ਚੰਡੀਗੜ, 2 ਦਸੰਬਰ (ਵਿਸ਼ਵ ਵਾਰਤਾ) : ਪੰਜਾਬ ਰਾਜ ਵਿੱਚ ਅੱਜ ਸਰਕਾਰੀ ਏਜੰਸੀਆਂ ਅਤੇ ਮਿੱਲ ਮਾਲਕਾਂ ਵਲੋਂ ਸ਼ਾਮ ਤੱਕ ਕੁੱਲ 17839321 ਟਨ ਝੋਨੇ ਦੀ ਖਰੀਦ ਕੀਤੀ ਗਈ। ਇਸ ਵਿੱਚ 2 ਦਸੰਬਰ ਦੇ ਦਿਨ ਕੀਤੀ ਗਈ 3520 ਟਨ ਝੋਨੇ ਦੀ ਖਰੀਦ ਵੀ ਸ਼ਾਮਲ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਸ਼ਾਮ ਤੱਕ ਹੋਈ 17839321 ਟਨ ਝੋਨੇ ਦੀ ਖਰੀਦ ਵਿੱਚੋਂ ਸਰਕਾਰੀ ਏਜੰਸੀਆਂ ਨੇ 17571905 ਟਨ ਝੋਨੇ (98.5 ਫੀਸਦੀ) ਜਦਕਿ ਮਿਲ ਮਾਲਕਾਂ ਨੇ 267416 ਟਨ (1.5 ਫੀਸਦੀ) ਝੋਨੇ ਦੀ ਖਰੀਦ ਕੀਤੀ ਗਈ।
ਸਰਕਾਰੀ ਖਰੀਦ ਏਜੰਸੀਆਂ ਵੱਲੋਂ ਕੀਤੀ ਖਰੀਦ ਬਾਰੇ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਨੇ 5968079 ਟਨ (33.5 ਫੀਸਦੀ), ਮਾਰਕਫੈੱਡ 3880741 ਟਨ (21.8 ਫੀਸਦੀ), ਪਨਸਪ 3826473 ਟਨ (21.4 ਫੀਸਦੀ) ਜਦਕਿ ਪੰਜਾਬ ਰਾਜ ਗੁਦਾਮ ਨਿਗਮ 1747709 ਟਨ (9.8 ਫੀਸਦੀ), ਪੰਜਾਬ ਐਗਰੋ ਇੰਡਸਟਰੀ ਨਿਗਮ ਨੇ 1768430 ਟਨ (9.9 ਫੀਸਦੀ) ਝੋਨੇ ਦੀ ਖਰੀਦ ਕੀਤੀ ਹੈ। ਉਨ•ਾਂ ਦੱਸਿਆ ਕਿ ਕੇਂਦਰੀ ਖਰੀਦ ਏਜੰਸੀ ਭਾਰਤੀ ਖੁਰਾਕ ਨਿਗਮ ਵੱਲੋਂ ਹੁਣ ਤੱਕ 380473 ਟਨ (2.1 ਫੀਸਦੀ ) ਝੋਨੇ ਦੀ ਖਰੀਦ ਕੀਤੀ ਗਈ ਹੈ।
ਗੈਸ ਸਿਲੰਡਰ ਦੀਆਂ ਕੀਮਤਾਂ ’ਚ ਕਟੌਤੀ
ਗੈਸ ਸਿਲੰਡਰ ਦੀਆਂ ਕੀਮਤਾਂ ’ਚ ਕਟੌਤੀ ਚੰਡੀਗੜ੍ਹ,1ਮਈ(ਵਿਸ਼ਵ ਵਾਰਤਾ) ਅੱਜ ਤੋਂ ਸ਼ੁਰੂ ਹੋਇਆ ਨਵਾਂ ਮਹੀਨਾ ਮਈ ਆਪਣੇ ਨਾਲ ਕਈ ਬਦਲਾਅ ਲੈ...