਕੱਢ ਲਿਆ ਗਿਆ ਹੈ, ਹੁਣ ਨਵੀਨਤਮ ਮਸ਼ੀਨਾਂ ਰਾਹੀਂ ਤਿਆਰ ਕੀਤੇ ਸਾਈਲੇਜ਼ ਨੁੂੰ ਬੈਗਾਂ, ਟਿਊਬਾਂ ਅਤੇ ਗੱਠਾਂ ਵਿੱਚ ਤਿਆਰ ਕਰਕੇ ਛੋਟੇ, ਬੇਜਮੀਨੇ ਕਿਸਾਨਾਂ, ਸਹਿਰੀ ਡੇਅਰੀਆਂ ਅਤੇ ਹਰੇ ਚਾਰੇ ਦੀ ਘਾਟ ਵਾਲੇ ਸੂਬਿਆਂ ਨੂੰ ਭੇਜਿਆ ਜਾ ਸਕੇਗਾ। ਇਸ ਨਾਲ ਛੋਟੇ ਅਤੇ ਸਹਿਰੀ ਡੇਅਰੀ ਫਾਰਮਰਾਂ ਨੂੰ ਵਾਜਬ ਕੀਮਤ ਉੱਤੇ ਸਾਰਾ ਸਾਲ ਸੰਤੁਲਿਤ ਆਹਾਰ ਉਪਲਬਧ ਹੋਵੇਗਾ ਨਾਲ ਦੀ ਨਾਲ ਬੇਰੁਜਗਾਰ ਨੌਜਵਾਨ ਜੋ ਮੱਕੀ ਦੇ ਆਚਾਰ ਦੀਆਂ ਗੱਠਾਂ ਬਣਾਉਣ ਦਾ ਕੰਮ ਸ਼ੁਰੂ ਕਰਨਗੇ, ਨੂੰ ਰੁਜਗਾਰ ਹਾਸਲ ਹੋਵੇਗਾ।

ਡੇਅਰੀ ਵਿਕਾਸ ਵਿਭਾਗ ਦੇ ਡਾਇਰੈਕਟਰ ਸ੍ਰੀ ਇੰਦਰਜੀਤ ਸਿੰਘ ਨੇ ਦੱਸਿਆ ਕਿ ਸਾਈਲੇਜ ਬੇਲਰ ਮਸ਼ੀਨਾਂ ਲਈ ਅਖਬਾਰਾਂ ਵਿੱਚ ਐਕਸਪਰੈਸਨ ਆਫ ਇੰਟਰਸਟ ਦੇਣ ਉਪਰੰਤ ਕਾਰਨੈਸਟ ਐਗਰੀ ਪ੍ਰੋਡਕਟ ਪ੍ਰਾਈਵੇਟ ਲਿਮਿਟਡ (ਹੈਦਰਾਬਾਦ), ਨਵ ਭਾਰਤ ਫਾਰਮਰਜ ਪ੍ਰੋਡਿਊਸਰ ਕੰਪਨੀ ਲਿਮਿਟਡ (ਆਂਧਰਾ ਪ੍ਰਦੇਸ), ਮੈਸ. ਬਖਸੀਸ ਇੰਡਸਟਰੀਜ (ਬੱਸੀ ਪਠਾਣਾ), ਡਾਇਨਾਮਿਕ ਮਸੀਨਰੀ ਐਂਡ ਇਕਯੁਪਮੈਂਟ ਕੰਪਨੀ (ਲੁਧਿਆਣਾ), ਉਜਵਲਾ ਹਾਰਵੈਸਟਰ ਕਾਰਪੋਰੇਸਨ (ਆਂਧਰਾਪ੍ਰਦੇਸ) ਵਲੋਂ ਇਨਪੈਨਲਮੈਂਟ ਲਈ ਰੁੂਚੀ ਪ੍ਰਗਟ ਕੀਤੀ ਗਈ  ਸੀ। ਉਨ੍ਹਾਂ ਦੱਸਿਆ ਕਿ ਗਠਿਤ ਮਾਹਿਰਾਂ ਦੀ ਐਕਸਪਰਟ ਕਮੇਟੀ ਵਲੋਂ ਕੰਪਨੀਆਂ ਦੀ ਆਫਰਾਂ ਦਾ ਮੁਲਾਂਕਣ ਕੀਤਾ ਗਿਆ ਅਤੇ ਇਨ੍ਹਾਂ ਮਸੀਨਾਂ ਦਾ ਫੀਲਡ ਟਰਾਇਲ ਲਿਆ ਗਿਆ ਸੀ। ਜਿਸ ਉਪਰੰਤ ਤਿੰਨ ਹੀ ਕੰਪਨੀਆਂ ਮੈਸ. ਉਜਵਲਾ ਹਾਰਵੈਸਟਰ ਕਾਰਪੋਰੇਸਨ, ਡਾਇਨਾਮਿਕ ਮਸੀਨਰੀ ਅਤੇ ਇਕਯੁਪਮੈਂਟ ਅਤੇ ਮੈਸ. ਬਖਸੀਸ ਇੰਡਸਟਰੀਜ ਨੂੰ ਮਿਆਰਾਂ ਅਨੁਸਾਰ ਪਾਇਆ ਗਿਆ, ਜੋ ਕਿ 100 ਕਿਲੋ ਅਤੇ 500 ਕਿਲੋ ਦੀਆਂ ਗੱਠਾਂ ਬਣਾਉਂਦੀਆਂ ਹਨ।

ਉਨ੍ਹਾਂ ਸਮੂਹ ਦੁੱਧ ਉਤਪਾਦਕਾਂ, ਉੱਦਮੀਆਂ ਨੂੰ ਬੇਨਤੀ ਕੀਤੀ ਕਿ ਇਸ ਸਕੀਮ ਦਾ ਭਰਪੂਰ ਲਾਹਾ ਲੈਣ ਲਈ ਉਨ੍ਹਾਂ ਦੇ ਜਿਲ੍ਹਾ ਪੱਧਰੀ ਜਾਂ ਰਾਜ ਪੱਧਰੀ ਦਫਤਰ ਨਾਲ ਸੰਪਰਕ ਰੱਖਿਆ ਜਾਵੇ।ਇਸ ਸਬੰਧੀ ਵਧੇਰੇ ਜਾਣਕਾਰੀ ਲਈ ਵਿਭਾਗ ਦੀ ਹੈਲਪਲਾਈਨ 0172-5027285 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

by Ankit
November 18, 2026
0

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ...

ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

by Navjot
November 18, 2026
0

ਅੰਮ੍ਰਿਤਸਰ, 18 ਨਵੰਬਰ (ਵਿਸ਼ਵ ਵਾਰਤਾ) ਦਿੱਲੀ ਦੇ ਤਿਲਕ ਨਗਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬਪੁਰਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ...

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

by Navjot
November 18, 2026
0

ਜਲੰਧਰ, 18 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬਿਨ ਨੇ ਅੱਜ ਜਲੰਧਰ ਦੀ ਪਵਿੱਤਰ ਧਰਤੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Most Popular

Punjab: ਰਾਹੁਲ ਗਾਂਧੀ ਅੱਜ ਸੰਗਰੂਰ ’ਚ ਕਰਨਗੇ ‘ਇਨਸਾਫ਼ ਰੈਲੀ’, ਮਾਲਵਾ ਤੋਂ ਕਾਂਗਰਸ ਦੇ ਮਿਸ਼ਨ 2027 ਦਾ ਹੋਵੇਗਾ ਆਗਾਜ਼

Punjab: ਰਾਹੁਲ ਗਾਂਧੀ ਅੱਜ ਸੰਗਰੂਰ ’ਚ ਕਰਨਗੇ ‘ਇਨਸਾਫ਼ ਰੈਲੀ’, ਮਾਲਵਾ ਤੋਂ ਕਾਂਗਰਸ ਦੇ ਮਿਸ਼ਨ 2027 ਦਾ ਹੋਵੇਗਾ ਆਗਾਜ਼

by Ranjit Singh
2 weeks ago
0

Punjab: ਰਾਹੁਲ ਗਾਂਧੀ ਅੱਜ ਸੰਗਰੂਰ ’ਚ ਕਰਨਗੇ ‘ਇਨਸਾਫ਼ ਰੈਲੀ’, ਮਾਲਵਾ ਤੋਂ ਕਾਂਗਰਸ ਦੇ ਮਿਸ਼ਨ 2027 ਦਾ ਹੋਵੇਗਾ ਆਗਾਜ਼ ਸੰਗਰੂਰ, 4...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 