
ਕਿਸਾਨ ਜਥੇਬੰਦੀ ਅੱਗੇ ਝੁਕਿਆ ਜ਼ਿਲ੍ਹਾ ਪ੍ਰਸ਼ਾਸਨ
ਮਾਨਸਾ, 18 ਅਗਸਤ (ਵਿਸ਼ਵ ਵਾਰਤਾ)-ਮਾਨਸਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਪਿੰਡ ਕੋਟੜਾ ਦੇ ਜਿਹੜੇ ਕਿਸਾਨ ਬਲਵੀਰ ਸਿੰਘ ਬਿੱਲੂ ਵੱਲੋਂ ਸਲਫਾਸ ਦੀਆਂ ਗੋਲੀਆਂ ਖਾਕੇ ਖੁਦਕੁਸ਼ੀ ਕਰ ਲਈ ਸੀ, ਉਸਦਾ ਅੱਜ ਸ਼ਾਮ ਪਿੰਡ ਵਿੱਚ ਅੰਤਿਮ ਸਸਕਾਰ ਕਰ ਦਿੱਤਾ ਗਿਆ। ਕਿਸਾਨ ਜਥੇਬੰਦੀ ਵੱਲੋਂ ਉਨ੍ਹਾਂ ਦੀ ਮੌਤ ਤੋਂ ਬਾਅਦ ਸਸਕਾਰ ਕਰਨ ਲਈ ਰੱਖੀਆਂ ਮੰਗਾਂ ਅੱਗੇ ਝੁਕਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਵੀਕਾਰ ਕਰਨ ਤੋਂ ਬਾਅਦ ਜ਼ਿਲ੍ਹਾ ਕਚਹਿਰੀਆਂ ਵਿੱਚ ਲੱਗੇ ਧਰਨਾ ਨੂੰ ਮੁਲਤਵੀ ਕਰ ਦਿੱਤਾ ਗਿਆ।ਧਰਨੇ ਦੌਰਾਨ ਮੰਚ ਤੋਂ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬੋਘ ਸਿੰਘ ਨੇ ਧਰਨਾਕਾਰੀਆਂ ਨੂੰ ਪ੍ਰਸ਼ਾਸਨ ਵੱਲੋਂ ਨਗਦ ਦਿੱਤਾ ਗਿਆ 6 ਲੱਖ ਰੁਪਏ, ਪਰਿਵਾਰ ਦੇ ਇੱਕ ਜੀਅ ਨੂੰ ਨਗਰ ਕੌਸਲ ਵਿੱਚ ਨੌਕਰੀ ਦੇਣ ਅਤੇ ਸਟੇਟ ਬੈਂਕ ਆਫ ਇੰਡੀਆ ਦੀ ਖਿਆਲਾ ਬ੍ਰਾਂਚ ਵੱਲੋਂ ਮ੍ਰਿਤਕ ਦੀ ਲਿਮਟ ਦੇ ਢਾਈ ਲੱਖ ਰੁਪਏ ਮੁਆਫ਼ ਕਰਨ ਦੇ ਦਸਤਾਵੇਜ਼ ਵਿਖਾਏ ਗਏ।
ਇਸ ਤੋਂ ਪਹਿਲਾਂ ਇਸ ਧਰਨੇ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਸਮੇਤ ਹੋਰ ਜਥੇਬੰਦੀਆਂ ਵੱਲੋਂ ਬਿਨਾਂ ਕਿਸੇ ਸ਼ਰਤ ‘ਤੇ ਹਮਾਇਤ ਦਿੱਤੀ ਗਈ ਅਤੇ ਇਸ ਖੁਦਕੁਸ਼ੀ ਲਈ ਪੰਜਾਬ ਸਰਕਾਰ ਸਮੇਤ ਮਾਨਸਾ ਜ਼ਿਲ੍ਹਾ ਪ੍ਰਸ਼ਾਸਨ ਨੂੰ ਕਸੂਰਵਾਰ ਠਹਿਰਾਇਆ ਗਿਆ।
ਜ਼ਿਕਰਯੋਗ ਹੈ ਕਿ ਮ੍ਰਿਤਕ ਕਿਸਾਨ ਬਲਵੀਰ ਸਿੰਘ ਨੇ ਕੱਲ੍ਹ ਉਸ ਵੇਲੇ ਖੁਦਕੁਸ਼ੀ ਕਰ ਲਈ ਸੀ,ਜਦੋਂ ਉਹ ਪਿੰਡ ਕੋਟੜਾ ਵਿੱਚ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਸਮੇਤ ਹੋਰ ਉਚ ਅਧਿਕਾਰੀਆਂ ਦੇ ਕਰੋਨਾ ਤੋਂ ਪ੍ਰਭਾਵਿਤ ਹੋਣ ਦੇ ਬਾਵਜੂਦ ਜਾਣ ਲਈ ਡਿਪਟੀ ਕਮਿਸ਼ਨਰ ਨਾਲ ਗੱਲਬਾਤ ਕਰਨ ਲਈ ਆਇਆ ਸੀ,ਪਰ ਇਥੇ ਕੁੱਝ ਅਧਿਕਾਰੀਆਂ ਨਾਲ ਕਿਹਾ-ਸੁਣੀ ਹੋਣ ਤੋਂ ਬਾਅਦ ਉਸ ਨੇ ਪ੍ਰਬੰਧਕੀ ਕੰਪਲੈਕਸ ਵਿੱਚ ਹੀ ਸਲਫਾਸ ਨਿਗਲ ਲਈ ਸੀ ਅਤੇ ਬਾਅਦ ਵਿੱਚ ਉਸਦੀ ਮੌਤ ਹੋ ਗਈ ਸੀ।
ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਜਥੇਬੰਦੀ ਦੇ ਸੂਬਾ ਪ੍ਰਧਾਨ ਬੋਘ ਸਿੰਘ ਨੇ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਫੈਸਲਾ ਕੀਤਾ ਗਿਆ ਕਿ ਅਣਗਹਿਲੀ ਲਈ ਜ਼ਿੰਮੇਵਾਰ ਵਿਅਕਤੀਆਂ ਖਿਲਾਫ਼ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਵਿਧਾਇਕ ਬੁੱਧਰਾਮ ਨੇ ਆਪਣੀ ਤਕਰੀਰ ਦੌਰਾਨ ਧਰਨਾਕਾਰੀਆਂ ਹੱਕ ਵਿੱਚ ਸਟੈਂਡ ਲੈਂਦਿਆ ਕਿਹਾ ਕਿ ਕੈਪਟਨ ਸਰਕਾਰ ਕਰੋਨਾ ਤੋਂ ਲੋਕਾਂ ਨੂੰ ਬਚਾਉਣ ਲਈ ਗੰਭੀਰ ਨਹੀਂ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਸ੍ਰੀ ਕਾਂਗੜ ਨੂੰ ਪਤਾ ਹੋਣ ਦੇ ਬਾਵਜੂਦ ਅਜਿਹੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਨਹੀਂ ਆਉਣਾ ਚਾਹੀਦਾ ਸੀ ਅਤੇ ਉਸ ਵੱਲੋਂ ਕੀਤੀ ਗਈ ਅਜਿਹੀ ਗੁਸ਼ਤਾਖ਼ੀ ਲਈ ਸਰਕਾਰ ਨੂੰ ਕਾਰਵਾਈ ਕਰਨੀ ਚਾਹੀਦੀ ਹੈ, ਹਾਲਾਂਕਿ ਉਹ ਸ੍ਰੀ ਕਾਂਗੜ ਦੀ ਸਿਹਤਯਾਬੀ ਦੀ ਕਾਮਨਾ ਕਰਦੇ ਹਨ।
ਸੰਵਿਧਾਨ ਬਚਾਓ ਮੰਚ ਦੇ ਆਗੂ ਗੁਰਲਾਭ ਸਿੰਘ ਮਾਹਲ ਐਡਵੋਕੇਟ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਮਿਸ਼ਨ ਫਤਿਹ ਚਲਾ ਰਹੇ ਹਨ,ਪਰ ਉਨ੍ਹਾਂ ਦੇ ਅਧਿਕਾਰੀ ਅਤੇ ਹੇਠਲੇ ਪੱਧਰ ਦਾ ਸਟਾਫ਼ ਅਜਿਹੀਆਂ ਅਣਗਹਿਲੀਆਂ ਕਰਕੇ ਪਰਿਵਾਰ ਵਿੱਚ ਕਰੋਨਾ ਦਾ ਫੈਲਾਓ ਕਰ ਰਿਹਾ ਹੈ,ਜੋ ਕਿ ਬਹੁਤ ਨਿੰਦਣਯੋਗ ਹੈ।
ਇਸ ਮੌਕੇ ਉੱਗਰ ਸਿੰਘ,ਸੁਖਦੇਵ ਸਿੰਘ ਕੋਟਲੀ,ਗੁਰਚਰਨ ਸਿੰਘ ਭੀਖੀ,ਕਾਕਾ ਸਿੰਘ ਤਲਵੰਡੀ,ਰਾਮ ਸਿੰਘ ਕੋਟਲੀ,ਭੋਲਾ ਸਿੰਘ ਭੀਖੀ,ਜਸਪਾਲ ਸਿੰਘ ਪੇਰੋਂ,ਪਰਗਟ ਸਿੰਘ ਪੇਰੋਂ,ਗੁਰਪ੍ਰੀਤ ਸਿੰਘ ਭੁੱਚਰ ਨੇ ਵੀ ਸੰਬੋਧਨ ਕੀਤਾ।
ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ
ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):- ਰਾਜ ਚੋਣ...






















