• Latest
  • Trending
ਮਨਪ੍ਰੀਤ ਬਾਦਲ ਨੇ ਰਾਣਾ ਕੇ.ਪੀ. ਸਿੰਘ ਨੂੰ ਆਜ਼ਾਦੀ ਤੋਂ ਪਹਿਲਾਂ ਦੀ ਸਾਂਝੀ ਪੰਜਾਬ ਵਿਧਾਨ ਸਭਾ ਦੀਆਂ ਬਹਿਸਾਂ ਦਾ ਰਿਕਾਰਡ ਸੌਂਪਿਆ

ਮਨਪ੍ਰੀਤ ਬਾਦਲ ਨੇ ਰਾਣਾ ਕੇ.ਪੀ. ਸਿੰਘ ਨੂੰ ਆਜ਼ਾਦੀ ਤੋਂ ਪਹਿਲਾਂ ਦੀ ਸਾਂਝੀ ਪੰਜਾਬ ਵਿਧਾਨ ਸਭਾ ਦੀਆਂ ਬਹਿਸਾਂ ਦਾ ਰਿਕਾਰਡ ਸੌਂਪਿਆ

9 years ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

27 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

58 minutes ago
Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

1 hour ago
Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

2 hours ago
Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

2 hours ago
Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

3 hours ago
Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

4 hours ago
Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

4 hours ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

4 hours ago
National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

5 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

5 hours ago
ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

5 hours ago
Hindi News
English News
Monday, November 9, 2026
No Result
View All Result
28 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਨਪ੍ਰੀਤ ਬਾਦਲ ਨੇ ਰਾਣਾ ਕੇ.ਪੀ. ਸਿੰਘ ਨੂੰ ਆਜ਼ਾਦੀ ਤੋਂ ਪਹਿਲਾਂ ਦੀ ਸਾਂਝੀ ਪੰਜਾਬ ਵਿਧਾਨ ਸਭਾ ਦੀਆਂ ਬਹਿਸਾਂ ਦਾ ਰਿਕਾਰਡ ਸੌਂਪਿਆ

December 5, 2017
in ਪੰਜਾਬ
ਮਨਪ੍ਰੀਤ ਬਾਦਲ ਨੇ ਰਾਣਾ ਕੇ.ਪੀ. ਸਿੰਘ ਨੂੰ ਆਜ਼ਾਦੀ ਤੋਂ ਪਹਿਲਾਂ ਦੀ ਸਾਂਝੀ ਪੰਜਾਬ ਵਿਧਾਨ ਸਭਾ ਦੀਆਂ ਬਹਿਸਾਂ ਦਾ ਰਿਕਾਰਡ ਸੌਂਪਿਆ

– ਵੰਡ ਤੋਂ ਪਹਿਲਾਂ ਦੇ ਸਾਂਝੇ ਪੰਜਾਬ ਸਬੰਧੀ ਖੋਜ ਕਾਰਜਾਂ ਲਈ ਰਿਕਾਰਡ ਹੋਵੇਗਾ ਲਾਹੇਵੰਦ- ਰਾਣਾ ਕੇ.ਪੀ. ਸਿੰਘ
– ਰਿਕਾਰਡ ਦੀ ਇਕ ਕਾਪੀ ਹਰਿਆਣਾ ਵਿਧਾਨ ਸਭਾ ਅਤੇ ਕੌਮੀ ਪੁਰਾਤੱੱਤਵ ਵਿਭਾਗ ਨੂੰ ਵੀ ਸੌਂਪੀ ਜਾਵੇਗੀ- ਮਨਪ੍ਰੀਤ ਸਿੰਘ ਬਾਦਲ
– ਰਿਕਾਰਡ ਦੇ 43 ਖਰੜੇ ਪੰਜਾਬ ਵਿਧਾਨ ਸਭਾ ਲਾਇਬ੍ਰੇਰੀ ਦੀ ਬਣੇ ਸ਼ਾਨ, 1937 ਤੋਂ 1947 ਤੱਕ ਦੀਆਂ ਬਹਿਸਾਂ ਸ਼ਾਮਲ
– ਉਸ ਦੌਰ ਦੇ ਕਈ ਅਹਿਮ ਬਿੱਲਾਂ ਦੀਆਂ ਬਹਿਸਾਂ ਰਿਕਾਰਡ ਵਿਚ ਸ਼ਾਮਲ, ਸਾਰਾ ਰਿਕਾਰਡ ਅੰਗਰੇਜ਼ੀ ਵਿਚ
ਚੰਡੀਗੜ, 5 ਦਸੰਬਰ (ਵਿਸ਼ਵ ਵਾਰਤਾ) : ਪੰਜਾਬ ਵਿਧਾਨ ਸਭਾ ਦੀ ਲਾਇਬ੍ਰੇਰੀ ਦੇ ਖਜ਼ਾਨੇ ਨੂੰ ਅੱਜ ਖਜ਼ਾਨਾ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਓਸ ਸਮੇਂ ਭਰਪੂਰ ਕਰ ਦਿੱਤਾ ਜਦੋਂ ਆਜ਼ਾਦੀ ਤੋਂ ਪਹਿਲਾਂ ਦੇ ਸਾਂਝੇ ਪੰਜਾਬ ਦੀ ਵਿਧਾਨ ਸਭਾ ਦੀਆਂ ਬਹਿਸਾਂ ਦਾ ਰਿਕਾਰਡ ਉਨਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਸੌਂਪਿਆ।
ਪੰਜਾਬ ਵਿਧਾਨ ਸਭਾ ਵਿਖੇ ਸਪੀਕਰ ਦੇ ਦਫਤਰ ਵਿਚ ਇਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਾਂਝੇ ਪੰਜਾਬ ਦੀ ਵਿਧਾਨ ਸਭਾ ਦੇ 23 ਮਾਰਚ 1937 ਤੋਂ 3 ਮਾਰਚ 1947 ਤੱਕ ਦੇ ਸਮੇਂ ਦੌਰਾਨ ਹੋਈਆਂ ਬਹਿਸਾਂ ਦਾ ਰਿਕਾਰਡ 43 ਖਰੜਿਆਂ ਵਿਚ ਖਜ਼ਾਨਾ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਦਿੱਤਾ ਜੋ ਕਿ ਵਿਧਾਨ ਸਭਾ ਦੀ ਲਾਇਬ੍ਰੇਰੀ ਵਿਚ ਰੱਖਿਆ ਜਾਵੇਗਾ।
ਇਸ ਮੌਕੇ ਬੋਲਦਿਆਂ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਵੰਡ ਤੋਂ ਪਹਿਲਾਂ ਸਾਂਝੇ ਪੰਜਾਬ ਦੀ ਅਸੰਬਲੀ ਦੋਵਾਂ ਦੇਸ਼ਾਂ ਦੇ ਲੋਕਾਂ ਦੀ ਤਰਜ਼ਮਾਨੀ ਕਰਦੀ ਸੀ ਅਤੇ ਇਸ ਹਿਸਾਬ ਨਾਲ ਇਨਾਂ ਬਹਿਸਾਂ ਦੀ ਇਤਿਹਾਸਕ ਪੱਧਰ ‘ਤੇ ਬਹੁਤ ਜ਼ਿਆਦਾ ਮਹੱਤਤਾ ਹੈ। ਉਨਾਂ ਕਿਹਾ ਕਿ ਸਾਂਝੇ ਪੰਜਾਬ ਸਬੰਧੀ ਵੱਖ-ਵੱਖ ਮੁੱਦਿਆਂ ‘ਤੇ ਖੋਜ ਕਾਰਜ ਕਰਨ ਵਾਲੇ ਖੋਜਾਰਥੀਆਂ ਲਈ ਇਹ ਰਿਕਾਰਡ ਬਹੁਤ ਹੀ ਜ਼ਿਆਦਾ ਲਾਹੇਵੰਦ ਸਿੱਧ ਹੋਵੇਗਾ। ਉਨਾਂ ਕਿਹਾ ਕਿ ਇਨਾਂ ਬਹਿਸਾਂ ਨੂੰ ਪੜ ਕੇ ਭਾਰਤ-ਪਾਕਿਸਤਾਨ ਦੀ ਵੰਡ ਤੋਂ ਪਹਿਲਾਂ ਦੀਆਂ ਪ੍ਰਸਥਿਤੀਆਂ ਬਾਰੇ ਵੀ ਚੰਗੀ ਜਾਣਕਾਰੀ ਹਾਸਲ ਹੋਵੇਗੀ। ਰਾਣਾ ਕੇ.ਪੀ. ਸਿੰਘ ਨੇ ਵਿਧਾਨ ਸਭਾ ਵੱਲੋਂ ਖਜ਼ਾਨਾ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਤਰੱਦਦ ਨਾਲ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਇਹ ਰਿਕਾਰਡ ਹਾਸਲ ਕਰਕੇ ਵਿਧਾਨ ਸਭਾ ਦੀ ਲਾਇਬ੍ਰੇਰੀ ਤੱਕ ਪਹੁੰਚਾਇਆ ਹੈ ਉਸ ਲਈ ਖਜ਼ਾਨਾ ਮੰਤਰੀ ਦੀ ਪ੍ਰਸੰਸਾ ਕਰਨੀ ਬਣਦੀ ਹੈ। ਉਨਾਂ ਕਿਹਾ ਕਿ ਇਸ ਰਿਕਾਰਡ ਨਾਲ ਪੰਜਾਬ ਵਿਧਾਨ ਸਭਾ ਦੀ ਲਾਇਬ੍ਰੇਰੀ ਹੋਰ ਅਮੀਰ ਹੋ ਗਈ ਹੈ।
ਇਸ ਰਿਕਾਰਡ ਸਬੰਧੀ ਜ਼ਿਆਦਾ ਜਾਣਕਾਰੀ ਦਿੰਦਿਆਂ ਖਜ਼ਾਨਾ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਕਾਫੀ ਕੋਸ਼ਿਸ਼ਾਂ ਤੋਂ ਬਾਅਦ ਇਸ ਬਹਿਸ ਨੂੰ 43 ਖਰੜਿਆਂ ਦੇ ਰੂਪ ਵਿਚ ਉਨਾਂ ਨੇ ਪਾਕਿਸਤਾਨ ਤੋਂ ਫੋਟੋ ਕਾਪੀਆਂ ਦੇ ਰੂਪ ਵਿਚ ਹਾਸਲ ਕੀਤਾ। ਉਨਾਂ ਦੱਸਿਆ ਕਿ ਇਸ ਰਿਕਾਰਡ ਵਿਚ ਬਹੁਤ ਸਾਰੇ ਅਹਿਮ ਬਿਲਾਂ ਦੀਆਂ ਬਹਿਸਾਂ ਵੀ ਸ਼ਾਮਲ ਹਨ ਜਿਸ ਤੋਂ ਆਜ਼ਾਦੀ ਲਹਿਰ ਸਬੰਧੀ ਵੀ ਅਹਿਮ ਜਾਣਕਾਰੀ ਹਾਸਲ ਹੋਵੇਗੀ। ਉਨਾਂ ਦੱਸਿਆ ਕਿ ਇਹ ਸਾਰਾ ਰਿਕਾਰਡ ਅੰਗਰੇਜ਼ੀ ਵਿਚ ਉਪਲੱਬਧ ਹੈ ਕਿਉਂ ਕਿ ਓਸ ਸਮੇਂ ਵਿਧਾਨ ਸਭਾ ਦੀ ਸਾਰੀ ਕਾਰਵਾਈ ਅੰਗਰੇਜ਼ੀ ਵਿਚ ਹੀ ਰਿਕਾਰਡ ਹੁੰਦੀ ਸੀ। ਸ੍ਰੀ ਬਾਦਲ ਨੇ ਕਿਹਾ ਕਿ ਇਸ ਰਿਕਾਰਡ ਦੀ ਇਕ-ਇਕ ਕਾਪੀ ਹਰਿਆਣਾ ਵਿਧਾਨ ਸਭਾ ਅਤੇ ਕੌਮੀ ਪੁਰਾਤੱੱਤਵ ਵਿਭਾਗ ਨੂੰ ਵੀ ਦਿੱਤੀ ਜਾਵੇਗੀ। ਉਨਾਂ ਰਿਕਾਰਡ ਹਾਸਲ ਕਰਨ ਵਿਚ ਆਈ.ਏ.ਐਸ ਅਧਿਕਾਰੀ ਸ੍ਰੀ ਰਵਿੰਦਰ ਕੁਮਾਰ ਕੌਸ਼ਿਕ ਵੱਲੋਂ ਕੀਤੀ ਮਦਦ ਦੀ ਪ੍ਰਸੰਸਾ ਵੀ ਕੀਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਸਪੀਕਰ ਸ੍ਰੀ ਅਜੈਬ ਸਿੰਘ ਭੱਟੀ, ਵਿਧਾਇਕ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ, ਸ੍ਰੀ ਰਾਕੇਸ਼ ਪਾਂਡੇ, ਸ੍ਰੀ ਅਮਰੀਕ ਸਿੰਘ ਢਿੱਲੋਂ, ਸ੍ਰੀ ਨੱਥੂ ਰਾਮ, ਸ੍ਰੀ ਦਰਸ਼ਨ ਲਾਲ, ਸ੍ਰੀ ਸੁਰਜੀਤ ਸਿੰਘ ਧੀਮਾਨ, ਡਾ. ਰਾਜ ਕੁਮਾਰ ਚੱਬੇਵਾਲ,  ਪ੍ਰੋ. ਬਲਜਿੰਦਰ ਕੌਰ, ਸ੍ਰੀ ਅਮਨ ਅਰੋੜਾ, ਸ੍ਰੀ ਬਲਦੇਵ ਸਿੰਘ, ਸ੍ਰੀ ਅਮਰਜੀਤ ਸਿੰਘ, ਸ੍ਰੀ ਮਨਜੀਤ ਸਿੰਘ ਬਿਲਾਸਪੁਰ, ਵਿਧਾਨ ਸਭਾ ਦੀ ਸਕੱਤਰ ਸ੍ਰੀਮਤੀ ਸ਼ਸ਼ੀ ਲਖਣਪਾਲ ਮਿਸ਼ਰਾ ਅਤੇ ਸਪੀਕਰ ਦੇ ਨਿੱਜੀ ਸਕੱਤਰ ਸ੍ਰੀ ਰਾਮਲੋਕ ਆਦਿ ਹਾਜ਼ਰ ਸਨ।
ਫੋਟੋ ਕੈਪਸ਼ਨ- ਪੰਜਾਬ ਵਿਧਾਨ ਸਭਾ ਵਿਖੇ ਸਪੀਕਰ ਦੇ ਦਫਤਰ ਵਿਚ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਆਜ਼ਾਦੀ ਤੋਂ ਪਹਿਲਾਂ ਦੀ ਸਾਂਝੀ ਪੰਜਾਬ ਵਿਧਾਨ ਸਭਾ ਦੀਆਂ ਬਹਿਸਾਂ ਦਾ ਰਿਕਾਰਡ ਸੌਂਪਦੇ ਹੋਏ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

by Ranjit Singh
November 9, 2026
0

Punjab: ਦਾਦੀ ਦੇ ਅੰਤਿਮ ਸਸਕਾਰ 'ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ 'ਚ ਦਿੱਤੀ ਜਾਵੇਗੀ ਅਰਜ਼ੀ ਅੰਮ੍ਰਿਤਸਰ,...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 9, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 9 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

by Ranjit Singh
November 9, 2026
0

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ ਲੁਧਿਆਣਾ, 9 ਨਵੰਬਰ (ਵਿਸ਼ਵ ਵਾਰਤਾ):...

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

by Ranjit Singh
November 9, 2026
0

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

by Ranjit Singh
November 9, 2026
0

Punjab: ਦਾਦੀ ਦੇ ਅੰਤਿਮ ਸਸਕਾਰ 'ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ 'ਚ ਦਿੱਤੀ ਜਾਵੇਗੀ ਅਰਜ਼ੀ ਅੰਮ੍ਰਿਤਸਰ,...

Most Popular

Punjab: ਅਕਾਲੀ ਦਲ ਵਾਰਿਸ ਪੰਜਾਬ ਆਪਣੇ ਚੋਣ ਨਿਸ਼ਾਨ ’ਤੇ ਲੜੇਗੀ ਚੋਣਾਂ: ਮਨਪ੍ਰੀਤ ਇਆਲੀ

Punjab: ਅਕਾਲੀ ਦਲ ਵਾਰਿਸ ਪੰਜਾਬ ਆਪਣੇ ਚੋਣ ਨਿਸ਼ਾਨ ’ਤੇ ਲੜੇਗੀ ਚੋਣਾਂ: ਮਨਪ੍ਰੀਤ ਇਆਲੀ

by Ranjit Singh
1 month ago
0

Punjab: ਅਕਾਲੀ ਦਲ ਵਾਰਿਸ ਪੰਜਾਬ ਆਪਣੇ ਚੋਣ ਨਿਸ਼ਾਨ ’ਤੇ ਲੜੇਗੀ ਚੋਣਾਂ: ਮਨਪ੍ਰੀਤ ਇਆਲੀ ਚੰਡੀਗੜ੍ਹ, 10 ਅਕਤੂਬਰ 2026 (ਵਿਸ਼ਵ ਵਾਰਤਾ): ਅਕਾਲੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 