• Latest
  • Trending
ਸ਼੍ਰੋਮਣੀ ਅਕਾਲੀ ਦਲ ਨੇ  ਅਮਰਿੰਦਰ ਸਿੰਘ ਨੂੰ ਪੰਜਾਬ ਦੇ ਰਾਈਪੇਰੀਅਨ ਹੱਕਾਂ ਖਿਲਾਫ ਸਮਝੌਤਾ ਕਰਨ ਵਿਰੁੱਧ ਦਿੱਤੀ ਚੇਤਾਵਨੀ

ਸ਼੍ਰੋਮਣੀ ਅਕਾਲੀ ਦਲ ਨੇ  ਅਮਰਿੰਦਰ ਸਿੰਘ ਨੂੰ ਪੰਜਾਬ ਦੇ ਰਾਈਪੇਰੀਅਨ ਹੱਕਾਂ ਖਿਲਾਫ ਸਮਝੌਤਾ ਕਰਨ ਵਿਰੁੱਧ ਦਿੱਤੀ ਚੇਤਾਵਨੀ

6 years ago
ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

9 minutes ago
ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

12 minutes ago
ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

16 minutes ago
‘ਸੇਫ ਪੰਜਾਬ’ ਗੁਪਤ ਵਟਸਐਪ ਹੈਲਪਲਾਈਨ ਰਾਹੀਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 21900 ਤੋਂ ਵੱਧ ਗ੍ਰਿਫ਼ਤਾਰ

‘ਸੇਫ ਪੰਜਾਬ’ ਗੁਪਤ ਵਟਸਐਪ ਹੈਲਪਲਾਈਨ ਰਾਹੀਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 21900 ਤੋਂ ਵੱਧ ਗ੍ਰਿਫ਼ਤਾਰ

20 minutes ago
ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

25 minutes ago
ਚੰਡੀਗੜ੍ਹ ‘ਚ ਪੁਰਾਣੀ ਇਮਾਰਤ ਢਹਿ- ਢੇਰੀ; ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ!

ਚੰਡੀਗੜ੍ਹ ‘ਚ ਪੁਰਾਣੀ ਇਮਾਰਤ ਢਹਿ- ਢੇਰੀ; ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ!

30 minutes ago
ਖਾਮੇਨੇਈ ਦੀ ਅੰਤਿਮ ਵਿਦਾਈ ਮੌਕੇ ਬੇਹੱਦ ਭਾਵੁਕ ਨਜ਼ਰ ਆਏ ਈਰਾਨੀ ਵਿਦੇਸ਼ ਮੰਤਰੀ ਅਤੇ ਸੰਸਦ ਸਪੀਕਰ

ਖਾਮੇਨੇਈ ਦੀ ਅੰਤਿਮ ਵਿਦਾਈ ਮੌਕੇ ਬੇਹੱਦ ਭਾਵੁਕ ਨਜ਼ਰ ਆਏ ਈਰਾਨੀ ਵਿਦੇਸ਼ ਮੰਤਰੀ ਅਤੇ ਸੰਸਦ ਸਪੀਕਰ

37 minutes ago
ਦਿੱਲੀ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ; 52 ਅਧਿਕਾਰੀਆਂ ਦੇ ਹੋਏ ਤਬਾਦਲੇ

ਦਿੱਲੀ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ; 52 ਅਧਿਕਾਰੀਆਂ ਦੇ ਹੋਏ ਤਬਾਦਲੇ

2 hours ago
ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

3 hours ago
ਹਰਿਆਣਾ TET 2026 ਦੀ ਪ੍ਰੀਖਿਆ ਸ਼ੁਰੂ

ਹਰਿਆਣਾ TET 2026 ਦੀ ਪ੍ਰੀਖਿਆ ਸ਼ੁਰੂ

3 hours ago
ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਜਨਰਲ ਸਕੱਤਰ ਐਡਵੋਕੇਟ ਰਾਜੇਸ਼ ਰਾਣਾ ਭਾਜਪਾ ‘ਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਜਨਰਲ ਸਕੱਤਰ ਐਡਵੋਕੇਟ ਰਾਜੇਸ਼ ਰਾਣਾ ਭਾਜਪਾ ‘ਚ ਸ਼ਾਮਿਲ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Saturday, July 4, 2026
No Result
View All Result
38 °c
Chandigarh
34 ° Sun
30 ° Mon
34 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼੍ਰੋਮਣੀ ਅਕਾਲੀ ਦਲ ਨੇ  ਅਮਰਿੰਦਰ ਸਿੰਘ ਨੂੰ ਪੰਜਾਬ ਦੇ ਰਾਈਪੇਰੀਅਨ ਹੱਕਾਂ ਖਿਲਾਫ ਸਮਝੌਤਾ ਕਰਨ ਵਿਰੁੱਧ ਦਿੱਤੀ ਚੇਤਾਵਨੀ

August 19, 2020
in ਚੰਡੀਗੜ੍ਹ
ਸ਼੍ਰੋਮਣੀ ਅਕਾਲੀ ਦਲ ਨੇ  ਅਮਰਿੰਦਰ ਸਿੰਘ ਨੂੰ ਪੰਜਾਬ ਦੇ ਰਾਈਪੇਰੀਅਨ ਹੱਕਾਂ ਖਿਲਾਫ ਸਮਝੌਤਾ ਕਰਨ ਵਿਰੁੱਧ ਦਿੱਤੀ ਚੇਤਾਵਨੀ

ਬਾਦਲ ਸਰਕਾਰ ਵੱਲੋਂ ਜ਼ਮੀਨ ਅਸਲ ਮਾਲਕਾਂ ਨੂੰ ਮੋੜਨ ‘ਤੇ ਹੀ ਸਤਲੁਜ ਯਮੁਨਾ ਲਿੰਕ ਨਹਿਰ ਮਾਮਲਾ ਹਮੇਸ਼ਾ ਲਈ ਖਤਮ ਹੋ ਗਿਆ
ਪੰਜਾਬ ਕੋਲ ਦੇਣ ਲਈ ਵੀ ਇਕ ਵੀ ਬੂੰਦ ਪਾਣੀ ਫਾਲਤੂ ਨਹੀਂ : ਸੁਖਬੀਰ ਸਿੰਘ ਬਾਦਲ

ਚੰਡੀਗੜ•, 19 ਅਗਸਤ (ਵਿਸ਼ਵ ਵਾਰਤਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਦਰਿਆਈ ਪਾਣੀਆਂ ਦੀ ਵੰਡ ਦੀ ਪ੍ਰਵਾਨ ਨਾ ਕੀਤੀ ਜਾ ਸਕਣ ਵਾਲੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਰਾਈਪੇਰੀਅਨ ਸਿਧਾਂਤਾਂ ਨੂੰ ਲੈ ਕੇ ਨਿਰੰਤਰ ਤੇ ਸਿਧਾਂਤਕ ਸਟੈਂਡ ਬਾਰੇ ਕੋਈ ਵੀ ਸਮਝੌਤਾ ਕਰਨ ਵਿਰੁੱਧ ਚੇਤਾਵਨੀ ਦਿੱਤੀ ਹੈ।

ਅਕਾਲੀ ਆਗੂ ਨੇ ਕਿਹਾ ਕਿ ਸ੍ਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਇਸ ਨਹਿਰ ਵਾਸਤੇ ਐਕਵਾਇਰ ਕੀਤੀ ਗਈ ਜ਼ਮੀਨ ਇਸਦੇ ਅਸਲ ਮਾਲਕ ਕਿਸਾਨਾਂ ਨੂੰ ਵਾਪਸ ਦੇਣ ਤੋਂ ਬਾਅਦ ਇਹ ਮਾਮਲਾ ਹਮੇਸ਼ਾ ਲਈ ਬੰਦ ਹੋ ਗਿਆ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰਸਪਸ਼ਟ ਤੌਰ ‘ਤੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੂੰ ਸਮੇਂ ਦੀਆਂ ਕਾਂਗਰਸੀ ਸਰਕਾਰਾਂ ਖਾਸ ਤੌਰ  ‘ਤੇ ਇੰਦਰਾ ਗਾਂਧੀ ਵੱਲੋਂ ਕੀਤੇ ਘੋਰ ਅਨਿਆਂ ਬਾਰੇ ਦੱਸ ਦੇਣਾ ਚਾਹੀਦਾ ਸੀ ਕਿ ਕਿਵੇਂ ਪੰਜਾਬ ਦੇ ਪਾਣੀਆਂ ਦੀ ਲੁੱਟ ਕੀਤੀ ਗਈ ਤੇ ਇਹ ਨਜਾਇਜ਼ ਤੌਰ ‘ਤੇ ਰਾਜਸਥਾਨ ਤੇ ਹਰਿਆਣਾ ਨੂੰ ਦਿੱਤੇ ਗਏ ।  ਕਾਂਗਰਸ ਦੇ ਮੁੱਖ ਮੰਤਰੀ ਦਰਬਾਰਾ ਸਿੰਘ ਗੁਰੂ ਨੇ ਪੰਜਾਬ ਦੇ ਮੌਤ ਦੇ ਵਾਰੰਟਾਂ  ‘ਤੇ ਹਸਤਾਖ਼ਰ ਕੀਤੇ ਸਨ ਜਦੋਂ ਇੰਦਰਾ ਗਾਂਧੀ ਨੇ ਆਖਿਆ ਸੀ ਕਿ ਉਹ ਆਪਣੀ ਮੁੱਖ ਮੰਤਰੀ ਦੀ ਕੁਰਸੀ ਬਚਾ ਲੈਣ ਜਾਂ ਫਿਰ ਦਰਿਆਈ ਪਾਣੀਆਂ ‘ਤੇ ਪੰਜਾਬ ਦ ਹੱਕ ਬਚਾ ਲੈਣ ਤਾਂ ਦਰਬਾਰਾ ਸਿੰਘ ਨੇ ਆਪਣੀ ਕੁਰਸੀ ਬਚਾ ਲਈ ਸੀ। ਪੰਜਾਬੀ ਹੁਣ ਵੀ ਦਰਬਾਰਾ ਸਿੰਘ ਵਰਗੇ  ਕਾਂਗਰਸੀ ਆਗੂਆਂ ਦੀ ਲਾਲਸਾ ਦੀ ਕੀਮਤ  ਆਪਣੀਆਂ ਜਾਨਾਂ ਨਾਲ ਅਦਾ ਕਰ ਰਹੇ ਹਨ।

ਅਕਾਲੀ ਆਗੂ ਨੇ ਕਿਹਾ ਕਿ ਇਕ ਨਹਿਰ ਦੀ ਉਸਾਰੀ ਕਰਨੀ ਉਹ ਵੀ ਉਦੋਂ ਜਦੋਂ ਇਹ ਨਹੀਂ ਪਤਾ ਕਿ ਇਸ ਵਿਚੋਂ ਲੰਘਣ ਵਾਸਤੇ ਪਾਣੀ ਹੈ ਵੀ ਜਾਂ ਨਹੀਂ, ਇਕ ਬੇਤੁਕਾ ਵਿਚਾਰ ਹੈ। ਉਹਨਾਂ ਕਿਹਾ ਕਿ ਮਨੁੱਖਤਾ ਦੇ ਇਤਿਹਾਸ ਵਿਚ ਅਜਿਹੇ ਕਦੇ ਨਹੀਂ ਹੋਇਆ ਕਿ ਪਾਣੀ ਦੀ ਮਾਤਰਾ ਜਾਣੇ ਬਗੈਰ ਨਹਿਰ ਉਸਾਰੀ ਗਈ ਹੋਵੇ। ਉਹਨਾਂ ਕਿਹਾ ਕਿ  ਪੰਜਾਬ ਦੇ ਲੋਕਾਂ ਨੂੰ ਸਮਝ ਨਹੀਂ ਆ ਰਹੀ ਕਿ ਇਹ ਬਿਲਕੁਲ ਹੀ ਬੇਤੁਕੀ ਤੇ ਕਦੇ ਵੀ ਨਾ ਸੁਣੀ ਗਈ ਮੰਗ ਕਿਉਂ ਕੀਤੀ ਜਾ ਰਹੀ ਹੈ।

ਸ੍ਰੀ ਬਾਦਲ ਨੇ ਮੁੜ ਦੁਹਰਾਇਆ ਕਿ ਪੰਜਾਬੀ ਅਤੇ ਸ਼੍ਰੋਮਣੀ ਅਕਾਲੀ ਦਲ ਕਦੇ ਵੀ ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ ਨਹੀਂ ਹੋਣ ਦੇਵੇਗਾ।
ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੀਟਿੰਗ ਸਮੇਂ ਪੇਸ਼ ਕੀਤੀਆਂ ਦਲੀਲਾਂ ਤੋਂ ਪੰਜਾਬੀ ਹੈਰਾਨ ਹਨ ਕਿਉਂਕਿ ਇਹ ਰਾਈਪੇਰੀਅਨ ਸਿਧਾਂਤ ‘ਤੇ ਸਾਡੇ ਜਗਜਾਹਰ ਤੇ ਲਗਾਤਾਰਾ ਰਹੇ ਸਟੈਂਡ ਤੋਂ ਥਿੜਕਣ ਵਾਲੇ ਸਨ।

ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਦਰਿਆਈ ਪਾਣੀਆਂ ‘ਤੇ ਦਾਅਵਾ ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਪ੍ਰਵਾਨਤ ਰਾਈਪੇਰੀਅਨ ਸਿਧਾਂਤ ‘ਤੇ ਆਧਾਰਿਤ ਹੈ। ਉਹਨਾਂ ਕਿਹਾ ਕਿ ਯਮੁਨਾ ਦੇ ਪਾਣੀਆਂ ਦਾ ਮਾਮਲਾ ਅਸਲ ਵਿਚ ਹਰਿਆਣਾ ਦੇ ਸਟੈਂਡ ਖਿਲਾਫ ਇਕ ਦਲੀਲ ਹੀ ਹੈ। ਅਸੀਂ ਸਿਰਫ ਇਹ ਚਾਹੁੰਦੇ ਹਾਂ ਕਿ ਸਾਡੇ ਤੋਂ ਯਾਡੇ ਦਰਿਆਈ ਪਾਣੀ ਨਾ ਖੋਹੇ ਜਾਣ ਤੇ ਅਸੀਂ ਯਮੁਨਾ ਦੇ ਪਾਣੀ ਦੀ ਮੰਗ ਨਹੀਂ ਕਰ ਰਹੇ ਕਿਉਂਕਿ ਅਸੀਂ ਰਾਈਪੇਰੀਅਨ ਸਿਧਾਂਤ ‘ਤੇ ਕਾਇਮ ਹਾਂ। ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਹਰਿਆਣਾ ਦੇ ਹਮਰੁਤਬਾ ਨੂੰ ਇਹ ਆਖਣਾ ਚਾਹੀਦਾ ਸੀ ਕਿ ਪੰਜਾਬ ਗੈਰ ਪੰਜਾਬ ਦਰਿਆਵਾਂ ਦਾ ਪਾਣੀ ਨਹੀਂ ਮੰਗ ਰਿਹਾ ਤੇ ਇਸੇ ਲਈ ਹਰਿਆਣਾ ਤੇ ਰਾਜਸਥਾਨ ਨੂੰ ਵੀ ਅੜ ਕੇ ਪੰਜਾਬ ਦੇ ਦਰਿਆਈ ਪਾਣੀਆਂ ਦੀ ਗੈਰ ਵਾਜਬ ਮੰਗ ਨਹੀਂ ਕਰਨੀ ਚਾਹੀਦੀ।

ਉਹਨਾਂ ਪੰਜਾਬ ਦੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਆਪਣੇ ਖਤਰਨਾਕ ਬਿਰਤਾਂਤ ਨੂੰ ਦਰੁਸਤ ਕਰਨ ਜੋ ਉਹਨਾਂ ਨੇ ਪੰਜਾਬ ਦਾ ਕੇਸ ਮਜ਼ਬੂਤੀ ਨਾਲ ਪੇਸ਼ ਕਰਨ ਵੇਲੇ ਆਪਣੀ ਯਮੁਨਾ ਵਾਲੀ ਦਲੀਲ ਨਾਲ ਦਿੱਤਾ ਹੈ ਜਾਂ ਫਿਰ ਉਹਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਹੇਠ ਲੋਕ ਰੋਹ ਦਾ ਸਾਹਮਣਾ ਕਰਨਾ ਪਵੇਗਾ।

ਸ੍ਰੀ ਬਾਦਲ ਨੇ ਕਿਹਾ ਕਿ ਅਮਰਿੰਦਰ ਸਿੰਘ ਵੱਲੋਂ ਦਾਅਵੇ ਨੂੰ ਕਮਜ਼ੋਰ ਕਰਨ ਦੀ ਕਾਰਵਾਈ ਅਸਲ ਵਿਚ ਉਹਨਾਂ ਵੱਲੋਂ ਕਪੂਰੀ ਵਿਖੇ ਸਤਲੁਜ ਯਮੁਨਾ ਲਿੰਕ ਨਹਿਰ ਦੀ ਪੁਟਾਈ ਦੀ ਸ਼ੁਰੂਆਤ ਵੇਲੇ ਇੰਦਰਾ ਗਾਂਧੀ ਨੂੰ ਦਿੱਤੀ ਕਹੀ ਦੀ ਯਾਦ ਤੋਂ ਪ੍ਰੇਰਿਤ ਹੈ।  ਉਹਨਾਂ ਕਿਹਾ ਕਿ ਜਦੋਂ ਅਮਰਿੰਦਰ ਸਿੰਘ ਇੰਦਰਾ ਗਾਂਧੀ ਨੂੰ ਚਾਂਦੀ ਦੀ ਕਹੀ ਦੇ ਰਹੇ ਸਨ, ਉਦੋਂ ਅਕਾਲੀ ਆਗੂ ਰੋਸ ਪ੍ਰਗਟ ਕਰ ਰਹੇ ਸਨ ਤੇ ਉਹਨਾਂ ਨੂੰ ਪੁਲਿਸ ਵੈਨਾਂ ਵਿਚ ਸੁੱਟ ਕੇ ਜੇਲ•ਾਂ ਵਿਚ ਡੱਕ ਦਿੱਤਾ ਗਿਆ। ਉਹਨਾਂ ਕਿਹਾ ਕਿ ਸਾਨੂੰ ਆਪਣਾ ਹੀ ਪਾਣੀ ਮੰਗਣ ‘ਤੇ ਦੇਸ਼ ਵਿਰੋਧੀ ਕਰਾਰ ਦਿੱਤਾ ਗਿਆ ਸੀ।

ਸਾਬਕਾ ਉਪ ਮੁੱਖ ਮੰਤਰੀ ਨੇ ਅਮਰਿੰਦਰ ਸਿੰਘ ਵੱਲੋਂ ਉਦੋਂ ਵਿਧਾਨ ਸਭਾ ਦਾ ਸਾਹਮਣਾ ਕਰਨ ਤੋਂ ਭੱਜਣ ਦੀ ਵੀ ਨਿਖੇਧੀ ਕੀਤੀ ਜਦੋਂ ਪੰਜਾਬੀਆਂ ਨੂੰ ਅਜਿਹੇ ਅਹਿਮ ਮਸਲੇ ਦਰਪੇਸ਼ ਹਨ। ਉਹਨਾਂ ਕਿਹਾ ਕਿ ਇਹ ਲੋਕਾਂ ਦੇ ਪ੍ਰਤੀਨਿਧਾਂ ਵੱਲੋਂ ਇਕਸੁਰ ਵਿਚ ਸੂਬੇ ਦੇ ਅਹਿਮ ਹਿੱਤਾਂ ਦੀ ਗੱਲ ਕਰਨ ਦਾ ਮਜ਼ਬੂਤ ਕੇਸ ਸੀ ਪਰ ਵਿਧਾਨ ਸਭਾ ਦਾ ਸੈਸ਼ਨ ਸਿਰਫ ਇਕ ਦਿਨ ਤੱਕ ਸੀਮਤ ਕਰ ਕੇ ਕੈਪਟਨ ਨੇ ਲੋਕਾਂ ਨੂੰ ਬਾਕੀ ਮੁਲਕ ਨੂੰ ਇਹ ਮਜ਼ਬੂਤ ਸੰਦੇਸ਼ ਦੇਣ ਤੋਂ ਵਿਰਵਾ ਕਰ ਦਿੱਤਾ ਹੈ ਕਿ ਅਖੌਤੀ ਸਤਲੁਜ ਯਮੁਨਾ ਲਿੰਕ ਨਹਿਰ ਬਣਾਉਣ ਵੱਲ ਇਕ ਕਦਮ ਵੀ ਪੁੱਟਣਾ ਕਿੰਨਾ ਖਤਰਨਾਕ ਹੋ ਸਕਦਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

by Ankit
July 4, 2026
0

ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ...

Most Popular

ਵੱਡਾ ਹਾਦਸਾ! ਨਿਰਮਾਣ ਅਧੀਨ ਮੰਦਿਰ ਦੀ ਡਿੱਗੀ ਛੱਤ; ਕਈ ਸ਼ਰਧਾਲੂਆਂ ਦੀ ਮੌਤ

ਵੱਡਾ ਹਾਦਸਾ! ਨਿਰਮਾਣ ਅਧੀਨ ਮੰਦਿਰ ਦੀ ਡਿੱਗੀ ਛੱਤ; ਕਈ ਸ਼ਰਧਾਲੂਆਂ ਦੀ ਮੌਤ

by Jaspreet Kaur
2 weeks ago
0

ਵੱਡਾ ਹਾਦਸਾ! ਨਿਰਮਾਣ ਅਧੀਨ ਮੰਦਿਰ ਦੀ ਡਿੱਗੀ ਛੱਤ; ਕਈ ਸ਼ਰਧਾਲੂਆਂ ਦੀ ਮੌਤ ਮਹਾਰਾਸ਼ਟਰ, 20 ਜੂਨ (ਵਿਸ਼ਵ ਵਾਰਤਾ): ਮਹਾਰਾਸ਼ਟਰ ਦੇ ਪਰਭਣੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 