• Latest
  • Trending
ਮੁੱਖ ਮੰਤਰੀ ਨੇ ਕਿਸਾਨਾਂ ਨੂੰ ਝੋਨੇ ਦੀ ਖ਼ਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਕਰਨ ਦਾ ਵਿਸ਼ਵਾਸ ਦਿਵਾਇਆ, ਵਾਢੀ ਛੇਤੀ ਨਾ ਕਰਨ ਦੀ ਕੀਤੀ ਅਪੀਲ

ਮੁੱਖ ਮੰਤਰੀ ਨੇ ਕਿਸਾਨਾਂ ਨੂੰ ਝੋਨੇ ਦੀ ਖ਼ਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਕਰਨ ਦਾ ਵਿਸ਼ਵਾਸ ਦਿਵਾਇਆ, ਵਾਢੀ ਛੇਤੀ ਨਾ ਕਰਨ ਦੀ ਕੀਤੀ ਅਪੀਲ

6 years ago
IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

24 minutes ago
ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

44 minutes ago
ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

1 hour ago
IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

3 hours ago
ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

3 hours ago
ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

3 hours ago
‘ਸੇਫ ਪੰਜਾਬ’ ਗੁਪਤ ਵਟਸਐਪ ਹੈਲਪਲਾਈਨ ਰਾਹੀਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 21900 ਤੋਂ ਵੱਧ ਗ੍ਰਿਫ਼ਤਾਰ

‘ਸੇਫ ਪੰਜਾਬ’ ਗੁਪਤ ਵਟਸਐਪ ਹੈਲਪਲਾਈਨ ਰਾਹੀਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 21900 ਤੋਂ ਵੱਧ ਗ੍ਰਿਫ਼ਤਾਰ

3 hours ago
ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

3 hours ago
ਚੰਡੀਗੜ੍ਹ ‘ਚ ਪੁਰਾਣੀ ਇਮਾਰਤ ਢਹਿ- ਢੇਰੀ; ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ!

ਚੰਡੀਗੜ੍ਹ ‘ਚ ਪੁਰਾਣੀ ਇਮਾਰਤ ਢਹਿ- ਢੇਰੀ; ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ!

3 hours ago
ਖਾਮੇਨੇਈ ਦੀ ਅੰਤਿਮ ਵਿਦਾਈ ਮੌਕੇ ਬੇਹੱਦ ਭਾਵੁਕ ਨਜ਼ਰ ਆਏ ਈਰਾਨੀ ਵਿਦੇਸ਼ ਮੰਤਰੀ ਅਤੇ ਸੰਸਦ ਸਪੀਕਰ

ਖਾਮੇਨੇਈ ਦੀ ਅੰਤਿਮ ਵਿਦਾਈ ਮੌਕੇ ਬੇਹੱਦ ਭਾਵੁਕ ਨਜ਼ਰ ਆਏ ਈਰਾਨੀ ਵਿਦੇਸ਼ ਮੰਤਰੀ ਅਤੇ ਸੰਸਦ ਸਪੀਕਰ

3 hours ago
Hindi News
English News
Saturday, July 4, 2026
No Result
View All Result
36 °c
Chandigarh
34 ° Sun
30 ° Mon
34 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਨੇ ਕਿਸਾਨਾਂ ਨੂੰ ਝੋਨੇ ਦੀ ਖ਼ਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਕਰਨ ਦਾ ਵਿਸ਼ਵਾਸ ਦਿਵਾਇਆ, ਵਾਢੀ ਛੇਤੀ ਨਾ ਕਰਨ ਦੀ ਕੀਤੀ ਅਪੀਲ

August 21, 2020
in ਚੰਡੀਗੜ੍ਹ
ਮੁੱਖ ਮੰਤਰੀ ਨੇ ਕਿਸਾਨਾਂ ਨੂੰ ਝੋਨੇ ਦੀ ਖ਼ਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਕਰਨ ਦਾ ਵਿਸ਼ਵਾਸ ਦਿਵਾਇਆ, ਵਾਢੀ ਛੇਤੀ ਨਾ ਕਰਨ ਦੀ ਕੀਤੀ ਅਪੀਲ

• ਵਿੱਤੀ ਵਰ•ੇ 2021-22 ਲਈ ਅਗਲੇ ਮਹੀਨੇ ਤੋਂ ਇਕ ਲੱਖ ਸਰਕਾਰੀ ਨੌਕਰੀਆਂ ਕੱਢਣ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਕਿਹਾ
• ‘ਕੈਪਟਨ ਨੂੰ ਸਵਾਲ’ ਮੁਹਿੰਮ ਦੌਰਾਨ ਕੀਤਾ ਖ਼ੁਲਾਸਾ; ਪੀ.ਐਸ.ਪੀ.ਸੀ.ਐਲ. ਵਿੱਚ ਰਹਿੰਦੇ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ
ਚੰਡੀਗੜ•, 21 ਅਗਸਤ (ਵਿਸ਼ਵ ਵਾਰਤਾ)-ਸੂਬਾ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਲਈ ਪੁਖ਼ਤਾ ਤੇ ਸੁਚਾਰੂ ਪ੍ਰਬੰਧ ਕਰਨ ਦਾ ਵਿਸ਼ਵਾਸ ਦਿਵਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਵਾਢੀ ਵਿੱਚ ਕਾਹਲੀ ਨਾ ਕਰਨ।
ਪੰਜਾਬ ਸਰਕਾਰ ਦੇ ਝੋਨੇ ਦੀ ਖ਼ਰੀਦ ਲਈ ਪੂਰੀ ਤਰ•ਾਂ ਤਿਆਰ ਹੋਣ ਬਾਰੇ ਸਪੱਸ਼ਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੰਡੀਆਂ ਵਿੱਚ ਛੇਤੀ ਫ਼ਸਲ ਲਿਆਉਣਾ ਨੁਕਸਾਨਦਾਇਕ ਹੋਵੇਗਾ ਕਿਉਂਕਿ ਫ਼ਸਲ ਚੰਗੀ ਤਰ•ਾਂ ਪੱਕੀ ਨਹੀਂ ਹੋਵੇਗੀ। ਆਪਣੇ ਫ਼ੇਸਬੁੱਕ ਲਾਈਵ ਪ੍ਰੋਗਰਾਮ ‘ਕੈਪਟਨ’ ਦੌਰਾਨ ਸਮਰਾਲਾ ਦੇ ਇਕ ਵਸਨੀਕ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਉਨ•ਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਢੀ ਉਦੋਂ ਹੀ ਕੀਤੀ ਜਾਵੇ, ਜਦੋਂ ਤੱਕ ਫ਼ਸਲ ਪੂਰੀ ਤਰ•ਾਂ ਪੱਕ ਜਾਵੇ।
ਅੰਮ੍ਰਿਤਸਰ ਦੇ ਇਕ ਵਾਸੀ ਦੇ ਸਵਾਲ ਕਿ ਪੰਜਾਬ ਦੀਆਂ ਸਬਜ਼ੀਆਂ ਦੇਸ਼ ਦੇ ਹੋਰ ਭਾਗਾਂ ਵਿੱਚ ਭੇਜਣ ਲਈ ਵਿਸ਼ੇਸ਼ ਉਡਾਣਾਂ ਸ਼ੁਰੂ ਕਰਨ ਅਤੇ ਆਪਣੀ ਪਿਛਲੀ ਸਰਕਾਰ ਦੌਰਾਨ ਕੀਤੇ ਵਾਅਦੇ ਕਿ ਸਿੱਧੀ ਖ਼ਰੀਦ ਲਈ ਉਦਯੋਗਾਂ ਨਾਲ ਸਮਝੌਤਾ ਕਰਨ ਦੇ ਸਵਾਲ ਉਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਯਕੀਨਨ ਇਸ ਮਸਲੇ ਉਤੇ ਗੌਰ ਕਰਨਗੇ।
ਲੁਧਿਆਣਾ ਦੇ ਇਕ ਵਾਸੀ ਦੀ ਅਪੀਲ ਕਿ ਡੇਅਰੀ ਤਕਨਾਲੋਜੀ ਤੇ ਖੇਤੀਬਾੜੀ ਵਿਸ਼ਿਆਂ ਨੂੰ ਨੌਵੀਂ ਤੋਂ ਬਾਰ•ਵੀਂ ਜਮਾਤ ਤੱਕ ਸਕੂਲ ਸਿੱਖਿਆ ਦਾ ਭਾਗ ਬਣਾਉਣ ਦੀ ਪੇਸ਼ਕਸ਼ ਕੀਤੀ ਜਾਵੇ, ਉਪਰ ਮੁੱਖ ਮੰਤਰੀ ਨੇ ਸਹਿਮਤੀ ਜਤਾਉਂਦਿਆਂ ਕਿਹਾ ਕਿ ਡੇਅਰੀ ਫਾਰਮਿੰਗ ਤੇ ਖੇਤੀਬਾੜੀ ਪੰਜਾਬ ਦੇ ਪੇਂਡੂ ਅਰਥਚਾਰੇ ਦਾ ਧੁਰਾ ਹੈ ਅਤੇ ਇਨ•ਾਂ ਵਿਸ਼ਿਆਂ ਨੂੰ ਵਿਗਿਆਨਕ ਤੌਰ ਉਤੇ ਪੜ•ਾਉਣ ਦੀ ਲੋੜ ਹੈ। ਉਨ•ਾਂ ਕਿਹਾ ਕਿ ਉਹ ਇਸ ਬਾਰੇ ਕੇਂਦਰ ਸਰਕਾਰ ਨੂੰ ਪੱਤਰ ਲਿਖਣਗੇ ਕਿ ਇਨ•ਾਂ ਵਿਸ਼ਿਆਂ ਨੂੰ ਗਿਆਰਵੀਂ ਤੇ ਬਾਰ•ਵੀਂ ਜਮਾਤਾਂ ਦੇ ਪਾਠਕ੍ਰਮ ਵਿੱਚ ਸ਼ਾਮਲ ਕੀਤਾ ਜਾਵੇ। ਉਨ•ਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਨਵੀਆਂ ਸੰਭਾਵਨਾਵਾਂ ਤਲਾਸ਼ਣ ਲਈ ਨਵੀਂ ਸਿੱਖਿਆ ਨੀਤੀ ਦੀ ਵੀ ਘੋਖ ਕਰੇਗੀ।
ਸੋਸ਼ਲ ਮੀਡੀਆ ਉਤੇ ਚਿੱਟਾ ਲੈਂਦਿਆਂ ਦਿਖਾਏ ਤਰਨ ਤਾਰਨ ਦੇ ਇਕ ਏ.ਐਸ.ਆਈ. ਦੇ ਮੁੱਦੇ ਬਾਰੇ ਧਿਆਨ ਦਿਵਾਉਣ ਉਤੇ ਮੁੱਖ ਮੰਤਰੀ ਨੇ ਕਿਹਾ ਕਿ ਉਨ•ਾਂ ਡੀ.ਜੀ.ਪੀ ਨੂੰ ਇਸ ਮਾਮਲੇ ਦੀ ਪੜਤਾਲ ਕਰਨ ਅਤੇ ਕਾਰਵਾਈ ਕਰਨ ਲਈ ਕਿਹਾ ਹੈ, ਜਿਸ ਵਿੱਚ ਇਸ ਏ.ਐਸ.ਆਈ. ਦੀ ਬਰਖਾਸਤਗੀ ਵੀ ਸ਼ਾਮਲ ਹੈ। ਉਨ•ਾਂ ਕਿਹਾ ਕਿ ਅਜਿਹੀਆਂ ਗੈਰ ਅਨੁਸ਼ਾਸਨੀ ਕਾਰਵਾਈਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ।
ਕੈਪਟਨ ਅਮਰਿੰਦਰ ਸਿੰਘ ਨੇ ਫੇਸਬੁੱਕ ਲਾਈਵ ਪ੍ਰੋਗਰਾਮ ਦੌਰਾਨ ਖੁਲਾਸਾ ਕੀਤਾ ਕਿ ਵਿੱਤੀ ਵਰ•ੇ 2021-22 ਵਿਚਕਾਰ ਛੇ ਲੱਖ ਨੌਕਰੀਆਂ ਦੇਣ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ, ਜਿਸ ਵਿੱਚੋਂ ਇਕ ਲੱਖ ਸਰਕਾਰੀ ਨੌਕਰੀਆਂ ਅਗਲੇ ਮਹੀਨੇ ਤੋਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ।
ਪੀ.ਐਸ.ਪੀ.ਸੀ.ਐਲ. ਦੀਆਂ ਆਸਾਮੀਆਂ ਨਤੀਜਿਆਂ ਦੇ ਐਲਾਨ ਤੋਂ ਛੇ ਮਹੀਨੇ ਮਗਰੋਂ ਵੀ ਨਾ ਭਰਨ ਬਾਰੇ ਮੁੱਖ ਮੰਤਰੀ ਨੇ ਜਲੰਧਰ ਦੇ ਇਕ ਵਸਨੀਕ ਨੂੰ ਭਰੋਸਾ ਦਿੱਤਾ ਕਿ ਲੌਕਡਾਊਨ ਕਾਰਨ ਦੇਰੀ ਹੋਈ ਹੈ ਅਤੇ ਸਹਾਇਕ ਲਾਈਨਮੈਨ ਲਈ 2393 ਤੇ ਸਹਾਇਕ ਇੰਜਨੀਅਰ (ਇਲੈਕਟ੍ਰੀਕਲ) ਲਈ ਚੁਣੇ ਗਏ 71 ਉਮੀਦਵਾਰਾਂ ਨੂੰ ਪਹਿਲਾਂ ਹੀ ਨਿਯੁਕਤੀ ਪੱਤਰ ਜਾਰੀ ਕਰ ਦਿੱਤੇ ਗਏ ਹਨ। ਹੁਣ ਲੇਖਾ ਅਫ਼ਸਰਾਂ, ਮਾਲ ਲੇਖਾਕਾਰ ਤੇ ਸੁਪਰਡੈਂਟ ਡਿਵੀਜ਼ਨਲ ਅਕਾਊਂਟੈਂਟ ਦੀਆਂ ਆਸਾਮੀਆਂ ਉਤੇ ਚੁਣੇ ਗਏ ਉਮੀਦਵਾਰਾਂ ਨੂੰ ਅਗਲੇ ਹਫ਼ਤੇ ਨਿਯੁਕਤੀ ਪੱਤਰ ਜਾਰੀ ਕੀਤੇ ਜਾਣਗੇ।
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਦਿਆਰਥੀ ਦੀ ਸ਼ਿਕਾਇਤ ਕਿ ਯੂਨੀਵਰਸਿਟੀ ਨੇ ਸਰਕਾਰ ਵੱਲੋਂ ਉਸ ਦੀ ਫੀਸ ਭਰੇ ਜਾਣ ਤੱਕ ਉਸ ਨੂੰ ਡਿਟੇਲ ਮਾਰਕਸ ਸ਼ੀਟ (ਡੀ.ਐਮ.ਸੀ.) ਤੇ ਡਿਗਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ, ਉਪਰ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਹ ਮੁੱਦਾ ਕੇਂਦਰ ਸਰਕਾਰ ਕੋਲ ਉਠਾਉਣਗੇ ਅਤੇ ਇਸ ਦੌਰਾਨ ਉਹ ਵਾਈਸ ਚਾਂਸਲਰ ਨੂੰ ਵੀ ਕਹਿਣਗੇ ਕਿ ਉਹ ਵਿਦਿਆਰਥੀਆਂ ਤੋਂ ਕੋਈ ਜ਼ਾਮਨੀ ਲੈ ਕੇ ਡਿਗਰੀਆਂ ਜਾਰੀ ਕਰਨ ਕਿਉਂਕਿ ਭਾਰਤ ਸਰਕਾਰ ਦੀ ਸਕੀਮ ਮੁਤਾਬਕ ਅਨੁਸੂਚਿਤ ਜਾਤੀ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਵਜ਼ੀਫ਼ਾ ਸਿੱਧਾ ਵਿਦਿਆਰਥੀਆਂ ਦੇ ਖਾਤਿਆਂ ਵਿੱਚ ਜਾਂਦਾ ਹੈ। ਹਾਲਾਂਕਿ ਇਹ ਵਜ਼ੀਫ਼ਾ ਹਾਲੇ ਨਹੀਂ ਆ ਰਿਹਾ। ਉਨ•ਾਂ ਕਿਹਾ ਕਿ ਆਰਥਿਕ ਫਰੰਟ ਉਤੇ ਮੁਸ਼ਕਲਾਂ ਨਾਲ ਜੂਝ ਰਹੀ ਸੂਬਾ ਸਰਕਾਰ ਉਤੇ ਇਸ ਸਕੀਮ ਦਾ ਸਮੁੱਚਾ 780 ਕਰੋੜ ਰੁਪਏ ਦਾ ਭਾਰ ਸੁੱਟ ਦਿੱਤਾ ਗਿਆ ਹੈ ਪਰ ਇਸ ਦੇ ਬਾਵਜੂਦ ਉਹ ਅਨੁਸੂਚਿਤ ਜਾਤੀ ਵਿਦਿਆਰਥੀਆਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਉਣ ਦੇਣ ਲਈ ਤਤਪਰ ਹਨ।
ਮਾਨਸਾ ਦੇ ਇਕ ਸਾਬਕਾ ਫੌਜੀ ਦੀ ਸ਼ਿਕਾਇਤ ਕਿ ਸਾਰੇ ਮਿਊਂਸਿਪਲ ਟੈਕਸ ਭਰਨ ਦੇ ਬਾਵਜੂਦ ਪਿੰਡ ਵਿੱਚ ਸਹੂਲਤਾਂ ਨਹੀਂ ਮਿਲ ਰਹੀਆਂ, ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮੱਸਿਆ ਪਿਛਲੀ ਅਕਾਲੀ ਸਰਕਾਰ ਦੇ ਸਮੇਂ ਤੋਂ ਹੈ, ਜਿਸ ਵੱਲੋਂ ਬਠਿੰਡਾ ਤੇ ਮਾਨਸਾ ਜ਼ਿਲਿ•ਆਂ ਵਿੱਚ ਪੇਂਡੂ ਤੇ ਸ਼ਹਿਰੀ ਇਲਾਕਿਆਂ ਵਿੱਚ ਗਰਾਂਟਾਂ ਦੇ ਮਾਮਲੇ ਵਿੱਚ ਕੀਤੇ ਵਿਤਕਰੇ ਨਾਲ ਪੰਜਾਬ ਦੇ ਪਿੰਡ ਤਬਾਹ ਹੋ ਗਏ। ਜਿਵੇਂ ਕਿ ਦੱਸਿਆ ਗਿਆ ਹੈ ਕਿ ਮਿਊਂਸਿਪਲ ਟੈਕਸ ਉਗਰਾਹੇ ਜਾ ਰਹੇ ਹਨ, ਉਸ ਤੋਂ ਲਗਦਾ ਹੈ ਕਿ ਇਹ ਇਲਾਕਾ ਸ਼ਹਿਰੀ ਹੈ। ਉਨ•ਾਂ ਕਿਹਾ ਕਿ ਸਾਡੀ ਸਰਕਾਰ ਨੇ ਮਿਊਂਸਿਪਲ ਕਮੇਟੀਆਂ ਨੂੰ ਗਰਾਂਟਾਂ ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
ਰੋਪੜ ਦੇ ਇਕ ਵਸਨੀਕ ਦੀ ਸ਼ਿਕਾਇਤ ਉਤੇ ਮੁੱਖ ਮੰਤਰੀ ਨੇ ਦੱਸਿਆ ਕਿ ਲਾਲ ਡੋਰੇ ਨਾਲ ਬਿਜਲੀ ਕੁਨੈਕਸ਼ਨ ਜਾਰੀ ਕਰਨ ਦਾ ਕੋਈ ਸਬੰਧ ਨਹੀਂ ਹੈ। ਇਸ ਲਈ ਲਾਲ ਡੋਰੇ ਵਿੱਚ ਵਾਧੇ ਨੂੰ ਪਾਣੀ ਤੇ ਬਿਜਲੀ ਦੇ ਨਵੇਂ ਕੁਨੈਕਸ਼ਨ ਦੇਣ ਲਈ ਸ਼ਰਤ ਵਜੋਂ ਨਹੀਂ ਜੋੜਿਆ ਜਾਵੇਗਾ।
ਮਾਹਿਲਪੁਰ, ਬਹਿਰਾਮ, ਗੜ•ਸ਼ੰਕਰ, ਬੰਗਾ, ਦਰਸ਼ਨਾ ਤੇ ਆਨੰਦਪੁਰ ਸਾਹਿਬ ਵਿੱਚ ਲਿੰਕ ਸੜਕਾਂ ਦੀ ਮਾੜੀ ਹਾਲਤ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਮੁਰੰਮਤ ਦਾ ਕੰਮ ਜਲਦ ਸ਼ੁਰੂ ਹੋਵੇਗਾ ਕਿਉਂਕਿ ਇਨ•ਾਂ ਸੜਕਾਂ ਲਈ ਸਕੀਮਾਂ ਪ੍ਰਵਾਨ ਹੋ ਚੁੱਕੀਆਂ ਹਨ ਅਤੇ ਇਨ•ਾਂ ਸੜਕਾਂ ਦੇ ਕੰਮ ਨੂੰ ਅਗਲੇ ਦੋ ਸਾਲਾਂ ਵਿੱਚ ਪੂਰਾ ਕਰ ਲਿਆ ਜਾਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

by Navjot
July 4, 2026
0

IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ ਭਾਰਤ ਲਈ ਡੈਬਿਊ ਕਰਨ ਵਾਲਾ ਸਭ ਤੋਂ ਘੱਟ ਉਮਰ...

Most Popular

Haryana ਦੀ ਸੈਣੀ ਸਰਕਾਰ ਨੇ ਕੀਤੀ ਵੱਡੀ ਕਾਰਵਾਈ: ਨਾਇਬ ਤਹਿਸੀਲਦਾਰ ਸਸਪੈਂਡ

Haryana ਦੀ ਸੈਣੀ ਸਰਕਾਰ ਨੇ ਕੀਤੀ ਵੱਡੀ ਕਾਰਵਾਈ: ਨਾਇਬ ਤਹਿਸੀਲਦਾਰ ਸਸਪੈਂਡ

by Ranjit Singh
4 weeks ago
0

Haryana ਦੀ ਸੈਣੀ ਸਰਕਾਰ ਨੇ ਕੀਤੀ ਵੱਡੀ ਕਾਰਵਾਈ: ਨਾਇਬ ਤਹਿਸੀਲਦਾਰ ਸਸਪੈਂਡ ਚੰਡੀਗੜ੍ਹ, 5 ਜੂਨ (ਵਿਸ਼ਵ ਵਾਰਤਾ): ਹਰਿਆਣਾ ਸਰਕਾਰ ਨੇ ਡਿਊਟੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 