
ਬੁਢਲਾਡਾ 22 ਅਗਸਤ (ਬਾਂਸਲ)- ਸਥਾਨਕ ਸ਼ਹਿਰ ਦੇ ਐਚ ਡੀ ਐਫ ਸੀ ਬੈਂਕ ਦੇ ਵੈਲਕਮ ਡੈਸਕ ਦੀ ਮਹੀਲਾ ਕਰਮਚਾਰੀ ਦਾ ਕਰੋਨਾ ਟੈਸਟ ਪਾਜਟਿਵ ਆਊਣ ਤੋਂ ਬਾਅਦ ਬੈਂਕ ਪ੍ਰਬੰਧਕ ਕਮੇਟੀ ਦੇ ਸੀਨੀਅਰ ਅਧਿਕਾਰੀ ਰਾਜੀਵ ਬੈਨਰਜੀ ਨੇ ਦੱਸਿਆ ਕਿ ਬੁਢਲਾਡਾ ਬ੍ਰਾਚ ਬੁੱਧਵਾਰ 26 ਅਗਸਤ ਤੱਕ ਬੰਦ ਕਰ ਦਿੱਤੀ ਗਈ ਹੈ ਇਸ ਦੌਰਾਨ ਲੋਕਾਂ ਨਾਲ ਕੋਈ ਵੀ ਲੈਣਦੇਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਬੈਕ ਦੇ ਸਮੂੱਚੇ ਕਰਮਚਾਰੀਆਂ ਅਤੇ ਇਨ੍ਹਾਂ ਦੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਦੇ ਕਰੋਨਾ ਟੈਸਟਾਂ ਤੋਂ ਇਲਾਵਾ ਬੈਂਕ ਨੂੰ ਪੂਰੀ ਤਰ੍ਹਾਂ ਸੈਨੇਟਾਇਜ਼ ਕਰਨ ਤੋਂ ਬਾਅਦ ਹੀ ਖੋਲਿਆ ਜਾਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ
ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਨੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ...






















