• Latest
  • Trending
ਮਗਨਰੇਗਾ ਤਹਿਤ ਹੋ ਰਹੇ ਵਿਕਾਸ ਤੋਂ ਘਬਰਾਇਆ ਸੁਖਬੀਰ ਝੂਠੇ ਅਤੇ ਬੇਬੁਨਿਆਦ ਦੋਸ਼ ਲਾ ਕੇ ਸਕੀਮ ਬੰਦ ਕਰਾਉਣਾ ਚਾਹੁੰਦਾ: ਤ੍ਰਿਪਤ ਬਾਜਵਾ

ਮਗਨਰੇਗਾ ਤਹਿਤ ਹੋ ਰਹੇ ਵਿਕਾਸ ਤੋਂ ਘਬਰਾਇਆ ਸੁਖਬੀਰ ਝੂਠੇ ਅਤੇ ਬੇਬੁਨਿਆਦ ਦੋਸ਼ ਲਾ ਕੇ ਸਕੀਮ ਬੰਦ ਕਰਾਉਣਾ ਚਾਹੁੰਦਾ: ਤ੍ਰਿਪਤ ਬਾਜਵਾ

6 years ago
ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

7 minutes ago
IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

24 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

46 minutes ago
ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

1 hour ago
ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

1 hour ago
ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

1 hour ago
‘ਸੇਫ ਪੰਜਾਬ’ ਗੁਪਤ ਵਟਸਐਪ ਹੈਲਪਲਾਈਨ ਰਾਹੀਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 21900 ਤੋਂ ਵੱਧ ਗ੍ਰਿਫ਼ਤਾਰ

‘ਸੇਫ ਪੰਜਾਬ’ ਗੁਪਤ ਵਟਸਐਪ ਹੈਲਪਲਾਈਨ ਰਾਹੀਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 21900 ਤੋਂ ਵੱਧ ਗ੍ਰਿਫ਼ਤਾਰ

2 hours ago
ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

2 hours ago
ਚੰਡੀਗੜ੍ਹ ‘ਚ ਪੁਰਾਣੀ ਇਮਾਰਤ ਢਹਿ- ਢੇਰੀ; ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ!

ਚੰਡੀਗੜ੍ਹ ‘ਚ ਪੁਰਾਣੀ ਇਮਾਰਤ ਢਹਿ- ਢੇਰੀ; ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ!

2 hours ago
ਖਾਮੇਨੇਈ ਦੀ ਅੰਤਿਮ ਵਿਦਾਈ ਮੌਕੇ ਬੇਹੱਦ ਭਾਵੁਕ ਨਜ਼ਰ ਆਏ ਈਰਾਨੀ ਵਿਦੇਸ਼ ਮੰਤਰੀ ਅਤੇ ਸੰਸਦ ਸਪੀਕਰ

ਖਾਮੇਨੇਈ ਦੀ ਅੰਤਿਮ ਵਿਦਾਈ ਮੌਕੇ ਬੇਹੱਦ ਭਾਵੁਕ ਨਜ਼ਰ ਆਏ ਈਰਾਨੀ ਵਿਦੇਸ਼ ਮੰਤਰੀ ਅਤੇ ਸੰਸਦ ਸਪੀਕਰ

2 hours ago
ਦਿੱਲੀ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ; 52 ਅਧਿਕਾਰੀਆਂ ਦੇ ਹੋਏ ਤਬਾਦਲੇ

ਦਿੱਲੀ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ; 52 ਅਧਿਕਾਰੀਆਂ ਦੇ ਹੋਏ ਤਬਾਦਲੇ

3 hours ago
ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

4 hours ago
Hindi News
English News
Saturday, July 4, 2026
No Result
View All Result
36 °c
Chandigarh
34 ° Sun
30 ° Mon
34 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਗਨਰੇਗਾ ਤਹਿਤ ਹੋ ਰਹੇ ਵਿਕਾਸ ਤੋਂ ਘਬਰਾਇਆ ਸੁਖਬੀਰ ਝੂਠੇ ਅਤੇ ਬੇਬੁਨਿਆਦ ਦੋਸ਼ ਲਾ ਕੇ ਸਕੀਮ ਬੰਦ ਕਰਾਉਣਾ ਚਾਹੁੰਦਾ: ਤ੍ਰਿਪਤ ਬਾਜਵਾ

August 21, 2020
in ਚੰਡੀਗੜ੍ਹ
ਮਗਨਰੇਗਾ ਤਹਿਤ ਹੋ ਰਹੇ ਵਿਕਾਸ ਤੋਂ ਘਬਰਾਇਆ ਸੁਖਬੀਰ ਝੂਠੇ ਅਤੇ ਬੇਬੁਨਿਆਦ ਦੋਸ਼ ਲਾ ਕੇ ਸਕੀਮ ਬੰਦ ਕਰਾਉਣਾ ਚਾਹੁੰਦਾ: ਤ੍ਰਿਪਤ ਬਾਜਵਾ

· ਸੁਖਬੀਰ ਬਾਦਲ ਆਪਣੀਆਂ ਰਾਜਸੀ ਰੋਟੀਆਂ ਸੇਕਣ ਲਈ ਗਰੀਬਾਂ ਦੇ ਢਿੱਡ ਉੱਤੇ ਲੱਤ ਮਾਰਨ ਲਈ ਵੀ ਤਿਆਰ: ਪੰਚਾਇਤ ਮੰਤਰੀ
ਚੰਡੀਗੜ੍ਹ,21 ਅਗਸਤ (ਵਿਸ਼ਵ ਵਾਰਤਾ)- ਸੁਖਬੀਰ ਸਿੰਘ ਬਾਦਲ ਵਲੋਂ ਮਗਨਰੇਗਾ ਸਕੀਮ ਤਹਿਤ ਸਮਾਨ ਦੀ ਖ਼ਰੀਦ ਵਿਚ 1000 ਕਰੋੜ ਦਾ ਘਪਲਾ ਹੋਣ ਦੇ ਦੋਸ਼ ਨੂੰ ਸਰਾਸਰ ਝੂਠਾ, ਪੂਰੀ ਤਰਾਂ ਗੈਰ ਜ਼ਿਮੇਂਵਾਰਾਨਾ, ਸਚਾਈ ਤੋਂ ਕੋਹਾਂ ਦੂਰ ਅਤੇ ਸੌੜੀ ਸਿਆਸਤ ਤੋਂ ਪ੍ਰੇਰਤ ਦਸਦਿਆਂ, ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਹੈ ਕਿ ਦਰਅਸਲ ਅਕਾਲੀ ਦਲ ਦਾ ਪ੍ਰਧਾਨ ਮਗਨਰੇਗਾ ਤਹਿਤ ਪਿੰਡਾਂ ਦੇ ਹੋ ਰਹੇ ਲਾਮਿਸਾਲ ਵਿਕਾਸ ਤੋਂ ਘਬਰਾ ਕੇ ਇਸ ਨੂੰ ਆਨੀ-ਬਹਾਨੀ ਬੰਦ ਕਰਵਾਉਣਾ ਚਾਹੁੰਦਾ ਹੈ।
ਪੰਚਾਇਤ ਮੰਤਰੀ ਨੇ ਕਿਹਾ ਕਿ ਆਪਣੀਆਂ ਗਲਤ ਨੀਤੀਆਂ ਅਤੇ ਲੋਕ ਵਿਰੋਧੀ ਫੈਸਲਿਆਂ ਕਾਰਨ ਹਾਸ਼ੀਏ ੳੇੱਤੇ ਆਏ ਹੋਏ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਮਗਨਰੇਗਾ ਤਹਿਤ ਪੰਜਾਬ ਭਰ ਦੇ ਪਿੰਡਾਂ ਵਿਚ ਹੋ ਰਹੇ ਲਾਮਿਸਾਲ ਵਿਕਾਸ ਕਾਰਜਾਂ ਨਾਲ ਲੋਕਾਂ ਵਿਚ ਕਾਂਗਰਸ ਸਰਕਾਰ ਦੀ ਹੋ ਰਹੀ ਬੱਲੇ-ਬੱਲੇ ਬਰਦਾਸ਼ਤ ਹੀ ਨਹੀਂ ਹੋ ਰਹੀ।ਉਹ ਕੇਂਦਰ ਸਰਕਾਰ ਵਿਚ ਆਪਣੀ ਭਾਈਵਾਲੀ ਦੇ ਬਲਬੂਤੇ ਇਹ ਵਿਕਾਸ ਕਾਰਜ ਰੋਕਣਾ ਚਾਹੁੰਦਾ ਹੈ, ਪਰ ਉਸ ਨੂੰ ਇਹ ਨਹੀਂ ਪਤਾ ਕਿ ਇਸ ਸਕੀਮ ਦੇ ਬੰਦ ਹੋਣ ਨਾਲ ਪੰਜਾਬ ਵਿਚ ਤਕਰੀਬਨ ਢਾਈ ਲੱਖ ਗਰੀਬ ਪਰਿਵਾਰਾਂ ਦੇ ਚੁੱਲੇ ਠੰਡੇ ਹੋ ਜਾਣਗੇ।
ਸ਼੍ਰੀ ਬਾਜਵਾ ਨੇ ਕਿਹਾ ਕਿ ਸੁਖਬੀਰ ਬਾਦਲ ਦਾ ਝੂਠ ਇਸ ਤੱਥ ਤੋਂ ਹੀ ਸਿੱਧ ਹੋ ਜਾਂਦਾ ਹੈ ਕਿ ਇਸ ਸਾਲ ਮਗਨਰੇਗਾ ਦੇ ਕੁਲ 800 ਕਰੋੜ ਰੁਪਏ ਦੇ ਬਜਟ ਵਿਚੋਂ ਹੁਣ ਤੱਕ 390 ਕਰੋੜ ਰੁਪਏ ਦਾ ਕੁਲ ਖ਼ਰਚ ਹੋਇਆ ਹੈ ਜਿਸ ਵਿਚੋਂ ਮੈਟਰੀਅਲ ਦੀ ਖ਼ਰੀਦ ਉੱਤੇ ਸਿਰਫ਼ 88 ਕਰੋੜ ਦਾ ਖ਼ਰਚਾ ਹੀ ਹੋਇਆ ਹੈ।ਉਹਨਾਂ ਕਿਹਾ ਕਿ ਸਾਲ 2017 ਵਿਚ ਬਣੀ ਕਾਂਗਰਸ ਸਰਕਾਰ ਵਲੋਂ ਹੁਣ ਤੱਕ ਮੈਟੀਰੀਅਲ ਉੱਤੇ ਸਿਰਫ 520 ਕਰੋੜ ਰੁਪਏ ਦਾ ਹੀ ਖ਼ਰਚ ਕੀਤਾ ਗਿਆ ਹੈ।
ਪੰਚਾਇਤ ਮੰਤਰੀ ਨੇ ਸੁਖਬੀਰ ਸਿੰਘ ਬਾਦਲ ਤੋਂ ਪੁੱਛਿਆ ਕਿ 520 ਕਰੋੜ ਰੁਪਏ ਦੇ ਖ਼ਰਚੇ ਵਿਚੋਂ 1000 ਕਰੋੜ ਰੁਪਏ ਦਾ ਘਪਲਾ ਕਿਵੇਂ ਸੰਭਵ ਹੈ।ਉਹਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਵਰਗੇ ਜ਼ਿਮੇਵਾਰ ਵਿਅਕਤੀ ਨੂੰ ਅਜਿਹੀ ਗੈਰਜ਼ਿਮੇਵਾਰਾਨਾ ਬਿਆਨਬਾਜ਼ੀ ਅਤੇ ਨਿਰਮੂਲ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ।
ਸ਼੍ਰੀ ਬਾਜਵਾ ਨੇ ਦੱਸਿਆ ਕਿ ਮਗਨਰੇਗਾ ਤਹਿਤ 60 ਫੀਸਦੀ ਖਰਚਾ ਲੇਬਰ ਅਤੇ 40 ਫੀਸਦੀ ਖਰਚਾ ਮੈਟੀਰੀਅਲ ਉੱਤੇ ਹੋ ਸਕਦਾ ਹੈ ਅਤੇ ਮੈਟੀਰੀਅਲ ਉੱਤੇ ਅਜੇ ਸਿਰਫ 22 ਫੀਸਦੀ ਹੀ ਹੋਇਆ ਹੈ।ਉਨਾਂ ਸਪੱਸ਼ਟ ਕੀਤਾ ਕਿ ਲੇਬਰ ਦੀ ਅਦਾਇਗੀ ਸਬੰਧੀ ਫੰਡ ਸੂਬੇ ਦੇ ਖਜ਼ਾਨੇ ਵਿਚ ਨਹੀਂ ਆਉਂਦਾ ਅਤੇ ਲੇਬਰ ਦੀ ਅਦਾਇਗੀ ਸਿੱਧੇ ਤੌਰ ਤੇ ਹੀ ਭਾਰਤ ਸਰਕਾਰ ਵੱਲੋਂ ਲਾਭਪਾਤਰੀਆਂ ਦੇ ਖਾਤੇ ਵਿੱਚ ਕੀਤੀ ਜਾਂਦੀ ਹੈ।
ਸੂਬੇ ਵਿਚ ਮਗਨਰੇਗਾ ਤਹਿਤ ਸੂਬੇ ਵਿਚ ਹੋ ਰਹੇ ਕੰਮਾਂ ਬਾਰੇ ਦਸਦਿਆਂ ਕਿਹਾ ਕਿ ਇਸ ਸਕੀਮ ਅਧੀਨ ਇਸ ਵੇਲੇ ਪੰਜਾਬ ਵਿਚ ਤਕਰੀਬਨ ਦੋ ਲੱਖ ਤੀਹ ਹਜ਼ਾਰ ਵਰਕਰ ਕੰਮ ਕਰ ਰਹੇ ਹਨ, ਜਦੋਂ ਕਿ ਪੰਜਾਬ ਵਿਚ ਲਾਕ ਡਾਊਨ ਲੱਗਣ ਸਮੇਂ ਇਹ ਗਿਣਤੀ ਸਿਰਫ਼ 60,000 ਸੀ।ਉਹਨਾਂ ਕਿਹਾ ਕਿ ਕਰੋਨਾ ਮਹਾਂਮਾਰੀ ਦੇ ਦੌਰ ਦੇ ਇਸ ਸਾਲ ਵਿਚ 114 ਲੱਖ ਮਨੁੱਖੀ ਦਿਹਾੜੀਆਂ ਪੈਦਾ ਕਰਕੇ ਗਰੀਬ ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਹੈ।ਉਨ੍ਹਾਂ ਨਾਲ ਹੀ ਦੱਸਿਆ ਕਿ ਇਸ ਸਕੀਮ ਤਹਿਤ ਕੰਮ ਕਰ ਰਹੇ ਕੁਲ ਵਰਕਰਾਂ ਵਿਚ 68 ਫੀਸਦੀ ਦਲਿਤ ਭਾਈਚਾਰੇ ਨਾਲ ਸਬੰਧਤ ਹਨ ਅਤੇ ਕੁਲ ਵਰਕਰਾਂ ਵਿਚੋਂ 58 ਫੀਸਦੀ ਔਰਤਾਂ ਹਨ।
ਸ੍ਰੀ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਮੌਜੂਦਾ ਸਰਕਾਰ ਨੇ ਮਨਰੇਗਾ ਸਕੀਮ ਨੂੰ ਇਸ ਸਾਲ ਸੂਬੇ ਵਿਚ ਵਧਾ ਕੇ 1500 ਕਰੋੜ ਰੁਪਏ ਉੱਤੇ ਲੈ ਕੇ ਜਾਣ ਦਾ ਟੀਚਾ ਮਿੱਥਿਆ ਹੈ।ਜਦਕਿ ਅਕਾਲੀ ਦਲ ਦੇ ਰਾਜ ਦੇ ਆਖਰੀ ਸਾਲ ਭਾਵ 2016-17 ਵਿਚ ਮਗਨਰੇਗਾ ਦਾ ਕੁਲ ਬਜਟ ਸਿਰਫ 531 ਕਰੋੜ ਦਾ ਸੀ ਜਿਸ ਨੂੰ ਮੌਜੂਦਾ ਸਰਕਾਰ ਨੇ ਪਿਛਲੇ ਸਾਲ 767 ਕਰੋੜ ਰੁਪਏ ਉੱਤੇ ਲੈ ਗਏ ਸੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

by Navjot
July 4, 2026
0

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ ਕਪਤਾਨ ਸ਼੍ਰੇਅਸ ਅਈਅਰ ਅਤੇ ਈਸ਼ਾਨ ਕਿਸ਼ਨ...

Most Popular

National: ਅੱਜ ਇਸ ਰੂਟ ‘ਤੇ ਯਾਤਰਾ ਕਰਨ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਇਹ ਟ੍ਰੇਨਾਂ ਰਹਿਣਗੀਆਂ ਬੰਦ

National: ਅੱਜ ਇਸ ਰੂਟ ‘ਤੇ ਯਾਤਰਾ ਕਰਨ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਇਹ ਟ੍ਰੇਨਾਂ ਰਹਿਣਗੀਆਂ ਬੰਦ

by Ranjit Singh
6 hours ago
0

National: ਅੱਜ ਇਸ ਰੂਟ 'ਤੇ ਯਾਤਰਾ ਕਰਨ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਇਹ ਟ੍ਰੇਨਾਂ ਰਹਿਣਗੀਆਂ ਬੰਦ ਚੰਡੀਗੜ੍ਹ, 4 ਜੁਲਾਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 