• Latest
  • Trending
ਮੁੱਖ ਮੰਤਰੀ ਵੱਲੋਂ ਹੰਗਾਮੀ ਕਦਮ ਚੁੱਕਦਿਆਂ ਕੱਲ ਤੋਂ ਵੀਕਐਂਡ ਲੌਕਡਾਊਨ ਅਤੇ ਰੋਜ਼ਾਨਾ ਰਾਤ 7 ਵਜੇ ਤੋਂ ਸਵੇਰੇ 5 ਵਜੇ ਤੱਕ ਲਈ ਕਰਫਿਊ ਦਾ ਐਲਾਨ

ਮੁੱਖ ਮੰਤਰੀ ਵੱਲੋਂ ਹੰਗਾਮੀ ਕਦਮ ਚੁੱਕਦਿਆਂ ਕੱਲ ਤੋਂ ਵੀਕਐਂਡ ਲੌਕਡਾਊਨ ਅਤੇ ਰੋਜ਼ਾਨਾ ਰਾਤ 7 ਵਜੇ ਤੋਂ ਸਵੇਰੇ 5 ਵਜੇ ਤੱਕ ਲਈ ਕਰਫਿਊ ਦਾ ਐਲਾਨ

6 years ago
ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

7 minutes ago
IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

24 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

46 minutes ago
ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

1 hour ago
ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

1 hour ago
ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

1 hour ago
‘ਸੇਫ ਪੰਜਾਬ’ ਗੁਪਤ ਵਟਸਐਪ ਹੈਲਪਲਾਈਨ ਰਾਹੀਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 21900 ਤੋਂ ਵੱਧ ਗ੍ਰਿਫ਼ਤਾਰ

‘ਸੇਫ ਪੰਜਾਬ’ ਗੁਪਤ ਵਟਸਐਪ ਹੈਲਪਲਾਈਨ ਰਾਹੀਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 21900 ਤੋਂ ਵੱਧ ਗ੍ਰਿਫ਼ਤਾਰ

2 hours ago
ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

2 hours ago
ਚੰਡੀਗੜ੍ਹ ‘ਚ ਪੁਰਾਣੀ ਇਮਾਰਤ ਢਹਿ- ਢੇਰੀ; ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ!

ਚੰਡੀਗੜ੍ਹ ‘ਚ ਪੁਰਾਣੀ ਇਮਾਰਤ ਢਹਿ- ਢੇਰੀ; ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ!

2 hours ago
ਖਾਮੇਨੇਈ ਦੀ ਅੰਤਿਮ ਵਿਦਾਈ ਮੌਕੇ ਬੇਹੱਦ ਭਾਵੁਕ ਨਜ਼ਰ ਆਏ ਈਰਾਨੀ ਵਿਦੇਸ਼ ਮੰਤਰੀ ਅਤੇ ਸੰਸਦ ਸਪੀਕਰ

ਖਾਮੇਨੇਈ ਦੀ ਅੰਤਿਮ ਵਿਦਾਈ ਮੌਕੇ ਬੇਹੱਦ ਭਾਵੁਕ ਨਜ਼ਰ ਆਏ ਈਰਾਨੀ ਵਿਦੇਸ਼ ਮੰਤਰੀ ਅਤੇ ਸੰਸਦ ਸਪੀਕਰ

2 hours ago
ਦਿੱਲੀ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ; 52 ਅਧਿਕਾਰੀਆਂ ਦੇ ਹੋਏ ਤਬਾਦਲੇ

ਦਿੱਲੀ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ; 52 ਅਧਿਕਾਰੀਆਂ ਦੇ ਹੋਏ ਤਬਾਦਲੇ

3 hours ago
ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

4 hours ago
Hindi News
English News
Saturday, July 4, 2026
No Result
View All Result
36 °c
Chandigarh
34 ° Sun
30 ° Mon
34 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵੱਲੋਂ ਹੰਗਾਮੀ ਕਦਮ ਚੁੱਕਦਿਆਂ ਕੱਲ ਤੋਂ ਵੀਕਐਂਡ ਲੌਕਡਾਊਨ ਅਤੇ ਰੋਜ਼ਾਨਾ ਰਾਤ 7 ਵਜੇ ਤੋਂ ਸਵੇਰੇ 5 ਵਜੇ ਤੱਕ ਲਈ ਕਰਫਿਊ ਦਾ ਐਲਾਨ

August 20, 2020
in ਚੰਡੀਗੜ੍ਹ
ਮੁੱਖ ਮੰਤਰੀ ਵੱਲੋਂ ਹੰਗਾਮੀ ਕਦਮ ਚੁੱਕਦਿਆਂ ਕੱਲ ਤੋਂ ਵੀਕਐਂਡ ਲੌਕਡਾਊਨ ਅਤੇ ਰੋਜ਼ਾਨਾ ਰਾਤ 7 ਵਜੇ ਤੋਂ ਸਵੇਰੇ 5 ਵਜੇ ਤੱਕ ਲਈ ਕਰਫਿਊ ਦਾ ਐਲਾਨ

ਕਿਹਾ, ਹੁਣ ਬਹੁਤ ਹੋ ਚੁੱਕਾ ਹੈ, ਸੂਬੇ ਭਰ ਵਿੱਚ ਸਿਰਫ ਵਿਆਹ ਤੇ ਅੰਤਿਮ ਸੰਸਕਾਰ ਦੀ ਰਸਮਾਂ ਨੂੰ ਛੱਡ ਕੇ ਹਰ ਤਰਾਂ ਦੇ ਇਕੱਠਾਂ ’ਤੇ ਪਾਬੰਦੀ ਦੇ ਆਦੇਸ਼
ਬੱਸਾਂ ਤੇ ਆਵਾਜਾਈ ਵਾਹਨ 50 ਫੀਸਦੀ ਸਮਰੱਥਾ ਅਤੇ ਪ੍ਰਾਈਵੇਟ ਕਾਰਾਂ 3 ਸਵਾਰੀਆਂ ਨਾਲ ਹੀ ਚੱਲਣਗੀਆਂ, ਬੁਰੀ ਤਰਾਂ ਪ੍ਰਭਾਵਿਤ 5 ਜ਼ਿਲਿਆਂ ਵਿੱਚ ਰੋਜ਼ਾਨਾ ਗੈਰ ਜ਼ਰੂਰੀ ਵਸਤਾਂ ਦੀਆਂ ਸਿਰਫ 50 ਫੀਸਦੀ ਦੁਕਾਨਾਂ ਖੁੱਲਣਗੀਆਂ
ਚੰਡੀਗੜ, 20 ਅਗਸਤ (ਵਿਸ਼ਵ ਵਾਰਤਾ)-ਸੂਬੇ ਵਿੱਚ ਵੱਡੇ ਪੱਧਰ ’ਤੇ ਵਧ ਰਹੇ ਕੋਵਿਡ ਦੇ ਕੇਸਾਂ ਨਾਲ ਨਜਿੱਠਣ ਲਈ ਜੰਗ ਵਰਗੀ ਤਿਆਰੀ ਦਾ ਸੱਦਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕਈ ਤਰਾਂ ਦੇ ਹੰਗਾਮੀ ਕਦਮਾਂ ਦਾ ਐਲਾਨ ਕੀਤਾ। ਇਨਾਂ ਕਦਮਾਂ ਵਿੱਚ ਕੱਲ ਤੋਂ ਹੀ ਹਫਤੇ ਦੇ ਅੰਤਲੇ ਦਿਨਾਂ (ਵੀਕਐਂਡ) ਲਈ ਲੌਕਡਾਊਨ ਅਤੇ ਸੂਬੇ ਦੇ ਸਾਰੇ 167 ਸ਼ਹਿਰਾਂ/ਕਸਬਿਆਂ ਵਿੱਚ ਰੋਜ਼ਾਨਾ ਸ਼ਾਮ 7 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦੇ ਕਰਫਿਊ ਦਾ ਐਲਾਨ ਸ਼ਾਮਲ ਹੈ।
ਮੁੱਖ ਮੰਤਰੀ ਨੇ 31 ਤੱਕ ਅਗਸਤ ਤੱਕ ਸਿਰਫ ਵਿਆਹ ਤੇ ਅੰਤਿਮ ਸੰਸਕਾਰ ਦੀਆਂ ਰਸਮਾਂ ਨੂੰ ਛੱਡ ਕੇ ਸੂਬੇ ਭਰ ਵਿੱਚ ਹਰ ਤਰਾਂ ਦੇ ਇਕੱਠਾਂ ਉਤੇ ਪਾਬੰਦੀ ਦੇ ਆਦੇਸ਼ ਦਿੱਤੇ ਹਨ। ਸੂਬੇ ਵਿੱਚ ਰੋਜ਼ਾਨਾ ਕੋਵਿਡ ਦੇ ਵਧਦੇ ਕੇਸਾਂ ਅਤੇ ਮੌਤਾਂ ਦੀ ਵਧਦੀ ਗਿਣਤੀ ਨੂੰ ਦੇਖਦਿਆਂ ਸੂਬੇ ਵਿੱਚ ਕੋਵਿਡ ਦੀ ਸਥਿਤੀ ਦੀ ਸਮੀਖਿਆ ਲਈ ਉਚ ਅਧਿਕਾਰੀਆਂ ਨਾਲ ਕੀਤੀ ਵੀਡਿਓ ਕਾਨਫਰੰਸ ਮੀਟਿੰਗ ਦੌਰਾਨ ਮੁੱਖ ਮੰਤਰੀ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਸ ਮਹੀਨੇ ਦੇ ਅੰਤ ਤੱਕ ਸਾਰੇ ਸਰਕਾਰੀ ਤੇ ਪ੍ਰਾਈਵੇਟ ਦਫਤਰ 50 ਫੀਸਦੀ ਸਟਾਫ ਨਾਲ ਖੁੱਲਣਗੇ।
ਕੈਪਟਨ ਅਮਰਿੰਦਰ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਹੁਕਮ ਕੀਤੇ ਕਿ ਉਹ ਸਰਕਾਰੀ ਦਫਤਰਾਂ ਵਿੱਚ ਜਨਤਕ ਮਹਿਮਾਨਾਂ ਨੂੰ ਸੀਮਤ ਕਰਨ ਅਤੇ ਆਨਲਾਈਨ ਸ਼ਿਕਾਇਤ ਨਿਵਾਰਨ ਸਿਸਟਮ ਨੂੰ ਲਾਗੂ ਕਰਨ ਜਿਸ ਨੂੰ ਸੂਬਾ ਸਰਕਾਰ ਨੇ ਬਿਨਾਂ ਕਿਸੇ ਰੁਕਾਵਟ ਦੇ ਆਨਲਾਈਨ ਕੰਮਕਾਰ ਨੂੰ ਹੁਲਾਰਾ ਦੇਣ ਲਈ ਮਜ਼ਬੂਤ ਕੀਤਾ ਹੈ।
ਕੋਵਿਡ ਕੇਸਾਂ ਨਾਲ ਬੁਰੀ ਤਰਾਂ ਪ੍ਰਭਾਵਿਤ ਪੰਜ ਜ਼ਿਲਿਆਂ ਅੰਮਿ੍ਰਤਸਰ, ਲੁਧਿਆਣਾ, ਜਲੰਧਰ, ਪਟਿਆਲਾ ਤੇ ਐਸ.ਏ.ਐਸ.ਨਗਰ ਵਿੱਚ ਮੁੜ ਵਾਹਨਾਂ ਦੀ ਸਮਰੱਥਾ ਦੀਆਂ ਬੰਦਿਸ਼ਾਂ ਨੂੰ ਲਾਗੂ ਕੀਤਾ ਹੈ। ਬੱਸਾਂ ਤੇ ਹੋਰ ਜਨਤਕ ਆਵਾਜਾਈ ਦੇ ਸਾਧਨਾਂ ਨੂੰ 50 ਫੀਸਦੀ ਸਮਰੱਥਾ ਅਤੇ ਨਿੱਜੀ ਚਾਰ ਪਹੀਆ ਵਾਹਨ ਨੂੰ ਪ੍ਰਤੀ ਵਾਹਨ ਤਿੰਨ ਸਵਾਰੀਆਂ ਤੱਕ ਚਲਾਉਣ ਦੀ ਆਗਿਆ ਹੋਵੇਗੀ। ਕਿਸੇ ਵੀ ਨਿੱਜੀ ਵਾਹਨ ਵਿੱਚ ਤਿੰਨ ਤੋਂ ਵੱਧ ਸਵਾਰੀਆਂ ਨਹੀਂ ਬੈਠਣੀਆਂ ਚਾਹੀਦੀਆਂ। ਮੁੱਖ ਮੰਤਰੀ ਨੇ ਇਨਾਂ ਪੰਜ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਭੀੜ ’ਤੇ ਕੰਟਰੋਲ ਕਰਨ ਲਈ ਰੋਜ਼ਾਨਾ ਗੈਰ ਜ਼ਰੂਰੀ ਵਸਤਾਂ ਵਾਲੀਆਂ ਸਿਰਫ 50 ਫੀਸਦੀ ਦੁਕਾਨਾਂ ਹੀ ਖੋਲੀਆ ਜਾਣ। ਸੂਬੇ ਭਰ ਦੇ ਕੁੱਲ ਐਕਟਿਵ ਕੇਸਾਂ ਦੀ 80 ਫੀਸਦੀ ਗਿਣਤੀ ਸਿਰਫ ਇਨਾਂ ਪੰਜ ਜ਼ਿਲਿਆਂ ਵਿੱਚ ਹੈ।
ਮੁੱਖ ਮੰਤਰੀ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਨਿਰਦੇਸ਼ ਦਿੱਤੇ ਕਿ ਵਿਆਹ ਸਮਾਗਮਾਂ ਅਤੇ ਅੰਤਿਮ ਸਸਕਾਰ ਦੇ ਸਮੇਂ ਇਜਾਜ਼ਤ ਦਿੱਤੇ ਗਏ ਵਿਅਕਤੀਆਂ ਦੀ ਗਿਣਤੀ ਅਤੇ 31 ਅਗਸਤ ਤੱਕ ਸਿਆਸੀ ਇਕੱਠਾਂ ’ਤੇ ਮੁਕੰਮਲ ਪਾਬੰਦੀ ਸਬੰਧੀ ਬਣਾਏ ਗਏ ਨਿਯਮਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ। ਸਥਿਤੀ ਦੀ ਸਮੀਖਿਆ 31 ਅਗਸਤ ਨੂੰ ਕੀਤੀ ਜਾਵੇਗੀ। ਉਨਾਂ ਡੀ.ਜੀ.ਪੀ. ਨੂੰ ਸਭ ਪ੍ਰਕਾਰ ਦੇ ਸਿਆਸੀ ਧਰਨਿਆਂ ਅਤੇ ਇਕੱਠਾਂ ’ਤੇ ਸਖਤੀ ਨਾਲ ਕਾਰਵਾਈ ਕਰਨ ਲਈ ਨਿਰਦੇਸ਼ ਦਿੰਦੇ ਹੋਏ ਪੰਜਾਬ ਕਾਂਗਰਸ ਪਾਰਟੀ ਦੀ ਲੀਡਰਸ਼ਿਪ ਨੂੰ ਵੀ ਪਾਬੰਦੀਆਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਲਈ ਕਿਹਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ‘‘ਹੁਣ ਬਹੁਤ ਹੋ ਚੁੱਕਿਆ ਹੈ ਅਤੇ ਤੁਹਾਨੂੰ ਸੂਬੇ ਦੀਆਂ ਆਰਥਿਕ ਗਤੀਵਿਧੀਆਂ ਨੂੰ ਧਿਆਨ ਵਿਚ ਰੱਖਦੇ ਹੋਏ ਸਖਤ ਕਦਮ ਚੁੱਕਣੇ ਚਾਹੀਦੇ ਹਨ।’’ ਸੂਬੇ ਵਿੱਚ ਹੁਣ ਤੱਕ ਕੋਵਿਡ ਨਾਲ ਹੋਈਆਂ 920 ਮੌਤਾਂ ਵੱਲ ਇਸ਼ਾਰਾ ਕਰਦੇ ਹੋਏ ਉਨਾਂ ਕਿਹਾ, ‘‘ਹਰੇਕ ਮੌਤ ਨਾਲ ਮੈਨੂੰ ਦੁੱਖ ਹੁੰਦਾ ਹੈ ਅਤੇ ਆਉਣ ਵਾਲੇ ਹਫਤਿਆਂ ਵਿੱਚ ਸਥਿਤੀ ਦੇ ਵਿਗੜਨ ਦੀਆਂ ਸੰਭਾਵਨਾਂ ਹਨ।’’
ਕੋਵਿਡ ਦੇ ਫੈਲਾਅ ਨੂੰ ਠੱਲ ਪਾਉਣ ਲਈ ਚੁੱਕੇ ਜਾ ਰਹੇ ਕਦਮਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਵਿੱਚ ਲੋਕਾਂ ਦੀ ਭਾਗੀਦਾਰੀ ਉਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਹੋਰ ਸਾਰੇ ਵਿਭਾਗਾਂ, ਐਨ.ਜੀ.ਓਜ਼ ਅਤੇ ਸਥਾਨਕ ਆਗੂਆਂ ਦੀ ਮਦਦ ਨਾਲ ਲੋਕ ਸਾਂਝੇਦਾਰੀ ਯਕੀਨੀ ਬਣਾਉਣ ਲਈ ਕਿਹਾ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਇਸ ਸਮੇਂ ਸਿਹਤ ਸਬੰਧੀ ਹੰਗਾਮੀ ਸਥਿਤੀ ਦਾ ਸਾਹਮਣਾ ਕਰ ਰਿਹਾ ਹੈ ਜਿਸ ਦੇ ਸਿੱਟੇ ਵਜੋਂ ਸਖਤ ਕਦਮ ਚੁੱਕੇ ਜਾ ਰਹੇ ਹਨ ਜਿਨਾਂ ਵਿੱਚ ਆਉਂਦੇ ਦਿਨਾਂ ਦੌਰਾਨ ਕੋਵਿਡ ਨੂੰ ਨੱਥ ਪਾਉਣ ਲਈ ਹੋਰ ਵੀ ਤੇਜ਼ੀ ਲਿਆਂਦੀ ਜਾ ਸਕਦੀ ਹੈ। ਹਾਲਾਂਕਿ ਮੌਜੂਦਾ ਸਮੇਂ ਸ਼ਹਿਰੀ ਖੇਤਰਾਂ ਵਿੱਚ ਹੀ ਮਾਮਲੇ ਵੇਖਣ ਨੂੰ ਆ ਰਹੇ ਹਨ ਪਰ ਪੇਂਡੂ ਖੇਤਰਾਂ ਵਿੱਚ ਵੀ ਮਾਮਲਿਆਂ ਦੀ ਗਿਣਤੀ ਵੱਧ ਰਹੀ ਹੈ ਅਤੇ ਲੋੜ ਪੈਣ ’ਤੇ ਸਫਰ ਕਰਨ ਸਬੰਧੀ ਪਾਬੰਦੀਆਂ ਵੀ ਲਗਾਈਆਂ ਜਾ ਸਕਦੀਆਂ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

by Navjot
July 4, 2026
0

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ ਕਪਤਾਨ ਸ਼੍ਰੇਅਸ ਅਈਅਰ ਅਤੇ ਈਸ਼ਾਨ ਕਿਸ਼ਨ...

Most Popular

FIH Pro League : ਰੋਮਾਂਚਕ ਮੁਕਾਬਲੇ ਵਿੱਚ ਭਾਰਤੀ ਹਾਕੀ ਟੀਮ ਨੇ ਇੰਗਲੈਂਡ ਨੂੰ ਹਰਾਇਆ

FIH Pro League : ਰੋਮਾਂਚਕ ਮੁਕਾਬਲੇ ਵਿੱਚ ਭਾਰਤੀ ਹਾਕੀ ਟੀਮ ਨੇ ਇੰਗਲੈਂਡ ਨੂੰ ਹਰਾਇਆ

by Navjot
5 days ago
0

FIH Pro League : ਰੋਮਾਂਚਕ ਮੁਕਾਬਲੇ ਵਿੱਚ ਭਾਰਤੀ ਹਾਕੀ ਟੀਮ ਨੇ ਇੰਗਲੈਂਡ ਨੂੰ ਹਰਾਇਆ ਲੰਡਨ, 29 ਜੂਨ (ਵਿਸ਼ਵ ਵਾਰਤਾ) ਭਾਰਤੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 