• Latest
  • Trending
ਜੇਕਰ ਮੁਫਤ ਬਿਜਲੀ ਬੰਦ ਕੀਤੀ ਤਾਂ ਫਿਰ ਲੋਕ ਲਹਿਰ ਖੜ੍ਹੀ ਕਰਾਂਗੇ : ਸੁਖਬੀਰ ਸਿੰਘ

ਜੇਕਰ ਮੁਫਤ ਬਿਜਲੀ ਬੰਦ ਕੀਤੀ ਤਾਂ ਫਿਰ ਲੋਕ ਲਹਿਰ ਖੜ੍ਹੀ ਕਰਾਂਗੇ : ਸੁਖਬੀਰ ਸਿੰਘ

6 years ago
ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

13 minutes ago
ਹਰਿਆਣਾ TET 2026 ਦੀ ਪ੍ਰੀਖਿਆ ਸ਼ੁਰੂ

ਹਰਿਆਣਾ TET 2026 ਦੀ ਪ੍ਰੀਖਿਆ ਸ਼ੁਰੂ

30 minutes ago
ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਜਨਰਲ ਸਕੱਤਰ ਐਡਵੋਕੇਟ ਰਾਜੇਸ਼ ਰਾਣਾ ਭਾਜਪਾ ‘ਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਜਨਰਲ ਸਕੱਤਰ ਐਡਵੋਕੇਟ ਰਾਜੇਸ਼ ਰਾਣਾ ਭਾਜਪਾ ‘ਚ ਸ਼ਾਮਿਲ

47 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਅਮਰੀਕਾ: ਮਾਲ ਦੇ ਅੰਦਰ ਅੰਨ੍ਹੇਵਾਹ ਗੋਲੀਬਾਰੀ! ਦੋ ਲੋਕਾਂ ਦੀ ਮੌਤ

ਅਮਰੀਕਾ: ਮਾਲ ਦੇ ਅੰਦਰ ਅੰਨ੍ਹੇਵਾਹ ਗੋਲੀਬਾਰੀ! ਦੋ ਲੋਕਾਂ ਦੀ ਮੌਤ

1 hour ago
National: ਪੜ੍ਹੋ ਕਿਵੇਂ ਅਪਲਾਈ ਕੀਤਾ ਜਾ ਸਕਦਾ ਹੈ ਕਿਸਾਨ ਆਯੁਸ਼ਮਾਨ ਕਾਰਡ ?

National: ਪੜ੍ਹੋ ਕਿਵੇਂ ਅਪਲਾਈ ਕੀਤਾ ਜਾ ਸਕਦਾ ਹੈ ਕਿਸਾਨ ਆਯੁਸ਼ਮਾਨ ਕਾਰਡ ?

2 hours ago
ਕਾਂਗੋ ਵਿੱਚ 1500 ਤੋਂ ਵੱਧ ਈਬੋਲਾ ਕੇਸਾਂ ਦੀ ਰਿਪੋਰਟ 

ਕਾਂਗੋ ਵਿੱਚ 1500 ਤੋਂ ਵੱਧ ਈਬੋਲਾ ਕੇਸਾਂ ਦੀ ਰਿਪੋਰਟ 

2 hours ago
National: ਅੱਜ ਇਸ ਰੂਟ ‘ਤੇ ਯਾਤਰਾ ਕਰਨ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਇਹ ਟ੍ਰੇਨਾਂ ਰਹਿਣਗੀਆਂ ਬੰਦ

National: ਅੱਜ ਇਸ ਰੂਟ ‘ਤੇ ਯਾਤਰਾ ਕਰਨ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਇਹ ਟ੍ਰੇਨਾਂ ਰਹਿਣਗੀਆਂ ਬੰਦ

2 hours ago
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲੇ 2 ਸਥਾਈ ਜੱਜ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲੇ 2 ਸਥਾਈ ਜੱਜ

2 hours ago
Breaking: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਵੀਡੀਓ ਵਾਇਰਲ !

Breaking: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਵੀਡੀਓ ਵਾਇਰਲ !

2 hours ago
Cricket: ਕੀ ਅੱਜ ਹੋ ਸਕਦਾ ਹੈ ਵੈਭਵ ਸੂਰਿਆਵੰਸ਼ੀ ਦਾ ਡੈਬਿਊ ? ਇੱਕ ਇੰਸਟਾ ਸਟੋਰੀ ਨੇ ਮਚਾਈ ਹਲਚਲ !

Cricket: ਕੀ ਅੱਜ ਹੋ ਸਕਦਾ ਹੈ ਵੈਭਵ ਸੂਰਿਆਵੰਸ਼ੀ ਦਾ ਡੈਬਿਊ ? ਇੱਕ ਇੰਸਟਾ ਸਟੋਰੀ ਨੇ ਮਚਾਈ ਹਲਚਲ !

2 hours ago
International: International: ਖਮੇਨੀ ਦੀ ਸ਼ੋਕ ਸਭਾ ‘ਚ ਲੱਖਾਂ ਲੋਕ ਹੋਏ ਸ਼ਾਮਲ, ਪਰ ਪੁੱਤ ਮੋਜਤਬਾ ਰਹੇ ਗ਼ੈਰ ਹਾਜ਼ਰ !

International: International: ਖਮੇਨੀ ਦੀ ਸ਼ੋਕ ਸਭਾ ‘ਚ ਲੱਖਾਂ ਲੋਕ ਹੋਏ ਸ਼ਾਮਲ, ਪਰ ਪੁੱਤ ਮੋਜਤਬਾ ਰਹੇ ਗ਼ੈਰ ਹਾਜ਼ਰ !

3 hours ago
Hindi News
English News
Saturday, July 4, 2026
No Result
View All Result
40 °c
Chandigarh
35 ° Sun
30 ° Mon
33 ° Tue
32 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜੇਕਰ ਮੁਫਤ ਬਿਜਲੀ ਬੰਦ ਕੀਤੀ ਤਾਂ ਫਿਰ ਲੋਕ ਲਹਿਰ ਖੜ੍ਹੀ ਕਰਾਂਗੇ : ਸੁਖਬੀਰ ਸਿੰਘ

August 14, 2020
in ਚੰਡੀਗੜ੍ਹ
ਜੇਕਰ ਮੁਫਤ ਬਿਜਲੀ ਬੰਦ ਕੀਤੀ ਤਾਂ ਫਿਰ ਲੋਕ ਲਹਿਰ ਖੜ੍ਹੀ ਕਰਾਂਗੇ : ਸੁਖਬੀਰ ਸਿੰਘ

ਬਾਦਲ ਦੀ ਅਮਰਿੰਦਰ ਨੂੰ ਚੇਤਾਵਨੀ
ਆਹਲੂਵਾਲੀਆ ਵੱਲੋਂ ਝੋਨੇ ਦੀ ਖਰੀਦ ਦੀ ਰਫਤਾਰ ਘਟਾਉਣ ਦੀ ਸਿਫਾਰਸ਼ ਨੇ ਬਿੱਲੀ ਥੈਲੇ ‘ਚੋਂ ਬਾਹਰ ਲਿਆਂਦੀ : ਸੁਖਬੀਰ
ਆਹਲੂਵਾਲੀਆ ਦੀ ਝੋਨਾ ਖਰੀਦਣ ਦੀ ਰਫਤਾਰ ਘਟਾਉਣ ਦੀ ਰਿਪੋਰਟ ਕਿਸਾਨਾਂ ਲਈ ਮੌਤ ਦਾ ਵਾਰੰਟ ਕਰਾਰ
ਚੰਡੀਗੜ•, 14 ਅਗਸਤ (ਵਿਸ਼ਵ ਵਾਰਤਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ 1997 ਵਿਚ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਦਲ-ਭਾਜਪਾ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਫਤ ਬਿਜਲੀ ਦੀ ਸਹੂਲਤ ਬੰਦ ਕਰਨ ਵਿਰੁੱਧ ਚੇਤਾਵਨੀ ਦਿੱਤੀ ਤੇ ਕਿਹਾ ਕਿ ਜੇਕਰ ਤੁਸੀਂ ਕਿਸਾਨਾਂ ਲਈ ਮੁਫਤ ਬਿਜਲੀ ਸਹੂਲਤ ਬੰਦ ਕਰਨ ਵੱਲ ਇਕ ਵੀ ਕਦਮ ਚੁੱਕਿਆ ਤਾਂ ਤੁਸੀਂ ਅਤੇ ਤੁਹਾਡੀ ਸਰਕਾਰ ਪਹਿਲਾਂ ਹੀ ਮੁਸ਼ਕਿਲਾਂ ਵਿਚ ਘਿਰੀ ਕਿਸਾਨੀ ਦੇ ਹਿਤਾਂ ਦੀ ਰਾਖੀ ਵਾਸਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਬੇਮਿਸਾਲ ਲੋਕ ਲਹਿਰ ਦਾ ਸਾਹਮਣਾ ਕਰਨ ਲਈ ਤਿਆਰ ਰਹੋ।
ਸ੍ਰੀ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਹਲੂਵਾਲੀਆ ਕਮੇਟੀ ਦੀ ਰਿਪੋਰਟ ਨੂੰ ਰੱਦ ਕਰਦਾ ਹੈ ਕਿਉਂਕਿ ਇਹ ਕਿਸਾਨਾਂ ਦੇ ਹਿਤਾਂ ਲਈ ਨੁਕਸਾਨਦੇਹ ਹੈ ਅਤੇ ਇਸਦੀਆਂ ਸਿਫਾਰਸ਼ਾਂ ਪ੍ਰਵਾਨ ਕਰਨਾ ਕਿਸਾਨਾਂ ਲਈ ਮੌਤ ਦਾ ਵਾਰੰਟ ਹੋਣਗੀਆਂ।
ਉਹਨਾਂ ਨੇ ਮੁੱਖ ਮੰਤਰੀ ਨੂੰ ਇਹ ਵੀ ਆਖਿਆ ਕਿ ਉਹ ਮਾਮਲੇ ਦੀ ਗੰਭੀਰਤਾ ਨੂੰ ਸਮਝਣ ਅਤੇ ਕਾਂਗਰਸ ਦੇ ਪਸੰਦੀਦਾ ਅਰਥਸ਼ਾਸਤਰੀ ਮੋਨਟੇਕ ਸਿੰਘ ਆਹਲੂਵਾਲੀਆ ਦੀਆਂ ਸਿਫਾਰਸ਼ਾਂ ਅੱਜ ਹੀ ਰੱਦ ਕਰ ਦੇਣ ਕਿਉਂਕਿ ਉਹਨਾ ਨੇ ਕਿਸਾਨਾਂ ਲਈ ਮੁਫਤ ਬਿਜਲੀ ਦੀ ਸਹੂਲਤ ਨੂੰ ਪਿਛਲਪੈਰੀ ਕਰਾਰ ਦਿੰਦਿਆਂ ਸਰਕਾਰ ਨੂੰ ਇਸਨੂੰ ਬੰਦ ਕਰਨ ਵਾਸਤੇ ਆਖਿਆ ਹੈ।
ਸ੍ਰੀ ਬਾਦਲ ਪੰਜਾਬ ਸਰਕਾਰ ਵੱਲੋਂ ਬਣਾਈ ਤੇ ਆਹਲੂਵਾਲੀਆ ਦੀ ਅਗਵਾਈ ਵਾਲੀ ਕਮੇਟੀ ਜਿਸਨੂੰ ਕੋਰੋਨਾ ਲਾਕ ਡਾਊਨ ਦੇ ਕਾਰਨ ਪੰਜਾਬ ਦੇ ਅਰਥਚਾਰੇ ਨੂੰ ਸੁਰਜੀਤ ਕਰਨ ਲਈ ਸਿਫਾਰਸ਼ਾਂ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ, ਦੀਆਂ ਸਿਫਾਰਸ਼ਾਂ ਬਾਰੇ ਪ੍ਰਕਾਸ਼ਤ ਰਿਪੋਰਟਾਂ ‘ਤੇ ਪ੍ਰਤੀਕਰਮ ਦੇ ਰਹੇ ਸਨ।
ਸ੍ਰੀ ਬਾਦਲ ਨੇ ਮੋਨਟੇਕ ਸਿੰਘ ਆਹਲੂਵਾਲੀਆ ਦੀਆਂ ਹੋਰ ਸਿਫਾਰਸ਼ਾਂ ਦੀ ਵੀ ਜੰਮ ਕੇ ਨਿਖੇਧੀ ਕੀਤੀ ਕਿਉਂਕਿ ਉਹਨਾਂ ਨੇ ਸਰਕਾਰ ਨੂੰ ਸੂਬੇ ਵਿਚ ਝੋਨੇ ਦੀ ਖਰੀਦ ਦੀ ਰਫਤਾਰ ਘੱਟ ਕਰਨ ਦੀ ਸਲਾਹ ਦਿੱਤੀ ਹੈ। ਉਹਨਾਂ ਕਿਹਾ ਕਿ ਕਾਂਗਰਸ ਦੇ ਵਫਾਦਾਰ ਅਰਥਸ਼ਾਸਤਰੀ ਦੀ ਇਸ ਸਿਫਾਰਸ਼ ਨੇ ਬਿੱਲੀ ਥੈਲੇ ਵਿਚੋਂ ਬਾਹਰ ਲਿਆਂਦੀ ਹੈ ਤੇ ਇਹ ਦੱਸ ਦਿੱਤਾ ਹੈ ਕਿ ਕੌਣ ਸਰਕਾਰ ਵੱਲੋਂ ਕਿਸਾਨਾਂ ਦੀ ਜਿਣਸ ਦੀ ਯਕੀਨੀ ਖਰੀਦ ਨੂੰ ਰੋਕਣਾ ਚਾਹੁੰਦਾ ਹੈ।
ਸ੍ਰੀ ਬਾਦਲ ਨੇ ਕਿਹਾ ਕਿ ਇਹ ਸਿਫਾਰਸ਼ਾਂ ਸਿਰਫ ਮਹਾਰਾਜਿਆਂ ਵਾਲੀ ਮਾਨਸਿਕਤਾ ਵਾਲੇ ਕਾਂਗਸਰ ਦੇ ਸ਼ਾਸਕਾਂ ਨੂੰ ਖੁਸ਼ ਕਰਨ ਵਾਸਤੇ ਹਨ। ਉਹਨਾਂ ਕਿਹਾ ਕਿ ਕਿਸਾਨਾਂ ਲਈ ਮੁਫਤ ਬਿਜਲੀ ਸ੍ਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਕਿਸਾਨਾਂ ਅਤੇ ਕੌਮੀ ਅਰਥਚਾਰੇ ਲਈ ਪਾਇਆ ਗਿਆ ਸਭ ਤੋਂ ਪ੍ਰਗਤੀਸ਼ੀਲ ਯੋਗਦਾਨ ਹੈ ਕਿਉਂਕਿ ਇਸਨੇ ਸਾਡੀ ਅਨਾਜ ਪੈਦਾਵਾਰ ਸੁਰੱਖਿਅਤ ਕੀਤੀ ਤੇ ਸਵੈ ਨਿਰਭਰਤਾ ਅਤੇ ਅਨਾਜ ਦੀ ਬਰਾਮਦ ਵਿਚ ਵਿਦੇਸ਼ੀ ਮੁਦਰਾ ਦੇ ਵਟਾਂਦਰੇ ਦੇ ਲੱਖਾਂ ਡਾਲਰ ਬਚਾਏ ਹਨ। ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਕੁਝ ਵੱਡੇ ਸ਼ਹਿਰਾਂ ਵਿਚ ਏਅਰ ਕੰਡੀਸ਼ਨਡ ਕਮਰਿਆਂ ਵਿਚ ਬੈਠਣ ਵਾਲੇ ਅਖੌਤੀ ਅਰਥਸ਼ਾਸਤਰੀ ਕਿਸਾਨੀ ਅਰਥਚਾਰੇ ਨੂੰ ਉਹਨਾਂ ਕਿਸਾਨਾਂ ਨਾਲੋਂ ਵੱਧ ਸਮਝਣ ਦੇ ਦਾਅਵੇ ਕਰਦੇ ਹਨ ਜਿਹਨਾਂ ਦੀਆਂ ਪੀੜੀਆਂ ਨੇ ਆਪਣੇ ਜੀਵਨ ਖੇਤਾਂ ਵਿਚ ਸਿਖ਼ਰ ਦੁਪਹਿਰੇ ਮਿਹਨਤ ਕਰਦਿਆਂ ਬਤੀਤ ਕੀਤੇ ਹਨ।
ਸ੍ਰੀ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਹਮੇਸ਼ਾ ਕਿਸਾਨਾਂ ਲਈ ਮੁਫਤ ਬਿਜਲੀ ਸਹੂਲਤ ਬੰਦ ਕਰਨ ਲਈ ਬਹਾਨੇ ਭਾਲਦੇ ਰਹਿੰਦੇ ਹਨ। ਉਹਨਾਂ ਕਿਹਾ ਕਿ ਅਸਲ ਵਿਚ ਉਹਨਾਂ ਨੇ 2002-07 ਦੌਰਾਨ ਮੁੱਖ ਮੰਤਰੀ ਹੁੰਦਿਆਂ ਇਹ ਸਹੂਲਤ ਵਾਪਸ ਲੈ ਲਈ ਸੀ ਤੇ ਅਕਾਲੀ ਦਲ ਨੇ ਲੋਕ ਲਹਿਰ ਖੜ•ੀ ਕਰ ਕੇ ਉਹਨਾਂ ਨੂੰ ਇਹ ਸਹੂਲਤ ਬਹਾਲ ਕਰਨ ਵਾਸਤੇ ਮਜਬੂਰ ਕੀਤਾ ਸੀ। ਉਹਨਾਂ ਕਿਹਾ ਕਿ ਹੁਣ ਉਹ ਮੋਨਟੇਕ ਸਿੰਘ ਆਹਲੂਵਾਲੀਆ ਦੀਆਂ ਸਿਫਾਰਸ਼ਾਂ ਦੇ ਰੂਪ ਵਿਚ ਕਿਸਾਨਾਂ ਲਈ ਜੀਵਨ ਬਚਾਊ ਰਾਹਤ ਜਿਸਨੂੰ ਉਹ ਪਸੰਦ ਨਹੀਂ ਕਰਦੇ, ਵਾਪਸ ਲੈਣ ਲਈ ਜ਼ਰੀਆ ਬਣਾ ਰਹੇ ਹਨ। ਉਹਨਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਖੇਤੀਬਾੜੀ ਸੰਦਾਂ ਦੀ ਲਗਾਤਾਰ ਵੱਧ ਰਹੀ ਕੀਮਤ ਅਤੇ ਲਾਗਤ ਅਨੁਸਾਰ ਜਿਣਸ ਦੀ ਕੀਮਤ ਨਾ ਮਿਲਣ ਕਾਰਨ ਤਬਾਹੀ ਕੰਢੇ ਪੁੱਜੇ ਹੋਏ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

by Jaspreet Kaur
July 4, 2026
0

ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ 20 ਜੁਲਾਈ ਤੋਂ ਸ਼ੁਰੂ ਹੋਵੇਗਾ ਸੈਸ਼ਨ ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ ਨਵੀ ਦਿੱਲੀ,...

Most Popular

Punjab: ਨਕਲੀ ਯੂਰੀਆ ਦੀ ਸਪਲਾਈ ਦੇ ਮਾਮਲੇ ਵਿੱਚ ਅਧਿਕਾਰੀਆਂ ਖ਼ਿਲਾਫ਼ ਵੱਡੀ ਕਾਰਵਾਈ

Punjab: ਨਕਲੀ ਯੂਰੀਆ ਦੀ ਸਪਲਾਈ ਦੇ ਮਾਮਲੇ ਵਿੱਚ ਅਧਿਕਾਰੀਆਂ ਖ਼ਿਲਾਫ਼ ਵੱਡੀ ਕਾਰਵਾਈ

by Ranjit Singh
5 days ago
0

Punjab: ਨਕਲੀ ਯੂਰੀਆ ਦੀ ਸਪਲਾਈ ਦੇ ਮਾਮਲੇ ਵਿੱਚ ਅਧਿਕਾਰੀਆਂ ਖ਼ਿਲਾਫ਼ ਵੱਡੀ ਕਾਰਵਾਈ * 7 ਅਧਿਕਾਰੀਆਂ ਨੂੰ ਚਾਰਜਸ਼ੀਟ ਜਾਰੀ, ਇੱਕ ਦਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 