ਮਗਨਰੇਗਾ ਯੋਜਨਾ ਰਾਹੀਂ ਤਿਆਰ ਕੀਤਾ ਗਿਆ ਹੈ ਪਾਰਕ
3.92 ਲੱਖ ਦੀ ਲਾਗਤ ਨਾਲ ਤਿਆਰ ਹੋਇਆ ਪਾਰਕ
ਬਠਿੰਡਾ, 18 ਅਗਸਤ ( ਕੁਲਬੀਰ ਬੀਰਾ )- ਸੂਬਾ ਸਰਕਾਰ ਵੱਲੋਂ ਪਿੰਡਾਂ ਵਿੱਚ ਖਾਲੀ ਪਈਆਂ ਪੰਚਾਇਤੀ ਥਾਵਾਂ ਨੂੰ ਵਰਤੋਂ ਵਿੱਚ ਲਿਆਉਣ ਲਈ ਸੁਚਾਰੂ ਯੋਜਨਾ ਉਲੀਕੀ ਗਈ ਹੈ। ਇਸ ਯੋਜਨਾ ਤਹਿਤ ਪਿੰਡਾਂ ਦੀਆਂ ਸਾਂਝੀਆਂ ਥਾਵਾਂ ਵਿੱਚ ਸੁੰਦਰ ਪਾਰਕ ਬਣਾਏ ਜਾ ਰਹੇ ਹਨ। ਇਸ ਯੋਜਨਾ ਅਧੀਨ ਤਲਵੰਡੀ ਸਾਬੋ ਬਲਾਕ ਅਧੀਨ ਪੈਂਦੇ ਪਿੰਡ ਬੰਗੀ ਨਿਹਾਲ ਸਿੰਘ ਵਾਲਾ ਵਿਖੇ 3.92 ਲੱਖ ਦੀ ਲਾਗਤ ਨਾਲ ਪਾਰਕ ਤਿਆਰ ਕੀਤਾ ਗਿਆ ਹੈ। ਇਹ ਜਾਣਕਾਰੀ ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਹਰਜਿੰਦਰ ਸਿੰਘ ਜੱਸਲ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ. ਜੱਸਲ ਨੇ ਦੱਸਿਆ ਕਿ ਪਿੰਡ ਬੰਗੀ ਨਿਹਾਲ ਸਿੰਘ ਵਾਲਾ ਵਿਖੇ ਤਿਆਰ ਕੀਤਾ ਗਿਆ ਪਾਰਕ ਪਿੰਡ ਵਾਸੀਆਂ ਲਈ ਸੈਰਗਾਹ ਦਾ ਕੇਂਦਰ ਬਣਿਆ ਹੋਇਆ ਹੈ। ਇਸ ਪਾਰਕ ਵਿੱਚ ਪਿੰਡ ਦੇ ਹਰ ਉਮਰ ਦੇ ਲੋਕ ਸਵੇਰੇ ਸ਼ਾਮ ਸੈਰ ਕਰਨ ਲਈ ਆਉਂਦੇ ਹਨ।
ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੇ ਅੱਗੇ ਦੱਸਿਆ ਕਿ ਇਸ ਪਾਰਕ ਨੂੰ ਇੱਕ ਸੁੰਦਰ ਡਿਜਾਈਨ ਨਾਲ ਤਿਆਰ ਕੀਤਾ ਗਿਆ ਹੈ। ਇਸ ਪਾਰਕ ਵਿੱਚ ਬੱਚਿਆਂ ਦੇ ਮਨੋਰੰਜਨ ਅਤੇ ਖੇਡਾਂ ਲਈ ਖੇਡ ਦੇ ਮੈਦਾਨ ਅਤੇ ਝੂਲੇ ਤੇ ਹੋਰ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਪਾਰਕ ਨੂੰ ਮਗਨਰੇਗਾ ਯੋਜਨਾ ਰਾਹੀਂ ਤਿਆਰ ਕੀਤਾ ਗਿਆ ਹੈ। ਇਸ ਨੂੰ ਬਣਾਉਣ ਵਿੱਚ ਮਗਨਰੇਗਾ ਮਜ਼ਦੂਰਾਂ ਵੱਲੋਂ 580 ਦਿਹਾੜੀਆਂ ਲਗਾਈਆਂ ਗਈਆਂ। ਇਸ ਨਾਲ ਜਿੱਥੇ ਮਗਨਰੇਗਾ ਮਜ਼ਦੂਰਾਂ ਨੂੰ ਰੋਜ਼ਗਾਰ ਪ੍ਰਾਪਤ ਹੋਇਆ ਹੈ, ਉੱਥੇ ਹੀ ਇਹ ਪਾਰਕ ਪਿੰਡ ਨੂੰ ਸੁੰਦਰ ਬਣਾਉਣ ਵਿੱਚ ਸਹਾਈ ਸਿੱਧ ਹੋਇਆ ਹੈ।
ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ
ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ ਚੱਲ ਰਹੇ ਖਰੀਦ ਸੀਜ਼ਨ ਦੀ ਸਮੀਖਿਆ ਕੀਤੀ ਕਿਸਾਨਾਂ ਨੂੰ...